1 Chronicles 23:30
ਲੇਵੀ ਹਰ ਸਵੇਰ ਖੜ੍ਹੇ ਹੋ ਕੇ ਯਹੋਵਾਹ ਦੇ ਧੰਨਵਾਦ ਤੇ ਉਸਤਤ ਕਰਦੇ। ਇੰਝ ਹੀ ਉਸਦਾ ਉਸਤਤਿ ਗਾਨ ਉਹ ਸਵੇਰ ਅਤੇ ਹਰ ਸ਼ਾਮ ਨੂੰ ਕਰਦੇ।
1 Chronicles 23:30 in Other Translations
King James Version (KJV)
And to stand every morning to thank and praise the LORD, and likewise at even:
American Standard Version (ASV)
and to stand every morning to thank and praise Jehovah, and likewise at even;
Bible in Basic English (BBE)
They had to take their places every morning to give praise and make melody to the Lord, and in the same way at evening;
Darby English Bible (DBY)
and to stand every morning to thank and praise Jehovah, and likewise at even;
Webster's Bible (WBT)
And to stand every morning to thank and praise the LORD, and likewise at evening;
World English Bible (WEB)
and to stand every morning to thank and praise Yahweh, and likewise in the evening;
Young's Literal Translation (YLT)
and to stand, morning by morning, to give thanks, and to give praise to Jehovah, and so at evening;
| And to stand | וְלַֽעֲמֹד֙ | wĕlaʿămōd | veh-la-uh-MODE |
| every morning | בַּבֹּ֣קֶר | babbōqer | ba-BOH-ker |
| בַּבֹּ֔קֶר | babbōqer | ba-BOH-ker | |
| to thank | לְהֹד֥וֹת | lĕhōdôt | leh-hoh-DOTE |
| praise and | וּלְהַלֵּ֖ל | ûlĕhallēl | oo-leh-ha-LALE |
| the Lord, | לַֽיהוָ֑ה | layhwâ | lai-VA |
| and likewise | וְכֵ֖ן | wĕkēn | veh-HANE |
| at even; | לָעָֽרֶב׃ | lāʿāreb | la-AH-rev |
Cross Reference
੧ ਤਵਾਰੀਖ਼ 9:33
ਉਹ ਲੇਵੀ ਜਿਹੜੇ ਕਿ ਗਵੈਯੇ ਸਨ ਅਤੇ ਆਪਣੇ-ਆਪਣੇ ਘਰਾਣਿਆਂ ਦੇ ਮੁਖੀਏ ਸਨ ਉਹ ਮੰਦਰ ਵਿੱਚ ਕਮਰੇ ਜਿਹੜੇ ਬਣੇ ਹੋਏ ਸਨ, ਉੱਥੇ ਹੀ ਰਹਿੰਦੇ ਸਨ। ਉਨ੍ਹਾਂ ਨੂੰ ਹੋਰ ਕੋਈ ਕੰਮ ਕਰਨ ਨੂੰ ਨਹੀਂ ਸੀ ਦਿੰਦੇ ਕਿਉਂ ਕਿ ਉਨ੍ਹਾਂ ਦਾ ਦਿਨ-ਰਾਤ ਮੰਦਰ ਵਿੱਚਲੇ ਕੰਮਾਂ ’ਚ ਰੁਝੇ ਰਹਿੰਦੇ ਸਨ।
ਪਰਕਾਸ਼ ਦੀ ਪੋਥੀ 14:3
ਲੋਕਾਂ ਨੇ ਤਖਤ ਦੇ ਸਾਹਮਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਹਮਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲੱਖ ਚੁਤਾਲੀ ਹਜ਼ਾਰ ਲੋਕੀਂ ਹੀ ਸਿੱਖ ਸੱਕਦੇ ਸਨ ਜਿਹੜੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸੱਕਿਆ।
ਪਰਕਾਸ਼ ਦੀ ਪੋਥੀ 5:8
ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾ ਸਨ।
ਜ਼ਬੂਰ 137:2
ਅਸੀਂ ਆਪਣੇ ਰਬਾਬ ਨੇੜੇ ਦੇ ਚਿਨਾਰ ਦੇ ਰੁੱਖਾਂ ਉੱਤੇ ਟੰਗ ਦਿੱਤੇ।
ਜ਼ਬੂਰ 135:19
ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!
ਜ਼ਬੂਰ 135:1
ਯਹੋਵਾਹ ਦੀ ਉਸਤਤਿ ਕਰੋ। ਯਹੋਵਾਹ ਦੇ ਨਾਮ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!
ਜ਼ਬੂਰ 134:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।
ਜ਼ਬੂਰ 92:1
ਸਬਤ ਲਈ ਉਸਤਤਿ ਦਾ ਗੀਤ। ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ। ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।
ਅਜ਼ਰਾ 3:10
ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੁਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜ੍ਹੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ।
੨ ਤਵਾਰੀਖ਼ 31:2
ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।
੨ ਤਵਾਰੀਖ਼ 29:25
ਹਿਜ਼ਕੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ, ਰਾਜੇ ਦੇ ਨਬੀ ਗਾਦ ਅਤੇ ਨਾਥਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ।
੧ ਤਵਾਰੀਖ਼ 25:1
ਸੰਗੀਤ ਦੇ ਸਮੂਹ ਦਾਊਦ ਅਤੇ ਫ਼ੌਜ ਦੇ ਸੈਨਾਪਤੀਆਂ ਨੇ ਆਸਾਫ਼ ਦੇ ਪੁੱਤਰਾਂ ਨੂੰ ਖਾਸ ਸੇਵਾ ਲਈ ਵੱਖ ਕਰ ਦਿੱਤਾ। ਆਸਾਫ਼ ਦੇ ਪੁੱਤਰ ਹੇਮਾਨ ਅਤੇ ਯਦੂਥੂਨ ਸਨ। ਉਨ੍ਹਾਂ ਦਾ ਖਾਸ ਕੰਮ ਪਰਮੇਸ਼ੁਰ ਦੀ ਅਗੰਮੀ ਵਾਣੀ ਨੂੰ, ਉਸ ਦੇ ਸੰਦੇਸ਼ਾਂ ਨੂੰ ਬਰਬਤਾਂ, ਦਿਲਰੁਬਾ, ਛੈਣਿਆਂ ਆਦਿ ਸਾਜ਼ਾਂ ਨਾਲ ਲੋਕਾਂ ਤੀਕ ਪਹੁੰਚਾਣਾ ਸੀ। ਜਿਨ੍ਹਾਂ ਮਨੁੱਖਾਂ ਨੇ ਇਸ ਤਰੀਕੇ ਨਾਲ ਸੇਵਾ ਵਿੱਚ ਹਿੱਸਾ ਲਿਆ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:
੧ ਤਵਾਰੀਖ਼ 16:37
ਫ਼ਿਰ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸ ਦੇ ਸਾਹਮਣੇ ਸੇਵਾ ਕਰ ਸੱਕਣ।
੧ ਤਵਾਰੀਖ਼ 6:31
ਮੰਦਰ ਦੇ ਸੰਗੀਤਕਾਰ ਇਹ ਉਹ ਮਨੁੱਖ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦੇ ਘਰ ਦੇ ਸੰਗੀਤਕਾਰਾਂ ਵਜੋਂ ਥਾਪਿਆ ਜਦੋਂ ਕਿ ਨੇਮ ਦੇ ਸੰਦੂਕ ਨੂੰ ਉਸ ਦੇ ਸੁੱਖ ਅਸਥਾਨ ਉੱਪਰ ਰੱਖਿਆ ਗਿਆ ਸੀ।
ਖ਼ਰੋਜ 29:39
ਇੱਕ ਲੇਲੇ ਨੂੰ ਸਵੇਰੇ ਅਤੇ ਦੂਸਰੇ ਨੂੰ ਸ਼ਾਮ ਵੇਲੇ ਬਲੀ ਚੜ੍ਹਾਉ।