1 Corinthians 10:1
ਯਹੂਦੀਆਂ ਵਾਂਗ ਨਾ ਬਣੋ ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਜਾਣ ਲਵੋ ਕਿ ਸਾਡੇ ਪੁਰਖਿਆਂ ਨਾਲ ਕੀ ਵਾਪਰਿਆ ਜੋ ਮੂਸਾ ਦੇ ਅਨੁਯਾਈ ਸਨ। ਉਨ੍ਹਾਂ ਵਿੱਚੋਂ ਸਾਰੇ ਬੱਦਲ ਦੇ ਹੇਠਾਂ ਸਨ ਅਤੇ ਸਾਰੇ ਸਮੁੰਦਰ ਰਾਹੀਂ ਤੁਰੇ।
1 Corinthians 10:1 in Other Translations
King James Version (KJV)
Moreover, brethren, I would not that ye should be ignorant, how that all our fathers were under the cloud, and all passed through the sea;
American Standard Version (ASV)
For I would not, brethren, have you ignorant, that our fathers were all under the cloud, and all passed through the sea;
Bible in Basic English (BBE)
For it is my desire, my brothers, that you may keep in mind how all our fathers were under the cloud, and they all went through the sea;
Darby English Bible (DBY)
For I would not have you ignorant, brethren, that all our fathers were under the cloud, and all passed through the sea;
World English Bible (WEB)
Now I would not have you ignorant, brothers, that our fathers were all under the cloud, and all passed through the sea;
Young's Literal Translation (YLT)
And I do not wish you to be ignorant, brethren, that all our fathers were under the cloud, and all passed through the sea,
| Moreover, | Οὐ | ou | oo |
| brethren, | θέλω | thelō | THAY-loh |
| I would | δὲ | de | thay |
| not that | ὑμᾶς | hymas | yoo-MAHS |
| ye | ἀγνοεῖν | agnoein | ah-gnoh-EEN |
| should be ignorant, | ἀδελφοί | adelphoi | ah-thale-FOO |
| how that | ὅτι | hoti | OH-tee |
| all | οἱ | hoi | oo |
| our | πατέρες | pateres | pa-TAY-rase |
| ἡμῶν | hēmōn | ay-MONE | |
| fathers | πάντες | pantes | PAHN-tase |
| were | ὑπὸ | hypo | yoo-POH |
| under | τὴν | tēn | tane |
| the | νεφέλην | nephelēn | nay-FAY-lane |
| cloud, | ἦσαν | ēsan | A-sahn |
| and | καὶ | kai | kay |
| all | πάντες | pantes | PAHN-tase |
| passed | διὰ | dia | thee-AH |
| through | τῆς | tēs | tase |
| the | θαλάσσης | thalassēs | tha-LAHS-sase |
| sea; | διῆλθον | diēlthon | thee-ALE-thone |
Cross Reference
ਖ਼ਰੋਜ 14:29
ਪਰ ਇਸਰਾਏਲ ਦੇ ਲੋਕ ਸਮੁੰਦਰ ਰਾਹੀਂ ਸੁੱਕੀ ਧਰਤੀ ਤੇ ਲੰਘ ਗਏ। ਪਾਣੀ ਸੱਜੇ ਪਾਸੇ ਅਤੇ ਖੱਬੇ ਪਾਸੇ ਕੰਧਾਂ ਵਾਂਗ ਖਲੋਤਾ ਰਿਹਾ।
ਨਹਮਿਆਹ 9:11
ਤੂੰ ਲਾਲ ਸਾਗਰ ਨੂੰ ਉਨ੍ਹਾਂ ਸਾਹਮਣੇ ਦੋ ਹਿਸਿਆਂ ਵਿੱਚ ਵੰਡ ਦਿੱਤਾ ਅਤੇ ਉਹ ਸਾਗਰ ਵਿੱਚਲੀ ਸੁੱਕੀ ਧਰਤੀ ਤੋਂ ਦੀ ਲੰਘ ਗਏ। ਤੂੰ ਮਿਸਰੀ ਫ਼ੌਜ ਨੂੰ ਜਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਸੀ ਡੂੰਘਾਈਆਂ ਵਿੱਚ ਫ਼ਸਾ ਦਿੱਤਾ, ਜਿਵੇਂ ਕਿ ਕਰੋਧਵਾਨ ਸਮੁੰਦਰ ਵਿੱਚ ਇੱਕ ਪੱਥਰ ਹੋਵੇ।
ਜ਼ਬੂਰ 105:39
ਪਰਮੇਸ਼ੁਰ ਨੇ ਆਪਣਾ ਕੰਬਲ ਬੱਦਲ ਵਾਂਗ ਵਿਛਾ ਦਿੱਤਾ। ਪਰਮੇਸ਼ੁਰ ਨੇ ਆਪਣੇ ਬੰਦਿਆਂ ਨੂੰ ਰਾਤ ਵੇਲੇ ਰੌਸ਼ਨੀ ਦੇਣ ਲਈ ਆਪਣੀ ਅਗਨੀ ਦੀ ਵਰਤੋਂ ਕੀਤੀ।
ਜ਼ਬੂਰ 78:13
ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ। ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ।
ਜ਼ਬੂਰ 66:6
ਉਸ ਦੇ ਲੋਕ ਤੁਰਕੇ ਦਰਿਆ ਪਾਰ ਕਰ ਗਏ ਅਤੇ ਉਨ੍ਹਾਂ ਨੇ ਉਸਦੀ ਕੀਤੀ ਮਹਾਨ ਗੱਲ ਬਾਰੇ ਆਨੰਦ ਮਾਣਿਆ।
ਯੂਹੰਨਾ 4:20
ਸਾਡੇ ਪਿਉ-ਦਾਦੇ ਇਸ ਪਰਬਤ ਤੇ ਉਪਾਸਨਾ ਕਰਦੇ ਸਨ, ਪਰ ਤੁਸੀਂ ਯਹੂਦੀ ਇਹ ਆਖਦੇ ਹੋ ਕਿ ਯਰੂਸ਼ਲਮ ਹੀ ਉਹ ਥਾਂ ਹੈ ਜਿੱਥੇ ਲੋਕਾਂ ਨੂੰ ਉਪਾਸਨਾ ਕਰਨੀ ਚਾਹੀਦੀ ਹੈ।”
ਰੋਮੀਆਂ 4:11
ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।
ਰੋਮੀਆਂ 11:21
ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਵਿਸ਼ਵਾਸ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।
੧ ਕੁਰਿੰਥੀਆਂ 12:1
ਪਵਿੱਤਰ ਆਤਮਾ ਵੱਲੋਂ ਸੁਗਾਤਾਂ ਹੁਣ, ਭਰਾਵੋ ਅਤੇ ਭੈਣੋ ਮੈਂ ਚਾਹੁੰਦਾ ਹਾਂ ਕਿ ਤੁਸੀਂ ਆਤਮਕ ਸੁਗਾਤਾਂ ਬਾਰੇ ਜਾਣ ਲਵੋ।
੧ ਕੁਰਿੰਥੀਆਂ 14:38
ਜੇ ਵਿਅਕਤੀ ਇਹ ਨਹੀਂ ਜਾਣਦਾ ਤਾਂ ਉਸ ਨੂੰ ਪਰਮੇਸ਼ੁਰ ਵੀ ਨਹੀਂ ਜਾਣਦਾ।
ਗਲਾਤੀਆਂ 3:29
ਤੁਸੀਂ ਮਸੀਹ ਦੇ ਹੋ ਇਸ ਲਈ ਤੁਸੀਂ ਅਬਰਾਹਾਮ ਦੀ ਔਲਾਦ ਹੋ। ਤੁਸੀਂ ਸਾਰੇ ਪਰਮੇਸ਼ੁਰ ਦੇ ਅਬਰਾਹਾਮ ਨੂੰ ਵਾਇਦੇ ਕਾਰਣ ਪਰਮੇਸ਼ੁਰ ਦੀਆਂ ਅਸੀਸਾਂ ਪ੍ਰਾਪਤ ਕਰਦੇ ਹੋ।
ਇਬਰਾਨੀਆਂ 11:29
ਅਤੇ ਉਹ ਲੋਕ ਜਿਨ੍ਹਾਂ ਦੀ ਮੂਸਾ ਨੇ ਅਗਵਾਈ ਕੀਤੀ ਸੀ ਸਾਰੇ ਲਾਲ ਸਮੁੰਦਰ ਵਿੱਚੋਂ ਸੁੱਕੀ ਧਰਤੀ ਉਤੋਂ ਲੰਘ ਗਏ। ਉਹ ਅਜਿਹਾ ਕਰਨ ਦੇ ਯੋਗ ਇਸ ਲਈ ਹੋ ਸੱਕੇ ਕਿਉਂਕਿ ਉਨ੍ਹਾਂ ਨੂੰ ਨਿਹਚਾ ਸੀ। ਮਿਸਰੀਆਂ ਨੇ ਵੀ ਸਮੁੰਦਰ ਵਿੱਚੋਂ ਗੁਜ਼ਰਨਾ ਚਾਹਿਆ ਪਰ ਉਹ ਸਾਰੇ ਡੁੱਬ ਮਰੇ।
ਪਰਕਾਸ਼ ਦੀ ਪੋਥੀ 15:2
ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸ ਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।
ਯਸਈਆਹ 58:11
ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।
ਜ਼ਬੂਰ 136:13
ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਖ਼ਰੋਜ 14:19
ਯਹੋਵਾਹ ਮਿਸਰੀ ਫ਼ੌਜ ਨੂੰ ਹਰਾਉਂਦਾ ਹੈ ਤਾਂ ਯਹੋਵਾਹ ਦਾ ਦੂਤ ਲੋਕਾਂ ਦੇ ਪਿੱਛੇ ਆ ਗਿਆ। (ਯਹੋਵਾਹ ਦਾ ਦੂਤ ਆਮ ਤੌਰ ਤੇ ਲੋਕਾਂ ਦੀ ਅਗਵਾਈ ਲਈ ਉਨ੍ਹਾਂ ਦੇ ਅੱਗੇ ਹੁੰਦਾ ਸੀ।) ਇਸ ਅਲੀ ਲੰਮਾ ਬੱਦਲ ਲੋਕਾਂ ਦੇ ਸਾਹਮਣੇ ਵਾਲੇ ਪਾਸੇ ਤੋਂ ਹਟਕੇ ਲੋਕਾਂ ਦੇ ਪਿੱਛੇ ਚੱਲਾ ਗਿਆ।
ਖ਼ਰੋਜ 40:34
ਯਹੋਵਾਹ ਦਾ ਪਰਤਾਪ ਫ਼ੇਰ ਮੰਡਲੀ ਵਾਲੇ ਤੰਬੂ ਉੱਪਰ ਬੱਦਲ ਛਾ ਗਿਆ। ਅਤੇ ਯਹੋਵਾਹ ਦੇ ਪਰਤਾਪ ਨੇ ਪਵਿੱਤਰ ਤੰਬੂ ਨੂੰ ਭਰ ਦਿੱਤਾ।
ਗਿਣਤੀ 9:15
ਬੱਦਲ ਅਤੇ ਅੱਗ ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸ ਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ।
ਗਿਣਤੀ 14:14
ਮਿਸਰ ਦੇ ਲੋਕਾਂ ਨੇ ਕਨਾਨ ਦੇ ਲੋਕਾਂ ਨੂੰ ਇਸ ਬਾਰੇ ਦੱਸਿਆ ਸੀ। ਉਹ ਪਹਿਲਾਂ ਹੀ ਜਾਣਦੇ ਹਨ ਕਿ ਤੂੰ ਯਹੋਵਾਹ ਹੈ ਅਤੇ ਤੂੰ ਆਪਣੇ ਲੋਕਾਂ ਦੇ ਨਾਲ ਹੈ। ਉਹ ਜਾਣਦੇ ਹਨ ਕਿ ਲੋਕਾਂ ਨੇ ਤੈਨੂੰ ਦੇਖਿਆ ਹੈ। ਉਹ ਵਿਸ਼ੇਸ਼ ਬੱਦਲ ਬਾਰੇ ਜਾਣਦੇ ਹਨ। ਉਹ ਜਾਣਦੇ ਹਨ ਕਿ ਤੂੰ ਦਿਨ ਵਿੱਚ ਆਪਣੇ ਲੋਕਾਂ ਦੀ ਅਗਵਾਈ ਕਰਨ ਲਈ ਬੱਦਲ ਦੀ ਵਰਤੋਂ ਕਰਦਾ ਹੈ ਅਤੇ ਇਹ ਕਿ ਬੱਦਲ ਰਾਤ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਲਈ ਅੱਗ ਬਣ ਜਾਂਦਾ ਹੈ।
ਗਿਣਤੀ 33:8
ਲੋਕਾਂ ਨੇ ਪੀ-ਹਹੀਰੋਥ ਛੱਡ ਦਿੱਤਾ ਅਤੇ ਸਮੁੰਦਰ ਦੇ ਅੱਧ ਵਿੱਚਕਾਰੋਂ ਲੰਘੇ। ਉਨ੍ਹਾਂ ਨੇ ਤਿੰਨ ਦਿਨ ਏਥਾਮ ਦੇ ਮਾਰੂਥਲ ਵਿੱਚ ਸਫ਼ਰ ਕੀਤਾ। ਲੋਕਾਂ ਨੇ ਮਾਰਾਹ ਵਿਖੇ ਡੇਰਾ ਲਾਇਆ।
ਅਸਤਸਨਾ 1:33
ਜਿੱਥੇ ਕਿਤੇ ਵੀ ਤੁਸੀਂ ਸਫ਼ਰ ਕੀਤਾ ਉਹ ਤੁਹਾਡੇ ਅੱਗੇ-ਅੱਗੇ ਗਿਆ ਅਤੇ ਤੁਹਾਡੇ ਡੇਰਾ ਲਾਉਣ ਦੀ ਜਗ਼੍ਹਾ ਲੱਭੀ ਤੁਹਾਨੂੰ ਰਸਤਾ ਵਿਖਾਉਣ ਲਈ ਕਿ ਤੁਸੀਂ ਕਿਸ ਰਾਹ ਜਾਣਾ ਸੀ ਉਹ ਰਾਤ ਵੇਲੇ ਅੱਗ ਵਿੱਚ ਅਤੇ ਦਿਨ ਵੇਲੇ ਬੱਦਲ ਵਿੱਚ ਗਿਆ।
ਯਸ਼ਵਾ 4:23
ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣੋ ਰੋਕ ਦਿੱਤਾ ਸੀ ਤਾਂ ਜੋ ਤੁਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੋ-ਉਸੇ ਤਰ੍ਹਾਂ ਜਿਵੇਂ ਯਹੋਵਾਹ ਨੇ ਲਾਲ ਸਾਗਰ ਦੇ ਪਾਣੀ ਨੂੰ ਰੋਕ ਦਿੱਤਾ ਸੀ ਤਾਂ ਜੋ ਅਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੀਏ।’
ਨਹਮਿਆਹ 9:19
ਤੂੰ ਤਾਂ ਵੀ ਉਨ੍ਹਾਂ ਨੂੰ ਨਾਮਂਜ਼ੂਰ ਨਾ ਕੀਤਾ ਕਿਉਂ ਜੋ ਤੂੰ ਬਹੁਤ ਦਯਾਲੂ ਹੈਂ। ਇਹੀ ਕਾਰਣ ਹੈ ਕਿ ਤੂੰ ਉਨ੍ਹਾਂ ਨੂੰ ਮਾਰੂਬਲ ਵਿੱਚ ਵੀ ਨਹੀਂ ਛੱਡਿਆ। ੱਬਦ੍ਦਲ ਦਾ ਥੰਮ ਦਿਨ ਵੇਲੇ ਉਨ੍ਹਾਂ ਦੀ ਅਗਵਾਈ ਕਰਨ ਤੋਂ ਉਨ੍ਹਾਂ ਨਾਲੋਂ ਅੱਡ ਨਹੀਂ ਹੋਇਆ। ਅੱਗ ਦਾ ਥੰਮ ਰਾਤ ਵੇਲੇ ਉਸ ਰਾਹ ਤੇ ਰੋਸ਼ਨੀ ਕਰਨੋ ਨਾ ਹਟਿਆ ਜਿੱਥੇ ਉਹ ਜਾ ਰਹੇ ਸਨ।
ਜ਼ਬੂਰ 77:16
ਹੇ ਪਰਮੇਸ਼ੁਰ, ਪਾਣੀ ਨੇ ਤੁਹਾਨੂੰ ਵੇਖਿਆ ਅਤੇ ਡਰ ਗਿਆ। ਡੂੰਘਾ ਪਾਣੀ ਡਰ ਨਾਲ ਕੰਬ ਉੱਠਿਆ।
ਜ਼ਬੂਰ 78:53
ਉਸ ਨੇ ਸੁਰੱਖਿਅਤ ਢੰਗ ਨਾਲ ਆਪਣੇ ਲੋਕਾਂ ਦੀ ਰਾਹਨੁਮਾਈ ਕੀਤੀ। ਉਸ ਦੇ ਲੋਕਾਂ ਨੂੰ ਕੋਈ ਡਰ ਨਹੀਂ ਸੀ। ਉਸ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਲਾਲ ਸਾਗਰ ਵਿੱਚ ਡੁਬੋ ਦਿੱਤਾ।
ਜ਼ਬੂਰ 106:7
ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ। ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ ਤੁਹਾਡੇ ਖਿਲਾਫ਼ ਹੋ ਗਏ ਸਨ।
ਜ਼ਬੂਰ 114:3
ਲਾਲ ਸਾਗਰ ਨੇ ਇਸ ਨੂੰ ਦੇਖਿਆ ਅਤੇ ਉਹ ਦੌੜ ਗਿਆ। ਯਰਦਨ ਨਦੀ ਮੁੜੀ ਅਤੇ ਨੱਸ ਪਈ।
ਖ਼ਰੋਜ 13:21
ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ।