1 Corinthians 16:1
ਹੋਰਨਾਂ ਵਿਸ਼ਵਾਸੀਆਂ ਲਈ ਉਗਰਾਈ ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਨੂੰ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।
1 Corinthians 16:1 in Other Translations
King James Version (KJV)
Now concerning the collection for the saints, as I have given order to the churches of Galatia, even so do ye.
American Standard Version (ASV)
Now concerning the collection for the saints, as I gave order to the churches of Galatia, so also do ye.
Bible in Basic English (BBE)
Now about the giving of money for the saints, as I gave orders to the churches of Galatia, so do you.
Darby English Bible (DBY)
Now concerning the collection for the saints, as I directed the assemblies of Galatia, so do *ye* do also.
World English Bible (WEB)
Now concerning the collection for the saints, as I commanded the assemblies of Galatia, you do likewise.
Young's Literal Translation (YLT)
And concerning the collection that `is' for the saints, as I directed to the assemblies of Galatia, so also ye -- do ye;
| Now | Περὶ | peri | pay-REE |
| concerning | δὲ | de | thay |
| the | τῆς | tēs | tase |
| collection | λογίας | logias | loh-GEE-as |
| τῆς | tēs | tase | |
| for | εἰς | eis | ees |
| the | τοὺς | tous | toos |
| saints, | ἁγίους | hagious | a-GEE-oos |
| as | ὥσπερ | hōsper | OH-spare |
| order given have I | διέταξα | dietaxa | thee-A-ta-ksa |
| to the | ταῖς | tais | tase |
| churches | ἐκκλησίαις | ekklēsiais | ake-klay-SEE-ase |
of | τῆς | tēs | tase |
| Galatia, | Γαλατίας | galatias | ga-la-TEE-as |
| even | οὕτως | houtōs | OO-tose |
| so | καὶ | kai | kay |
| do | ὑμεῖς | hymeis | yoo-MEES |
| ye. | ποιήσατε | poiēsate | poo-A-sa-tay |
Cross Reference
੧ ਯੂਹੰਨਾ 3:17
ਫ਼ਰਜ਼ ਕਰੋ ਕਿ ਇੱਕ ਨਿਹਚਾਵਾਨ ਹੈ ਜੋ ਕਿ ਬਹੁਤ ਅਮੀਰ ਹੈ ਅਤੇ ਉਸ ਕੋਲ ਉਹ ਸਭ ਕੁਝ ਹੈ, ਜੋ ਉਸ ਨੂੰ ਚਾਹੀਦਾ। ਪਰ ਜੇਕਰ ਉਹ ਨਿਹਚਾਵਾਨ ਉਦੋਂ ਹਮਦਰਦੀ ਨਹੀਂ ਵਿਖਾਉਂਦਾ ਜਦੋਂ ਉਹ ਆਪਣੇ ਭਰਾ ਨੂੰ ਵੇਖਦਾ ਹੈ ਜਿਹੜਾ ਗਰੀਬ ਹੈ ਅਤੇ ਆਪਣੀ ਰੋਜ਼ੀ ਦਾ ਲੋੜਵੰਦ ਹੈ, ਉਸ ਨਿਹਚਾਵਾਨ ਦੇ ਦਿਲ ਵਿੱਚ ਪਰਮੇਸ਼ੁਰ ਦਾ ਪਿਆਰ ਹੋਣਾ ਕਿਵੇਂ ਸੰਭਵ ਹੈ।
ਗਲਾਤੀਆਂ 2:10
ਉਨ੍ਹਾਂ ਨੇ ਸਾਨੂੰ ਕੇਵਲ ਇੱਕ ਗੱਲ ਕਰਨ ਲਈ ਆਖਿਆ ਕਿ ਹਮੇਸ਼ਾ ਗਰੀਬਾਂ ਦੀ ਸਹਾਇਤਾ ਕਰਨੀ ਯਾਦ ਰੱਖਣਾ। ਅਤੇ ਇਹੀ ਸੀ, ਜੋ ਮੈਂ ਅਸਲ ਵਿੱਚ ਕਰਨਾ ਚਾਹੁੰਦਾ ਹਾਂ।
੨ ਕੁਰਿੰਥੀਆਂ 9:12
ਜਿਹੜਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋੜਾਂ ਵਿੱਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵੱਧੇਰੇ ਧੰਨਵਾਦ ਲਿਆਉਂਦੀ ਹੈ।
੨ ਕੁਰਿੰਥੀਆਂ 8:1
ਨਿਹਚਾਵਾਨਾਂ ਵੱਲੋਂ ਦਾਨ ਅਤੇ ਹੁਣ ਭਰਾਵੋ ਅਤੇ ਭੈਣੋ ਮੈਂ ਇਹ ਚਾਹੁੰਦਾ ਹਾਂ ਕਿ ਤੁਸੀਂ ਉਸ ਕਿਰਪਾ ਬਾਰੇ ਜਾਣ ਲਵੋਂ ਜਿਹੜੀ ਪਰਮੇਸ਼ੁਰ ਨੇ ਮਕਦੂਨਿਯਾ ਦੀਆਂ ਕਲੀਸਿਯਾਵਾਂ ਨੂੰ ਪ੍ਰਦਾਨ ਕੀਤਾ ਸੀ।
ਰੋਮੀਆਂ 15:25
ਹੁਣ ਮੈਂ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮੱਦਦ ਲਈ ਜਾ ਰਿਹਾ ਹਾਂ।
ਰੋਮੀਆਂ 12:13
ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।
ਰਸੂਲਾਂ ਦੇ ਕਰਤੱਬ 24:17
“ਬਹੁਤ ਸਾਲ ਮੈਂ ਇੱਥੋਂ, ਯਰੂਸ਼ਲਮ ਤੋਂ ਦੂਰ ਰਿਹਾ ਹਾਂ। ਮੈਂ ਇੱਥੇ ਆਪਣੇ ਲੋਕਾਂ ਨੂੰ ਪੈਸੇ ਦੇਣ ਅਤੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਲਈ ਆਇਆ ਹਾਂ।
ਇਬਰਾਨੀਆਂ 6:10
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।
ਫ਼ਿਲੇਮੋਨ 1:7
ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ।
ਫ਼ਿਲੇਮੋਨ 1:5
ਮੈਂ ਤੁਹਾਡੇ ਪਰਮੇਸ਼ੁਰ ਦੇ ਸਮੂਹ ਪਵਿੱਤਰ ਲੋਕਾਂ ਲਈ ਪ੍ਰੇਮ ਬਾਰੇ, ਅਤੇ ਤੁਹਾਡੀ ਪ੍ਰਭੂ ਯਿਸੂ ਵਿੱਚ ਨਿਹਚਾ ਬਾਰੇ ਸੁਣ ਰਿਹਾ ਹਾਂ, ਅਤੇ ਮੈਂ ਇਸ ਪ੍ਰੇਮ ਅਤੇ ਵਿਸ਼ਵਾਸ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
ਰਸੂਲਾਂ ਦੇ ਕਰਤੱਬ 16:6
ਪੌਲੁਸ ਮਕਦੂਨਿਯਾ ਨੂੰ ਸੱਦਿਆ ਗਿਆ ਪੌਲੁਸ ਅਤੇ ਉਸ ਦੇ ਸਾਥੀ ਫ਼ਰੁਗਿਯਾ ਅਤੇ ਗਲਾਤਿਯਾ ਦੇ ਇਲਾਕੇ ਵਿੱਚੋਂ ਦੀ ਲੰਘਦੇ ਗਏ ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਅਸਿਯਾ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਨ ਤੋਂ ਰੋਕਿਆ ਸੀ।
ਰਸੂਲਾਂ ਦੇ ਕਰਤੱਬ 11:30
ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।
ਗਲਾਤੀਆਂ 1:2
ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ।