1 Kings 3:5
ਜਦੋਂ ਸੁਲੇਮਾਨ ਅਜੇ ਗਿਬਓਨ ਵਿੱਚ ਹੀ ਸੀ, ਰਾਤ ਦੇ ਵਕਤ ਯਹੋਵਾਹ ਸੁਲੇਮਾਨ ਨੂੰ ਇੱਕ ਸੁਪਨੇ ਵਿੱਚ ਪ੍ਰਗਟ ਹੋਇਆ ਅਤੇ ਆਖਿਆ, “ਜੋ ਤੂੰ ਚਾਹੇਂ ਮੰਗ ਲੈ ਅਤੇ ਮੈਂ ਤੈਨੂੰ ਦੇਵਾਂਗਾ।”
1 Kings 3:5 in Other Translations
King James Version (KJV)
In Gibeon the LORD appeared to Solomon in a dream by night: and God said, Ask what I shall give thee.
American Standard Version (ASV)
In Gibeon Jehovah appeared to Solomon in a dream by night; and God said, Ask what I shall give thee.
Bible in Basic English (BBE)
In Gibeon, Solomon had a vision of the Lord in a dream by night; and God said to him, Say what I am to give you.
Darby English Bible (DBY)
In Gibeon Jehovah appeared to Solomon in a dream by night; and God said, Ask what I shall give thee.
Webster's Bible (WBT)
In Gibeon the LORD appeared to Solomon in a dream by night: and God said, Ask what I shall give thee.
World English Bible (WEB)
In Gibeon Yahweh appeared to Solomon in a dream by night; and God said, Ask what I shall give you.
Young's Literal Translation (YLT)
In Gibeon hath Jehovah appeared unto Solomon, in a dream of the night, and God saith, `Ask -- what do I give to thee?'
| In Gibeon | בְּגִבְע֗וֹן | bĕgibʿôn | beh-ɡeev-ONE |
| the Lord | נִרְאָ֧ה | nirʾâ | neer-AH |
| appeared | יְהוָֹ֛ה | yĕhôâ | yeh-hoh-AH |
| to | אֶל | ʾel | el |
| Solomon | שְׁלֹמֹ֖ה | šĕlōmō | sheh-loh-MOH |
| in a dream | בַּֽחֲל֣וֹם | baḥălôm | ba-huh-LOME |
| night: by | הַלָּ֑יְלָה | hallāyĕlâ | ha-LA-yeh-la |
| and God | וַיֹּ֣אמֶר | wayyōʾmer | va-YOH-mer |
| said, | אֱלֹהִ֔ים | ʾĕlōhîm | ay-loh-HEEM |
| Ask | שְׁאַ֖ל | šĕʾal | sheh-AL |
| what | מָ֥ה | mâ | ma |
| I shall give | אֶתֶּן | ʾetten | eh-TEN |
| thee. | לָֽךְ׃ | lāk | lahk |
Cross Reference
੧ ਸਲਾਤੀਨ 9:2
ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ।
ਮੱਤੀ 1:20
ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
ਗਿਣਤੀ 12:6
ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ।
ਯਾਕੂਬ 1:5
ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
ਮਰਕੁਸ 10:38
ਉਸ ਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁੱਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸੱਕਦੇ ਹੋ?”
ਮਰਕੁਸ 10:36
ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”
ਮੱਤੀ 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
੨ ਤਵਾਰੀਖ਼ 1:7
ਉਸ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਨ ਦਿੱਤਾ ਅਤੇ ਕਿਹਾ, “ਸੁਲੇਮਾਨ, ਮੰਗ, ਮੈਂ ਤੈਨੂੰ ਕੀ ਦੇਵਾਂ!”
੧ ਸਲਾਤੀਨ 11:9
ਤਦ ਯਹੋਵਾਹ ਸੁਲੇਮਾਨ ਨਾਲ ਕ੍ਰੋਧਵਾਨ ਹੋਇਆ, ਕਿਉਂ ਜੋ ਉਸਦਾ ਮਨ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਤੋਂ ਫ਼ਿਰ ਗਿਆ, ਜਿਸ ਉਸ ਨੂੰ ਦੋ ਵਾਰ ਦਰਸ਼ਨ ਦਿੱਤੇ ਸਨ ਅਤੇ ਉਸ ਨੇ ਇਸ ਨੂੰ ਗੱਲ ਦਾ ਹੁਕਮ ਦਿੱਤਾ ਸੀ
੧ ਯੂਹੰਨਾ 5:14
ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।
ਯੂਹੰਨਾ 15:16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।
ਯੂਹੰਨਾ 14:13
ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।
ਮੱਤੀ 2:19
ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
ਮਰਕੁਸ 11:24
ਇਸੇ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੁਝ ਵੀ ਤੁਸੀਂ ਪ੍ਰਾਰਥਨਾ ਵਿੱਚ ਮੰਗੋ ਤਾਂ ਪਰਮੇਸ਼ੁਰ ਤੇ ਭਰੋਸਾ ਰੱਖੋ ਕਿ ਜੋ ਤੁਸੀਂ ਮੰਗਿਆ ਹੈ, ਉਹ ਤੁਹਾਨੂੰ ਮਿਲ ਗਿਆ ਹੈ, ਤਾਂ ਤੁਹਾਨੂੰ ਜ਼ਰੂਰ ਮਿਲੇਗਾ।
ਮੱਤੀ 7:7
ਜੋ ਤੁਹਾਨੂੰ ਚਾਹੀਦਾ ਹੈ ਪਰਮੇਸ਼ੁਰ ਕੋਲੋਂ ਮੰਗਣਾ ਜਾਰੀ ਰੱਖੋ “ਜੇਕਰ ਤੁਸੀਂ ਮੰਗਦੇ ਰਹੋਂਗੇ ਤਾਂ, ਤੁਸੀਂ ਪ੍ਰਾਪਤ ਕਰ ਲਵੋਂਗੇ। ਲੱਭੋ, ਤਾਂ ਲੱਭੇਗਾ। ਖੜਕਾਓ, ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਵੇਗਾ।
ਅੱਯੂਬ 33:14
ਪਰ ਸ਼ਾਇਦ ਪਰਮੇਸ਼ੁਰ ਜ਼ਰੂਰ ਉਸ ਗੱਲ ਦੀ ਵਿਆਖਿਆ ਕਰਦਾ ਹੈ ਜੋ ਕੁਝ ਵੀ ਉਹ ਕਰਦਾ ਹੈ। ਸ਼ਾਇਦ ਪਰਮੇਸ਼ੁਰ ਅਜਿਹੇ ਢੰਗ ਤਰੀਕਿਆਂ ਨਾਲ ਗੱਲ ਕਰਦਾ ਹੈ ਜਿਨ੍ਹਾਂ ਨੂੰ ਲੋਕ ਨਹੀਂ ਸਮਝਦੇ।
ਪੈਦਾਇਸ਼ 28:12
ਯਾਕੂਬ ਨੂੰ ਇੱਕ ਸੁਪਨਾ ਆਇਆ। ਉਸ ਨੂੰ ਸੁਪਨਾ ਆਇਆ ਕਿ ਇੱਕ ਪੌੜੀ ਸੀ ਜਿਹੜੀ ਧਰਤੀ ਉੱਤੇ ਲਗੀ ਹੋਈ ਸੀ ਅਤੇ ਆਕਾਸ਼ ਤੱਕ ਜਾਂਦੀ ਸੀ। ਯਾਕੂਬ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਇਸ ਪੌੜੀ ਉੱਤੇ ਚਢ਼ਦਿਆਂ ਉੱਤਰਦਿਆਂ ਦੇਖਿਆ।