੧ ਸਲਾਤੀਨ 1:34 in Punjabi

ਪੰਜਾਬੀ ਪੰਜਾਬੀ ਬਾਈਬਲ ੧ ਸਲਾਤੀਨ ੧ ਸਲਾਤੀਨ 1 ੧ ਸਲਾਤੀਨ 1:34

1 Kings 1:34
ਓੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਇਸਰਾਏਲ ਦੇ ਰਾਜੇ ਵਜੋਂ ਮਸਹ ਕਰਨਗੇ। ਫੇਰ ਤੁਰ੍ਹੀ ਵਜਾਕੇ ਰੌਲਾ ਪਾਇਓ! ‘ਪਾਤਸ਼ਾਹ ਸੁਲੇਮਾਨ ਜਿਉਂਦਾ ਰਹੇ।’

1 Kings 1:331 Kings 11 Kings 1:35

1 Kings 1:34 in Other Translations

King James Version (KJV)
And let Zadok the priest and Nathan the prophet anoint him there king over Israel: and blow ye with the trumpet, and say, God save king Solomon.

American Standard Version (ASV)
and let Zadok the priest and Nathan the prophet anoint him there king over Israel; and blow ye the trumpet, and say, `Long' live king Solomon.

Bible in Basic English (BBE)
And there let Zadok the priest and Nathan the prophet put the holy oil on him to make him king over Israel; and sounding the horn say, Long life to King Solomon!

Darby English Bible (DBY)
and let Zadok the priest and Nathan the prophet anoint him there king over Israel; and blow ye with the trumpet, and say, Long live king Solomon!

Webster's Bible (WBT)
And let Zadok the priest and Nathan the prophet anoint him there king over Israel: and blow ye with the trumpet, and say, God save king Solomon.

World English Bible (WEB)
and let Zadok the priest and Nathan the prophet anoint him there king over Israel; and blow you the trumpet, and say, [Long] live king Solomon.

Young's Literal Translation (YLT)
and anointed him there hath Zadok the priest -- and Nathan the prophet -- for king over Israel, and ye have blown with a trumpet, and said, Let king Solomon live;

And
let
Zadok
וּמָשַׁ֣חûmāšaḥoo-ma-SHAHK
the
priest
אֹת֣וֹʾōtôoh-TOH
Nathan
and
שָׁ֠םšāmshahm
the
prophet
צָד֨וֹקṣādôqtsa-DOKE
anoint
הַכֹּהֵ֜ןhakkōhēnha-koh-HANE
him
there
וְנָתָ֧ןwĕnātānveh-na-TAHN
king
הַנָּבִ֛יאhannābîʾha-na-VEE
over
לְמֶ֖לֶךְlĕmelekleh-MEH-lek
Israel:
עַלʿalal
and
blow
יִשְׂרָאֵ֑לyiśrāʾēlyees-ra-ALE
trumpet,
the
with
ye
וּתְקַעְתֶּם֙ûtĕqaʿtemoo-teh-ka-TEM
and
say,
בַּשּׁוֹפָ֔רbaššôpārba-shoh-FAHR
God
save
וַֽאֲמַרְתֶּ֕םwaʾămartemva-uh-mahr-TEM
king
יְחִ֖יyĕḥîyeh-HEE
Solomon.
הַמֶּ֥לֶךְhammelekha-MEH-lek
שְׁלֹמֹֽה׃šĕlōmōsheh-loh-MOH

Cross Reference

੧ ਸਲਾਤੀਨ 1:25
ਕਿਉਂ ਕਿ ਅੱਜ ਉਹ ਹੇਠਾਂ ਵਾਦੀ ਵਿੱਚ ਗਿਆ ਹੈ ਅਤੇ ਸੁੱਖ-ਸਾਂਦ ਦੀਆਂ ਭੇਟਾਂ ਵਜੋਂ ਢੇਰ ਸਾਰੀਆਂ ਗਊਆਂ, ਮੋਟੇ-ਵੱਛੇ ਅਤੇ ਭੇਡਾਂ ਬਲੀ ਚੜ੍ਹਾਈਆਂ ਹਨ ਅਤੇ ਤੇਰੇ ਬਾਕੀ ਸਾਰੇ ਪੁੱਤਰਾਂ, ਸੈਨਾਂ ਦੇ ਸੈਨਾਪਤੀਆਂ, ਅਤੇ ਅਬਯਾਥਾਰ ਜਾਜਕ ਨੂੰ ਸੱਦਾ ਦਿੱਤਾ ਹੈ ਉਹ ਹੁਣ ਉਸ ਨਾਲ ਖਾ-ਪੀ ਰਹੇ ਹਨ ਅਤੇ ਆਖ ਰਹੇ ਹਨ, ‘ਪਾਤਸ਼ਾਹ ਅਦੋਨੀਯਾਹ ਤੂੰ ਜਿਉਂਦਾ ਰਹੇਁ।’

੨ ਸਮੋਈਲ 15:10
ਪਰ ਅਬਸ਼ਾਲੋਮ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਵਿੱਚ ਜਾਸੂਸ ਇਹ ਕਹਿ ਕੇ ਭੇਜੇ ਕਿ ਜਿਸ ਵੇਲੇ ਤੁਸੀਂ ਤੁਰ੍ਹੀ ਦੀ ਆਵਾਜ਼ ਸੁਣੋ ਤਾਂ ਤੁਸੀਂ ਆਖਣਾ, “ਅਬਸ਼ਾਲੋਮ ਹਬਰੋਨ ਦਾ ਪਾਤਸ਼ਾਹ ਹੈ।”

੧ ਸਮੋਈਲ 10:1
ਸਮੂਏਲ ਦਾ ਸ਼ਾਊਲ ਨੂੰ ਮਸਹ ਕਰਨਾ ਸਮੂਏਲ ਨੇ ਖਾਸ ਤੇਲ ਦਾ ਇੱਕ ਕੁੱਪੀ ਲਿਆ ਅਤੇ ਉਸ ਨੂੰ ਸ਼ਾਊਲ ਦੇ ਸਿਰ ਵਿੱਚ ਪਾਇਆ। ਸਮੂਏਲ ਨੇ ਸ਼ਾਊਲ ਨੂੰ ਚੁੰਮਿਆ ਅਤੇ ਕਿਹਾ, “ਯਹੋਵਾਹ ਨੇ ਤੈਨੂੰ ਮਸਹ ਕੀਤਾ ਹੈ ਕਿ ਤੂੰ ਉਨ੍ਹਾਂ ਲੋਕਾਂ ਨੂੰ ਜੋ ਉਸ ਨਾਲ ਸੰਬੰਧਿਤ ਹਨ ਉਨ੍ਹਾਂ ਦਾ ਆਗੂ ਬਣੇ। ਤੂੰ ਯਹੋਵਾਹ ਦੇ ਲੋਕਾਂ ਉੱਤੇ ਨਿਯੰਤ੍ਰਣ ਕਰੇਂਗਾ। ਅਤੇ ਉਨ੍ਹਾਂ ਲੋਕਾਂ ਦੇ ਆਸ-ਪਾਸ ਜਿੰਨੇ ਵੀ ਵੈਰੀ ਹਨ ਉਨ੍ਹਾਂ ਤੋਂ ਤੂੰ ਉਨ੍ਹਾਂ ਦੀ ਰੱਖਿਆ ਕਰੇਂਗਾ। ਉਸ ਨੇ ਯਹੋਵਾਹ ਨੇ ਤੈਨੂੰ ਆਪਣੀ ਕੌਮ ਉੱਪਰ ਮਸਹ ਕੀਤਾ ਹੈ। ਇਹ ਇੱਕ ਨਿਸ਼ਾਨ ਹੈ ਜੋ ਇਸ ਗੱਲ ਨੂੰ ਸੱਚ ਸਾਬਿਤ ਕਰੇਗਾ।

੧ ਸਮੋਈਲ 16:3
ਬਲੀ ਲਈ ਯੱਸੀ ਨੂੰ ਨਿਉਂਤਾ ਦੇ ਦੇਵੀਂ। ਫ਼ਿਰ ਅਗਾਂਹ ਮੈਂ ਤੈਨੂੰ ਦੱਸਾਂਗਾ ਕਿ ਕੀ ਕਰਨਾ ਹੈ। ਜਿਹੜੇ ਮਨੁੱਖ ਬਾਰੇ ਮੈਂ ਤੈਨੂੰ ਦੱਸਾਂ ਅਤੇ ਦਿਖਾਵਾਂ ਉਸ ਨੂੰ ਮਸਹ ਜ਼ਰੂਰ ਕਰੀਂ।”

੨ ਸਮੋਈਲ 5:3
ਇਸਰਾਏਲ ਦੇ ਸਾਰੇ ਆਗੂ ਹਬਰੋਨ ਵਿੱਚ ਪਾਤਸ਼ਾਹ ਦਾਊਦ ਨੂੰ ਮਿਲਣ ਲਈ ਆਏ। ਦਾਊਦ ਨੇ ਇਨ੍ਹਾਂ ਬਜ਼ੁਰਗਾਂ ਨਾਲ ਯਹੋਵਾਹ ਦੇ ਸਾਹਮਣੇ ਇੱਕ ਇਕਰਾਰਨਾਮਾ ਕੀਤਾ। ਫ਼ੇਰ ਇਨ੍ਹਾਂ ਸਾਰੇ ਪਰਿਵਾਰਾਂ ਦੇ ਬਜ਼ੁਰਗਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਵਜੋਂ ਮਸਹ ਕੀਤਾ।

੧ ਸਲਾਤੀਨ 19:16
ਅਤੇ ਨਿਮਸ਼ੀ ਦੇ ਪੁੱਤਰ ਯੇਹੂ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾ ਅਤੇ ਸ਼ਾਫ਼ਾਟ ਦੇ ਪੁੱਤਰ ਏਲੀਸ਼ਾ ਨੂੰ ਜੋ ਆਬੇਲ ਮਹੋਲਾਹ ਦਾ ਹੈ, ਨੂੰ ਮਸਹ ਕਰ, ਕਿ ਉਹ ਤੇਰੀ ਥਾਂ ਨਬੀ ਹੋਵੇ।

੨ ਸਲਾਤੀਨ 9:3
ਫ਼ਿਰ ਤੇਲ ਦੀ ਕੁੱਪੀ ਲੈ ਕੇ ਉਸ ਦੇ ਸਿਰ ਤੇ ਰੋੜ ਦੇਵੀਂ ਅਤੇ ਆਖੀਂ ਕਿ ਯਹੋਵਾਹ ਇਵੇਂ ਫ਼ਰਮਾਉਂਦਾ ਹੈ ਕਿ ਮੈਂ ਤੈਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ। ਫ਼ਿਰ ਤੂੰ ਬੂਹਾ ਖੋਲ੍ਹ ਕੇ ਨੱਸ ਆਵੀ, ਉੱਥੇ ਰੁਕੀ ਨਾ।”

੨ ਸਲਾਤੀਨ 9:13
ਤਦ ਉਨ੍ਹਾਂ ਸਭਨਾਂ ਨੇ ਛੇਤੀ ਕੀਤੀ ਅਤੇ ਹਰੇਕ ਮਨੁੱਖ ਨੇ ਆਪਣੇ ਕੱਪੜੇ ਲੈ ਕੇ ਉਸ ਦੇ ਹੇਠਾਂ ਉਨ੍ਹਾਂ ਹੀ ਪੌੜੀਆਂ ਉੱਪਰ ਵਿਛਾਏ ਅਤੇ ਤੁਰ੍ਹੀ ਵਜਾਕੇ ਇਹ ਐਲਾਨ ਕੀਤਾ ਕਿ ਯੇਹੂ ਪਾਤਸ਼ਾਹ ਹੈ।

੨ ਸਲਾਤੀਨ 11:12
ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆਕੇ ਉਸ ਦੇ ਉੱਪਰ ਮੁਕਟ ਰੱਖਿਆ ਅਤੇ ਇਕਰਾਰਨਾਮਾ ਵੀ ਦਿੱਤਾ। ਇਉਂ ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਬਣਾਇਆ ਅਤੇ ਉਸ ਨੂੰ ਮਸਹ ਕੀਤਾ ਅਤੇ ਤਾਲੀਆਂ ਵਜਾਈਆਂ ਅਤੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”

੨ ਸਲਾਤੀਨ 11:14
ਉਸ ਨੇ ਵੇਖਿਆ ਕਿ ਪਾਤਸ਼ਾਹ ਉਸ ਥੰਮ ਕੋਲ ਖਲੋਤਾ ਸੀ। ਜਿੱਥੇ ਕਿ ਅਕਸਰ ਪਾਤਸ਼ਾਹ ਖਲੋਂਦੇ ਸਨ ਅਤੇ ਉਸ ਨੇ ਆਗੂਆਂ ਅਤੇ ਆਦਮੀਆਂ ਨੂੰ ਪਾਤਸ਼ਾਹ ਲਈ ਤੁਰ੍ਹੀਆਂ ਵਜਾਉਂਦਿਆਂ ਵੇਖਿਆ ਅਤੇ ਉਸ ਨੇ ਇਹ ਵੀ ਵੇਖਿਆ ਕਿ ਸਾਰੇ ਲੋਕ ਖੁਸ਼ੀ ਦਾ ਜਸ਼ਨ ਮਨਾ ਰਹੇ ਹਨ। ਜਦੋਂ ਉਸ ਨੇ ਇਹ ਸਭ ਵੇਖਿਆ ਅਤੇ ਤੁਰ੍ਹੀਆਂ ਵੱਜਣ ਦੀਆਂ ਆਵਾਜ਼ਾਂ ਸੁਣੀਆਂ ਤਾਂ ਅਥਲਯਾਹ ਨੇ ਆਪਣੇ ਕੱਪੜੇ ਫ਼ਾੜੇ ਤੇ ਉੱਚੀ ਆਵਾਜ਼ ਵਿੱਚ ਬੋਲੀ ਇਹ ਦਰਸਾਉਣ ਲਈ ਕਿ ਉਹ ਬਹੁਤ ਪਰੇਸ਼ਾਨ ਹੈ, “ਗ਼ਦਰ ਹੈ! ਗ਼ਦਰ ਹੈ!”

੨ ਕੁਰਿੰਥੀਆਂ 1:21
ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ।

ਰਸੂਲਾਂ ਦੇ ਕਰਤੱਬ 10:38
ਤੁਸੀਂ ਯਿਸੂ ਨਾਸਰੀ ਬਾਰੇ ਜਾਣਦੇ ਹੋ। ਪ੍ਰਭੂ ਪਰਮੇਸ਼ੁਰ ਨੇ ਉਸ ਨੂੰ ਪਵਿੱਤਰ ਆਤਮਾ ਤੇ ਸ਼ਕਤੀ ਦੇਕੇ ਮਸੀਹ ਕੀਤਾ ਸੀ ਅਤੇ ਉਹ ਸਭ ਜਗ਼੍ਹਾ ਜਾਕੇ ਲੋਕਾਂ ਦਾ ਭਲਾ ਕਰਦਾ ਰਿਹਾ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਚੰਗਿਆਂ ਕੀਤਾ ਜੋ ਸ਼ੈਤਾਨ ਦੁਆਰਾ ਸਤਾਏ ਹੋਏ ਸਨ। ਇੱਥੋਂ ਪਤਾ ਚੱਲਦਾ ਹੈ ਕਿ ਪਰਮੇਸ਼ੁਰ ਉਸ ਦੇ ਵੱਲ ਸੀ।

੨ ਸਮੋਈਲ 2:4
ਦਾਊਦ ਦਾ ਯਾਬੇਸ਼ ਦੇ ਲੋਕਾਂ ਦਾ ਧੰਨਵਾਦ ਕਰਨਾ ਤਦ ਯਹੂਦਾਹ ਦੇ ਲੋਕ ਹਬਰੋਨ ਨੂੰ ਆਏ ਅਤੇ ਉਨ੍ਹਾਂ ਨੇ ਦਾਊਦ ਨੂੰ ਯਹੂਦਾਹ ਦੇ ਪਾਤਸ਼ਾਹ ਵਜੋਂ ਮਸਹ ਕੀਤਾ ਉਨ੍ਹਾਂ ਨੇ ਦਾਊਦ ਨੂੰ ਕਿਹਾ, “ਯਾਬੇਸ਼ ਗਿਲਆਦ ਦੇ ਲੋਕਾਂ ਨੇ ਸ਼ਾਊਲ ਨੂੰ ਦੱਬਿਆ।”

੨ ਸਲਾਤੀਨ 9:6
ਤਦ ਯੇਹੂ ਉੱਠ ਕੇ ਘਰ ਅੰਦਰ ਗਿਆ ਤਦ ਨੌਜੁਆਨ ਨਬੀ ਨੇ ਯੇਹੂ ਦੇ ਸਿਰ ਤੇ ਤੇਲ ਡੋਹਲ ਦਿੱਤਾ ਅਤੇ ਉਸ ਨੂੰ ਆਖਿਆ, “ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, ‘ਮੈਂ ਤੈਨੂੰ ਯਹੋਵਾਹ ਦੇ ਲੋਕਾਂ ਇਸਰਾਏਲ ਦਾ ਪਾਤਸ਼ਾਹ ਹੋਣ ਲਈ ਮਸਹ ਕੀਤਾ ਹੈ।

੨ ਤਵਾਰੀਖ਼ 23:11
ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਸ ਦੇ ਸਿਰ ਤੇ ਤਾਜ ਰੱਖਿਆ ਅਤੇ ਉਸ ਨੂੰ ਇਕਰਾਰਨਾਮੇ ਦੀ ਇੱਕ ਨਕਲ ਦਿੱਤੀ। ਇਉਂ ਉਨ੍ਹਾਂ ਨੇ ਯੋਆਸ਼ ਨੂੰ ਪਾਤਸ਼ਾਹ ਠਹਿਰਾਇਆ ਅਤੇ ਯਹੋਯਾਦਾ ਤੇ ਉਸ ਦੇ ਪੁੱਤਰਾਂ ਨੇ ਉਸ ਨੂੰ ਮਸਹ ਕੀਤਾ ਅਤੇ ਆਖਿਆ, “ਪਾਤਸ਼ਾਹ ਸਲਾਮਤ ਰਹੇ।”

ਜ਼ਬੂਰ 45:7
ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।

ਜ਼ਬੂਰ 89:20
ਮੈਂ ਆਪਣੇ ਸੇਵਕ ਦਾਊਦ ਲਈ ਤੱਕਿਆ, ਅਤੇ ਮੈਂ ਉਸ ਨੂੰ ਆਪਣੇ ਖਾਸ ਤੇਲ ਨਾਲ ਮਸਹ ਕੀਤਾ।

ਜ਼ਬੂਰ 89:36
ਦਾਊਦ ਦਾ ਪਰਿਵਾਰ ਸਦਾ ਲਈ ਰਹੇਗਾ। ਉਸਦਾ ਪਿਆਰ ਸੂਰਜ ਰਹਿਣ ਤੱਕ ਰਹੇਗਾ।

ਜ਼ਬੂਰ 98:5
ਹੇ ਰਬਾਬ, ਯਹੋਵਾਹ ਦੀ ਉਸਤਤਿ ਕਰ। ਰਬਾਬ ਵਿੱਚੋਂ ਨਿਕਲਣ ਵਾਲੇ ਸੰਗੀਤ, ਉਸਦੀ ਉਸਤਤਿ ਕਰ।

ਯਸਈਆਹ 45:1
ਪਰਮੇਸ਼ੁਰ ਇਸਰਾਏਲ ਨੂੰ ਮੁਕਤ ਕਰਨ ਲਈ ਖੋਰੁਸ ਨੂੰ ਚੁਣਦਾ ਹੈ ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਆਪਣੇ ਚੁਣੇ ਹੋਏ ਰਾਜੇ, ਖੋਰੁਸ, ਬਾਰੇ ਆਖਦਾ ਹੈ। “ਮੈਂ ਖੋਰੁਸ ਦਾ ਸੱਜਾ ਹੱਥ ਫ਼ੜਾਂਗਾ। ਮੈਂ ਰਾਜਿਆਂ ਕੋਲੋਂ ਸ਼ਕਤੀ ਖੋਹਣ ਵਿੱਚ ਉਸਦੀ ਸਹਾਇਤਾ ਕਰਾਂਗਾ। ਸ਼ਹਿਰ ਦੇ ਦਰਵਾਜ਼ੇ ਖੋਰੁਸ ਨੂੰ ਨਹੀਂ ਰੋਕਣਗੇ। ਮੈਂ ਸ਼ਹਿਰ ਦੇ ਦਰਵਾਜ਼ੇ ਖੋਲ੍ਹ ਦਿਆਂਗਾ, ਅਤੇ ਖੋਰੁਸ ਅੰਦਰ ਚੱਲਾ ਜਾਵੇਗਾ।”

੧ ਸਮੋਈਲ 16:12
ਯੱਸੀ ਨੇ ਕਿਸੇ ਨੂੰ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਇੱਥੇ ਬੁਲਾਉਣ ਲਈ ਭੇਜਿਆ। ਇਹ ਉਸਦਾ ਪੁੱਤਰ ਵੇਖਣ ਵਿੱਚ ਸੋਹਣਾ ਲਾਲ ਰੰਗ ਅਤੇ ਸੁੰਦਰ ਦਿਖਣ ਵਾਲਾ ਨੌਜੁਵਾਨ ਸੀ। ਯਹੋਵਾਹ ਨੇ ਸਮੂਏਲ ਨੂੰ ਕਿਹਾ, “ਉੱਠ ਅਤੇ ਇਸਦਾ ਮਸਹ ਕਰ। ਇਹੀ ਹੈ ਉਹ।”