1 Chronicles 10:14
ਯਹੋਵਾਹ ਤੋਂ ਪੁੱਛਣ ਦੀ ਬਜਾਇ ਉਸ ਨੇ ਭੂਤਨੀ ਤੋਂ ਸਲਾਹ ਲਈ। ਇਸ ਲਈ ਯਹੋਵਾਹ ਨੇ ਸ਼ਾਊਲ ਨੂੰ ਮਾਰ ਕੇ ਯਿੱਸੀ ਦੇ ਪੁੱਤਰ ਦਾਊਦ ਨੂੰ ਰਾਜ ਦਿੱਤਾ।
1 Chronicles 10:14 in Other Translations
King James Version (KJV)
And inquired not of the LORD: therefore he slew him, and turned the kingdom unto David the son of Jesse.
American Standard Version (ASV)
and inquired not of Jehovah: therefore he slew him, and turned the kingdom unto David the son of Jesse.
Bible in Basic English (BBE)
And not to the Lord: for this reason, he put him to death and gave the kingdom to David, the son of Jesse.
Darby English Bible (DBY)
and he asked not counsel of Jehovah; therefore he slew him, and transferred the kingdom to David the son of Jesse.
Webster's Bible (WBT)
And inquired not of the LORD: therefore he slew him, and turned the kingdom to David the son of Jesse.
World English Bible (WEB)
and didn't inquire of Yahweh: therefore he killed him, and turned the kingdom to David the son of Jesse.
Young's Literal Translation (YLT)
and he inquired not at Jehovah, and He putteth him to death, and turneth round the kingdom to David son of Jesse.
| And inquired | וְלֹֽא | wĕlōʾ | veh-LOH |
| not | דָרַ֥שׁ | dāraš | da-RAHSH |
| Lord: the of | בַּֽיהוָ֖ה | bayhwâ | bai-VA |
| therefore he slew | וַיְמִיתֵ֑הוּ | waymîtēhû | vai-mee-TAY-hoo |
| turned and him, | וַיַּסֵּב֙ | wayyassēb | va-ya-SAVE |
| אֶת | ʾet | et | |
| the kingdom | הַמְּלוּכָ֔ה | hammĕlûkâ | ha-meh-loo-HA |
| David unto | לְדָוִ֖יד | lĕdāwîd | leh-da-VEED |
| the son | בֶּן | ben | ben |
| of Jesse. | יִשָֽׁי׃ | yišāy | yee-SHAI |
Cross Reference
੧ ਸਮੋਈਲ 15:28
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੇਰਾ ਚੋਲਾ ਪਾੜ ਦਿੱਤਾ, ਤਾਂ ਇੰਝ ਹੀ, ਅੱਜ ਯਹੋਵਾਹ ਨੇ ਇਸਰਾਏਲ ਦਾ ਰਾਜ ਤੈਥੋਂ ਪਾੜ ਦਿੱਤਾ ਹੈ। ਉਸ ਨੇ ਇਹ ਰਾਜ ਤੇਰੇ ਦੋਸਤਾਂ ਵਿੱਚੋਂ ਇੱਕ ਨੂੰ ਸੌਂਪ ਦਿੱਤਾ ਹੈ ਜਿਹੜਾ ਤੈਥੋਂ ਜ਼ਿਆਦੇ ਬਿਹਤਰ ਹੈ।
੧ ਸਮੋਈਲ 13:14
ਪਰ ਹੁਣ ਤੇਰਾ ਰਾਜ ਨਾ ਠਹਿਰੇਗਾ। ਯਹੋਵਾਹ ਇੱਕ ਅਜਿਹਾ ਮਨੁੱਖ ਭਾਲ ਰਿਹਾ ਸੀ ਜਿਹੜਾ ਉਸਦਾ ਹੁਕਮ ਮੰਨਣਾ ਚਾਹੁੰਦਾ ਹੋਵੇ। ਯਹੋਵਾਹ ਨੇ ਉਹ ਮਨੁੱਖ ਭਾਲ ਲਿਆ ਹੈ ਅਤੇ ਯਹੋਵਾਹ ਨੇ ਉਸ ਨੂੰ ਆਪਣੇ ਲੋਕਾਂ ਦੇ ਆਗੂ ਵਜੋਂ ਚੁਣ ਲਿਆ ਹੈ। ਤੁਸੀਂ ਯਹੋਵਾਹ ਦੇ ਨੇਮਾਂ ਦਾ ਹੁਕਮ ਨਹੀਂ ਮੰਨਿਆ ਇਸ ਲਈ ਉਸ ਨੇ ਨਵਾਂ ਆਗੂ ਚੁਣ ਲਿਆ ਹੈ।”
੧ ਤਵਾਰੀਖ਼ 12:23
ਹੋਰ ਮਨੁੱਖਾਂ ਦਾ ਦਾਊਦ ਨਾਲ ਹਬਰੋਨ ਵਿੱਚ ਰਲਣਾ ਇਹ ਉਨ੍ਹਾਂ ਲੋਕਾਂ ਦੀ ਗਿਣਤੀ ਹੈ ਜਿਹੜੇ ਹਬਰੋਨ ਵਿੱਚ ਦਾਊਦ ਨਾਲ ਜੁੜ ਗਏ, ਜਿਹੜੇ ਯੁੱਧ ਲਈ ਤਿਆਰ ਸਨ। ਉਹ ਸ਼ਾਊਲ ਦੇ ਰਾਜ ਨੂੰ, ਯਹੋਵਾਹ ਦੇ ਆਖੇ ਅਨੁਸਾਰ ਹੋਣ ਲਈ, ਦਾਊਦ ਨੂੰ ਸੌਂਪਣ ਲਈ ਆਏ ਸਨ। ਉਨ੍ਹਾਂ ਦੀ ਗਿਣਤੀ ਦੀ ਸੂਚੀ ਇਉਂ ਹੈ:
੨ ਸਮੋਈਲ 3:9
ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ ਜੇ ਮੈਂ ਜਿਕਰ ਯਹੋਵਾਹ ਨੇ ਦਾਊਦ ਨਾਲ ਸੌਂਹ ਖਾਧੀ ਹੈ, ਉਸੇ ਤਰ੍ਹਾਂ ਕੰਮ ਨਾ ਕਰਾਂ। ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਪਰ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਟਿਕਾ ਦੇਵਾਂ।”
੧ ਸਮੋਈਲ 28:17
ਯਹੋਵਾਹ ਨੇ ਤਾਂ ਆਪਣੇ ਵੱਲੋਂ ਉਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਕਿ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਪੜੋਸੀ ਦਾਊਦ ਨੂੰ ਦੇ ਦਿੱਤਾ।
੧ ਸਮੋਈਲ 28:6
ਸ਼ਾਊਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਪਰ ਯਹੋਵਾਹ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ। ਪਰਮੇਸ਼ੁਰ ਨੇ ਸ਼ਾਊਲ ਨਾਲ ਸੁਪਨੇ ਵਿੱਚ ਗੱਲ ਨਾ ਕੀਤੀ ਅਤੇ ਨਾ ਉਸ ਨੇ ਹੀ ਊਰੀਮ ਜਾਂ ਨਬੀਆਂ ਨੂੰ ਉਸ ਨਾਲ ਗੱਲ ਕਰਨ ਲਈ ਵਰਤਿਆ।
੧ ਸਮੋਈਲ 16:11
ਤਦ ਸਮੂਏਲ ਨੇ ਯੱਸੀ ਨੂੰ ਕਿਹਾ, “ਕੀ ਇਹੀ ਤੇਰੇ ਪੁੱਤਰ ਸਨ?” ਯੱਸੀ ਨੇ ਆਖਿਆ, “ਨਹੀਂ! ਮੇਰਾ ਇੱਕ ਹੋਰ ਪੁੱਤਰ ਵੀ ਹੈ ਜੋ ਇਨ੍ਹਾਂ ਸਭਨਾ ਤੋਂ ਛੋਟਾ ਹੈ, ਪਰ ਉਹ ਇਸ ਵਖਤ ਇੱਜੜ ਨੂੰ ਅਜੇ ਚਰਾਉਂਦਾ ਹੈ।” ਸਮੂਏਲ ਨੇ ਕਿਹਾ, “ਉਸ ਨੂੰ ਨੂੰ ਵੀ ਬੁਲਾ ਉਸ ਨੂੰ ਇੱਥੇ ਲੈ ਕੇ ਆ। ਅਸੀਂ ਉਸ ਵਕਤ ਤੱਕ ਭੋਜਨ ਨਹੀਂ ਛਕਾਂਗੇ ਜਦ ਤੀਕ ਉਹ ਇੱਥੇ ਨਹੀਂ ਆਉਂਦਾ।”
੧ ਸਮੋਈਲ 16:1
ਸਮੂਏਲ ਦਾ ਬੈਤਲਹਮ ਨੂੰ ਜਾਣਾ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਤੂੰ ਸ਼ਾਊਲ ਲਈ ਭਲਾ ਇੰਨੀ ਦੇਰ ਦੁੱਖ ਮਨਾਵੇਂਗਾ? ਤੂੰ ਅਜੇ ਤੀਕ ਉਸ ਲਈ ਉਦਾਸ ਹੋ ਰਿਹਾ ਹੈ ਜਦ ਕਿ ਮੈਂ ਤੈਨੂੰ ਦੱਸਿਆ ਹੈ ਕਿ ਮੈਂ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਤੋਂ ਹਟਕਿਆ ਹੈ। ਤੂੰ ਸਿੰਗ ਵਿੱਚ ਤੇਲ ਭਰ ਅਤੇ ਬੈਤਲਹਮ ਨੂੰ ਜਾ। ਉੱਥੇ ਮੈਂ ਤੈਨੂੰ ਯੱਸੀ ਨਾਮ ਦੇ ਇੱਕ ਮਨੁੱਖ ਕੋਲ ਭੇਜ ਰਿਹਾ ਹਾਂ ਜੋ ਕਿ ਬੈਤਲਹਮ ਵਿੱਚ ਰਹਿੰਦਾ ਹੈ ਮੈਂ ਉਸ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਨਵਾਂ ਪਾਤਸ਼ਾਹ ਚੁਣਿਆ ਹੈ।”
ਕਜ਼ਾૃ 10:11
ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਜਵਾਬ ਦਿੱਤਾ, “ਤੁਸੀਂ ਮੇਰੇ ਅੱਗੇ ਉਦੋਂ ਪੁਕਾਰ ਕੀਤੀ ਸੀ ਜਦੋਂ ਮਿਸਰ ਦੇ ਲੋਕਾਂ, ਅੰਮੋਰੀ ਲੋਕਾਂ, ਅੰਮੋਨੀ ਲੋਕਾਂ ਅਤੇ ਫ਼ਲਿਸਤੀਨੀ ਲੋਕਾਂ ਨੇ ਤੁਹਾਨੂੰ ਨੁਕਸਾਨ ਪਹੁੰਚਾਇਆ ਸੀ। ਮੈਂ ਤੁਹਾਨੂੰ ਇਨ੍ਹਾਂ ਲੋਕਾਂ ਤੋਂ ਬਚਾਇਆ ਸੀ।
ਹਿਜ਼ ਕੀ ਐਲ 14:3
“ਆਦਮੀ ਦੇ ਪੁੱਤਰ, ਇਹ ਲੋਕ ਤੇਰੇ ਨਾਲ ਗੱਲ ਕਰਨ ਲਈ ਆਏ ਹਨ। ਉਹ ਤੈਥੋਂ ਮੇਰੀ ਸਲਾਹ ਲੈਣੀ ਚਾਹੁੰਦੇ ਹਨ। ਪਰ ਇਨ੍ਹਾਂ ਲੋਕਾਂ ਦੇ ਪਾਸ ਹਾਲੇ ਤੀਕ ਗੰਦੇ ਬੁੱਤ ਹਨ। ਉਨ੍ਹਾਂ ਨੇ ਉਹ ਚੀਜ਼ਾਂ ਰੱਖੀਆਂ ਹੋਈਆਂ ਹਨ ਜਿਨ੍ਹਾਂ ਨੇ ਇਨ੍ਹਾਂ ਤੋਂ ਪਾਪ ਕਰਵਾਏ। ਉਹ ਹਾਲੇ ਤੀਕ ਉਨ੍ਹਾਂ ਬੁੱਤਾਂ ਦੀ ਉਪਾਸਨਾ ਕਰਦੇ ਹਨ। ਇਸ ਲਈ ਉਹ ਮੇਰੇ ਕੋਲ ਸਲਾਹ ਲਈ ਕਿਉਂ ਆਉਂਦੇ ਹਨ? ਕੀ ਮੈਨੂੰ ਇਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ? ਨਹੀਂ!
ਯਸਈਆਹ 10:15
ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸ ਨੂੰ ਕੱਟਣ ਲਈ ਵਰਤਦਾ ਹੈ। ਕੋਈ ਵੀ ਕੁਹਾੜਾ ਉਸ ਬੰਦੇ ਨਾਲੋਂ ਬਿਹਤਰ ਨਹੀਂ ਜਿਹੜਾ ਉਸ ਨੂੰ ਚੀਰਨ ਲਈ ਵਰਤਦਾ ਹੈ। ਇਹ ਇਸੇ ਤਰ੍ਹਾਂ ਦੀ ਗੱਲ ਹੈ ਕਿ ਜਿਵੇਂ ਉਹ ਡੰਡਾ ਉਸ ਬੰਦੇ ਨਾਲੋਂ ਵੱਧੇਰੇ ਮਹੱਤਵਪੂਰਣ ਅਤੇ ਤਾਕਤਵਰ ਹੋਵੇ ਜਿਹੜਾ ਉਸ ਨੂੰ ਕਿਸੇ ਨੂੰ ਸਜ਼ਾ ਦੇਣ ਲਈ ਵਰਤਦਾ ਹੈ,
ਯਸਈਆਹ 10:7
“ਪਰ ਅੱਸ਼ੂਰ ਇਹ ਨਹੀਂ ਸਮਝਦਾ ਕਿ ਮੈਂ ਉਸਦੀ ਵਰਤੋਂ ਕਰਾਂਗਾ। ਉਹ ਇਹ ਨਹੀਂ ਜਾਣਦਾ ਕਿ ਉਹ ਮੇਰੇ ਲਈ ਇੱਕ ਸੰਦ ਹੈ। ਅੱਸ਼ੂਰ ਸਿਰਫ਼ ਹੋਰਾਂ ਲੋਕਾਂ ਨੂੰ ਤਬਾਹ ਕਰਨਾ ਚਾਹੁੰਦਾ ਹੈ। ਅੱਸ਼ੂਰ ਕੁਝ ਕੌਮਾਂ ਨੂੰ ਤਬਾਹ ਕਰਨ ਦੀ ਯੋਜਨਾ ਬਣਾ ਰਿਹਾ ਹੈ।
ਅਮਸਾਲ 17:13
ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।
੨ ਸਮੋਈਲ 5:3
ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ।