1 Samuel 30:8
ਫ਼ਿਰ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਕਿ ਜਿਹੜੇ ਸਾਡੇ ਪਰਿਵਾਰਾਂ ਨੂੰ ਚੁੱਕੇ ਲੈ ਗਏ ਹਨ, ਕੀ ਮੈਂ ਉਨ੍ਹਾਂ ਦਾ ਪਿੱਛਾ ਕਰਾਂ? ਕੀ ਮੈਂ ਉਨ੍ਹਾਂ ਨੂੰ ਫ਼ੜ ਸੱਕਾਂਗਾ?” ਯਹੋਵਾਹ ਨੇ ਆਖਿਆ, “ਉਨ੍ਹਾਂ ਦਾ ਪਿੱਛਾ ਕਰ! ਤੂੰ ਉਨ੍ਹਾਂ ਨੂੰ ਫ਼ੜ ਲਵੇਂਗਾ ਅਤੇ ਆਪਣੇ ਪਰਿਵਾਰਾਂ ਨੂੰ ਬਚਾ ਲਵੇਂਗਾ।”
1 Samuel 30:8 in Other Translations
King James Version (KJV)
And David inquired at the LORD, saying, Shall I pursue after this troop? shall I overtake them? And he answered him, Pursue: for thou shalt surely overtake them, and without fail recover all.
American Standard Version (ASV)
And David inquired of Jehovah, saying, If I pursue after this troop, shall I overtake them? And he answered him, Pursue; for thou shalt surely overtake `them', and shalt without fail recover `all'.
Bible in Basic English (BBE)
Then David, questioning the Lord, said, Am I to go after this band? will I be able to overtake them? And in answer he said, Go after them, for you will certainly overtake them, and get back everything.
Darby English Bible (DBY)
And David inquired of Jehovah, saying, Shall I pursue after this troop? shall I overtake them? And he said to him, Pursue; for thou shalt assuredly overtake [them] and shalt certainly recover.
Webster's Bible (WBT)
And David inquired of the LORD, saying, Shall I pursue this troop? shall I overtake them? And he answered him, Pursue; for thou shalt surely overtake them, and without fail recover all.
World English Bible (WEB)
David inquired of Yahweh, saying, If I pursue after this troop, shall I overtake them? He answered him, Pursue; for you shall surely overtake [them], and shall without fail recover [all].
Young's Literal Translation (YLT)
and David asketh at Jehovah, saying, `I pursue after this troop -- do I overtake it?' And He saith to him, `Pursue, for thou dost certainly overtake, and dost certainly deliver.'
| And David | וַיִּשְׁאַ֨ל | wayyišʾal | va-yeesh-AL |
| inquired | דָּוִ֤ד | dāwid | da-VEED |
| at the Lord, | בַּֽיהוָה֙ | bayhwāh | bai-VA |
| saying, | לֵאמֹ֔ר | lēʾmōr | lay-MORE |
| pursue I Shall | אֶרְדֹּ֛ף | ʾerdōp | er-DOFE |
| after | אַֽחֲרֵ֥י | ʾaḥărê | ah-huh-RAY |
| this | הַגְּדוּד | haggĕdûd | ha-ɡeh-DOOD |
| troop? | הַזֶּ֖ה | hazze | ha-ZEH |
| shall I overtake | הַֽאַשִּׂגֶ֑נּוּ | haʾaśśigennû | ha-ah-see-ɡEH-noo |
| answered he And them? | וַיֹּ֤אמֶר | wayyōʾmer | va-YOH-mer |
| him, Pursue: | לוֹ֙ | lô | loh |
| for | רְדֹ֔ף | rĕdōp | reh-DOFE |
| surely shalt thou | כִּֽי | kî | kee |
| overtake | הַשֵּׂ֥ג | haśśēg | ha-SAɡE |
| them, and without fail | תַּשִּׂ֖יג | taśśîg | ta-SEEɡ |
| recover all. | וְהַצֵּ֥ל | wĕhaṣṣēl | veh-ha-TSALE |
| תַּצִּֽיל׃ | taṣṣîl | ta-TSEEL |
Cross Reference
੧ ਸਮੋਈਲ 30:18
ਤਦ ਦਾਊਦ ਸਭ ਕੁਝ ਵਾਪਸ ਲੈ ਆਇਆ ਜੋ ਕੁਝ ਅਮਾਲੇਈ ਉਨ੍ਹਾਂ ਦਾ ਲੁੱਟਕੇ ਲਿਆਏ ਸਨ ਸਮੇਤ ਆਪਣੀਆਂ ਦੋਨੋਂ ਬੀਵੀਆਂ ਦੇ।
੧ ਸਮੋਈਲ 23:2
ਦਾਊਦ ਨੇ ਯਹੋਵਾਹ ਨੂੰ ਕਿਹਾ, “ਯਹੋਵਾਹ! ਕੀ ਮੈਂ ਜਾਕੇ ਇਨ੍ਹਾਂ ਫ਼ਲਿਸਤੀਆਂ ਵਿਰੁੱਧ ਲੜਾਂ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਜਾ ਅਤੇ ਜਾਕੇ ਫ਼ਲਿਸਤੀਆਂ ਦੇ ਖਿਲਾਫ਼ ਲੜਕੇ ਕਈਲਾਹ ਨੂੰ ਬਚਾਅ।”
੨ ਸਮੋਈਲ 5:19
ਦਾਊਦ ਨੇ ਯਹੋਵਾਹ ਨੂੰ ਇਹ ਆਖਦੇ ਹੋਏ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕਰਾਂ? ਕੀ ਯਹੋਵਾਹ ਤੂੰ ਫ਼ਲਿਸਤੀਆਂ ਨੂੰ ਹਰਾਉਣ ’ਚ ਮੇਰੀ ਮਦਦ ਕਰੇਂਗਾ?” ਯਹੋਵਾਹ ਨੇ ਦਾਊਦ ਨੂੰ ਕਿਹਾ, “ਹਾਂ, ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਜ਼ਰੂਰ ਤੇਰੀ ਮਦਦ ਕਰਾਂਗਾ।”
੨ ਸਮੋਈਲ 5:23
ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਇਸ ਵਾਰ ਯਹੋਵਾਹ ਨੇ ਦਾਊਦ ਨੂੰ ਕਿਹਾ, “ਉੱਥੇ ਇਸ ਵਾਰ ਨਾ ਜਾਵੀਂ। ਪਰ ਪਿੱਛੇ ਹੋਕੇ ਪਿੱਛੋਂ ਦੀ ਉਨ੍ਹਾਂ ਨੂੰ ਘੇਰਾ ਪਾ ਅਤੇ ਤੂਤਾਂ ਦੇ ਬਿਰੱਖਾਂ ਦੇ ਸਾਹਮਣੇ ਹੋਕੇ ਉਨ੍ਹਾਂ ਉੱਤੇ ਹਮਲਾ ਕਰ।
੧ ਸਮੋਈਲ 28:6
ਸ਼ਾਊਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਪਰ ਯਹੋਵਾਹ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ। ਪਰਮੇਸ਼ੁਰ ਨੇ ਸ਼ਾਊਲ ਨਾਲ ਸੁਪਨੇ ਵਿੱਚ ਗੱਲ ਨਾ ਕੀਤੀ ਅਤੇ ਨਾ ਉਸ ਨੇ ਹੀ ਊਰੀਮ ਜਾਂ ਨਬੀਆਂ ਨੂੰ ਉਸ ਨਾਲ ਗੱਲ ਕਰਨ ਲਈ ਵਰਤਿਆ।
੧ ਸਮੋਈਲ 23:10
ਦਾਊਦ ਨੇ ਪ੍ਰਾਰਥਨਾ ਕੀਤੀ, “ਹੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ। ਮੈਂ ਸੁਣਿਆ ਹੈ ਕਿ ਸ਼ਾਊਲ ਮੇਰੇ ਕਾਰਣ ਕਈਲਾਹ ਉੱਤੇ ਚੜ੍ਹਾਈ ਕਰਨ ਅਤੇ ਉਸ ਨੂੰ ਨਾਸ਼ ਕਰਨ ਆ ਰਿਹਾ ਹੈ।
੧ ਸਮੋਈਲ 23:4
ਦਾਊਦ ਨੇ ਫ਼ਿਰ ਯਹੋਵਾਹ ਨੂੰ ਪੁੱਛਿਆ ਅਤੇ ਯਹੋਵਾਹ ਨੇ ਜਵਾਬ ਦਿੱਤਾ, “ਤੂੰ ਕਈਲਾਹ ਵਿੱਚ ਜਾ। ਮੈਂ ਫ਼ਲਿਸਤੀਆਂ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।”
ਜ਼ਬੂਰ 91:15
ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।
ਅਮਸਾਲ 3:5
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।
ਜ਼ਬੂਰ 50:15
ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
੧ ਸਮੋਈਲ 14:37
ਤਾਂ ਸ਼ਾਊਲ ਨੇ ਪਰਮੇਸ਼ੁਰ ਤੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦੇ ਪਿੱਛੇ ਲੱਗਾਂ? ਕੀ ਤੂੰ ਸਾਨੂੰ ਫ਼ਲਿਸਤੀਆਂ ਨੂੰ ਹਰਾਉਣ ਦਾ ਬਲ ਦੇਵੇਂਗਾ?” ਪਰ ਪਰਮੇਸ਼ੁਰ ਨੇ ਉਸ ਦਿਨ ਸ਼ਾਊਲ ਦੀ ਕਿਸੇ ਗੱਲ ਦਾ ਜਵਾਬ ਨਾ ਦਿੱਤਾ।
ਗਿਣਤੀ 27:21
ਜੇ ਯਹੋਸ਼ੁਆ ਨੂੰ ਕੋਈ ਨਿਆਂ ਕਰਨ ਦੀ ਲੋੜ ਪਵੇ, ਤਾਂ ਉਹ ਜਾਜਕ ਅਲਆਜ਼ਾਰ ਵੱਲ ਜਾਵੇਗਾ। ਅਲਆਜ਼ਾਰ ਊਰੀਮ ਦੀ ਵਰਤੋਂ ਕਰਕੇ ਯਹੋਵਾਹ ਦਾ ਉੱਤਰ ਜਾਣੇਗਾ। ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਮੂਹ ਲੋਕ ਉਹੀ ਗੱਲ ਕਰਨਗੇ ਜੋ ਪਰਮੇਸ਼ੁਰ ਆਖਦਾ ਹੈ। ਜੇ ਉਹ ਆਖੇ, ‘ਯੁੱਧ ਕਰੋ’, ਤਾਂ ਉਹ ਯੁੱਧ ਕਰਨਗੇ। ਅਤੇ ਜੇ ਉਹ ਆਖੇ ‘ਘਰ ਜਾਉ’ ਤਾਂ ਉਹ ਘਰ ਚੱਲੇ ਜਾਣਗੇ।”
ਕਜ਼ਾૃ 20:18
ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਤੱਕ ਗਏ। ਬੈਤੇਲ ਸ਼ਹਿਰ ਵਿਖੇ ਉਨ੍ਹਾਂ ਨੇ ਪਰਮੇਸ਼ੁਰ ਪਾਸੋਂ ਪੁੱਛਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਉੱਤੇ ਕਿਹੜਾ ਪਰਿਵਾਰ-ਸਮੂਹ ਪਹਿਲਾਂ ਹਮਲਾ ਕਰੇਗਾ?” ਯਹੋਵਾਹ ਨੇ ਜਵਾਬ ਦਿੱਤਾ, “ਯਹੂਦਾਹ ਦਾ ਪਰਿਵਾਰ ਪਹਿਲ ਕਰੇਗਾ।”
ਕਜ਼ਾૃ 20:28
ਫ਼ੀਨਹਾਸ ਉੱਥੇ ਜਾਜਕ ਸੀ ਜਿਹੜਾ ਪਰਮੇਸ਼ੁਰ ਦੀ ਸੇਵਾ ਕਰਦਾ ਸੀ। ਫ਼ੀਨਿਹਾਸ ਅਲਆਜ਼ਾਰ ਦਾ ਪੁੱਤਰ ਸੀ। ਅਲਆਜ਼ਾਰ ਹਾਰੂਨ ਦਾ ਪੁੱਤਰ ਸੀ।) ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਬਿਨਯਾਮੀਨ ਦੇ ਲੋਕ ਸਾਡੇ ਸਾਕ ਸੰਬੰਧੀ ਹਨ। ਕੀ ਸਾਨੂੰ ਉਨ੍ਹਾਂ ਦੇ ਖਿਲਾਫ਼ ਫ਼ੇਰ ਲੜਨ ਲਈ ਜਾਣਾ ਚਾਹੀਦਾ ਹੈ? ਜਾਂ ਕੀ ਸਾਨੂੰ ਲੜਾਈ ਬੰਦ ਕਰ ਦੇਣੀ ਚਾਹੀਦੀ ਹੈ?” ਯਹੋਵਾਹ ਨੇ ਜਵਾਬ ਦਿੱਤਾ, “ਜਾਓ। ਕੱਲ੍ਹ ਮੈਂ ਤੁਹਾਡੀ, ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕਰਾਂਗਾ।”
੧ ਸਮੋਈਲ 28:15
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੈਨੂੰ ਕਿਉਂ ਤੰਗ ਕਰਦਾ ਹੈ, ਕਿਉਂ ਤੂੰ ਮੈਨੂੰ ਧਰਤੀ ਉੱਪਰ ਸੱਦਿਆ ਹੈ?” ਸ਼ਾਊਲ ਨੇ ਕਿਹਾ, “ਮੈਂ ਮੁਸੀਬਤ ਵਿੱਚ ਹਾਂ। ਫ਼ਲਿਸਤੀ ਮੇਰੇ ਵਿਰੁੱਧ ਲੜਨ ਆਏ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ, ਉਹ ਹੁਣ ਮੇਰੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ। ਹੁਣ ਉਹ ਨਬੀ ਵੀ ਨਹੀਂ ਘੱਲਦਾ ਅਤੇ ਮੇਰੇ ਸੁਪਨਿਆਂ ’ਚ ਵੀ ਗੱਲ ਨਹੀਂ ਕਰਦਾ। ਇਸੇ ਲਈ ਮੈਂ ਤੈਨੂੰ ਬੁਲਾਇਆ ਹੈ ਕਿ ਦੱਸ ਹੁਣ ਮੈਂ ਕੀ ਕਰਾਂ?”