1 Corinthians 12:4
ਆਤਮਕ ਸੁਗਾਤਾਂ ਕਈ ਤਰ੍ਹਾਂ ਦੀਆਂ ਹਨ ਪਰ ਉਹ ਸਾਰੀਆਂ ਉਸੇ ਆਤਮਾ ਵੱਲੋਂ ਹਨ।
1 Corinthians 12:4 in Other Translations
King James Version (KJV)
Now there are diversities of gifts, but the same Spirit.
American Standard Version (ASV)
Now there are diversities of gifts, but the same Spirit.
Bible in Basic English (BBE)
Now there are different qualities given to men, but the same Spirit.
Darby English Bible (DBY)
But there are distinctions of gifts, but the same Spirit;
World English Bible (WEB)
Now there are various kinds of gifts, but the same Spirit.
Young's Literal Translation (YLT)
And there are diversities of gifts, and the same Spirit;
| Now | Διαιρέσεις | diaireseis | thee-ay-RAY-sees |
| there are | δὲ | de | thay |
| diversities | χαρισμάτων | charismatōn | ha-ree-SMA-tone |
| gifts, of | εἰσίν | eisin | ees-EEN |
| but | τὸ | to | toh |
| the | δὲ | de | thay |
| same | αὐτὸ | auto | af-TOH |
| Spirit. | πνεῦμα· | pneuma | PNAVE-ma |
Cross Reference
੧ ਕੁਰਿੰਥੀਆਂ 12:28
ਅਤੇ ਪਰਮੇਸ਼ੁਰ ਨੇ ਹਰ ਇੱਕ ਨੂੰ ਕਲੀਸਿਯਾ ਵਿੱਚ ਇੱਕ ਜਗ਼੍ਹਾ ਦਿੱਤੀ ਹੈ: ਪਹਿਲਾਂ ਉਸ ਨੇ ਰਸੂਲਾਂ ਨੂੰ ਜਗ਼੍ਹਾ ਦਿੱਤੀ, ਦੂਸਰੀ ਨਬੀਆਂ ਨੂੰ, ਅਤੇ ਤੀਸਰੀ ਗੁਰੂਆਂ ਨੂੰ। ਫ਼ੇਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਥਾਂ ਦਿੱਤੀ ਹੈ। ਜਿਹੜੇ ਕਰਿਸ਼ਮੇ ਕਰਦੇ ਹਨ, ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਕੋਲ ਇਲਾਜ਼ ਕਰਨ ਦੀਆਂ ਦਾਤਾਂ ਹਨ, ਉਨ੍ਹਾਂ ਲੋਕਾਂ ਨੂੰ ਜਿਹੜੇ ਅਗਵਾਈਆਂ ਕਰ ਸੱਕਣ ਦੇ ਯੋਗ ਹਨ, ਅਤੇ ਉਨ੍ਹਾਂ ਨੂੰ ਜਿਹੜੇ ਵੱਖ-ਵੱਖ ਭਾਸ਼ਾਵਾਂ ਵਿੱਚ ਗੱਲ ਕਰ ਸੱਕਦੇ ਹਨ।
ਇਬਰਾਨੀਆਂ 2:4
ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸ ਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸ ਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।
ਰੋਮੀਆਂ 12:4
ਸਾਡੇ ਸਭਨਾਂ ਕੋਲ ਸਰੀਰ ਹੈ ਅਤੇ ਉਸ ਸਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।
ਅਫ਼ਸੀਆਂ 4:4
ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ।
੧ ਪਤਰਸ 4:10
ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
੧ ਕੁਰਿੰਥੀਆਂ 12:8
ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
ਅਫ਼ਸੀਆਂ 4:11
ਅਤੇ ਉਸੇ ਮਸੀਹ ਨੇ ਲੋਕਾਂ ਨੂੰ ਦਾਤਾਂ ਦਿੱਤੀਆਂ। ਉਸ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ, ਅਤੇ ਕੁਝ ਇੱਕ ਨੂੰ ਦੇਖ ਭਾਲ ਅਤੇ ਪਰਮੇਸ਼ੁਰ ਦੇ ਲੋਕਾਂ ਨੂੰ ਉਪਦੇਸ਼ ਦੇਣ ਲਈ ਬਣਾਇਆ।