1 Corinthians 12:18
ਜੇ ਸਰੀਰ ਦਾ ਹਰ ਇੱਕ ਅੰਗ ਇੱਕ ਹੀ ਹੁੰਦਾ ਤਾਂ ਸਰੀਰ ਹੋਣਾ ਹੀ ਨਹੀਂ ਸੀ। ਪਰ ਜਿਵੇਂ ਪਰਮੇਸ਼ੁਰ ਨੂੰ ਚੰਗਾ ਲੱਗਾ ਉਸ ਨੇ ਸਰੀਰ ਵਿੱਚ ਅੰਗਾਂ ਨੂੰ ਰੱਖ ਦਿੱਤਾ। ਉਸ ਨੇ ਹਰ ਇੱਕ ਦੀ ਥਾਂ ਬਣਾਈ ਹੈ।
1 Corinthians 12:18 in Other Translations
King James Version (KJV)
But now hath God set the members every one of them in the body, as it hath pleased him.
American Standard Version (ASV)
But now hath God set the members each one of them in the body, even as it pleased him.
Bible in Basic English (BBE)
But now God has put every one of the parts in the body as it was pleasing to him.
Darby English Bible (DBY)
But now God has set the members, each one of them in the body, according as it has pleased [him].
World English Bible (WEB)
But now God has set the members, each one of them, in the body, just as he desired.
Young's Literal Translation (YLT)
and now, God did set the members each one of them in the body, according as He willed,
| But | νυνὶ | nyni | nyoo-NEE |
| now | δὲ | de | thay |
| hath | ὁ | ho | oh |
| God | θεὸς | theos | thay-OSE |
| set | ἔθετο | etheto | A-thay-toh |
| the | τὰ | ta | ta |
| members | μέλη | melē | MAY-lay |
| every | ἓν | hen | ane |
| one | ἕκαστον | hekaston | AKE-ah-stone |
| them of | αὐτῶν | autōn | af-TONE |
| in | ἐν | en | ane |
| the | τῷ | tō | toh |
| body, | σώματι | sōmati | SOH-ma-tee |
| as | καθὼς | kathōs | ka-THOSE |
| it hath pleased him. | ἠθέλησεν | ēthelēsen | ay-THAY-lay-sane |
Cross Reference
੧ ਕੁਰਿੰਥੀਆਂ 12:28
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
੧ ਕੁਰਿੰਥੀਆਂ 12:11
ਉਹੀ ਆਤਮਾ, ਇਹ ਸਾਰੀਆਂ ਗੱਲਾਂ ਕਰਦਾ ਹੈ। ਆਤਮਾ ਇਹ ਨਿਰਨਾ ਕਰਦਾ ਹੈ ਕਿ ਹਰ ਵਿਅਕਤੀ ਨੂੰ ਕੀ ਦੇਣਾ ਹੈ।
ਰੋਮੀਆਂ 12:3
ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
੧ ਕੁਰਿੰਥੀਆਂ 3:5
ਕੀ ਅਪੁੱਲੋਸ ਮਹੱਤਵਪੂਰਣ ਹੈ? ਨਹੀਂ। ਕੀ ਪੌਲੁਸ ਮਹੱਤਵਪੂਰਣ ਹੈ? ਨਹੀਂ। ਅਸੀਂ ਸਿਰਫ਼ ਪਰਮੇਸ਼ੁਰ ਦੇ ਸੇਵਕ ਹਾਂ ਜਿਨ੍ਹਾਂ ਨੇ ਵਿਸ਼ਵਾਸ ਕਰਨ ਵਿੱਚ ਤੁਹਾਡੀ ਸਹਾਇਤਾ ਕੀਤੀ ਹੈ। ਸਾਡੇ ਵਿੱਚੋਂ ਹਰੇਕ ਨੇ ਓਹੀ ਕਾਰਜ਼ ਕੀਤਾ ਹੈ ਜੋ ਵੀ ਕੋਈ ਕੰਮ ਪਰਮੇਸ਼ੁਰ ਨੇ ਸਾਨੂੰ ਸੌਂਪਿਆ ਸੀ।
ਪਰਕਾਸ਼ ਦੀ ਪੋਥੀ 4:11
“ਸਾਡੇ ਪ੍ਰਭੂ ਅਤੇ ਪਰਮੇਸ਼ੁਰ, ਤੂੰ ਮਹਿਮਾ, ਸਤਿਕਾਰ ਅਤੇ ਸ਼ਕਤੀ ਪ੍ਰਾਪਤ ਕਰਨ ਦੇ ਯੋਗ ਹੈਂ। ਤੂੰ ਹੀ ਸਭ ਕੁਝ ਸਾਜਿਆ ਹੈ। ਇਹ ਤੇਰੀ ਰਜ਼ਾ ਦੁਆਰਾ ਹੀ ਹੈ ਕੋ ਜੋ ਸਾਰੀਆਂ ਚੀਜ਼ਾਂ ਮੌਜ਼ੂਦ ਹਨ ਅਤੇ ਸਾਜੀਆਂ ਗਈਆਂ ਸਨ।”
ਅਫ਼ਸੀਆਂ 1:9
ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ।
ਅਫ਼ਸੀਆਂ 1:5
ਅਤੇ ਦੁਨੀਆਂ ਦੀ ਸਾਜਨਾ ਕਰਨ ਤੋਂ ਪਹਿਲਾਂ ਹੀ ਪਰਮੇਸ਼ੁਰ ਨੇ ਯਿਸੂ ਮਸੀਹ ਰਾਹੀਂ ਸਾਨੂੰ ਆਪਣੇ ਬੱਚੇ ਬਨਾਉਣ ਦਾ ਫੈਸਲਾ ਕੀਤਾ। ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਸਨੇ ਉਸ ਨੂੰ ਪ੍ਰਸੰਨ ਕੀਤਾ ਹੈ।
੧ ਕੁਰਿੰਥੀਆਂ 15:38
ਪਰ ਪਰਮੇਸ਼ੁਰ ਉਸ ਬੀਜ ਨੂੰ ਉਹ ਸਰੀਰ ਦਿੰਦਾ ਹੈ, ਜਿਸਦੀ ਉਹ (ਪਰਮੇਸ਼ੁਰ) ਕਾਮਨਾ ਕਰਦਾ ਹੈ ਅਤੇ ਪਰਮੇਸ਼ੁਰ ਉਸ ਬੀਜ਼ ਨੂੰ ਉਸਦਾ ਆਪਣਾ ਸਰੀਰ ਦਿੰਦਾ ਹੈ।
੧ ਕੁਰਿੰਥੀਆਂ 12:24
ਪਰ ਸਾਡੇ ਸਰੀਰ ਦੇ ਉਹ ਅੰਗ ਜਿਹੜੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋੜ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕੱਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵੱਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋੜ ਹੈ।
ਲੋਕਾ 12:32
ਧਨ ਉੱਤੇ ਨਿਰਭਰ ਨਾ ਹੋਵੋ “ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।
ਲੋਕਾ 10:21
ਯਿਸੂ ਦਾ ਪਿਤਾ ਅੱਗੇ ਪ੍ਰਾਰਥਨਾ ਕਰਨਾ ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
ਯਵਨਾਹ 1:14
ਯੂਨਾਹ ਦੀ ਸਜ਼ਾ ਤਾਂ ਆਦਮੀਆਂ ਨੇ ਯਹੋਵਾਹ ਨੂੰ ਪੁਕਾਰ ਕੀਤੀ, “ਹੇ ਯਹੋਵਾਹ, ਅਸੀਂ ਇਸ ਆਦਮੀ ਦੇ ਮੰਦੇ ਅਮਲਾਂ ਕਾਰਣ ਇਸ ਨੂੰ ਸਮੁੰਦਰ ਵਿੱਚ ਸੁੱਟ ਰਹੇ ਹਾਂ, ਇਸ ਲਈ ਕ੍ਰਿਪਾ ਕਰਕੇ ਸਾਨੂੰ ਇੱਕ ਬੇਕਸੂਰ ਆਦਮੀ ਨੂੰ ਮਾਰਨ ਦੇ ਦੋਸ਼ੀ ਨਾ ਬਣਾਇਓ। ਇਸ ਨੂੰ ਮਾਰਨ ਦੀ ਖਾਤਰ ਸਾਨੂੰ ਨਾ ਮਾਰ ਦੇਵੀਂ। ਅਸੀਂ ਜਾਣਦੇ ਹਾਂ ਕਿ ਤੂੰ ਹੀ ਯਹੋਵਾਹ ਹੈਂ ਅਤੇ ਸਭ ਕੁਝ ਤੇਰੀ ਮਰਜ਼ੀ ਅਨੁਸਾਰ ਹੀ ਹੁੰਦਾ ਹੈ। ਪਰ ਕਿਰਪਾ ਕਰਕੇ, ਸਾਡੇ ਤੇ ਮਿਹਰਬਾਨ ਹੋ।”
ਯਸਈਆਹ 46:10
“ਆਦਿ ਵਿੱਚ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਅਖੀਰ ਵਿੱਚ ਵਾਪਰਨਗੀਆਂ। ਬਹੁਤ ਸਮਾਂ ਪਹਿਲਾਂ, ਮੈਂ ਤੁਹਾਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਸੀ ਜਿਹੜੀਆਂ ਹਾਲੇ ਨਹੀਂ ਵਾਪਰੀਆਂ ਸਨ। ਜਦੋਂ ਵੀ ਮੈਂ ਕਿਸੇ ਚੀਜ਼ ਦੀ ਯੋਜਨਾ ਬਣਾਉਂਦਾ ਹਾਂ-ਉਹ ਚੀਜ਼ ਵਾਪਰਦੀ ਹੈ। ਮੈਂ ਉਹੀ ਗੱਲਾਂ ਕਰਦਾ ਹਾਂ ਜਿਹੜੀਆਂ ਮੈਂ ਕਰਨੀਆਂ ਚਾਹੁੰਦਾ ਹਾਂ।
ਜ਼ਬੂਰ 135:6
ਯਹੋਵਾਹ ਕੋਈ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ, ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ।
ਜ਼ਬੂਰ 110:3
ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ। ਉਹ ਖਾਸ ਵਸਤਰ ਪਾਉਣਗੇ ਅਤੇ ਅਮ੍ਰਿਤ ਵੇਲੇ ਆ ਮਿਲਣਗੇ ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ। ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।