Numbers 9:10
“ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਇਹ ਬਿਧੀ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹੋਵੇਗੀ। ਸ਼ਾਇਦ ਕੋਈ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਨਾ ਹੋਵੇ। ਸ਼ਾਇਦ ਉਹ ਬੰਦਾ ਇਸ ਲਈ ਅਪਵਿੱਤਰ ਹੈ ਕਿਉਂਕਿ ਉਸ ਨੇ ਮੁਰਦਾ ਜਿਸਮ ਛੂਹ ਲਿਆ ਹੈ ਜਾਂ ਸ਼ਾਇਦ ਉਹ ਬੰਦਾ ਦੂਰ ਕਿਸੇ ਸਫ਼ਰ ਉੱਤੇ ਸੀ।
Speak | דַּבֵּ֛ר | dabbēr | da-BARE |
unto | אֶל | ʾel | el |
the children | בְּנֵ֥י | bĕnê | beh-NAY |
Israel, of | יִשְׂרָאֵ֖ל | yiśrāʾēl | yees-ra-ALE |
saying, | לֵאמֹ֑ר | lēʾmōr | lay-MORE |
If | אִ֣ישׁ | ʾîš | eesh |
any | אִ֣ישׁ | ʾîš | eesh |
man | כִּי | kî | kee |
or you of | יִהְיֶֽה | yihye | yee-YEH |
of your posterity | טָמֵ֣א׀ | ṭāmēʾ | ta-MAY |
be shall | לָנֶ֡פֶשׁ | lānepeš | la-NEH-fesh |
unclean | אוֹ֩ | ʾô | oh |
body, dead a of reason by | בְדֶ֨רֶךְ | bĕderek | veh-DEH-rek |
or | רְחֹקָ֜הׄ | rĕḥōqâ | reh-hoh-KA |
be in a journey | לָכֶ֗ם | lākem | la-HEM |
off, afar | א֚וֹ | ʾô | oh |
yet he shall keep | לְדֹרֹ֣תֵיכֶ֔ם | lĕdōrōtêkem | leh-doh-ROH-tay-HEM |
passover the | וְעָ֥שָׂה | wĕʿāśâ | veh-AH-sa |
unto the Lord. | פֶ֖סַח | pesaḥ | FEH-sahk |
לַֽיהוָֽה׃ | layhwâ | LAI-VA |
Cross Reference
Numbers 9:6
ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸੱਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ।
Matthew 5:24
ਤਾਂ ਓੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ। ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ ਅਤੇ ਬਾਅਦ ਵਿੱਚ ਆਕੇ ਆਪਣੀ ਭੇਂਟ ਚੜ੍ਹਾ।
Romans 15:8
ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹੜਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ।
Romans 16:25
ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।
1 Corinthians 6:9
ਤੁਹਾਨੂੰ ਪਤਾ ਹੈ ਕਿ ਜੋ ਦੁਸ਼ਟ ਕਰਨੀਆਂ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਹਿੱਸਾ ਪ੍ਰਾਪਤ ਨਹੀਂ ਕਰਨਗੇ। ਮੂਰਖ ਨਾ ਬਣੋ। ਇਹੀ ਲੋਕ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਦੇ ਰਾਜ ਦਾ ਹਿੱਸਾ ਪ੍ਰਾਪਤ ਨਹੀਂ ਹੋਵੇਗਾ: ਉਹ, ਜੋ ਜਿਨਸੀ ਪਾਪ ਕਰਦੇ ਹਨ, ਉਹ, ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ, ਉਹ ਲੋਕ, ਜਿਹੜੇ ਬਦਕਾਰੀ ਕਰਦੇ ਹਨ, ਉਹ ਆਦਮੀ ਜਿਹੜੇ ਆਪਣੇ ਸਰੀਰ ਹੋਰਨਾਂ ਆਦਮੀਆਂ ਨੂੰ ਜਿਨਸੀ ਵਰਤੋਂ ਕਰਨ ਲਈ ਭੇਟ ਕਰਦੇ ਹਨ ਜਾਂ ਉਹ ਜਿਹੜੇ ਹੋਰਨਾਂ ਆਦਮੀਆਂ ਨਾਲ ਜਿਨਸੀ ਪਾਪ ਕਰਦੇ ਹਨ, ਉਹ, ਜੋ ਚੋਰੀ ਕਰਦੇ ਹਨ, ਜੋ ਖੁਦਗਰਜ਼ ਹਨ, ਸ਼ਰਾਬੀ ਹਨ, ਉਹ, ਜੋ ਹੋਰਨਾਂ ਲੋਕਾਂ ਨੂੰ ਮੰਦਾ ਬੋਲਦੇ ਹਨ, ਅਤੇ ਉਹ ਲੋਕ, ਜਿਹੜੇ ਧੋਖਾ ਦਿੰਦੇ ਹਨ।
1 Corinthians 11:28
ਹਰ ਵਿਅਕਤੀ ਨੂੰ ਆਪਣੇ ਦਿਲ ਅੰਦਰ ਦੇਖਣਾ ਚਾਹੀਦਾ ਹੈ ਇਸਤੋਂ ਪਹਿਲਾਂ ਕਿ ਉਹ ਇਹ ਰੋਟੀ ਖਾਵੇ ਅਤੇ ਇਹ ਪਿਆਲਾ ਪੀਵੇ।
Ephesians 2:1
ਮੌਤ ਤੋਂ ਜੀਵਨ ਵੱਲ ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ।
Ephesians 2:12
ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
Ephesians 3:6
ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸ ਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕੱਠੇ ਇੱਕੋ ਸਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕੱਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਇਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ।