੧ ਕੁਰਿੰਥੀਆਂ 13:9 in Punjabi

ਪੰਜਾਬੀ ਪੰਜਾਬੀ ਬਾਈਬਲ ੧ ਕੁਰਿੰਥੀਆਂ ੧ ਕੁਰਿੰਥੀਆਂ 13 ੧ ਕੁਰਿੰਥੀਆਂ 13:9

1 Corinthians 13:9
ਇਹ ਸਾਰੀਆਂ ਚੀਜ਼ਾਂ ਮੁੱਕ ਜਾਣਗੀਆਂ ਕਿਉਂਕਿ ਜੋ ਇਹ ਗਿਆਨ, ਅਤੇ ਉਹ ਭਵਿੱਖ ਬਾਣੀਆਂ ਜੋ ਸਾਡੇ ਕੋਲ ਹਨ, ਪੂਰਨ ਨਹੀਂ ਹਨ।

1 Corinthians 13:81 Corinthians 131 Corinthians 13:10

1 Corinthians 13:9 in Other Translations

King James Version (KJV)
For we know in part, and we prophesy in part.

American Standard Version (ASV)
For we know in part, and we prophesy in part;

Bible in Basic English (BBE)
For our knowledge is only in part, and the prophet's word gives only a part of what is true:

Darby English Bible (DBY)
For we know in part, and we prophesy in part:

World English Bible (WEB)
For we know in part, and we prophesy in part;

Young's Literal Translation (YLT)
for in part we know, and in part we prophecy;

For
ἐκekake
we
know
μέρουςmerousMAY-roos
in
γὰρgargahr
part,
γινώσκομενginōskomengee-NOH-skoh-mane
and
καὶkaikay
we
prophesy
ἐκekake
in
μέρουςmerousMAY-roos
part.
προφητεύομεν·prophēteuomenproh-fay-TAVE-oh-mane

Cross Reference

੧ ਕੁਰਿੰਥੀਆਂ 13:12
ਸਾਡੇ ਨਾਲ ਇਸੇ ਤਰ੍ਹਾਂ ਹੀ ਹੁੰਦਾ ਹੈ। ਹੁਣ ਅਸੀਂ ਇਉਂ ਦੇਖ ਰਹੇ ਹਾਂ ਜਿਵੇਂ ਕਿਸੇ ਕਾਲੇ ਸ਼ੀਸ਼ੇ ਵਿੱਚ ਝਾਕ ਰਹੇ ਹੋਈਏ। ਪਰ ਉਦੋਂ, ਭਵਿੱਖ ਵਿੱਚ, ਸਾਨੂੰ ਸਾਫ਼-ਸਾਫ਼ ਦਿਖਾਈ ਦੇ ਜਾਵੇਗਾ। ਹੁਣ ਮੈਨੂੰ ਕੇਵਲ ਇੱਕ ਅੰਗ ਦਾ ਹੀ ਗਿਆਨ ਹੈ। ਪਰ ਉਦੋਂ ਮੈਨੂੰ ਸੰਪੂਰਣ ਗਿਆਨ ਹੋ ਜਾਵੇਗਾ ਜਿਵੇਂ ਮੈਨੂੰ ਪਰਮੇਸ਼ੁਰ ਨੇ ਜਾਣਿਆ ਸੀ।

੧ ਕੁਰਿੰਥੀਆਂ 8:2
ਇੱਕ ਵਿਅਕਤੀ ਜਿਹੜਾ ਇਹ ਸੋਚਦਾ ਹੈ ਕਿ ਉਹ ਕੁਝ ਜਾਣਦਾ ਹੈ, ਉਹੀ ਉਹ ਨਹੀਂ ਜਾਣਦਾ ਜਿਹੜਾ ਉਸ ਨੂੰ ਜਾਨਣਾ ਚਾਹੀਦਾ ਹੈ।

੧ ਯੂਹੰਨਾ 3:2
ਪਿਆਰੇ ਮਿੱਤਰੋ, ਅਸੀਂ ਹੁਣ ਪਰਮੇਸ਼ੁਰ ਦੇ ਬੱਚੇ ਹਾਂ। ਹਾਲੇ ਸਾਨੂੰ ਇਹ ਨਹੀਂ ਦੱਸਿਆ ਗਿਆ ਕਿ ਅਸੀਂ ਭੱਵਿਖ ਵਿੱਚ ਕੀ ਹੋਵਾਂਗੇ, ਪਰ ਸਾਨੂੰ ਪਤਾ ਹੈ ਜਦੋਂ ਮਸੀਹ ਵਾਪਸ ਆਵੇਗਾ, ਅਸੀਂ ਉਸ ਵਰਗੇ ਹੋਵਾਂਗੇ। ਅਸੀਂ ਉਸ ਨੂੰ ਓਸੇ ਰੂਪ ਵਿੱਚ ਦੇਖਾਂਗੇ ਜੋ ਉਹ ਅਸਲ ਵਿੱਚ ਹੈ।

ਕੁਲੁੱਸੀਆਂ 2:2
ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।

ਅਫ਼ਸੀਆਂ 3:18
ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕ ਮਸੀਹ ਦੇ ਪ੍ਰੇਮ ਦੀ ਮਹਾਨਤਾ ਨੂੰ ਸਮਝ ਸੱਕਣ ਦੀ ਸ਼ਕਤੀ ਰੱਖੋਗੇ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਇਹ ਸਮਝ ਸੱਕੋ ਕਿ ਇਹ ਪਿਆਰ ਕਿੰਨਾ ਲੰਮਾ, ਕਿੰਨਾ ਵਿਸ਼ਾਲ ਕਿੰਨਾ ਉੱਚਾ ਅਤੇ ਕਿੰਨਾ ਗਹਿਰਾ ਹੈ।

ਅਫ਼ਸੀਆਂ 3:8
ਮੈਂ ਪਰਮੇਸ਼ੁਰ ਦੇ ਸਮੂਹ ਲੋਕਾਂ ਵਿੱਚੋਂ ਸਭ ਤੋਂ ਘੱਟ ਮਹੱਤਵਪੂਰਣ ਹਾਂ। ਪਰਮੇਸ਼ੁਰ ਨੇ ਮੈਨੂੰ ਗੈਰ ਯਹੂਦੀਆਂ ਨੂੰ ਮਸੀਹ ਵਿੱਚ ਅਮੀਰੀ ਬਾਰੇ ਖੁਸ਼ਖਬਰੀ ਦੇਣ ਦੀ ਦਾਤ ਦਿੱਤੀ। ਇਹ ਅਮੀਰੀ ਸਾਡੀ ਸਮਝ ਵਿੱਚ ਆਉਣ ਤੋਂ ਬਾਹਰ ਹੈ।

੧ ਕੁਰਿੰਥੀਆਂ 2:9
ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ।”

ਰੋਮੀਆਂ 11:34
ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਹੈ ਜੋ ਉਸਦਾ ਸਲਾਹੀ ਬਣੇ?”

ਮੱਤੀ 11:27
“ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ। ਪਿਤਾ ਤੋਂ ਬਿਨਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਹੀ ਪੁੱਤਰ ਤੋਂ ਬਿਨਾ ਪਿਤਾ ਨੂੰ ਕੋਈ ਜਾਣਦਾ ਹੈ। ਜਿਨ੍ਹਾਂ ਨੂੰ ਪੁੱਤਰ ਪ੍ਰਗਟ ਕਰਨ ਲਈ ਚੁਣੇਗਾ, ਸਿਰਫ਼ ਉਹੀ ਲੋਕ ਪਿਤਾ ਨੂੰ ਜਾਨਣਗੇ।

ਅਮਸਾਲ 30:4
ਕੌਣ ਅਕਾਸ਼ ਤਾਈਂ ਜਾਕੇ ਵਾਪਸ ਆਇਆ? ਕਿਸਨੇ ਹਵਾ ਨੂੰ ਆਪਣੇ ਹੱਥਾਂ ਵਿੱਚ ਇੱਕਤਰ ਕੀਤਾ? ਕਿਸ ਨੇ ਆਪਣੇ ਚੋਲੇ ਨਾਲ ਪਾਣੀ ਨੂੰ ਇੱਕਤਰ ਕੀਤਾ? ਕਿਸਨੇ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਸਥਾਪਿਤ ਕੀਤਾ? ਉਸ ਦਾ ਨਾਮ ਕੀ ਹੈ? ਉਸ ਦੇ ਪੁੱਤਰ ਦਾ ਨਾਮ ਕੀ ਹੈ? ਜੇਕਰ ਤੁਸੀਂ ਜਾਣਦੇ ਹੋ, ਮੈਨੂੰ ਦੱਸੋ!

ਜ਼ਬੂਰ 139:6
ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।

ਜ਼ਬੂਰ 40:5
ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।

ਅੱਯੂਬ 11:7
“ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?

੧ ਪਤਰਸ 1:10
ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁੱਛ ਗਿੱਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।

ਅੱਯੂਬ 26:14
ਇਹ ਸਿਰਫ਼ ਕੁਝ ਅਚਂਭਿਤ ਗੱਲਾਂ ਹਨ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਅਸੀਂ ਪਰਮੇਸ਼ੁਰ ਦੀ ਸਿਰਫ਼ ਬੋੜੀ ਜਿਹੀ ਕਾਨਾਫ਼ੂਸੀ ਹੀ ਸੁਣਦੇ ਹਾਂ। ਕੋਈ ਵੀ ਬੰਦਾ ਸੱਚਮੁੱਚ ਨਹੀਂ ਸਮਝ ਸੱਕਦਾ ਕਿ ਪਰਮੇਸ਼ੁਰ ਕਿੰਨਾ ਮਹਾਨ ਤੇ ਤਾਕਤਵਰ ਹੈ।”