1 Chronicles 3:2
ਉਸ ਦੇ ਤੀਜੇ ਪੁੱਤਰ ਦਾ ਨਾਂ ਸੀ ਅਬਸ਼ਾਲੋਮ। ਉਹ ਮਅਕਾਹ ਦਾ ਪੁੱਤਰ ਸੀ। ਇਹ ਗਸ਼ੂਰ ਦੇ ਰਾਜਾ ਤਲਮਈ ਦੀ ਧੀ ਸੀ। ਦਾਊਦ ਦਾ ਚੌਥਾ ਪੁੱਤਰ ਅਦੋਨੀਯਾਹ ਸੀ ਅਤੇ ਉਸਦੀ ਮਾਂ ਹੱਗੀਥ ਸੀ।
1 Chronicles 3:2 in Other Translations
King James Version (KJV)
The third, Absalom the son of Maachah the daughter of Talmai king of Geshur: the fourth, Adonijah the son of Haggith:
American Standard Version (ASV)
the third, Absalom the son of Maacah the daughter of Talmai king of Geshur; the fourth, Adonijah the son of Haggith;
Bible in Basic English (BBE)
The third Absalom, the son of Maacah, the daughter of Talmai, king of Geshur; the fourth Adonijah, the son of Haggith;
Darby English Bible (DBY)
the third, Absalom the son of Maachah, daughter of Talmai king of Geshur; the fourth, Adonijah the son of Haggith;
Webster's Bible (WBT)
The third, Absalom the son of Maachah the daughter of Talmai king of Geshur: the fourth, Adonijah the son of Haggith:
World English Bible (WEB)
the third, Absalom the son of Maacah the daughter of Talmai king of Geshur; the fourth, Adonijah the son of Haggith;
Young's Literal Translation (YLT)
the third Absalom, son of Maachah daughter of Talmai king of Geshur; the fourth Adonijah, son of Haggith;
| The third, | הַשְּׁלִשִׁי֙ | haššĕlišiy | ha-sheh-lee-SHEE |
| Absalom | לְאַבְשָׁל֣וֹם | lĕʾabšālôm | leh-av-sha-LOME |
| the son | בֶּֽן | ben | ben |
| Maachah of | מַעֲכָ֔ה | maʿăkâ | ma-uh-HA |
| the daughter | בַּת | bat | baht |
| Talmai of | תַּלְמַ֖י | talmay | tahl-MAI |
| king | מֶ֣לֶךְ | melek | MEH-lek |
| of Geshur: | גְּשׁ֑וּר | gĕšûr | ɡeh-SHOOR |
| fourth, the | הָֽרְבִיעִ֖י | hārĕbîʿî | ha-reh-vee-EE |
| Adonijah | אֲדֹֽנִיָּ֥ה | ʾădōniyyâ | uh-doh-nee-YA |
| the son | בֶן | ben | ven |
| of Haggith: | חַגִּֽית׃ | ḥaggît | ha-ɡEET |
Cross Reference
ਯਸ਼ਵਾ 13:13
ਇਸਰਾਏਲ ਦੇ ਲੋਕਾਂ ਨੇ ਗਸ਼ੂਰ ਅਤੇ ਮਆਕਾਹ ਦੇ ਲੋਕਾਂ ਨੂੰ ਜਬਰਨ ਨਹੀਂ ਸੀ ਕੱਢਿਆ। ਉਹ ਲੋਕ ਅੱਜ ਤੱਕ ਵੀ ਇਸਰਾਏਲ ਦੇ ਲੋਕਾਂ ਨਾਲ ਰਹਿੰਦੇ ਹਨ।
੧ ਸਲਾਤੀਨ 2:24
ਯਹੋਵਾਹ ਨੇ ਮੈਨੂੰ ਇਸਰਾਏਲ ਦਾ ਪਾਤਸ਼ਾਹ ਬਣਾਇਆ ਅਤੇ ਮੈਨੂੰ ਉਹ ਸਿੰਘਾਸਣ ਦਿੱਤਾ ਹੈ ਜੋ ਪਹਿਲਾਂ ਮੇਰੇ ਪਿਤਾ ਦਾਊਦ ਦਾ ਸੀ। ਯਹੋਵਾਹ ਨੇ ਆਪਣਾ ਵਚਨ ਨਿਭਾਇਆ ਤੇ ਇਹ ਰਾਜ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਸੌਂਪਿਆ। ਇਸ ਲਈ ਹੁਣ, ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਅੱਜ ਅਦੋਨੀਯਾਹ ਮਰੇਗਾ।”
੧ ਸਲਾਤੀਨ 1:5
ਦਾਊਦ ਦਾ ਪੁੱਤਰ ਅਦੋਨੀਯਾਹ ਉਸਦੀ ਪਤਨੀ ਹਗੀਥ ਤੋਂ ਸੀ, ਉਹ ਸ਼ੇਖੀ ਮਾਰਦਾ ਹੁੰਦਾ ਸੀ ਕਿ ਉਹ ਰਾਜਾ ਹੋਵੇਗਾ। ਉਸ ਨੇ ਆਪਣੇ ਲਈ ਰੱਥ, ਘੋੜੇ ਅਤੇ ਆਪਣੇ ਰੱਥ ਦੇ ਅੱਗੇ ਭੱਜਣ ਲਈ 50 ਆਦਮੀਆਂ ਨੂੰ ਲਿਆ। ਉਸ ਦੇ ਪਿਤਾ ਨੇ ਉਸ ਨੂੰ ਇਹ ਆਖਕੇ ਕਦੇ ਨਹੀਂ ਸੁਧਾਰਿਆ, “ਤੂੰ ਅਜਿਹਾ ਕਿਉਂ ਕਰਦਾ ਹੈਂ?” ਉਹ ਅਬਸ਼ਾਲੋਮ ਦੇ ਜਨਮ ਤੋਂ ਮਗਰੋਂ ਜਨਮਿਆ ਸੀ, ਅਤੇ ਉਹ ਉਸ ਵਾਂਗੇ ਹੀ ਸੋਹਣਾ ਸੀ।
੨ ਸਮੋਈਲ 19:4
ਪਾਤਸ਼ਾਹ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਤੇ ਉੱਚੀ-ਉੱਚੀ ਕੁਰਲਾਅ ਰਿਹਾ ਸੀ, “ਹਾਏ ਮੇਰੇ ਪੁੱਤਰ ਅਬਸ਼ਾਲੋਮ, ਹਾਏ ਅਬਸ਼ਾਲੋਮ, ਮੇਰੇ ਪੁੱਤਰ, ਹਾਏ ਮੇਰੇ ਪੁੱਤਰ।”
੨ ਸਮੋਈਲ 18:33
ਤਦ ਪਾਤਸ਼ਾਹ ਜਾਣ ਗਿਆ ਕਿ ਅਬਸ਼ਾਲੋਮ ਮਰ ਗਿਆ ਹੈ। ਤਾਂ ਪਾਤਸ਼ਾਹ ਬੜਾ ਬੇਚੈਨ ਹੋਇਆ, ਉਹ ਕੰਬ ਉੱਠਿਆ ਅਤੇ ਉਸ ਚੁਬਾਰੇ ਵਿੱਚ ਜੋ ਡਿਉੜੀ ਦੇ ਉੱਪਰ ਸੀ ਉਸ ਉੱਪਰ ਚੜ੍ਹ ਗਿਆ ਅਤੇ ਕੁਰਲਾਉਂਦਾ ਹੋਇਆ ਇਹ ਆਖ ਰਿਹਾ ਸੀ, “ਹਾਏ, ਮੇਰੇ ਪੁੱਤਰ ਅਬਸ਼ਾਲੋਮ! ਓ ਮੇਰੇ ਅਬਸ਼ਾਲੋਮ! ਕਾਸ਼ ਤੇਰੀ ਜਗ੍ਹਾ ਮੈਂ ਹੀ ਮਰ ਜਾਂਦਾ, ਮੈਨੂੰ ਮੌਤ ਆ ਜਾਂਦੀ ਮੇਰੇ ਪੁੱਤਰ! ਅਬਸ਼ਾਲੋਮ! ਹਾਏ ਮੇਰੇ ਪੁੱਤਰ!”
੨ ਸਮੋਈਲ 18:18
ਜਦੋਂ ਅਬਸ਼ਾਲੋਮ ਅਜੇ ਜਿਉਂਦਾ ਸੀ ਤਦ ਉਸ ਨੇ ਧਰਤੀ ਲੈ ਕੇ, ਆਪਣੇ ਲਈ ਪਾਤਸ਼ਾਹੀ, ਖੱਡ ਵਿੱਚ ਇੱਕ ਥੰਮ ਬਣਾਇਆ ਸੀ ਕਿਉਂ ਜੋ ਉਸ ਨੇ ਆਖਿਆ ਕਿ, “ਮੇਰੇ ਕੋਈ ਪੁੱਤਰ ਨਹੀਂ ਹੈ ਜਿਸ ਨਾਲ ਮੇਰੇ ਨਾਂ ਦੀ ਯਾਦ ਰਹੇ।” ਇਸ ਲਈ ਉਸ ਨੇ ਆਪਣਾ ਉਸ ਥੰਮ ਦਾ ਨਾਮ ਆਪਣੇ ਉੱਪਰ ਰੱਖਿਆ ਸੀ। ਅੱਜ ਤੀਕ ਉਹ ਥੰਮ ਵਾਲੀ ਥਾਂ “ਅਬਸ਼ਾਲੋਮ ਦੀ ਮੜ੍ਹੀ” ਅਖਵਾਉਂਦੀ ਹੈ।
੨ ਸਮੋਈਲ 18:14
ਯੋਆਬ ਨੇ ਕਿਹਾ, “ਹੁਣ ਮੈਂ ਇੱਥੇ ਤੇਰੇ ਨਾਲ ਆਪਣਾ ਸਮਾਂ ਬਰਬਾਦ ਨਹੀਂ ਕਰਨਾ ਚਾਹੁੰਦਾ।” ਅਬਸ਼ਾਲੋਮ ਅਜੇ ਵੀ ਜਿਉਂਦਾ ਸੀ ਅਤੇ ਬਲੂਤ ਦੇ ਰੁੱਖ ਨਾਲ ਲਟਕਿਆ ਹੋਇਆ ਸੀ। ਯੋਆਬ ਨੇ ਤਿੰਨ ਤੀਰ ਹੱਥ ਵਿੱਚ ਫ਼ੜੇ ਅਤੇ ਅਬਸ਼ਾਲੋਮ ਉੱਪਰ ਕਸੇ ਜੋ ਕਿ ਉਸ ਦੇ ਦਿਲ ਨੂੰ ਵਿੰਨ੍ਹ ਗਏ।
੨ ਸਮੋਈਲ 15:8
ਇਹ ਸੁੱਖਣਾ ਮੈਂ ਉਦੋਂ ਸੁੱਖੀ ਸੀ ਜਿਸ ਵੇਲੇ ਮੈਂ ਅਰਾਮੀ ਗਸ਼ੂਰ ਵਿੱਚ ਸੀ। ਤਦ ਮੈਂ ਇਹ ਸੁੱਖਣਾ ਸੁੱਖੀ ਸੀ ਕਿ ਜੇ ਕਦੇ ਯਹੋਵਾਹ ਮੈਨੂੰ ਸੱਚ ਮੁੱਚ ਯਰੂਸ਼ਲਮ ਵਿੱਚ ਮੋੜ ਲਿਆਵੇ ਤਾਂ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।”
੨ ਸਮੋਈਲ 14:32
ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”
੨ ਸਮੋਈਲ 14:23
ਤਦ ਯੋਆਬ ਉੱਠਿਆ ਅਤੇ ਗਸ਼ੂਰ ਵੱਲ ਗਿਆ ਅਤੇ ਉੱਥੋਂ ਅਬਸ਼ਾਲੋਮ ਨੂੰ ਯਰੂਸ਼ਲਮ ਵਿੱਚ ਲਿਆਣ ਲਈ ਗਿਆ।
੨ ਸਮੋਈਲ 13:38
ਜਦੋਂ ਅਬਸ਼ਾਲੋਮ ਗਸ਼ੂਰ ਵਿੱਚ ਭੱਜਕੇ ਛੁਪ ਗਿਆ ਤਾਂ ਉਹ ਉੱਥੇ ਤਿੰਨ ਸਾਲ ਰਿਹਾ।
੨ ਸਮੋਈਲ 13:20
ਤਦ ਤਾਮਾਰ ਦੇ ਸਗੇ ਭਰਾ ਅਬਸ਼ਾਲੋਮ ਨੇ ਉਸ ਨੂੰ ਆਖਿਆ, “ਕੀ ਤੂੰ ਆਪਣੇ ਭਰਾ ਅਮਨੋਨ ਨਾਲ ਖੇਹ ਖਾਧੀ ਹੈ? ਕੀ ਉਸ ਨੇ ਤੇਰੇ ਨਾਲ ਧੋਖਾ ਕੀਤਾ ਹੈ? ਕੋਈ ਨਹੀਂ, ਹੁਣ ਤੂੰ ਭੈਣ ਸ਼ਾਂਤ ਹੋ ਜਾ! ਅਮਨੋਨ ਤੇਰਾ ਭਰਾ ਹੈ, ਸੋ ਇਸ ਗੱਲ ਲਈ ਹੁਣ ਤੂੰ ਮਨ ਵਿੱਚ ਫ਼ਿਕਰ ਨਾ ਰੱਖ। ਤੂੰ ਇਸ ਗੱਲ ਤੋਂ ਬਹੁਤੀ ਦੁੱਖੀ ਨਾ ਹੋ।” ਤਦ ਤਾਮਾਰ ਅੱਗੋਂ ਚੁੱਪ ਰਹੀ ਅਤੇ ਚੁੱਪ ਕਰਕੇ ਆਪਣੇ ਭਰਾ ਅਬਸ਼ਾਲੋਮ ਦੇ ਘਰ ਚਲੀ ਗਈ।
੨ ਸਮੋਈਲ 13:1
ਅਮਨੋਨ ਅਤੇ ਤਾਮਾਰ ਅਬਸ਼ਾਲੋਮ ਦਾਊਦ ਦੇ ਪੁੱਤਰਾਂ ਵਿੱਚੋਂ ਇੱਕ ਸੀ। ਉਸ ਦੀ ਭੈਣ ਦਾ ਨਾਂ ਤਾਮਾਰ ਸੀ। ਤਾਮਾਰ ਬੜੀ ਹੀ ਸੋਹਣੀ ਸੀ। ਉਸ ਦੇ ਹੋਰਾਂ ਪੁੱਤਰਾਂ ਵਿੱਚੋਂ, ਅਮਨੋਨ ਨੇ ਤਾਮਾਰ ਦੀ ਲਾਲਸਾ ਕੀਤੀ।
੨ ਸਮੋਈਲ 3:4
ਦਾਊਦ ਦੇ ਚੌਥੇ ਪੁੱਤਰ ਦਾ ਨਾਉਂ ਅਦੋਨਿੱਯਾਹ ਸੀ ਅਤੇ ਉਹ ਹੱਗੀਥ ਦਾ ਪੁੱਤਰ ਸੀ। ਉਸ ਦੇ ਪੰਜਵੇਂ ਪੁੱਤਰ ਦਾ ਨਾਉਂ ਸੀ ਸਫ਼ਟਯਾਹ ਜੋ ਕਿ ਅਬੀਟਾਲ ਦੇ ਕੁੱਖੋਂ ਸੀ।
੧ ਤਵਾਰੀਖ਼ 2:23
ਪਰ ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਅਤੇ ਉਸ ਦੇ ਆਸ-ਪਾਸ ਦੇ ਛੋਟੇ ਪਿੰਡਾਂ ਨੂੰ ਉਸ ਤੋਂ ਹਥਿਆ ਲਿਆ। ਕੁਲ ਮਿਲਾ ਕੇ ਇਹ 60 ਸ਼ਹਿਰ ਸਨ ਜੋ ਕਿ ਮਾਕੀਰ ਦੇ ਪੁੱਤਰਾਂ ਦੇ ਸਨ, ਜੋ ਕਿ ਗਿਲਆਦ ਦਾ ਪਿਤਾ ਸੀ।