Numbers 9:13
ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸੱਕਦਾ ਹੈ ਉਸ ਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸ ਨੂੰ ਉਸ ਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸ ਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸ ਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ।
But the man | וְהָאִישׁ֩ | wĕhāʾîš | veh-ha-EESH |
that | אֲשֶׁר | ʾăšer | uh-SHER |
is clean, | ה֨וּא | hûʾ | hoo |
is and | טָה֜וֹר | ṭāhôr | ta-HORE |
not | וּבְדֶ֣רֶךְ | ûbĕderek | oo-veh-DEH-rek |
in a journey, | לֹֽא | lōʾ | loh |
forbeareth and | הָיָ֗ה | hāyâ | ha-YA |
to keep | וְחָדַל֙ | wĕḥādal | veh-ha-DAHL |
the passover, | לַֽעֲשׂ֣וֹת | laʿăśôt | la-uh-SOTE |
same the even | הַפֶּ֔סַח | happesaḥ | ha-PEH-sahk |
soul | וְנִכְרְתָ֛ה | wĕnikrĕtâ | veh-neek-reh-TA |
off cut be shall | הַנֶּ֥פֶשׁ | hannepeš | ha-NEH-fesh |
from among his people: | הַהִ֖וא | hahiw | ha-HEEV |
because | מֵֽעַמֶּ֑יהָ | mēʿammêhā | may-ah-MAY-ha |
he brought | כִּ֣י׀ | kî | kee |
not | קָרְבַּ֣ן | qorban | kore-BAHN |
the offering | יְהוָ֗ה | yĕhwâ | yeh-VA |
Lord the of | לֹ֤א | lōʾ | loh |
in his appointed season, | הִקְרִיב֙ | hiqrîb | heek-REEV |
that | בְּמֹ֣עֲד֔וֹ | bĕmōʿădô | beh-MOH-uh-DOH |
man | חֶטְא֥וֹ | ḥeṭʾô | het-OH |
shall bear | יִשָּׂ֖א | yiśśāʾ | yee-SA |
his sin. | הָאִ֥ישׁ | hāʾîš | ha-EESH |
הַהֽוּא׃ | hahûʾ | ha-HOO |
Cross Reference
Exodus 12:15
ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿੱਚਕਾਰ ਖਮੀਰ ਖਾਂਦਾ ਹੈ ਤਾਂ ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਣਾ ਚਾਹੀਦਾ ਹੈ।
Genesis 17:14
ਅਬਰਾਹਾਮ, ਤੇਰੇ ਤੇ ਮੇਰੇ ਦਰਮਿਆਨ ਇਕਰਾਰਨਾਮਾ ਇਹ ਹੈ: ਕੋਈ ਵੀ ਆਦਮੀ ਜਿਸਦੀ ਸੁੰਨਤ ਨਾ ਹੋਈ ਹੋਵੇ ਉਸ ਨੂੰ ਆਪਣੇ ਲੋਕਾਂ ਵਿੱਚੋਂ ਛੇਕ ਦੇਣਾ ਚਾਹੀਦਾ ਹੈ। ਕਿਉਂਕਿ ਉਸ ਬੰਦੇ ਨੇ ਮੇਰਾ ਇਕਰਾਰਨਾਮਾ ਤੋੜਿਆ ਹੈ।”
Numbers 9:7
ਉਨ੍ਹਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਇੱਕ ਮੁਰਦਾ ਜਿਸਮ ਨੂੰ ਛੂਹ ਲਿਆ ਹੈ ਅਤੇ ਅਪਵਿੱਤਰ ਹੋ ਗਏ ਸਾਂ। ਜਾਜਕਾਂ ਨੇ ਸਾਨੂੰ ਚੁਣੇ ਹੋਏ ਸਮੇਂ ਯਹੋਵਾਹ ਨੂੰ ਸੁਗਾਤਾ ਦੇਣ ਤੋਂ ਰੋਕਿਆ। ਇਸ ਲਈ ਅਸੀਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਪਸਾਹ ਦਾ ਜਸ਼ਨ ਨਹੀਂ ਮਨਾ ਸੱਕਦੇ! ਸਾਨੂੰ ਕੀ ਕਰਨਾ ਚਾਹੀਦਾ ਹੈ?”
Numbers 5:31
ਪਤੀ ਕਿਸੇ ਗਲਤੀ ਦਾ ਦੋਸ਼ੀ ਨਹੀਂ ਹੋਵੇਗਾ। ਪਰ ਔਰਤ ਨੇ ਜੇ ਪਾਪ ਕੀਤਾ ਹੈ ਤਾਂ ਦੁੱਖ ਭੋਗੇਗੀ।”
Hebrews 12:25
ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
Hebrews 10:26
ਮਸੀਹ ਤੋਂ ਬੇਮੁੱਖ ਨਾ ਹੋਵੋ ਜੇ ਤੁਸੀਂ ਸੱਚ ਬਾਰੇ ਗਿਆਨ ਪ੍ਰਾਪਤ ਕਰਨ ਤੋਂ ਬਾਦ ਵੀ ਪਾਪ ਕਰਨਾ ਜਾਰੀ ਰੱਖੋਂਗੇ, ਉੱਥੇ ਕੋਈ ਬਲੀ ਨਹੀਂ ਜੋ ਹੋਰਾਂ ਦੇ ਪਾਪਾਂ ਨੂੰ ਹਟਾ ਸੱਕਦੀ ਹੋਵੇ।
Hebrews 9:28
ਇਸ ਲਈ ਮਸੀਹ ਨੇ ਬਹੁਤ ਸਾਰੇ ਲੋਕਾਂ ਦੇ ਪਾਪ ਲੈ ਲੈਣ ਲਈ ਇੱਕ ਹੀ ਵਾਰੀ ਆਪਣੇ ਆਪ ਨੂੰ ਬਲੀ ਵਾਂਗ ਭੇਂਟ ਕਰ ਦਿੱਤਾ। ਮਸੀਹ ਦੂਸਰੀ ਵਾਰ ਫ਼ੇਰ ਪ੍ਰਗਟੇਗਾ ਪਰ ਪਾਪ ਦੀ ਖਾਤਰ ਨਹੀਂ। ਮਸੀਹ ਦੂਸਰੀ ਵਾਰ ਉਨ੍ਹਾਂ ਲੋਕਾਂ ਨੂੰ ਮੁਕਤੀ ਦੇਣ ਲਈ ਆਵੇਗਾ ਜਿਹੜੇ ਉਸਦੀ ਤਾਂਘ ਨਾਲ ਇੰਤਜ਼ਾਰ ਕਰ ਰਹੇ ਹਨ।
Hebrews 2:3
ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
Ezekiel 23:49
ਉਹ ਤੁਹਾਨੂੰ ਤੁਹਾਡੇ ਮੰਦੇ ਕੰਮਾਂ ਦੀ ਸਜ਼ਾ ਦੇਣਗੇ। ਅਤੇ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਕਰਨ ਕਾਰਣ ਸਜ਼ਾ ਪਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਅਤੇ ਪ੍ਰਭੂ ਹਾਂ।”
Numbers 19:13
ਜੇ ਕੋਈ ਬੰਦਾ ਕਿਸੇ ਮੁਰਦਾ ਸ਼ਰੀਰ ਨੂੰ ਛੂਹ ਲੈਂਦਾ ਹੈ ਤਾਂ ਉਹ ਬੰਦਾ ਅਪਵਿੱਤਰ ਹੋ ਜਾਂਦਾ ਹੈ। ਜੇ ਉਹ ਬੰਦਾ ਅਪਵਿੱਤਰ ਬਣਿਆ ਰਹਿੰਦਾ ਹੈ ਅਤੇ ਫ਼ੇਰ ਪਵਿੱਤਰ ਤੰਬੂ ਵਿੱਚ ਚੱਲਿਆ ਜਾਂਦਾ ਹੈ ਤਾਂ ਪਵਿੱਤਰ ਤੰਬੂ ਵੀ ਅਪਵਿੱਤਰ ਹੋ ਜਾਂਦਾ ਹੈ। ਇਸ ਲਈ ਉਸ ਬੰਦੇ ਨੂੰ ਇਸਰਾਏਲ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਜੇ ਕਿਸੇ ਅਪਵਿੱਤਰ ਬੰਦੇ ਉੱਤੇ ਖਾਸ ਜਲ ਨਹੀਂ ਛਿੜਕਿਆ ਜਾਂਦਾ ਤਾਂ ਉਹ ਬੰਦਾ ਅਪਵਿੱਤਰ ਹੀ ਰਹੇਗਾ।
Numbers 15:30
“ਪਰ ਜੇ ਕੋਈ ਬੰਦਾ ਪਾਪ ਕਰਦਾ ਹੈ ਅਤੇ ਇਹ ਵੀ ਜਾਣਦਾ ਹੈ ਕਿ ਉਹ ਗਲਤ ਕੰਮ ਕਰ ਰਿਹਾ ਹੈ, ਤਾਂ ਉਹ ਬੰਦਾ ਯਹੋਵਾਹ ਦੇ ਵਿਰੁੱਧ ਹੈ। ਉਸ ਬੰਦੇ ਨੂੰ ਉਸ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਇਹ ਗੱਲ ਇਸਰਾਏਲ ਦੇ ਪਰਿਵਾਰ ਵਿੱਚ ਜੰਮੇ ਬੰਦੇ ਲਈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀ ਲਈ ਇੱਕੋ ਜਿਹੀ ਹੈ।
Numbers 9:2
“ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।
Leviticus 22:9
“ਉਨ੍ਹਾਂ ਨੂੰ ਧਿਆਨ ਨਾਲ ਮੇਰੀਆਂ ਹਿਦਾਇਤਾਂ ਨੂੰ ਮੰਨਣਾ ਚਾਹੀਦਾ ਹੈ ਤਾਂ ਜੋ ਉਹ ਦੋਸ਼ੀ ਨਾ ਹੋ ਜਾਣ ਅਤੇ ਪਵਿੱਤਰ ਚੀਜ਼ਾਂ ਨੂੰ ਅਪਵਿੱਤਰ ਕਰਨ ਕਾਰਣ ਮਾਰੇ ਨਾ ਜਾਣ। ਮੈਂ, ਯਹੋਵਾਹ, ਨੇ ਉਨ੍ਹਾਂ ਨੂੰ ਇਸ ਖਾਸ ਕੰਮ ਲਈ ਵੱਖ ਕੀਤਾ ਹੈ।
Leviticus 20:20
“ਕਿਸੇ ਆਦਮੀ ਨੂੰ ਆਪਣੇ ਚਾਚੇ ਦੀ ਪਤਨੀ ਨਾਲ ਜਿਨਸੀ ਸੰਬੰਧ ਨਹੀਂ ਬਨਾਉਣੇ ਚਾਹੀਦੇ। ਇਹ ਉਸਦਾ ਆਪਣੇ ਚਾਚੇ ਨਾਲ ਜਿਨਸੀ ਸੰਬੰਧ ਬਨਾਉਣ ਵਰਗਾ ਹੋਵੇਗਾ। ਉਸ ਆਦਮੀ ਅਤੇ ਉਸ ਦੇ ਚਾਚੇ ਦੀ ਪਤਨੀ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮਿਲੇਗੀ। ਉਹ ਬੇਔਲਾਦ ਮਰਨਗੇ।
Leviticus 17:14
ਤੁਹਾਨੂੰ ਅਜਿਹਾ ਕਿਉਂ ਕਰਨਾ ਚਾਹੀਦਾ ਹੈ? ਕਿਉਂਕਿ ਜੇ ਹਾਲੇ ਵੀ ਖੂਨ ਮਾਸ ਵਿੱਚ ਹੈ ਤਾਂ ਉਸ ਜਾਨਵਰ ਦੀ ਜਾਨ ਮਾਸ ਵਿੱਚ ਹੈ। ਇਸ ਲਈ ਮੈਂ ਇਸਰਾਏਲ ਦੇ ਲੋਕਾਂ ਨੂੰ ਇਹ ਹੁਕਮ ਦਿੰਦਾ ਹਾਂ; ਅਜਿਹਾ ਮਾਸ ਨਾ ਖਾਉ ਜਿਸ ਵਿੱਚ ਹਾਲੇ ਖੂਨ ਹੈ। ਕੋਈ ਵੀ ਬੰਦਾ ਜਿਹੜਾ ਖੂਨ ਨੂੰ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਛੇਕ ਦੇਣਾ ਚਾਹੀਦਾ ਹੈ।
Leviticus 17:10
“ਮੈਂ (ਪਰਮੇਸ਼ੁਰ) ਉਸ ਕਿਸੇ ਵੀ ਬੰਦੇ ਦੇ ਖਿਲਾਫ਼ ਹੋਵਾਂਗਾ ਜਿਹੜਾ ਖੂਨ ਖਾਂਦਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਬੰਦਾ ਇਸਰਾਏਲ ਦਾ ਕੋਈ ਸ਼ਹਿਰੀ ਹੈ ਜਾਂ ਉਹ ਤੁਹਾਡੇ ਦਰਮਿਆਨ ਰਹਿੰਦਾ ਕੋਈ ਵਿਦੇਸ਼ੀ ਹੈ। ਮੈਂ ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਵਾਂਗਾ।
Leviticus 17:4
ਉਸ ਨੂੰ ਉਹ ਜਾਨਵਰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਤੇ ਲਿਆਉਣਾ ਚਾਹੀਦਾ ਹੈ। ਉਸ ਨੂੰ ਇਹ ਜਾਨਵਰ ਯਹੋਵਾਹ ਨੂੰ ਸੁਗਾਤ ਵਜੋਂ ਯਹੋਵਾਹ ਦੇ ਪਵਿੱਤਰ ਤੰਬੂ ਦੇ ਅੱਗੇ ਭੇਟ ਕਰਨਾ ਚਾਹੀਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ, ਉਹ ਖੂਨ ਖਰਾਬੇ ਦਾ ਦੋਸ਼ੀ ਹੋਵੇਗਾ ਅਤੇ ਉਸ ਨੂੰ ਆਪਣੇ ਲੋਕਾਂ ਤੋਂ ਅਲੱਗ ਕਰ ਦਿੱਤਾ ਜਾਵੇ।