੧ ਕੁਰਿੰਥੀਆਂ 15:47 in Punjabi

ਪੰਜਾਬੀ ਪੰਜਾਬੀ ਬਾਈਬਲ ੧ ਕੁਰਿੰਥੀਆਂ ੧ ਕੁਰਿੰਥੀਆਂ 15 ੧ ਕੁਰਿੰਥੀਆਂ 15:47

1 Corinthians 15:47
ਪਹਿਲਾਂ ਮਨੁਖ ਧਰਤੀ ਦੀ ਧੂੜ ਤੋਂ ਬਣਿਆ, ਦੂਸਰਾ ਮਨੁਖ ਸਵਰਗ ਤੋਂ ਆਇਆ।

1 Corinthians 15:461 Corinthians 151 Corinthians 15:48

1 Corinthians 15:47 in Other Translations

King James Version (KJV)
The first man is of the earth, earthy; the second man is the Lord from heaven.

American Standard Version (ASV)
The first man is of the earth, earthy: the second man is of heaven.

Bible in Basic English (BBE)
The first man is from the earth, and of the earth: the second man is from heaven.

Darby English Bible (DBY)
the first man out of [the] earth, made of dust; the second man, out of heaven.

World English Bible (WEB)
The first man is of the earth, made of dust. The second man is the Lord from heaven.

Young's Literal Translation (YLT)
The first man `is' out of the earth, earthy; the second man `is' the Lord out of heaven;

The
hooh
first
πρῶτοςprōtosPROH-tose
man
ἄνθρωποςanthrōposAN-throh-pose
is
of
ἐκekake
the
earth,
γῆςgēsgase
earthy:
χοϊκόςchoikoshoh-ee-KOSE
the
hooh
second
δεύτεροςdeuterosTHAYF-tay-rose
man
ἄνθρωποςanthrōposAN-throh-pose
is
the
hooh
Lord
ΚύριοςkyriosKYOO-ree-ose
from
ἐξexayks
heaven.
οὐρανοῦouranouoo-ra-NOO

Cross Reference

ਯੂਹੰਨਾ 3:31
ਉਹ ਸਵਰਗ ਤੋਂ ਆਉਂਦਾ ਹੈ “ਉਹ ਇੱਕ ਜੋ ਉੱਪਰੋਂ ਆ ਰਿਹਾ ਹੈ ਬਾਕੀ ਸਾਰਿਆਂ ਤੋਂ ਮਹਾਨ ਹੈ। ਉਹ ਜੋ ਇਸ ਧਰਤੀ ਦਾ ਹੈ ਉਹ ਧਰਤੀ ਦਾ ਹੀ ਹੈ। ਉਹ ਵਿਅਕਤੀ ਸਿਰਫ਼ ਉਹੀ ਗੱਲਾਂ ਕਰਦਾ ਹੈ ਜੋ ਧਰਤੀ ਨਾਲ ਸੰਬੰਧਿਤ ਹਨ। ਉਹ ਜਿਹੜਾ ਸਵਰਗ ਤੋਂ ਆਵੇਗਾ ਬਾਕੀ ਸਾਰਿਆਂ ਤੋਂ ਮਹਾਨ ਹੈ।

ਪੈਦਾਇਸ਼ 2:7
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।

ਪੈਦਾਇਸ਼ 3:19
ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”

੧ ਤਿਮੋਥਿਉਸ 3:16
ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।

ਅਫ਼ਸੀਆਂ 4:9
ਜਦੋਂ ਇਹ ਆਖਦਾ ਹੈ, “ਉਹ ਉੱਚਾ ਗਿਆ,” ਇਸਦਾ ਕੀ ਅਰਥ ਹੈ? ਇਸਦਾ ਅਰਥ ਹੈ ਕਿ ਪਹਿਲਾਂ ਉਹ ਧਰਤੀ ਉੱਤੇ ਥੱਲੇ ਆਇਆ।

੨ ਕੁਰਿੰਥੀਆਂ 5:1
ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹੜਾ ਸਦੀਵੀ ਹੈ।

੧ ਕੁਰਿੰਥੀਆਂ 15:45
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਪਹਿਲਾ ਮਨੁਖ ਜਿਉਂਦੀ ਹੋਂਦ ਬਣਿਆ” ਪਰ ਆਖਰੀ ਮਨੁਖ ਇੱਕ ਆਤਮਾ ਬਣ ਗਿਆ ਜੋ ਜੀਵਨ ਦਿੰਦਾ ਹੈ।

ਰਸੂਲਾਂ ਦੇ ਕਰਤੱਬ 10:36
ਇਹ ਉਹ ਸੁਨੇਹਾ ਹੈ ਜੋ ਉਸ ਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਖੁਸ਼ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।

ਯੂਹੰਨਾ 6:33
ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗਾਂ ਤੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਵਨ ਦਿੰਦੀ ਹੈ।”

ਯੂਹੰਨਾ 3:12
ਮੈਂ ਤੁਹਾਨੂੰ ਇਸ ਦੁਨੀਆਂ ਦੀਆਂ ਗੱਲਾਂ ਬਾਰੇ ਦੱਸਿਆ ਹੈ। ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਇਸ ਲਈ ਜੇ ਮੈਂ ਤੁਹਾਨੂੰ ਸਵਰਗੀ ਗੱਲਾਂ ਬਾਰੇ ਦੱਸਾਂਗਾ ਤਾਂ ਫ਼ਿਰ ਤੁਸੀਂ ਕਿਵੇਂ ਵਿਸ਼ਵਾਸ ਕਰੋਂਗੇ?

ਲੋਕਾ 2:11
ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।

ਲੋਕਾ 1:16
“ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ।

ਮੱਤੀ 1:23
“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।” ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”

ਯਰਮਿਆਹ 23:6
ਉਸ ਨੇਕ ‘ਅੰਕੁਰ’ ਦੇ ਸਮੇਂ ਵਿੱਚ, ਯਹੂਦਾਹ ਦੇ ਲੋਕ ਬਚ ਜਾਣਗੇ। ਅਤੇ ਇਸਰਾਏਲ ਸੁਰੱਖਿਅਤ ਰਹੇਗਾ। ਇਹ ਉਸਦਾ ਨਾਮ ਹੋਵੇਗਾ: ਯਹੋਵਾਹ ਹੀ ਸਾਡੀ ਨੇਕੀ ਹੈ।

ਯਸਈਆਹ 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”