1 Thessalonians 5:27
ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪੜ੍ਹਕੇ ਸੁਣਾਉਣ ਲਈ ਆਖਦਾ ਹਾਂ।
1 Thessalonians 5:27 in Other Translations
King James Version (KJV)
I charge you by the Lord that this epistle be read unto all the holy brethren.
American Standard Version (ASV)
I adjure you by the Lord that this epistle be read unto all the brethren.
Bible in Basic English (BBE)
I give orders in the name of the Lord that all the brothers are to be present at the reading of this letter.
Darby English Bible (DBY)
I adjure you by the Lord that the letter be read to all the [holy] brethren.
World English Bible (WEB)
I solemnly charge you by the Lord that this letter be read to all the holy brothers.
Young's Literal Translation (YLT)
I charge you `by' the Lord, that the letter be read to all the holy brethren;
| I charge | ὀρκίζω | orkizō | ore-KEE-zoh |
| you | ὑμᾶς | hymas | yoo-MAHS |
| by the | τὸν | ton | tone |
| Lord | κύριον | kyrion | KYOO-ree-one |
| that this be | ἀναγνωσθῆναι | anagnōsthēnai | ah-na-gnoh-STHAY-nay |
| epistle | τὴν | tēn | tane |
| read | ἐπιστολὴν | epistolēn | ay-pee-stoh-LANE |
| unto all | πᾶσιν | pasin | PA-seen |
| the | τοῖς | tois | toos |
| holy | ἁγίοις | hagiois | a-GEE-oos |
| brethren. | ἀδελφοῖς | adelphois | ah-thale-FOOS |
Cross Reference
ਕੁਲੁੱਸੀਆਂ 4:16
ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪੜ੍ਹਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ।
ਇਬਰਾਨੀਆਂ 3:1
ਯਿਸੂ ਮੂਸਾ ਨਾਲੋਂ ਵਡੇਰਾ ਹੈ ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
੨ ਤਿਮੋਥਿਉਸ 4:1
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
੧ ਤਿਮੋਥਿਉਸ 6:17
ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
੧ ਤਿਮੋਥਿਉਸ 6:13
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਸਨੇ ਉਹ ਮਹਾਨ ਸੱਚ ਉਦੋਂ ਸਵਿਕਾਰ ਕੀਤਾ ਸੀ ਅਦੋਂ ਉਹ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਖੜ੍ਹਾ ਸੀ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਹਰ ਇੱਕ ਨੂੰ ਜੀਵਨ ਦਿੰਦਾ ਹੈ।
੧ ਤਿਮੋਥਿਉਸ 5:21
ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।
੧ ਤਿਮੋਥਿਉਸ 5:7
ਉੱਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸੱਕੇ ਕਿ ਉਹ ਗਲਤ ਕੰਮ ਕਰ ਰਹੇ ਹਨ।
੧ ਤਿਮੋਥਿਉਸ 1:18
ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।
੧ ਤਿਮੋਥਿਉਸ 1:3
ਝੂਠੇ ਉਪਦੇਸ਼ ਬਾਰੇ ਚੇਤਾਵਨੀ ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ।
੨ ਥੱਸਲੁਨੀਕੀਆਂ 3:14
ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।
੧ ਥੱਸਲੁਨੀਕੀਆਂ 2:11
ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬੱਚਿਆਂ ਨਾਲ ਕਰਦਾ ਹੈ।
ਰਸੂਲਾਂ ਦੇ ਕਰਤੱਬ 19:13
ਕੁਝ ਯਹੂਦੀ ਲੋਕ ਵੀ ਇਧਰ-ਉਧਰ ਫ਼ਿਰਦਿਆਂ ਹੋਇਆਂ ਲੋਕਾਂ ਵਿੱਚੋਂ ਭਰਿਸ਼ਟ ਆਤਮੇ ਕੱਢਦੇ ਹੁੰਦੇ ਸਨ। ਸੱਕੇਵਾ ਵੱਡੇ ਜਾਜਕ ਦੇ ਸੱਤੇ ਪੁੱਤਰ ਇਹੀ ਕੰਮ ਕਰਦੇ ਸਨ। ਉਨ੍ਹਾਂ ਨੇ ਯਿਸੂ ਦੇ ਨਾਂ ਨੂੰ ਇਸਤੇਮਾਲ ਕਰਕੇ ਭਰਿਸ਼ਟ ਆਤਮਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਖਿਆ, “ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਉਸੇ ਯਿਸੂ ਦੇ ਨਾਂ ਤੇ ਬਾਹਰ ਆ ਜਾਓ ਜਿਸ ਬਾਰੇ ਪੌਲੁਸ ਦੱਸਦਾ ਹੈ।”
ਮਰਕੁਸ 5:7
ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।”
ਮੱਤੀ 26:63
ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”
੨ ਤਵਾਰੀਖ਼ 18:15
ਅਹਾਬ ਪਾਤਸ਼ਾਹ ਨੇ ਮੀਕਾਯਾਹ ਨੂੰ ਕਿਹਾ, “ਮੈਂ ਤੈਨੂੰ ਕਿੰਨੀ ਵਾਰ ਸੌਂਹ ਚੁਕਾਈ ਹੈ ਕਿ ਤੂੰ ਮੈਨੂੰ ਯਹੋਵਾਹ ਦੇ ਨਾਂ ਉੱਤੇ ਸੱਚਾਈ ਤੋਂ ਬਿਨਾ ਹੋਰ ਕੁਝ ਨਾ ਦੱਸੀਂ।”
੧ ਸਲਾਤੀਨ 22:16
ਪਰ ਅਹਾਬ ਨੇ ਆਖਿਆ, “ਇਹ ਬਚਨ ਤੂੰ ਯਹੋਵਾਹ ਦੀ ਸ਼ਕਤੀ ਨਾਲ ਨਹੀਂ ਬੋਲ ਰਿਹਾ ਜਾਂ ਇਹ ਤੂੰ ਆਪਣੀ ਮਨਬਚਨੀ ਆਖ ਰਿਹਾ ਹੈਂ। ਇਸ ਲਈ ਮੈਨੂੰ ਸੱਚ ਦੱਸ। ਮੈਂ ਤੈਨੂੰ ਕਿੰਨੀ ਵਾਰ ਸਮਝਾਵਾਂ ਕਿ ਤੂੰ ਮੈਨੂੰ ਸਿਰਫ਼ ਯਹੋਵਾਹ ਦੇ ਅਗੰਮ ਵਾਕ ਸੁਣਾ ਕਿ ਉਹ ਕੀ ਆਖਦਾ ਹੈ?”
ਗਿਣਤੀ 27:23
ਫ਼ੇਰ ਮੂਸਾ ਨੇ ਇਹ ਦਰਸਾਉਣ ਲਈ ਉਸ ਉੱਤੇ ਆਪਣੇ ਹੱਥ ਰੱਖੇ, ਕਿ ਉਹੀ ਨਵਾਂ ਆਗੂ ਸੀ। ਜਿਵੇਂ ਯਹੋਵਾਹ ਚਾਹੁੰਦਾ ਸੀ ਕਿ ਉਹ ਕਰੇ।