Cross Reference
Exodus 12:5
ਲੇਲਾ ਇੱਕ ਸਾਲ ਦਾ ਹੋਣਾ ਚਾਹੀਦਾ ਹੈ ਇਸ ਨੂੰ ਪੂਰਾ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਜਾਨਵਰ ਜੁਆਨ ਭੇਡੂ ਜਾਂ ਜੁਆਨ ਬੱਕਰਾ ਹੋ ਸੱਕਦਾ ਹੈ।
John 1:29
ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
Acts 8:32
ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ: “ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
1 Peter 1:19
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
Revelation 5:6
ਫ਼ੇਰ ਮੈਂ ਤਖਤ ਦੇ ਸਾਹਮਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿੱਚਕਾਰ ਇੱਕ ਲੇਲਾ ਖੜ੍ਹਾ ਦੇਖਿਆ। ਲੇਲਾ ਇਉਂ ਦਿੱਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹੜੇ ਦੁਨੀਆਂ ਵਿੱਚ ਭੇਜੇ ਗਏ ਸਨ।