1 Chronicles 17:13
ਮੈਂ ਉਸਦਾ ਪਿਤਾ ਹੋਵਾਂਗਾ, ਤੇ ਉਹ ਮੇਰਾ ਪੁੱਤਰ ਹੋਵੇਗਾ। ਤੇਰੇ ਤੋਂ ਪਹਿਲਾਂ, ਇੱਥੋਂ ਦਾ ਪਾਤਸ਼ਾਹ ਸ਼ਾਊਲ ਸੀ, ਅਤੇ ਮੈਂ ਆਪਣਾ ਪਿਆਰ ਅਤੇ ਆਪਣੀ ਮਿਹਰ ਉਸ ਤੋਂ ਹਟਾਅ ਲਈ, ਪਰ ਮੈਂ ਤੇਰੇ ਪੁੱਤਰ ਨੂੰ ਸਦੀਵ ਪਿਆਰ ਕਰਾਂਗਾ।
1 Chronicles 17:13 in Other Translations
King James Version (KJV)
I will be his father, and he shall be my son: and I will not take my mercy away from him, as I took it from him that was before thee:
American Standard Version (ASV)
I will be his father, and he shall be my son: and I will not take my lovingkindness away from him, as I took it from him that was before thee;
Bible in Basic English (BBE)
I will be to him a father and he will be to me a son; and I will not take my mercy away from him as I took it from him who was before you;
Darby English Bible (DBY)
I will be his father, and he shall be my son; and I will not take away my mercy from him, as I took it from him that was before thee;
Webster's Bible (WBT)
I will be his father, and he shall be my son: and I will not take my mercy away from him, as I took it from him that was before thee:
World English Bible (WEB)
I will be his father, and he shall be my son: and I will not take my loving kindness away from him, as I took it from him that was before you;
Young's Literal Translation (YLT)
I am to him for a father, and he is to Me for a son, and My kindness I turn not aside from him as I turned it aside from him who was before thee,
| I | אֲנִי֙ | ʾăniy | uh-NEE |
| will be | אֶֽהְיֶה | ʾehĕye | EH-heh-yeh |
| his father, | לּ֣וֹ | lô | loh |
| and he | לְאָ֔ב | lĕʾāb | leh-AV |
| be shall | וְה֖וּא | wĕhûʾ | veh-HOO |
| my son: | יִֽהְיֶה | yihĕye | YEE-heh-yeh |
| and I will not | לִּ֣י | lî | lee |
| take | לְבֵ֑ן | lĕbēn | leh-VANE |
| my mercy | וְחַסְדִּי֙ | wĕḥasdiy | veh-hahs-DEE |
| away from | לֹֽא | lōʾ | loh |
| him, as | אָסִ֣יר | ʾāsîr | ah-SEER |
| took I | מֵֽעִמּ֔וֹ | mēʿimmô | may-EE-moh |
| it from him that | כַּֽאֲשֶׁ֣ר | kaʾăšer | ka-uh-SHER |
| was | הֲסִיר֔וֹתִי | hăsîrôtî | huh-see-ROH-tee |
| before | מֵֽאֲשֶׁ֥ר | mēʾăšer | may-uh-SHER |
| thee: | הָיָ֖ה | hāyâ | ha-YA |
| לְפָנֶֽיךָ׃ | lĕpānêkā | leh-fa-NAY-ha |
Cross Reference
ਇਬਰਾਨੀਆਂ 1:5
ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ: “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।”
ਯਸਈਆਹ 55:3
ਉਨ੍ਹਾਂ ਗੱਲਾਂ ਨੂੰ ਗੌਰ ਨਾਲ ਸੁਣੋ ਜੋ ਮੈਂ ਆਖਦਾ ਹਾਂ। ਮੇਰੀ ਗੱਲ ਸੁਣੋ ਤਾਂ ਜੋ ਤੁਹਾਡੀਆਂ ਰੂਹਾਂ ਜਿਉਂ ਸੱਕਣ। ਮੇਰੇ ਕੋਲ ਆਓ ਤੇ ਮੈਂ ਤੁਹਾਡੇ ਨਾਲ ਇੱਕ ਇਕਰਾਰਨਾਮਾ ਕਰਾਂਗਾ, ਜਿਹੜਾ ਸਦਾ-ਸਦਾ ਰਹੇਗਾ। ਇਹ ਉਹੋ ਜਿਹਾ ਇਕਰਾਰਨਾਮਾ ਹੋਵੇਗਾ ਜਿਹੜਾ ਮੈਂ ਦਾਊਦ ਨਾਲ ਕੀਤਾ ਸੀ। ਮੈਂ ਦਾਊਦ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਪਿਆਰ ਕਰਾਂਗਾ ਅਤੇ ਸਦਾ ਲਈ ਉਸਦਾ ਵਫ਼ਾਦਾਰ ਹੋਵਾਂਗਾ। ਤੇ ਤੁਸੀਂ ਉਸ ਇਕਰਾਰ ਉੱਤੇ ਯਕੀਨ ਕਰ ਸੱਕਦੇ ਹੋ।
ਜ਼ਬੂਰ 2:12
ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।
ਜ਼ਬੂਰ 2:7
ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਕਰਾਰ ਬਾਰੇ ਦੱਸਾਂਗਾ। ਪਰਮੇਸ਼ੁਰ ਨੇ ਮੈਨੂੰ ਆਖਿਆ। “ਅੱਜ ਤੋਂ ਮੈਂ ਤੇਰਾ ਪਿਤਾ ਹਾਂ। ਅਤੇ ਤੂੰ ਮੇਰਾ ਪੁੱਤਰ ਹੈਂ।
੧ ਤਵਾਰੀਖ਼ 17:12
ਤੇਰਾ ਪੁੱਤਰ ਮੇਰੇ ਲਈ ਭਵਨ ਨਿਰਮਾਣ ਕਰੇਗਾ ਅਤੇ ਮੈਂ ਤੇਰੇ ਪੁੱਤਰ ਦੀ ਗੱਦੀ ਸਦੀਵ ਤੀਕ ਅਚੱਲ ਰੱਖਾਂਗਾ।
੧ ਤਵਾਰੀਖ਼ 10:14
ਯਹੋਵਾਹ ਤੋਂ ਪੁੱਛਣ ਦੀ ਬਜਾਇ ਉਸ ਨੇ ਭੂਤਨੀ ਤੋਂ ਸਲਾਹ ਲਈ। ਇਸ ਲਈ ਯਹੋਵਾਹ ਨੇ ਸ਼ਾਊਲ ਨੂੰ ਮਾਰ ਕੇ ਯਿੱਸੀ ਦੇ ਪੁੱਤਰ ਦਾਊਦ ਨੂੰ ਰਾਜ ਦਿੱਤਾ।
੧ ਸਮੋਈਲ 15:28
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੇਰਾ ਚੋਲਾ ਪਾੜ ਦਿੱਤਾ, ਤਾਂ ਇੰਝ ਹੀ, ਅੱਜ ਯਹੋਵਾਹ ਨੇ ਇਸਰਾਏਲ ਦਾ ਰਾਜ ਤੈਥੋਂ ਪਾੜ ਦਿੱਤਾ ਹੈ। ਉਸ ਨੇ ਇਹ ਰਾਜ ਤੇਰੇ ਦੋਸਤਾਂ ਵਿੱਚੋਂ ਇੱਕ ਨੂੰ ਸੌਂਪ ਦਿੱਤਾ ਹੈ ਜਿਹੜਾ ਤੈਥੋਂ ਜ਼ਿਆਦੇ ਬਿਹਤਰ ਹੈ।
੨ ਕੁਰਿੰਥੀਆਂ 6:18
“ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।”
ਯੂਹੰਨਾ 3:35
ਪਿਤਾ ਪੁੱਤਰ ਨੂੰ ਪਿਆਰ ਕਰਦਾ ਹੈ। ਪਿਤਾ ਨੇ ਪੁੱਤਰ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਹੈ।
ਲੋਕਾ 9:35
ਤਾਂ ਬੱਦਲ ਵਿੱਚੋਂ ਇੱਕ ਅਵਾਜ਼ ਆਈ ਅਤੇ ਕਿਹਾ, “ਇਹ ਮੇਰਾ ਪੁੱਤਰ ਹੈ! ਇਹ ਉਹ ਹੈ ਜਿਸ ਨੂੰ ਮੈਂ ਚੁਣਿਆ ਹੈ ਅਤੇ ਤੁਸੀਂ ਸਾਰੇ ਇਸਦੀ ਸੁਣੋ।”
ਲੋਕਾ 1:32
ਉਹ ਮਹਾਨ ਹੋਵੇਗਾ ਅਤੇ ਲੋਕ ਉਸ ਨੂੰ ਅੱਤ ਉੱਚ ਪਰਮੇਸ਼ੁਰ ਦਾ ਪੁੱਤਰ ਆਖਣਗੇ। ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਤਖਤ ਉਸ ਨੂੰ ਦੇਵੇਗਾ।
ਜ਼ਬੂਰ 89:26
ਉਹ ਮੈਨੂੰ ਦੱਸੇਗਾ, ‘ਤੁਸੀਂ ਮੇਰੇ ਪਿਤਾ ਹੋ, ਮੇਰੇ ਪਰਮੇਸ਼ੁਰ ਹੋ, ਮੇਰੀ ਚੱਟਾਨ ਅਤੇ ਮੇਰੇ ਮੁਕਤੀਦਾਤਾ ਹੋ।’
੧ ਸਲਾਤੀਨ 11:36
ਮੈਂ ਸੁਲੇਮਾਨ ਦੇ ਪੁੱਤਰ ਨੂੰ ਇੱਕ ਪਰਿਵਾਰ ਸਮੂਹ ਉੱਪਰ ਰਾਜ ਕਰਨ ਦੇਵਾਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਤਾਂ ਜੋ ਮੇਰੇ ਸੇਵਕ ਦਾਊਦ ਦਾ ਇੱਕ ਉਤਰਾਧਿਕਾਰੀ ਹਮੇਸ਼ਾ ਮੇਰੇ ਸਾਹਮਣੇ ਯਰੂਸ਼ਲਮ ਵਿੱਚ ਰਾਜ ਕਰੇ, ਜਿਸ ਸ਼ਹਿਰ ਨੂੰ ਮੈਂ ਆਪਣੇ ਲਈ ਚੁਣਿਆ ਹੈ।
੧ ਸਲਾਤੀਨ 11:12
ਪਰ ਤੇਰੇ ਪਿਤਾ ਦਾਊਦ ਕਾਰਣ, ਮੈਂ ਤੇਰੇ ਜਿਉਂਦੇ ਜੀਅ ਇਹ ਰਾਜ ਤੇਰੇ ਕੋਲੋਂ ਨਹੀਂ ਲਵਾਂਗਾ ਪਰ ਮੈਂ ਇਹ ਰਾਜ ਤੇਰੇ ਪੁੱਤਰ ਤੋਂ ਲੈ ਲਵਾਂਗਾ।
੨ ਸਮੋਈਲ 7:14
ਮੈਂ ਉਸਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ। ਸੋ ਜੇ ਕਦੇ ਉਹ ਪਾਪ ਕਰੇਗਾ ਤਾਂ ਮੈਂ ਦੂਜੇ ਲੋਕਾਂ ਕੋਲੋਂ ਉਸ ਨੂੰ ਸਜ਼ਾ ਦਵਾਵਾਂਗਾ। ਉਹ ਮੇਰੇ ਬੈਂਤ ਹੋਣਗੇ।