1 Corinthians 14:33
ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।
1 Corinthians 14:33 in Other Translations
King James Version (KJV)
For God is not the author of confusion, but of peace, as in all churches of the saints.
American Standard Version (ASV)
for God is not `a God' of confusion, but of peace. As in all the churches of the saints,
Bible in Basic English (BBE)
For God is not a God whose ways are without order, but a God of peace; as in all the churches of the saints.
Darby English Bible (DBY)
For God is not [a God] of disorder but of peace, as in all the assemblies of the saints.
World English Bible (WEB)
for God is not a God of confusion, but of peace. As in all the assemblies of the saints,
Young's Literal Translation (YLT)
for God is not `a God' of tumult, but of peace, as in all the assemblies of the saints.
| For | οὐ | ou | oo |
| γάρ | gar | gahr | |
| God | ἐστιν | estin | ay-steen |
| is | ἀκαταστασίας | akatastasias | ah-ka-ta-sta-SEE-as |
| not | ὁ | ho | oh |
| confusion, of author the | θεὸς | theos | thay-OSE |
| but | ἀλλ' | all | al |
| peace, of | εἰρήνης | eirēnēs | ee-RAY-nase |
| as | Ὡς | hōs | ose |
| in | ἐν | en | ane |
| all | πάσαις | pasais | PA-sase |
| of churches | ταῖς | tais | tase |
| ἐκκλησίαις | ekklēsiais | ake-klay-SEE-ase | |
| the | τῶν | tōn | tone |
| saints. | ἁγίων | hagiōn | a-GEE-one |
Cross Reference
ਯਾਕੂਬ 3:17
ਪਰ ਜਿਹੜੀ ਸਿਆਣਪ ਪਰਮੇਸ਼ੁਰ ਵੱਲੋਂ ਆਉਂਦੀ ਹੈ, ਉਹ ਇਸ ਤਰ੍ਹਾਂ ਦੀ ਹੈ। ਪਹਿਲੀ ਗੱਲ ਇਹ ਸ਼ੁੱਧ ਹੈ। ਇਹ ਸ਼ਾਂਤਮਈ, ਕੋਮਲ ਅਤੇ ਆਸਾਨੀ ਨਾਲ ਪ੍ਰਸੰਨ ਕਰਨ ਵਾਲੀ ਹੈ। ਇਹ ਸਿਆਣਪ ਹਮਦਰਦੀ ਨਾਲ ਭਰਪੂਰ ਹੈ ਅਤੇ ਹੋਰਨਾਂ ਲੋਕਾਂ ਲਈ ਚੰਗੀਆਂ ਕਰਨੀਆਂ ਕਰਨ ਲਈ ਤਿਆਰ ਹੈ। ਇਹ ਸਿਆਣਪ ਹਮੇਸ਼ਾ ਨਿਆਂਈ ਅਤੇ ਇਮਾਨਦਾਰ ਹੁੰਦੀ ਹੈ।
ਇਬਰਾਨੀਆਂ 13:20
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਉਹ ਹਰ ਚੰਗੀ ਚੀਜ਼ ਦੇਵੇ ਜਿਸਦੀ ਤੁਹਾਨੂੰ ਲੋੜ ਹੈ ਤਾਂ ਜੋ ਤੁਸੀਂ ਉਸਦੀ ਰਜ਼ਾ ਅਨੁਸਾਰ ਕੰਮ ਕਰ ਸੱਕੋ। ਪਰਮੇਸ਼ੁਰ ਹੀ ਹੈ ਜਿਸਨੇ ਸਾਡੇ ਪ੍ਰਭੂ ਯਿਸੂ ਨੂੰ ਮੌਤ ਤੋਂ ਜਿਵਾਲਿਆ। ਪਰਮੇਸ਼ੁਰ ਨੇ ਯਿਸੂ, ਭੇਡਾਂ ਦੇ ਮਹਾਨ ਆਜੜੀ ਨੂੰ, ਆਪਣੀ ਲਹੂ ਰਾਹੀਂ ਜਿਵਾਲਿਆ। ਉਸ ਦੇ ਲਹੂ ਨੇ ਨਵੇਂ ਕਰਾਰ ਦੀ ਸ਼ੁਰੂਆਤ ਕੀਤੀ ਸੀ ਜਿਹੜਾ ਸਦੀਵੀ ਕਰੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਸਾਡੇ ਵਿੱਚ ਚੰਗੀਆਂ ਗੱਲਾਂ ਕਰੇਗਾ ਜਿਹੜੀਆਂ ਉਸ ਨੂੰ ਪ੍ਰਸੰਨ ਕਰਦੀਆਂ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਹ ਗੱਲਾਂ ਯਿਸੂ ਮਸੀਹ ਰਾਹੀਂ ਕਰੇਗਾ। ਯਿਸੂ ਦੀ ਹਮੇਸ਼ਾ ਮਹਿਮਾ ਹੋਵੇ। ਆਮੀਨ।
੨ ਥੱਸਲੁਨੀਕੀਆਂ 3:16
ਅੰਤਿਮ ਨਿਰਦੇਸ਼ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।
੧ ਕੁਰਿੰਥੀਆਂ 14:40
ਸਗੋਂ ਹਰ ਗੱਲ ਉਸੇ ਢੰਗ ਨਾਲ ਹੋਣੀ ਚਾਹੀਦੀ ਹੈ ਜੋ ਸਹੀ ਅਤੇ ਢੁਕਵੀਂ ਹੈ।
੧ ਕੁਰਿੰਥੀਆਂ 7:17
ਉਵੇਂ ਜੀਓ ਜਿਵੇਂ ਪਰਮੇਸ਼ੁਰ ਦਾ ਹੁਕਮ ਹੈ ਪਰ ਹਰ ਮਨੁੱਖ ਨੂੰ ਉਸੇ ਦਸ਼ਾ ਅਨੁਸਾਰ ਰਹਿਣਾ ਚਾਹੀਦਾ ਹੈ ਜਿਸ ਤੇ ਪਰਮੇਸ਼ੁਰ ਨੇ ਉਸ ਨੂੰ ਜਿਉਣ ਲਈ ਨਿਯੁਕਤ ਕੀਤਾ ਹੈ। ਇਸਦਾ ਭਾਵ ਇਹ ਹੈ ਕਿ ਉਸ ਨੂੰ ਉਸੇ ਦਸ਼ਾ ਵਿੱਚ ਜਿਉਣਾ ਚਾਹੀਦਾ ਹੈ ਜਿਸ ਦਸ਼ਾ ਵਿੱਚ, ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ। ਇਹੀ ਉਹ ਅਸੂਲ ਹੈ ਜਿਹੜਾ ਮੈਂ ਸਾਰੀਆਂ ਕਲੀਸਿਯਾਵਾਂ ਵਿੱਚ ਬਣਾਇਆ ਹੈ।
੧ ਕੁਰਿੰਥੀਆਂ 7:15
ਪਰ ਜੇ ਇੱਕ ਪਤੀ ਜਾਂ ਪਤਨੀ, ਜੋ ਕਿ ਵਿਸ਼ਵਾਸੀ ਨਹੀਂ ਹੈ, ਵੱਖ ਹੋਣ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਉਸ ਆਦਮੀ ਜਾਂ ਔਰਤ ਨੂੰ ਜਾਣ ਦਿਉ। ਜੇਕਰ ਅਜਿਹੀ ਗੱਲ ਵਾਪਰਦੀ ਹੈ, ਫ਼ੇਰ ਮਸੀਹ ਵਿੱਚ ਇੱਕ ਭਰਾ ਜਾਂ ਭੈਣ ਸੁਤੰਤਰ ਹੈ। ਪਰਮੇਸ਼ੁਰ ਨੇ ਸਾਨੂੰ ਸ਼ਾਂਤੀ ਵਿੱਚ ਰਹਿਣ ਲਈ ਸੱਦਿਆ।
੧ ਕੁਰਿੰਥੀਆਂ 11:16
ਕੁਝ ਲੋਕ ਫ਼ੇਰ ਵੀ ਇਸ ਬਾਰੇ ਸ਼ਾਇਦ ਵਾਦ-ਵਿਵਾਦ ਕਰਨਾ ਚਾਹੁੰਦੇ ਹੋਣ। ਪਰ ਅਸੀਂ ਅਤੇ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਉਹ ਪ੍ਰਵਾਨ ਨਹੀਂ ਕਰਦੀਆਂ ਜੋ ਇਹ ਲੋਕ ਕਰ ਰਹੇ ਹਨ।
੧ ਕੁਰਿੰਥੀਆਂ 4:17
ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।
ਗਲਾਤੀਆਂ 5:22
ਪਰ ਆਤਮਾ ਪ੍ਰੇਮ, ਆਨੰਦ, ਸ਼ਾਂਤੀ, ਸਬਰ, ਦਯਾ, ਚੰਗਿਆਈ, ਵਫ਼ਾਦਾਰੀ,
ਰੋਮੀਆਂ 15:33
ਕਾਸ਼ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਸਾਰਿਆਂ ਨਾਲ ਹੋਵੇ। ਆਮੀਨ।
ਰਸੂਲਾਂ ਦੇ ਕਰਤੱਬ 9:13
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
ਲੋਕਾ 2:14
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”