Nahum 1:6
ਕੋਈ ਵੀ ਮਨੁੱਖ ਯਹੋਵਾਹ ਦੇ ਮਹਾਂਕਰੋਧ ਅੱਗੇ ਠਹਿਰ ਨਾ ਸੱਕੇਗਾ। ਕੋਈ ਵੀ ਮਨੁੱਖ ਉਸਦਾ ਅੱਗ ਵਾਂਗ ਭਭਕਦਾ ਕਰੋਧ ਸਹਾਰ ਨਾ ਪਾਵੇਗਾ। ਚੱਟਾਨਾਂ ਫ਼ਟ ਜਾਣਗੀਆਂ ਅਤੇ ਉਹ ਆਵੇਗਾ।
Who | לִפְנֵ֤י | lipnê | leef-NAY |
can stand | זַעְמוֹ֙ | zaʿmô | za-MOH |
before | מִ֣י | mî | mee |
his indignation? | יַֽעֲמ֔וֹד | yaʿămôd | ya-uh-MODE |
who and | וּמִ֥י | ûmî | oo-MEE |
can abide | יָק֖וּם | yāqûm | ya-KOOM |
in the fierceness | בַּחֲר֣וֹן | baḥărôn | ba-huh-RONE |
anger? his of | אַפּ֑וֹ | ʾappô | AH-poh |
his fury | חֲמָתוֹ֙ | ḥămātô | huh-ma-TOH |
is poured out | נִתְּכָ֣ה | nittĕkâ | nee-teh-HA |
like fire, | כָאֵ֔שׁ | kāʾēš | ha-AYSH |
rocks the and | וְהַצֻּרִ֖ים | wĕhaṣṣurîm | veh-ha-tsoo-REEM |
are thrown down | נִתְּצ֥וּ | nittĕṣû | nee-teh-TSOO |
by | מִמֶּֽנּוּ׃ | mimmennû | mee-MEH-noo |
Cross Reference
Malachi 3:2
“ਉਸ ਵਕਤ ਲਈ ਕੋਈ ਤਿਆਰੀ ਨਹੀਂ ਕਰ ਸੱਕਦਾ। ਜਦੋਂ ਉਹ ਆਵੇਗਾ ਉਸ ਦੇ ਸਾਹਵੇਂ ਕੋਈ ਖੜੋ ਨਾ ਸੱਕੇਗਾ। ਉਹ ਬਲਦੀ ਮਸ਼ਾਲ ਵਾਂਗ ਹੋਵੇਗਾ। ਉਹ ਬੜੇ ਤੇਜ਼ ਸਾਬਨ ਵਰਗਾ ਹੋਵੇਗਾ ਜਿਸ ਨੂੰ ਮਨੁੱਖ ਮੈਲੇ ਤੋਂ ਮੈਲਾ ਵਸਤਰ ਧੋਣ ਲਈ ਵਰਤਦੇ ਹਨ।
Jeremiah 10:10
ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।
Nahum 1:2
ਯਹੋਵਾਹ ਦਾ ਨੀਨਵਾਹ ਤੇ ਕਰੋਧ ਯਹੋਵਾਹ ਈਰਖਾਲੂ ਅਤੇ ਬਦਲਾਖੋਰ ਪਰਮੇਸ਼ੁਰ ਹੈ। ਉਹ ਦੋਸ਼ੀਆਂ ਨੂੰ ਦੰਡ ਦਿੰਦਾ ਅਤੇ ਉਹ ਬੜਾ ਕਰੋਧਵਾਨ ਹੈ। ਉਹ ਆਪਣੇ ਵੈਰੀਆਂ ਨੂੰ ਸਜ਼ਾ ਦਿੰਦਾ ਹੈ ਅਤੇ ਆਪਣੇ ਵੈਰੀਆਂ ਤੇ ਕਰੋਧਵਾਨ ਰਹਿੰਦਾ ਹੈ।
Revelation 16:8
ਚੌਥੇ ਦੂਤ ਨੇ ਆਪਣਾ ਕਟੋਰਾ ਸੂਰਜ ਉੱਤੇ ਡੋਲ੍ਹ ਦਿੱਤਾ। ਸੂਰਜ ਨੂੰ ਲੋਕਾਂ ਨੂੰ ਅੱਗ ਨਾਲ ਸਾੜਨ ਦੀ ਸ਼ਕਤੀ ਦਿੱਤੀ ਗਈ।
Revelation 16:1
ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਕਟੋਰੇ ਫ਼ੇਰ ਮੈਂ ਮੰਦਰ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ। ਅਵਾਜ਼ ਨੇ ਸੱਤਾਂ ਦੂਤਾਂ ਨੂੰ ਆਖਿਆ, “ਜਾਓ ਅਤੇ ਪਰਮੇਸ਼ੁਰ ਦੇ ਕਰੋਧ ਨਾਲ ਭਰੇ ਸੱਤਾਂ ਕਟੋਰਿਆਂ ਨੂੰ ਧਰਤੀ ਉੱਤੇ ਡੋਲ੍ਹ ਦਿਓ।”
Revelation 6:17
ਉਨ੍ਹਾਂ ਦੇ ਗੁੱਸੇ ਦਾ ਮਹਾਨ ਦਿਨ ਆ ਚੁੱਕਿਆ ਹੈ। ਕੌਣ ਇਸਦਾ ਸਾਹਮਣਾ ਕਰ ਸੱਕਦਾ ਹੈ?”
Ezekiel 30:16
ਮਿਸਰ ਵਿੱਚ ਅੱਗ ਮੈਂ ਲਾ ਦਿਆਂਗਾ, ਡਰ ਨਾਲ ਦੁੱਖੀ ਹੋਵੇਗਾ ਸ਼ਹਿਰ, ਸੀਨ ਜਿਸਦਾ ਨਾਮ ਹੈ। ਜਾ ਧਮਕਾਣਗੇ ਸਿਪਾਹੀ ਨੋ ਸ਼ਹਿਰ ਅੰਦਰ, ਅਤੇ ਨੋਫ ਨੂੰ ਪੈਣਗੀਆਂ ਨਿਤ ਨਵੀਆਂ ਮੁਸੀਬਤਾਂ।
Lamentations 4:11
ਯਹੋਵਾਹ ਨੇ ਆਪਣਾ ਸਾਰਾ ਕਹਿਰ ਵਰਤਿਆ। ਉਸ ਨੇ ਆਪਣਾ ਸਾਰਾ ਕਹਿਰ ਉਲਦ੍ਦ ਦਿੱਤਾ। ਉਸ ਨੇ ਸੀਯੋਨ ਅੰਦਰ ਅੱਗ ਬਾਲੀ। ਉਸ ਅੱਗ ਨੇ ਸੀਯੋਨ ਨੂੰ ਨੀਹਾਂ ਤੱਕ ਸਾੜ ਦਿੱਤਾ।
Lamentations 2:4
ਯਹੋਵਾਹ ਨੇ ਇੱਕ ਦੁਸ਼ਮਣ ਵਾਂਗ ਆਪਣੀ ਕਮਾਨ ਨੂੰ ਖਿੱਚ ਲਿਆ। ਅਤੇ ਉਸ ਨੇ ਆਪਣੇ ਸੱਜੇ ਹੱਥ ਵਿੱਚ ਤਲਵਾਰ ਫ਼ੜ ਲਈ। ਉਸ ਨੇ ਯਹੂਦਾਹ ਦੇ ਸਾਰੇ ਵੱਧੀਆਂ ਦਿਖਣ ਵਾਲੇ ਆਦਮੀਆਂ ਨੂੰ ਮਾਰ ਦਿੱਤਾ। ਯਹੋਵਾਹ ਨੇ ਆਪਣਾ ਕਹਿਰ ਸੀਯੋਨ ਦੇ ਤੰਬੂਆਂ ਉੱਪਰ ਅੱਗ ਵਾਂਗ ਡੋਲ੍ਹ ਦਿੱਤਾ।
Isaiah 27:4
ਮੈਂ ਕਹਿਰਵਾਨ ਨਹੀਂ ਹਾਂ। ਪਰ ਜੇ ਕਿਤੇ ਜੰਗ ਹੁੰਦੀ ਹੈ ਅਤੇ ਕੋਈ ਜਣਾ ਕੰਡਿਆਲੀਆਂ ਝਾੜੀਆਂ ਦੀ ਕੰਧ ਉਸਾਰਦਾ ਹੈ, ਤਾਂ ਮੈਂ ਇਸ ਉੱਤੇ ਧਾਵਾ ਕਰਾਂਗਾ ਅਤੇ ਇਸ ਨੂੰ ਜਲਾ ਦਿਆਂਗਾ।
Isaiah 10:16
ਪਰ ਸਰਬ ਸ਼ਕਤੀਮਾਨ ਯਹੋਵਾਹ ਅੱਸ਼ੂਰ ਦੇ ਜੋਧਿਆਂ ਦੇ ਵਿਰੁੱਧ ਭਿਆਨਕ ਮਹਾਮਾਰੀ ਭੇਜੇਗਾ। ਅੱਸ਼ੂਰ ਓਸੇ ਤਰ੍ਹਾਂ ਆਪਣੀ ਦੌਲਤ ਅਤੇ ਸ਼ਕਤੀ ਗਵਾ ਲਵੇਗਾ ਜਿਵੇਂ ਕੋਈ ਬੀਮਾਰ ਆਦਮੀ ਆਪਣਾ ਭਾਰ ਘਟਾ ਲੈਂਦਾ ਹੈ। ਫ਼ੇਰ ਅੱਸ਼ੂਰ ਦਾ ਪਰਤਾਪ ਤਬਾਹ ਹੋ ਜਾਵੇਗੀ। ਇਹ ਇਸ ਤਰ੍ਹਾਂ ਦੀ ਗੱਲ ਹੋਵੇਗੀ ਜਿਵੇਂ ਅੱਗ ਉਦੋਂ ਤੱਕ ਬਲਦੀ ਹੈ। ਜਦੋਂ ਤੱਕ ਕਿ ਚੀਜ਼ ਸੜ ਨਹੀਂ ਜਾਂਦੀ।
Psalm 90:11
ਕੋਈ ਵੀ ਬੰਦਾ ਤੁਹਾਡੇ ਗੁੱਸੇ ਦੀ ਪੂਰੀ ਸ਼ਕਤੀ ਨੂੰ ਨਹੀਂ ਜਾਣ ਸੱਕਦਾ, ਪਰਮੇਸ਼ੁਰ। ਪਰ ਹੇ ਪਰਮੇਸ਼ੁਰ, ਤੁਹਾਡੇ ਲਈ ਸਾਡਾ ਡਰ ਅਤੇ ਆਦਰ ਓਨਾ ਹੀ ਵੱਡਾ ਹੈ ਜਿੰਨਾ ਤੁਹਾਡਾ ਗੁੱਸਾ।
Psalm 76:7
ਹੇ ਪਰਮੇਸ਼ੁਰ, ਤੂੰ ਭਰਮ ਭਰਿਆ ਹੈਂ। ਤੇਰੇ ਖਿਲਾਫ਼ ਉਦੋਂ ਕੋਈ ਨਹੀਂ ਖਲੋ ਸੱਕਦਾ ਜਦੋਂ ਤੂੰ ਗੁੱਸੇ ਵਿੱਚ ਹੁੰਦਾ ਹੈਂ।
Psalm 2:12
ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।
1 Kings 19:11
ਫ਼ੇਰ ਯਹੋਵਾਹ ਨੇ ਏਲੀਯਾਹ ਨੂੰ ਆਖਿਆ, “ਜਾ, ਮੇਰੇ ਸਾਹਮਣੇ ਉਸ ਪਰਬਤ ਤੇ ਖੜ੍ਹਾ ਹੋ ਜਾ। ਮੈਂ ਤੇਰੇ ਕੋਲ ਦੀ ਲੰਘਾਂਗਾ।” ਫ਼ੇਰ ਇੱਕ ਬਹੁਤ ਜੋਰਦਾਰ ਹਵਾ ਵਗੀ। ਜਿਸ ਨੇ ਪਰਬਤਾਂ ਨੂੰ ਚੀਰ ਦਿੱਤਾ। ਇਸ ਨੇ ਵਿਸ਼ਾਲ ਚੱਟਾਨਾਂ ਨੂੰ ਯਹੋਵਾਹ ਦੇ ਸਾਹਮਣੇ ਚੀਰ ਦਿੱਤਾ। ਪਰ ਉਹ ਹਵਾ ਯਹੋਵਾਹ ਨਹੀਂ ਸੀ! ਉਸ ਹਵਾ ਤੋਂ ਮਗਰੋਂ, ਓੱਥੇ ਭੂਚਾਲ ਆਇਆ। ਪਰ ਉਹ ਭੂਚਾਲ ਯਹੋਵਾਹ ਨਹੀਂ ਸੀ।
Deuteronomy 32:22
ਮੇਰਾ ਕਹਿਰ ਅੱਗ ਵਾਂਗ ਬਲ ਉੱਠੇਗਾ ਜਿਹੜੀ ਡੂੰਘੀ ਤੋਂ ਡੂੰਘੀ ਕਬਰ ਤੀਕ, ਧਰਤੀ ਨੂੰ ਅਤੇ ਇਸਦੀ ਸਾਰੀ ਪੈਦਾਵਾਰ ਨੂੰ ਸਾੜਦੀ ਹੋਈ ਪਰਬਤਾ ਦੇ ਹੇਠਾਂ ਤੀਕ ਬਲਦੀ ਹੈ!