1 Chronicles 18:2
ਫ਼ਿਰ ਦਾਊਦ ਨੇ ਮੋਆਬ ਦੇਸ ਨੂੰ ਹਰਾਇਆ ਅਤੇ ਮੋਆਬੀ ਦਾਊਦ ਦੀ ਪਰਜ਼ਾ ਬਣ ਗਏ ਅਤੇ ਉਹ ਦਾਊਦ ਲਈ ਨਜ਼ਰਾਨਾ ਲੈ ਕੇ ਆਏ।
1 Chronicles 18:2 in Other Translations
King James Version (KJV)
And he smote Moab; and the Moabites became David's servants, and brought gifts.
American Standard Version (ASV)
And he smote Moab; and the Moabites became servants to David, and brought tribute.
Bible in Basic English (BBE)
And he overcame Moab, and the Moabites became his servants and gave him offerings.
Darby English Bible (DBY)
And he smote the Moabites; and the Moabites became David's servants, [and] brought gifts.
Webster's Bible (WBT)
And he smote Moab; and the Moabites became David's servants, and brought gifts.
World English Bible (WEB)
He struck Moab; and the Moabites became servants to David, and brought tribute.
Young's Literal Translation (YLT)
and he smiteth Moab, and the Moabites are servants to David, bringing a present.
| And he smote | וַיַּ֖ךְ | wayyak | va-YAHK |
| אֶת | ʾet | et | |
| Moab; | מוֹאָ֑ב | môʾāb | moh-AV |
| Moabites the and | וַיִּֽהְי֤וּ | wayyihĕyû | va-yee-heh-YOO |
| became | מוֹאָב֙ | môʾāb | moh-AV |
| David's | עֲבָדִ֣ים | ʿăbādîm | uh-va-DEEM |
| servants, | לְדָוִ֔יד | lĕdāwîd | leh-da-VEED |
| and brought | נֹֽשְׂאֵ֖י | nōśĕʾê | noh-seh-A |
| gifts. | מִנְחָֽה׃ | minḥâ | meen-HA |
Cross Reference
ਗਿਣਤੀ 24:17
“ਮੈਂ ਯਹੋਵਾਹ ਨੂੰ ਆਉਂਦਿਆ ਦੇਖਦਾ ਹਾਂ, ਪਰ ਛੇਤੀ ਨਹੀ। ਯਾਕੂਬ ਦੇ ਪਰਿਵਾਰ ਵਿੱਚੋਂ ਇੱਕ ਤਾਰਾ ਆਵੇਗਾ। ਇਸਰਾਏਲ ਦੇ ਲੋਕਾਂ ਵਿੱਚੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ, ਮੋਆਬੀ ਲੋਕਾਂ ਦੇ ਸਿਰ ਭਂਨੇਗਾ। ਉਹ ਹਾਕਮ, ਸੇਥ ਦੇ ਸਮੂਹ ਪੁੱਤਰਾਂ ਦੇ ਸਿਰ ਭੰਨ ਦੇਵੇਗਾ।
ਯਸਈਆਹ 11:14
ਪਰ ਇਫ਼ਰਾਈਮ ਅਤੇ ਯਹੂਦਾਹ ਫ਼ਿਲਸਤੀਨੀਆਂ ਉੱਤੇ ਹਮਲਾ ਕਰਨਗੇ।ਉਹ ਇਕੱਠੇ ਪੂਰਬੀਆਂ ਦੀ ਦੌਲਤ ਲੁੱਟਣਗੇ। ਇਫ਼ਰਾਈਮ ਅਤੇ ਯਹੂਦਾਹ, ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਉੱਤੇ ਹਕੂਮਤ ਕਰਨਗੇ।
ਜ਼ਬੂਰ 72:8
ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।
ਜ਼ਬੂਰ 68:29
ਰਾਜੇ ਯਰੂਸ਼ਲਮ ਵਿੱਚ ਤੁਹਾਡੇ ਮੰਦਰ ਵੱਲ, ਤੁਹਾਡੇ ਕੋਲ ਆਪਣੀ ਦੌਲਤ ਲਿਆਉਣਗੇ।
ਜ਼ਬੂਰ 60:8
ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”
੨ ਸਲਾਤੀਨ 3:4
ਮੋਆਬ ਦਾ ਇਸਰਾਏਲ ਨਾਲੋਂ ਵੱਖ ਹੋ ਜਾਣਾ ਮੋਆਬ ਦਾ ਪਾਤਸ਼ਾਹ ਮੇਸ਼ਾ ਸੀ। ਉਹ ਭੇਡਾਂ ਪਾਲਦਾ ਸੀ ਅਤੇ ਇਸਰਾਏਲ ਦੇ ਪਾਤਸ਼ਾਹ ਨੂੰ 1,00,000 ਲੇਲਿਆਂ ਅਤੇ 1,00,000 ਭੇਡੂਆਂ ਦੀ ਉਨ ਦਿੰਦਾ ਹੁੰਦਾ ਸੀ।
੧ ਸਲਾਤੀਨ 10:25
ਅਤੇ ਉਹ ਉਸ ਲਈ ਤਰ੍ਹਾਂ-ਤਰ੍ਹਾਂ ਦੀਆਂ ਸੋਨੇ-ਚਾਂਦੀ ਦੀਆਂ ਵਸਤਾਂ, ਕੱਪੜੇ, ਹਥਿਆਰ, ਮਸਾਲੇ ਘੋੜੇ ਅਤੇ ਖੱਚਰਾਂ ਆਦਿ ਲਿਆਉਂਦੇ ਹੁੰਦੇ ਸਨ। ਹਰ ਸਾਲ ਉਹ ਅਜਿਹੀਆਂ ਭੇਟਾਂ ਉਸ ਲਈ ਲੈ ਕੇ ਉਸ ਨੂੰ ਮਿਲਣ-ਵੇਖਣ ਲਈ ਆਉਂਦੇ।
੧ ਸਲਾਤੀਨ 10:2
ਉਹ ਬਹੁਤ ਸਾਰੇ ਸੇਵਕਾਂ, ਬਹੁਤ ਸਾਰੇ ਮਸਾਲਿਆਂ, ਸੋਨੇ ਅਤੇ ਕੀਮਤੀ ਪੱਥਰਾਂ ਨਾਲ ਲੱਦੇ ਹੋਏ ਊਠਾਂ ਨਾਲ ਯਰੂਸ਼ਲਮ ਨੂੰ ਆਈ। ਜਦ ਉਹ ਸੁਲੇਮਾਨ ਨੂੰ ਮਿਲੀ ਉਸ ਨੇ ਆਪਣੇ ਮਨ ਵਿੱਚਲੇ ਸਾਰੇ ਸਵਾਲ ਉਸ ਨੂੰ ਪੁੱਛੇ।
੨ ਸਮੋਈਲ 8:2
ਦਾਊਦ ਨੇ ਮੋਆਬ ਦੇ ਲੋਕਾਂ ਨੂੰ ਵੀ ਹਰਾਇਆ। ਉਸ ਨੇ ਉਨ੍ਹਾਂ ਨੂੰ ਧਰਤੀ ਉੱਤੇ ਜਬਰਦਸਤੀ ਲੰਮੇ ਪਾ ਦਿੱਤਾ ਅਤੇ, ਫ਼ਿਰ ਉਨ੍ਹਾਂ ਨੂੰ ਅਲੱਗ ਅਲੱਗ ਪੰਗਤਾਂ ਵਿੱਚ ਵੱਖਰੇ ਕਰਨ ਲਈ ਰੱਸੇ ਦੀ ਵਰਤੋਂ ਕੀਤੀ। ਲੋਕਾਂ ਦੀਆਂ ਦੋ ਪੰਗਤਾਂ ਮਾਰੀਆਂ ਗਈਆਂ ਸਨ ਪਰ ਉਸ ਨੇ ਲੋਕਾਂ ਦੀ ਤੀਜੀ ਪੰਗਤ ਨੂੰ ਜਿਉਂਦਿਆਂ ਰਹਿਣ ਦਿੱਤਾ। ਇੰਝ ਮੋਆਬ ਦੇ ਲੋਕ ਦਾਊਦ ਦੇ ਦਾਸ ਬਣ ਗਏ ਅਤੇ ਉਸ ਲਈ ਨਜ਼ਰਾਨਾ ਲਿਆਏ।
੧ ਸਮੋਈਲ 10:27
ਪਰ ਕੁਝ ਫ਼ਸਾਦੀ ਲੋਕਾਂ ਨੇ ਕਿਹਾ, “ਇਹ ਆਦਮੀ ਸਾਨੂੰ ਕਿਵੇਂ ਬਚਾ ਸੱਕਦਾ?” ਉਨ੍ਹਾਂ ਨੇ ਸ਼ਾਊਲ ਦੀ ਨਿੰਦਿਆ ਕੀਤੀ ਅਤੇ ਉਸ ਨੂੰ ਤੋਹਫ਼ੇ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਸ਼ਾਊਲ ਨੇ ਕੁਝ ਨਾ ਕਿਹਾ। ਨਾਹਾਸ਼, ਅੰਮੋਨੀਆਂ ਦਾ ਰਾਜਾ ਅੰਮੋਨ ਦਾ ਰਾਜਾ ਨਾਹਾਸ਼, ਗਾਦ ਅਤੇ ਰਊਬੇਨ ਦੇ ਪਰਿਵਾਰ-ਸਮੂਹਾਂ ਲਈ ਮੁਸੀਬਤਾਂ ਖੜੀਆਂ ਕਰ ਰਿਹਾ ਸੀ। ਨਾਹਾਸ਼ ਨੇ ਉਨ੍ਹਾਂ ਨੇ ਪਰਿਵਾਰ-ਸਮੂਹ ਦੇ ਹਰ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ ਅਤੇ ਉਸ ਨੇ ਯਰਦਨ ਦਰਿਆ ਦੇ ਪੂਰਬ ਵਾਲੇ ਪਾਸੇ ਰਹਿਣ ਵਾਲੇ ਹਰ ਇਸਰਾਏਲੀ ਆਦਮੀ ਦੀ ਸੱਜੀ ਅੱਖ ਬਾਹਰ ਕੱਢ ਦਿੱਤੀ। ਪਰ ਇਸਰਾਏਲ ਦੇ 7,000 ਆਦਮੀ ਅੰਮੋਨੀਆਂ ਕੋਲੋਂ ਬਚ ਗਏ ਅਤੇ ਯਾਬੇਸ਼ ਗਿਲਆਦ ਨੂੰ ਆ ਗਏ।
ਕਜ਼ਾૃ 3:29
ਇਸਰਾਏਲ ਦੇ ਲੋਕਾਂ ਨੇ ਮੋਆਬ ਦੇ ਤਕਰੀਬਨ 10,000 ਤਾਕਤਵਰ ਅਤੇ ਬਹਾਦੁਰ ਆਦਮੀਆਂ ਨੂੰ ਮਾਰ ਦਿੱਤਾ। ਕੋਈ ਇੱਕ ਮੋਆਬੀ ਬੰਦਾ ਵੀ ਬਚ ਕੇ ਨਹੀਂ ਨਿਕਲ ਸੱਕਿਆ।
ਯਸਈਆਹ 16:1
ਤੁਹਾਨੂੰ ਲੋਕਾਂ ਨੂੰ ਦੇਸ਼ ਦੇ ਰਾਜੇ ਲਈ ਸੌਗਾਤ ਭੇਜਣੀ ਚਾਹੀਦੀ ਹੈ। ਤੁਹਾਨੂੰ ਸੀਯੋਨ ਦੀ ਪੁੱਤਰੀ ਦੇ ਪਰਬਤ ਨੂੰ ਮਾਰੂਬਲ ਰਾਹੀਂ ਸੇਲਾ ਤੋਂ ਇੱਕ ਲੇਲਾ ਭੇਜਣਾ ਚਾਹੀਦਾ ਹੈ।