1 John 5:17
ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹੜੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ।
1 John 5:17 in Other Translations
King James Version (KJV)
All unrighteousness is sin: and there is a sin not unto death.
American Standard Version (ASV)
All unrighteousness is sin: and there is a sin not unto death.
Bible in Basic English (BBE)
All evil-doing is sin: but death is not the punishment for every sort of sin.
Darby English Bible (DBY)
Every unrighteousness is sin; and there is a sin not to death.
World English Bible (WEB)
All unrighteousness is sin, and there is a sin not leading to death.
Young's Literal Translation (YLT)
all unrighteousness is sin, and there is sin not unto death.
| All | πᾶσα | pasa | PA-sa |
| unrighteousness | ἀδικία | adikia | ah-thee-KEE-ah |
| is | ἁμαρτία | hamartia | a-mahr-TEE-ah |
| sin: | ἐστίν, | estin | ay-STEEN |
| and | καὶ | kai | kay |
| is there | ἔστιν | estin | A-steen |
| a sin | ἁμαρτία | hamartia | a-mahr-TEE-ah |
| not | οὐ | ou | oo |
| unto | πρὸς | pros | prose |
| death. | θάνατον | thanaton | THA-na-tone |
Cross Reference
੧ ਯੂਹੰਨਾ 3:4
ਜਦੋਂ ਕੋਈ ਵਿਅਕਤੀ ਪਾਪ ਕਰਦਾ ਹੈ। ਤਾਂ ਉਹ ਪਰਮੇਸ਼ੁਰ ਦਾ ਨੇਮ ਤੋੜਦਾ ਹੈ। ਹਾਂ, ਪਾਪ ਕਰਨਾ ਉਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਪਰਮੇਸ਼ੁਰ ਦੇ ਨੇਮ ਵਿਰੁੱਧ ਜਿਉਣਾ।
੧ ਯੂਹੰਨਾ 5:16
ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
ਯਾਕੂਬ 1:15
ਇਹੀ ਕਾਮਨਾ ਪਾਪ ਪੈਦਾ ਕਰਦੀ ਹੈ। ਅਤੇ ਜਦੋਂ ਪਾਪ ਪੂਰੀ ਤਰ੍ਹਾਂ ਹੋ ਜਾਂਦਾ ਹੈ ਤਾਂ ਇਹ ਮੌਤ ਲਿਆਉਂਦਾ ਹੈ।
ਹਿਜ਼ ਕੀ ਐਲ 18:26
ਜੇ ਕੋਈ ਚੰਗਾ ਬੰਦਾ ਬਦਲ ਜਾਂਦਾ ਹੈ ਅਤੇ ਬੁਰਾ ਬਣ ਜਾਂਦਾ ਹੈ, ਤਾਂ ਉਹ ਆਪਣੇ ਕੀਤੇ ਮੰਦੇ ਕੰਮਾਂ ਕਰਕੇ ਅਵੱਸ਼ ਮਰੇਗਾ।
੧ ਯੂਹੰਨਾ 2:1
ਯਿਸੂ ਸਾਡਾ ਸਹਾਇਕ ਹੈ ਮੇਰੇ ਪਿਆਰੇ ਬਚਿਓ, ਮੈਂ ਇਹ ਖਤ ਤੁਹਾਨੂੰ ਇਸ ਲਈ ਲਿਖ ਰਿਹਾ ਤਾਂ ਜੋ ਤੁਸੀਂ ਪਾਪ ਨਾ ਕਰੋ ਪਰ ਜੇ ਕੋਈ ਵਿਅਕਤੀ ਪਾਪ ਕਰਦਾ ਹੈ ਤਾਂ ਸਾਡੇ ਕੋਲ ਯਿਸੂ ਮਸੀਹ ਸਹਾਇਤਾ ਕਰਨ ਲਈ ਮੌਜੁਦ ਹੈ। ਉਹ ਉਹੀ ਕਰਦਾ ਜੋ ਸਹੀ ਹੈ। ਯਿਸੂ ਪਰਮੇਸ਼ੁਰ ਦੇ ਸਾਹਮਣੇ ਸਾਡੇ ਲਈ ਬੋਲਦਾ ਹੈ।
ਯਸਈਆਹ 1:18
ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।
ਅਸਤਸਨਾ 12:32
“ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।
ਯਾਕੂਬ 4:7
ਇਸ ਲਈ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਅਰਪਨ ਕਰ ਦਿਓ। ਸ਼ੈਤਾਨ ਦਾ ਵਿਰੋਧ ਕਰੋ ਅਤੇ ਸ਼ੈਤਾਨ ਤੁਹਾਡੇ ਕੋਲੋਂ ਦੂਰ ਭੱਜ ਜਾਵੇਗਾ।
ਰੋਮੀਆਂ 5:20
ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।
ਅਸਤਸਨਾ 5:32
“ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ!