Obadiah 1:9
ਹੇ ਤੇਮਾਨ, ਤੇਰੇ ਤਾਕਤਵਰ ਆਦਮੀ ਭੈਭੀਤ ਹੋਣਗੇ। ਏਸਾਓ ਪਰਬਤ ਤੋਂ ਹਰ ਕੋਈ ਤਬਾਹ ਹੋ ਜਾਵੇਗਾ। ਬਹੁਤ ਜਣੇ ਮਾਰੇ ਜਾਣਗੇ।
Obadiah 1:9 in Other Translations
King James Version (KJV)
And thy mighty men, O Teman, shall be dismayed, to the end that every one of the mount of Esau may be cut off by slaughter.
American Standard Version (ASV)
And thy mighty men, O Teman, shall be dismayed, to the end that every one may be cut off from the mount of Esau by slaughter.
Bible in Basic English (BBE)
And your men of war, O Teman, will be overcome with fear, so that every one of them may be cut off from the mountain of Esau.
Darby English Bible (DBY)
And thy mighty men, O Teman, shall be dismayed, to the end that every one may be cut off from the mount of Esau by slaughter.
World English Bible (WEB)
Your mighty men, Teman, will be dismayed, to the end that everyone may be cut off from the mountain of Esau by slaughter.
Young's Literal Translation (YLT)
And broken down have been thy mighty ones, O Teman, So that every one of the mount of Esau is cut off.
| And thy mighty | וְחַתּ֥וּ | wĕḥattû | veh-HA-too |
| men, O Teman, | גִבּוֹרֶ֖יךָ | gibbôrêkā | ɡee-boh-RAY-ha |
| dismayed, be shall | תֵּימָ֑ן | têmān | tay-MAHN |
| to the end that | לְמַ֧עַן | lĕmaʿan | leh-MA-an |
| one every | יִכָּֽרֶת | yikkāret | yee-KA-ret |
| of the mount | אִ֛ישׁ | ʾîš | eesh |
| of Esau | מֵהַ֥ר | mēhar | may-HAHR |
| off cut be may | עֵשָׂ֖ו | ʿēśāw | ay-SAHV |
| by slaughter. | מִקָּֽטֶל׃ | miqqāṭel | mee-KA-tel |
Cross Reference
Amos 1:12
ਇਸ ਲਈ ਮੈਂ ਤੇਮਾਨ ਤੋਂ ਅੱਗ ਸ਼ੁਰੂ ਕਰਾਂਗਾ ਜਿਹੜੀ ਬਾਸਰਾਹ ਦੇ ਕਿਲਿਆਂ ਨੂੰ ਤਬਾਹ ਕਰ ਦੇਵੇਗੀ।”
Genesis 36:11
ਅਲੀਫ਼ਾਜ਼ ਦੇ ਪੁੱਤਰ ਸਨ: ਤੇਮਾਨ, ਓਮਾਰ, ਸਫ਼ੋ, ਗਾਤਾਮ ਅਤੇ ਕਨਜ਼।
Ezekiel 25:13
ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: “ਮੈਂ ਅਦੋਮ ਨੂੰ ਸਜ਼ਾ ਦੇਵਾਂਗਾ। ਮੈਂ ਅਦੋਮ ਦੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। ਮੈਂ ਅਦੋਮ ਦੇ ਸਾਰੇ ਦੇਸ ਨੂੰ ਤਬਾਹ ਕਰ ਦਿਆਂਗਾ, ਤੀਮਾਨ ਤੋਂ ਲੈ ਕੇ ਦਦਾਨ ਤੀਕਰ। ਅਦੋਮੀ ਲੋਕ ਜੰਗ ਵਿੱਚ ਮਾਰੇ ਜਾਣਗੇ।
Jeremiah 49:22
ਯਹੋਵਾਹ ਇੱਕ ਬਾਜ਼ ਵਾਂਗ ਹੋਵੇਗਾ, ਜੋ ਉਸ ਜਾਨਵਰ ਉੱਤੇ ਉਡਦਾ ਹੈ, ਜਿਸ ਉੱਤੇ ਉਹ ਹਮਲਾ ਕਰਦਾ ਹੈ। ਯਹੋਵਾਹ, ਬਾਸਰਾਹ ਉੱਤੇ ਆਪਣੇ ਖੰਭ ਫ਼ੈਲਾਏ ਹੋਏ, ਬਾਜ਼ ਵਾਂਗ ਹੋਵੇਗਾ। ਉਸ ਸਮੇਂ, ਅਦੋਮ ਦੇ ਬਹੁਤ ਹੀ ਫ਼ੌਜੀ ਭੈਭੀਤ ਹੋ ਜਾਣਗੇ। ਉਹ ਡਰ ਨਾਲ ਬੱਚਾ ਜਣਨ ਵਾਲੀ ਔਰਤ ਵਾਂਗਰਾਂ ਹੋਣਗੇ।
Jeremiah 49:7
ਅਦੋਮ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਅਦੋਮ ਬਾਰੇ ਹੈ। ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਕੀ ਤੇਮਾਨ ਅੰਦਰ ਕੋਈ ਸਿਆਣਪ ਨਹੀਂ ਬਚੀ? ਕੀ ਅਦੋਮ ਦੇ ਸਿਆਣੇ ਲੋਕ ਸਲਾਹ ਦੇਣ ਦੇ ਕਾਬਲ ਨਹੀਂ ਰਹੇ? ਕੀ ਉਹ ਆਪਣੀ ਸਿਆਣਪ ਗੁਆ ਚੁੱਕੇ ਨੇ?
Isaiah 63:1
ਯਹੋਵਾਹ ਆਪਣੇ ਲੋਕਾਂ ਬਾਰੇ ਨਿਆਂ ਕਰਦਾ ਹੈ ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”
Isaiah 34:5
ਯਹੋਵਾਹ ਆਖਦਾ ਹੈ, “ਅਜਿਹਾ ਓਦੋਁ ਵਾਪਰੇਗਾ ਜਦੋਂ ਅਕਾਸ਼ ਵਿੱਚ ਮੇਰੀ ਤਲਵਾਰ ਖੂਨ ਨਾਲ ਲਬਪਬ ਹੋ ਜਾਵੇਗੀ।” ਦੇਖੋ! ਯਹੋਵਾਹ ਦੀ ਤਲਵਾਰ ਅਦੋਮ ਦੇ ਆਰ-ਪਾਰ ਹੋ ਜਾਵੇਗੀ। ਯਹੋਵਾਹ ਨੇ ਉਨ੍ਹਾਂ ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਉਨ੍ਹਾਂ ਨੂੰ ਮਰਨਾ ਪੈਣਾ ਹੈ।
Job 2:11
ਅੱਯੂਬ ਦੇ ਤਿੰਨ ਦੋਸਤ ਉਸ ਨੂੰ ਮਿਲਣ ਲਈ ਆਉਂਦੇ ਹਨ ਅੱਯੂਬ ਦੇ ਤਿੰਨ ਦੋਸਤ ਸਨ ਤੇਮਾਨੀ ਤੋਂ ਅਲੀਫ਼ਜ, ਸੂਹੀ ਤੋਂ ਬਿਲਦਦ, ਅਤੇ ਨਅਮਾਤੀ ਤੋਂ ਸੋਫ਼ਰ। ਇਨ੍ਹਾਂ ਤਿੰਨਾਂ ਦੋਸਤਾਂ ਨੇ ਅੱਯੂਬ ਨਾਲ ਵਾਪਰੀਆਂ ਮੰਦੀਆਂ ਘਟਨਾਵਾਂ ਬਾਰੇ ਸੁਣਿਆ। ਇਹ ਤਿੰਨੇ ਦੋਸਤ ਘਰੋ ਨਿਕਲ ਕੇ ਇਕੱਠੇ ਹੋਏ। ਉਨ੍ਹਾਂ ਨੇ ਨਿਆਂ ਕੀਤਾ ਕਿ ਅੱਯੂਬ ਕੋਲ ਜਾਕੇ ਉਸ ਨਾਲ ਹਮਦਰਦੀ ਜਤਾਉਣ ਤੇ ਉਸ ਨੂੰ ਹੌਸਲਾ ਦੇਣ।
Nahum 3:13
ਨੀਨਵਾਹ, ਤੇਰੇ ਸਿਪਾਹੀ ਔਰਤਾਂ ਵਰਗੇ ਹਨ, ਜਿਨ੍ਹਾਂ ਨੂੰ ਵੈਰੀ ਚੁੱਕਣ ਲਈ ਤਿਆਰ ਹਨ। ਤੇਰੇ ਫ਼ਾਟਕ ਤੇਰੇ ਵੈਰੀਆਂ ਦੇ ਅੰਦਰ ਆਉਣ ਲਈ ਚੌਰ-ਚੌਪਟ ਖੁਲ੍ਹੇ ਹਨ ਅਤੇ ਫ਼ਾਟਕਾਂ ਦੀਆਂ ਲੱਕੜਾਂ ਦੀਆਂ ਫਟ੍ਟੀਆਂ ਅੱਗ ਨਾਲ ਸਾੜ ਦਿੱਤੀਆਂ ਗਈਆਂ ਹਨ।
Obadiah 1:21
ਛੁਡਾਏ ਗਏ ਸੀਯੋਨ ਪਰਬਤ ਉੱਪਰ ਜਾਣਗੇ ਤਾਂ ਜੋ ਏਸਾਓ ਦੇ ਪਰਬਤ ਉੱਪਰ ਰਹਿੰਦੇ ਲੋਕਾਂ ਉੱਪਰ ਸ਼ਾਸਨ ਕਰ ਸੱਕਣਾ ਅਤੇ ਰਾਜ ਯਹੋਵਾਹ ਦਾ ਹੋ ਜਾਵੇਗਾ।
Amos 2:16
ਉਸ ਵਕਤ, ਬਹਾਦੁਰ ਸਿਪਾਹੀ ਵੀ ਨੰਗੇ ਹੀ ਭੱਜ ਜਾਣਗੇ।” ਯਹੋਵਾਹ ਨੇ ਇਹ ਸ਼ਬਦ ਆਖੇ।
Jeremiah 50:36
ਹੇ ਤਲਵਾਰ, ਬਾਬਲ ਦੇ ਜਾਜਕਾਂ ਨੂੰ ਮਾਰ ਸੁੱਟ। ਉਹ ਜਾਜਕ ਮੂਰਖ ਬੰਦਿਆਂ ਵਰਗੇ ਹੋਣਗੇ। ਹੇ ਤਲਵਾਰ, ਬਾਬਲ ਦੇ ਫੌਜੀਆਂ ਨੂੰ ਮਾਰ ਸੁੱਟ। ਉਹ ਫ਼ੌਜੀ ਡਰ ਨਾਲ ਭਰੇ ਹੋਏ ਹੋਣਗੇ।
Jeremiah 49:20
ਉਸ ਬਾਰੇ ਸੁਣੋ, ਜਿਸਦੀ ਵਿਉਂਤ ਯਹੋਵਾਹ ਨੇ ਅਦੋਮ ਦੇ ਲੋਕਾਂ ਨਾਲ ਕਰਨ ਲਈ ਬਣਾਈ ਹੈ। ਸੁਣੋ ਕਿ ਯਹੋਵਾਹ ਨੇ ਤੇਮਾਨ ਦੇ ਲੋਕਾਂ ਨਾਲ ਕਰਨ ਵਾਸਤੇ ਕੀ ਨਿਆਂ ਕੀਤਾ ਹੈ। ਦੁਸ਼ਮਣ ਅਦੋਮ ਦੇ ਇੱਜੜ (ਲੋਕਾਂ) ਦੇ ਛੋਟੇ ਬੱਚਿਆਂ ਨੂੰ ਘਸੀਟੇਗਾ, ਅਦੋਮ ਦੀਆਂ ਚਰਾਂਦਾਂ ਉਨ੍ਹਾਂ ਦੇ ਕੀਤੇ ਕਾਰਿਆਂ ਕਾਰਣ ਸੱਖਣੀਆਂ ਹੋਣਗੀਆਂ।
Isaiah 19:16
ਉਸ ਸਮੇਂ, ਮਿਸਰ ਦੇ ਲੋਕ ਭੈਭੀਤ ਔਰਤਾਂ ਵਰਗੇ ਹੋਣਗੇ। ਉਹ ਯਹੋਵਾਹ ਸਰਬ ਸ਼ਕਤੀਮਾਨ ਤੋਂ ਭੈਭੀਤ ਹੋਣਗੇ। ਯਹੋਵਾਹ ਲੋਕਾਂ ਨੂੰ ਸਜ਼ਾ ਦੇਣ ਲਈ ਹੱਥ ਉੱਠਾਏਗਾ, ਅਤੇ ਉਹ ਡਰ ਜਾਣਗੇ।
Psalm 76:5
ਉਨ੍ਹਾਂ ਸਿਪਾਹੀਆਂ ਨੇ ਸੋਚਿਆ ਕਿ ਉਹ ਤਾਕਤਵਰ ਹਨ। ਪਰ ਹੁਣ ਉਹ ਖੇਤਾਂ ਅੰਦਰ ਮੁਰਦਾ ਪਏ ਹਨ। ਉਨ੍ਹਾਂ ਨੇ ਸ਼ਰੀਰ ਉਸ ਸਭ ਕਾਸੇ ਤੋਂ ਸੱਖਣੇ ਪਏ ਹਨ ਉਹ ਜੋ ਸਭ ਕੁਝ ਉਨ੍ਹਾਂ ਦਾ ਸੀ। ਉਨ੍ਹਾਂ ਸਿਪਾਹੀਆਂ ਵਿੱਚੋਂ ਕੋਈ ਵੀ ਆਪਣੀ ਰੱਖਿਆ ਨਹੀਂ ਕਰ ਸੱਕਿਆ ਸੀ।
1 Chronicles 1:45
ਜਦੋਂ ਯੋਬਾਬ ਮਰਿਆ ਤਦ ਹੂਸ਼ਾਮ ਨਵਾਂ ਪਾਤਸ਼ਾਹ ਬਣਿਆ। ਹੂਸ਼ਾਮ ਤੇਮਾਨੀਆਂ ਦੇ ਦੇਸ ਵਿੱਚੋਂ ਸੀ।
Deuteronomy 2:5
ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ।