Numbers 28:7
ਲੋਕਾਂ ਨੂੰ ਹੋਮ ਦੀਆਂ ਭੇਟਾ ਦੇ ਨਾਲ ਪੀਣ ਦੀਆਂ ਭੇਟਾ ਵੀ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਹਰੇਕ ਲੇਲੇ ਦੇ ਨਾਲ ਇੱਕ ਕੁਆਟਰ ਮੈਅ ਜ਼ਰੂਰ ਦੇਣ। ਉਸ ਪੀਣ ਦੀ ਭੇਟ ਨੂੰ ਜਗਵੇਦੀ ਉੱਤੇ ਪਵਿੱਤਰ ਸਥਾਨ ਉੱਤੇ ਚੜ੍ਹਾਉਣ। ਇਹ ਯਹੋਵਾਹ ਵਾਸਤੇ ਸੁਗਾਤ ਹੈ।
Numbers 28:7 in Other Translations
King James Version (KJV)
And the drink offering thereof shall be the fourth part of an hin for the one lamb: in the holy place shalt thou cause the strong wine to be poured unto the LORD for a drink offering.
American Standard Version (ASV)
And the drink-offering thereof shall be the fourth part of a hin for the one lamb: in the holy place shalt thou pour out a drink-offering of strong drink unto Jehovah.
Bible in Basic English (BBE)
And for its drink offering take the fourth part of a hin for one lamb: in the holy place let the wine be drained out for a drink offering for the Lord.
Darby English Bible (DBY)
And the drink-offering thereof shall be a fourth part of a hin for one lamb; in the sanctuary shall the drink-offering of strong drink be poured out to Jehovah.
Webster's Bible (WBT)
And the drink-offering of it shall be the fourth part of a hin for the one lamb: in the holy place shalt thou cause the strong wine to be poured to the LORD for a drink-offering.
World English Bible (WEB)
The drink-offering of it shall be the fourth part of a hin for the one lamb: in the holy place shall you pour out a drink-offering of strong drink to Yahweh.
Young's Literal Translation (YLT)
and its libation, a fourth of the hin for the one lamb; in the sanctuary cause thou a libation of strong drink to be poured out to Jehovah.
| And the drink offering | וְנִסְכּוֹ֙ | wĕniskô | veh-nees-KOH |
| fourth the be shall thereof | רְבִיעִ֣ת | rĕbîʿit | reh-vee-EET |
| hin an of part | הַהִ֔ין | hahîn | ha-HEEN |
| for the one | לַכֶּ֖בֶשׂ | lakkebeś | la-KEH-ves |
| lamb: | הָֽאֶחָ֑ד | hāʾeḥād | ha-eh-HAHD |
| holy the in | בַּקֹּ֗דֶשׁ | baqqōdeš | ba-KOH-desh |
| place shalt thou cause the strong wine | הַסֵּ֛ךְ | hassēk | ha-SAKE |
| poured be to | נֶ֥סֶךְ | nesek | NEH-sek |
| unto the Lord | שֵׁכָ֖ר | šēkār | shay-HAHR |
| for a drink offering. | לַֽיהוָֽה׃ | layhwâ | LAI-VA |
Cross Reference
Exodus 29:42
“ਤੁਹਾਨੂੰ ਇਹ ਚੀਜ਼ਾਂ ਹਰ ਰੋਜ਼ ਯਹੋਵਾਹ ਨੂੰ ਪੂਰੀ ਹੋਮ ਦੀ ਭੇਟ ਵਜੋਂ ਚੜ੍ਹਾਉਣੀਆਂ ਚਾਹੀਦੀਆਂ ਹਨ। ਇਸ ਨੂੰ ਯਹੋਵਾਹ ਦੇ ਸਾਹਮਣੇ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਕਰੋ। ਹਰ ਸਮੇਂ ਅਜਿਹਾ ਕਰਦੇ ਰਹੋ। ਜਦੋਂ ਤੁਸੀਂ ਭੇਟ ਚੜ੍ਹਾਵੋਂਗੇ, ਮੈਂ, ਯਹੋਵਾਹ, ਤੁਹਾਨੂੰ ਉੱਥੇ ਮਿਲਾਂਗਾ ਅਤੇ ਤੁਹਾਡੇ ਨਾਲ ਗੱਲ ਕਰਾਂਗਾ।
Philippians 2:17
ਤੁਹਾਡਾ ਵਿਸ਼ਵਾਸ ਅਤੇ ਤੁਹਾਡੀ ਸੇਵਾ ਜੋ ਤੁਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹੋ, ਉਸ ਬਲੀਦਾਨ ਵਰਗੀਆਂ ਹਨ ਜੋ ਤੁਸੀਂ ਉਸ ਨੂੰ ਅਰਪਣ ਕਰਦੇ ਹੋਂ। ਹੋ ਸੱਕਦਾ ਹੈ ਮੈਨੂੰ ਵੀ ਤੁਹਾਡੇ ਬਲੀਦਾਨ ਨਾਲ ਆਪਣਾ ਲਹੂ ਵਹਾਉਣਾ ਪਵੇ। ਫ਼ੇਰ ਮੈਂ ਬਹੁਤ ਖੁਸ਼ ਹੋਵਾਂਗਾ ਅਤੇ ਤੁਸੀਂ ਵੀ ਮੇਰੀ ਖੁਸ਼ੀ ਨੂੰ ਸਾਂਝਾ ਕਰੋਂਗੇ।
Joel 2:14
ਕੌਣ ਜਾਣਦਾ ਉਹ ਕੀ ਫ਼ੈਸਲਾ ਕਰੇਗਾ? ਹੋ ਸੱਕਦਾ ਮਗਰੋਂ ਉਹ ਆਪਣਾ ਇਰਾਦਾ ਬਦਲ ਲਵੇ ਤੇ ਪਿੱਛੇ ਤੁਹਾਡੇ ਲਈ ਬਖਸ਼ੀਸ਼ਾਂ ਦੇ ਢੇਰ ਛੱਡ ਜਾਵੇ। ਫ਼ੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਨਾਜ ਅਤੇ ਪੀਣ ਦੀਆਂ ਭੇਟਾਂ ਚੜ੍ਹਾ ਸੱਕਦੇ ਹੋ।
Joel 1:13
ਹੇ ਜਾਜਕੋ, ਆਪਣੇ ਸੋਗੀ ਕੱਪੜੇ ਪਹਿਨ ਲਵੋ ਅਤੇ ਉੱਚੀ-ਉੱਚੀ ਰੋਵੋ। ਤੁਸੀਂ ਜੋ ਜਗਵੇਦੀ ਦੀ ਸੇਵਾ ਕਰਦੇ ਹੋ, ਉੱਚੀ-ਉੱਚੀ ਰੋਵੋ, ਮੇਰੇ ਪਰਮੇਸ਼ੁਰ ਦੇ ਸੇਵਕੋ, ਤੁਸੀਂ ਸੋਗੀ ਕੱਪੜਿਆਂ ਵਿੱਚ ਸੌਵੋਂਗੇ ਕਿਉਂ ਕਿ ਪਰਮੇਸ਼ੁਰ ਦੇ ਮੰਦਰ ਵਿੱਚ ਚੜ੍ਹਾਉਣ ਲਈ ਅਨਾਜ ਅਤੇ ਪੀਣ ਦੀਆਂ ਭੇਟਾਵਾਂ ਹੋਰ ਨਹੀਂ ਰਹੀਆਂ।
Joel 1:9
ਯਹੋਵਾਹ ਦੇ ਸੇਵਕ, ਜਾਜਕ ਰੋਦੇ ਹਨ ਕਿਉਂ ਕਿ ਯਹੋਵਾਹ ਦੇ ਮੰਦਰ ਵਿੱਚ ਅਨਾਜ ਦੀ ਭੇਟ ਅਤੇ ਪੀਣ ਦੀ ਭੇਟ ਨਹੀਂ ਰਹੇ।
Isaiah 57:6
ਤੁਹਾਨੂੰ ਨਦੀ ਦੇ ਕੂਲੇ ਪੱਥਰ ਦੀ ਉਪਾਸਨਾ ਕਰਨੀ ਪਸੰਦ ਹੈ। ਤੁਸੀਂ ਉਨ੍ਹਾਂ ਦੀ ਉਪਾਸਨਾ ਕਰਨ ਲਈ ਉਨ੍ਹਾਂ ਉੱਤੇ ਮੈਅ ਛਿੜਕਦੇ ਹੋ। ਤੁਸੀਂ ਉਨ੍ਹਾਂ ਉੱਤੇ ਬਲੀਆਂ ਚੜ੍ਹਾਉਂਦੇ ਹੋ ਪਰ ਤੁਹਾਨੂੰ ਸਿਰਫ਼ ਪੱਥਰ ਹੀ ਮਿਲਦੇ ਨੇ। ਤੁਸੀਂ ਕੀ ਸੋਚਦੇ ਹੋ ਕਿ ਇਸ ਨਾਲ ਮੈਨੂੰ ਪ੍ਰਸੰਨਤਾ ਮਿਲਦੀ ਹੈ? ਨਹੀਂ! ਇਸ ਨਾਲ ਮੈਨੂੰ ਪ੍ਰਸੰਨਤਾ ਨਹੀਂ ਮਿਲਦੀ।
Numbers 28:31
ਪੀਣ ਦੀਆਂ ਇਹ ਭੇਟਾ ਰੋਜ਼ਾਨਾ ਦੀਆਂ ਭੇਟਾ ਦੇ ਨਾਲ ਚੜ੍ਹਾਈਆਂ ਜਾਣੀਆਂ ਚਾਹੀਦੀਆਂ ਹਨ। ਪਰ ਇਸ ਗੱਲ ਦਾ ਧਿਆਨ ਰੱਖਣਾ ਕਿ ਜਾਨਵਰ ਜਾਂ ਪੀਣ ਦੀਆਂ ਭੇਟਾ ਜੋ ਵੀ ਤੁਸੀਂ ਪਰਮੇਸ਼ੁਰ ਨੂੰ ਚੜ੍ਹਾਵੋਂ ਬੇਨੁਕਸ ਹੋਣੇ ਚਾਹੀਦੇ ਹਨ।
Numbers 28:14
ਹਰੇਕ ਬਲਦ ਦੇ ਨਾਲ ਮੈਅ ਦੇ ਦੋ ਕੁਆਟਰ, ਹਰੇਕ ਭੇਡੂ ਦੇ ਨਾਲ 1 1/4 ਕੁਆਟਰ ਮੈਅ ਅਤੇ ਹਰੇਕ ਲੇਲੇ ਦੇ ਨਾਲ ਮੈਅ ਦਾ ਇੱਕ ਕੁਆਟਰ।
Numbers 15:10
ਅਤੇ ਇਸਦੇ ਨਾਲ ਹੀ ਦੋ ਕੁਆਟਰ ਮੈਅ ਵੀ ਪੀਣ ਦੀ ਭੇਟ ਵਜੋਂ ਲੈ ਕੇ ਆਵੋ। ਇਹ ਭੇਟ ਹੋਮ ਦੇ ਰੂਪ ਵਿੱਚ ਹੋਵੇਗੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰੇਗੀ।
Numbers 15:7
ਤੁਹਾਨੂੰ ਪੀਣ ਦੀ ਭੇਟ ਵਜੋਂ 1 1/4 ਕੁਆਟਰ ਮੈਅ ਵੀ ਦੇਣੀ ਚਾਹੀਦੀ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ।
Numbers 15:5
ਹਰ ਵਾਰੀ ਜਦੋਂ ਤੁਸੀਂ ਹੋਮ ਦੀ ਭੇਟ ਵਜੋਂ ਲੇਲਾ ਚੜ੍ਹਾਵੋਂ ਤਾ ਤੁਹਾਨੂੰ ਪੀਣ ਦੀ ਭੇਟ ਵਜੋਂ ਇੱਕ ਕੁਆਟਰ ਮੈਅ ਵੀ ਤਿਆਰ ਕਰਨੀ ਚਾਹੀਦੀ ਹੈ।
Leviticus 23:13
ਤੁਹਾਨੂੰ ਜੈਤੂਨ ਦੇ ਤੇਲ ਵਿੱਚ ਮਿਲੇ ਮੈਦੇ ਦੇ 16 ਕੱਪ ਅਨਾਜ ਦੀ ਭੇਟ ਵਜੋਂ ਚੜ੍ਹਾਉਣੇ ਚਾਹੀਦੇ ਹਨ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਹਾਨੂੰ ਮੈਅ ਦਾ ਇੱਕ ਕੁਆਟਰ ਪੀਣ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।
Exodus 30:9
ਇਸ ਜਗਵੇਦੀ ਨੂੰ ਕਿਸੇ ਹੋਰ ਤਰ੍ਹਾਂ ਦੀ ਧੂਫ਼ ਜਾਂ ਹੋਮ ਦੀ ਭੇਟ ਲਈ ਨਾ ਵਰਤਣਾ। ਇਸ ਜਗਵੇਦੀ ਦੀ ਵਰਤੋਂ ਕਿਸੇ ਤਰ੍ਹਾਂ ਦੇ ਅਨਾਜ ਦੀ ਭੇਟਾ ਜਾਂ ਪੀਣ ਦੀ ਭੇਟਾ ਲਈ ਨਹੀਂ ਕਰਨੀ।
Exodus 29:40
ਜਦੋਂ ਤੁਸੀਂ ਪਹਿਲੇ ਲੇਲੇ ਨੂੰ ਚੜ੍ਹਾਵੋ, ਇਸਦੇ ਨਾਲ ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਮੈਅ ਦੀ ਭੇਟਾ ਵਜੋਂ ਚੜ੍ਹਾਵੋ। ਜਦੋਂ ਤੁਸੀਂ ਸ਼ਾਮ ਵੇਲੇ ਦੂਜੇ ਲੇਲੇ ਨੂੰ ਮਾਰੋਂ, ਪੁਰਾਣੇ ਤੇਲ ਦੇ ਇੱਕ ਹਿਨ ਦੇ ਇੱਕ ਚੁਥਾਈ ਹਿੱਸੇ ਨਾਲ ਮਿਲੇ ਮੈਦੇ ਦੇ 8 ਕੱਪ ਅਤੇ ਮੈਅ ਦੇ ਇੱਕ ਹਿਨ ਦਾ ਇੱਕ ਕੁਆਟਰ ਚੜ੍ਹਾਵੋ। ਇਹ ਉਵੇਂ ਹੀ ਹੈ ਜਿਵੇਂ ਤੁਸੀਂ ਸਵੇਰੇ ਕੀਤਾ ਸੀ। ਇਹ ਯਹੋਵਾਹ ਨੂੰ ਭੋਜਨ ਦੀ ਭੇਟ ਹੋਵੇਗੀ ਅਤੇ ਜਦੋਂ ਤੁਸੀਂ ਇਹ ਭੇਟ ਸਾੜੋਂਗੇ, ਇਹ ਯਹੋਵਾਹ ਅੱਗੇ ਪ੍ਰਸੰਨ ਕਰਨ ਵਾਲੀ ਸੁਗੰਧ ਹੋਵੇਗੀ।