1 John 3:13
ਮੇਰੇ ਭਰਾਵੋ ਅਤੇ ਭੈਣੋ, ਜੇਕਰ ਦੁਨੀਆਂ ਦੇ ਲੋਕ ਤੁਹਾਨੂੰ ਨਫ਼ਰਤ ਕਰਨ ਤਾਂ ਹੈਰਾਨ ਨਾ ਹੋਵੋ।
1 John 3:13 in Other Translations
King James Version (KJV)
Marvel not, my brethren, if the world hate you.
American Standard Version (ASV)
Marvel not, brethren, if the world hateth you.
Bible in Basic English (BBE)
Do not be surprised, my brothers, if the world has no love for you.
Darby English Bible (DBY)
Do not wonder, brethren, if the world hate you.
World English Bible (WEB)
Don't be surprised, my brothers, if the world hates you.
Young's Literal Translation (YLT)
Do not wonder, my brethren, if the world doth hate you;
| Marvel | Μὴ | mē | may |
| not, | θαυμάζετε | thaumazete | tha-MA-zay-tay |
| my | ἀδελφοί | adelphoi | ah-thale-FOO |
| brethren, | μου, | mou | moo |
| if | εἰ | ei | ee |
| the | μισεῖ | misei | mee-SEE |
| world | ὑμᾶς | hymas | yoo-MAHS |
| hate | ὁ | ho | oh |
| you. | κόσμος | kosmos | KOH-smose |
Cross Reference
ਯੂਹੰਨਾ 17:14
ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ।
ਯੂਹੰਨਾ 15:18
ਯਿਸੂ ਦਾ ਆਪਣੇ ਚੇਲਿਆਂ ਨੂੰ ਹੁਸ਼ਿਆਰ ਕਰਨਾ “ਜੇਕਰ ਦੁਨੀਆਂ ਤੁਹਾਨੂੰ ਨਫ਼ਰਤ ਕਰਦੀ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਦੁਨੀਆਂ ਨੇ ਮੈਨੂੰ ਵੀ ਨਫ਼ਰਤ ਕੀਤੀ ਸੀ।
ਪਰਕਾਸ਼ ਦੀ ਪੋਥੀ 17:7
ਫ਼ੇਰ ਦੂਤ ਨੇ ਮੈਨੂੰ ਆਖਿਆ, “ਤੂੰ ਹੈਰਾਨ ਕਿਉਂ ਹੈ? ਮੈਂ ਤੈਨੂੰ ਇਸ ਔਰਤ ਅਤੇ ਉਸ ਜਾਨਵਰ ਦਾ ਜਿਸਤੇ ਉਹ ਸਵਾਰ ਹੈ, ਗੁਝਾ ਅਰਥ ਦੱਸਦਾ ਹਾਂ। ਜਾਨਵਰ ਜਿਸਦੇ ਸੱਤ ਸਿਰ ਅਤੇ ਦੱਸ ਸਿੰਗ ਹਨ।
ਯਾਕੂਬ 4:4
ਇਸ ਲਈ ਤੁਸੀਂ ਲੋਕ ਪਰਮੇਸ਼ੁਰ ਨਾਲ ਵਫ਼ਾਦਾਰ ਨਹੀਂ ਹੋ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਦੁਨੀਆਂ ਨੂੰ ਪਿਆਰ ਕਰਨ ਦਾ ਅਰਥ ਹੈ ਪਰਮੇਸ਼ੁਰ ਨੂੰ ਨਫ਼ਰਤ ਕਰਨਾ। ਇਸ ਲਈ ਜੋ ਵਿਅਕਤੀ ਇਸ ਦੁਨੀਆਂ ਦਾ ਦੋਸਤ ਬਣਨਾ ਚਾਹੁੰਦਾ ਹੈ ਉਹ ਆਪਣੇ ਆਪ ਨੂੰ ਪਰਮੇਸ਼ੁਰ ਦਾ ਦੁਸ਼ਮਣ ਬਣਾ ਲੈਂਦਾ ਹੈ।
੨ ਤਿਮੋਥਿਉਸ 3:12
ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।
ਰੋਮੀਆਂ 8:7
ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ।
ਰਸੂਲਾਂ ਦੇ ਕਰਤੱਬ 3:12
ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, “ਮੇਰੇ ਯਹੂਦੀ ਭਰਾਵੋ, ਤੁਸੀ ਇਸ ਤੇ ਹੈਰਾਨ ਕਿਉਂ ਹੋ? ਤੁਸੀਂ ਸਾਡੇ ਵੱਲ ਇਉਂ ਕਿਉਂ ਵੇਖ ਰਹੇ ਹੋ ਜਿਵੇਂ ਅਸੀਂ ਉਸ ਨੂੰ ਆਪਣੀ ਤਾਕਤ ਅਤੇ ਚੰਗਿਆਈ ਨਾਲ ਠੀਕ ਕੀਤਾ ਹੈ?
ਯੂਹੰਨਾ 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”
ਯੂਹੰਨਾ 16:2
ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾਂ ਤੋਂ ਬਾਹਰ ਕੱਢਣਗੇ। ਹਾਂ, ਵਕਤ ਆ ਰਿਹਾ ਹੈ ਜਦੋਂ ਲੋਕ ਇਹ ਸੋਚਣਗੇ ਕਿ ਤੁਹਾਨੂੰ ਮਾਰ ਦੇਣਾ ਹੀ ਪਰਮੇਸ਼ੁਰ ਦੀ ਸੇਵਾ ਹੈ।
ਯੂਹੰਨਾ 7:7
ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ।
ਯੂਹੰਨਾ 3:7
ਇਸ ਲਈ ਹੈਰਾਨ ਨਾ ਹੋਵੋ ਕਿ ਮੈਂ ਤੁਹਾਨੂੰ ਆਖਿਆ ਹੈ ‘ਤੁਹਾਨੂੰ ਨਵੇਂ ਸਿਰਿਉਂ ਜੰਮੇ ਹੋਣਾ ਚਾਹੀਦਾ ਹੈ।’
ਲੋਕਾ 21:17
ਸਭ ਲੋਕ ਤੁਹਾਨੂੰ ਨਫਰਤ ਕਰਨਗੇ ਕਿਉਂਕਿ ਤੁਸੀਂ ਮੇਰੇ ਪਿੱਛੇ ਤੁਰੇ।
ਲੋਕਾ 6:22
“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।
ਮਰਕੁਸ 13:13
ਮੇਰੇ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਪਰ ਜਿਹੜਾ ਅੰਤ ਤੱਕ ਸਬਰ ਨਾਲ ਇਹ ਸਭ ਸਹੇਗਾ ਉਹੀ ਬਚਾਇਆ ਜਾਵੇਗਾ।
ਮੱਤੀ 24:9
“ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ੜਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰੱਖਦੇ ਹੋ।
ਮੱਤੀ 10:22
ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।
ਵਾਈਜ਼ 5:8
ਹਰ ਹਾਕਮ ਉੱਤੇ ਹੋਰ ਹਾਕਮ ਹੈ ਜੇਕਰ ਤੁਸੀਂ ਗਰੀਬ ਤੇ ਅਤਿਆਚ੍ਚਾਰ ਹੁੰਦਿਆਂ ਅਤੇ ਨਿਆਂ ਨੂੰ ਅਸ੍ਵੀਕਾਰ ਹੁੰਦਿਆਂ ਵੇਖੋਁ, ਅਚਂਭਿਤ ਨਾ ਹੋਵੋ। ਹਰ ਅਧਿਕਾਰੀ ਉੱਪਰ ਅਧਿਕਾਰੀ ਹੈ, ਅਤੇ ਅਗਾਂਹ ਇਨ੍ਹਾਂ ਅਧਿਕਾਰੀਆਂ ਉੱਤੇ ਅਧਿਕਾਰੀ ਹਨ।