2 Chronicles 11:15
ਯਾਰਾਬੁਆਮ ਨੇ ਉੱਚੀਆਂ ਥਾਵਾਂ ਤੇ ਆਪਣੇ ਚੁਣੇ ਹੋਏ ਜਾਜਕਾਂ ਨੂੰ ਸੇਵਾ ਲਈ ਰੱਖਿਆ ਅਤੇ ਉਨ੍ਹਾਂ ਉੱਚੇ ਥਾਵਾਂ ਤੇ ਬੱਕਰਿਆਂ ਅਤੇ ਆਪਣੇ ਬਣਾਏ ਹੋਏ ਵੱਛਿਆਂ ਦੇ ਬੁੱਤਾਂ ਨੂੰ ਥਾਪਿਆ।
2 Chronicles 11:15 in Other Translations
King James Version (KJV)
And he ordained him priests for the high places, and for the devils, and for the calves which he had made.
American Standard Version (ASV)
and he appointed him priests for the high places, and for the he-goats, and for the calves which he had made.
Bible in Basic English (BBE)
And he himself made priests for the high places, and for the images of he-goats and oxen which he had made.
Darby English Bible (DBY)
and he ordained for himself priests for the high places, and for the he-goats and for the calves that he had made.
Webster's Bible (WBT)
And he ordained him priests for the high places, and for the devils, and for the calves which he had made.
World English Bible (WEB)
and he appointed him priests for the high places, and for the male goats, and for the calves which he had made.
Young's Literal Translation (YLT)
and he establisheth to him priests for high places, and for goats, and for calves, that he made --
| And he ordained | וַיַּֽעֲמֶד | wayyaʿămed | va-YA-uh-med |
| him priests | לוֹ֙ | lô | loh |
| places, high the for | כֹּֽהֲנִ֔ים | kōhănîm | koh-huh-NEEM |
| devils, the for and | לַבָּמ֖וֹת | labbāmôt | la-ba-MOTE |
| calves the for and | וְלַשְּׂעִירִ֑ים | wĕlaśśĕʿîrîm | veh-la-seh-ee-REEM |
| which | וְלָֽעֲגָלִ֖ים | wĕlāʿăgālîm | veh-la-uh-ɡa-LEEM |
| he had made. | אֲשֶׁ֥ר | ʾăšer | uh-SHER |
| עָשָֽׂה׃ | ʿāśâ | ah-SA |
Cross Reference
੧ ਸਲਾਤੀਨ 12:28
ਤਾਂ ਪਾਤਸ਼ਾਹ ਨੇ ਆਪਣੇ ਸਲਾਹਕਾਰਾਂ ਕੋਲੋਂ ਸਲਾਹ ਲਿੱਤੀ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਉਸ ਨੂੰ ਆਪਣੇ ਵਿੱਚਾਰ ਪ੍ਰਗਟ ਕੀਤੇ। ਤਾਂ ਪਾਤਸ਼ਾਹ ਨੇ ਸੋਨੇ ਦੇ ਦੋ ਵੱਛੇ ਬਣਾਏ। ਪਾਤਸ਼ਾਹ ਯਾਰਾਬੁਆਮ ਨੇ ਲੋਕਾਂ ਨੂੰ ਕਿਹਾ, “ਤੁਹਾਨੂੰ ਯਰੂਸ਼ਲਮ ਵਿੱਚ ਉਪਾਸਨਾ ਕਰਨ ਜਾਣ ਦੀ ਲੋੜ ਨਹੀਂ। ਵੇਖੋ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ!”
੧ ਸਲਾਤੀਨ 13:33
ਇਸ ਗੱਲ ਦੇ ਬਾਵਜੂਦ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਟਲਿਆ। ਉਹ ਅਲਗ-ਅਲਗ ਪਰਿਵਾਰ-ਸਮੂਹਾਂ ਵਿੱਚੋਂ ਸਗੋਂ ਇੰਝ ਹੀ ਜਾਜਕ ਚੁਣਦਾ ਰਿਹਾ। ਤੇ ਉਹ ਜਾਜਕ ਉੱਚੀਆਂ ਥਾਵਾਂ ਦੀ ਸੇਵਾ ਸੰਭਾਲ ਕਰਦੇ। ਜੋ ਕੋਈ ਮਨੁੱਖ ਵੀ ਜਾਜਕ ਬਨਣਾ ਚਾਹੁੰਦਾ ਉਸ ਨੂੰ ਬਨਣ ਦੀ ਇਜਾਜ਼ਤ ਦੇ ਦਿੱਤੀ ਜਾਂਦੀ।
੧ ਸਲਾਤੀਨ 12:31
ਯਾਰਾਬੁਆਮ ਨੇ ਹੋਰ ਉੱਚੀਆਂ ਥਾਵਾਂ ਤੇ ਵੀ ਮੰਦਰ ਬਣਵਾਏ ਅਤੇ ਇਸਰਾਏਲ ਦੇ ਪਰਿਵਾਰ-ਸਮੂਹ ਵਿੱਚੋਂ ਅਲਗ-ਅਲਗ ਪਰਿਵਾਰਾਂ ਵਿੱਚੋਂ ਜਾਜਕ ਚੁਣੇ। (ਲੋਕਾਂ ਵਿੱਚੋਂ ਜੋ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਨਹੀਂ ਸਨ ਜਾਜਕ ਬਣਾਏ ਗਏ।
ਪਰਕਾਸ਼ ਦੀ ਪੋਥੀ 16:14
ਇਨ੍ਹਾਂ ਭੂਤਾਂ ਦੀਆਂ ਰੂਹਾਂ ਕੋਲ ਕਰਿਸ਼ਮੇ ਕਰਨ ਦੀ ਸ਼ਕਤੀ ਸੀ। ਇਹ ਬਦਰੂਹਾਂ ਸਾਰੀ ਦੁਨੀਆਂ ਦੇ ਰਾਜਿਆਂ ਕੋਲ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਮਹਾਨ ਦਿਨ ਹੋਣ ਵਾਲੀ ਜੰਗ ਲਈ ਉਨ੍ਹਾਂ ਨੂੰ ਇਕੱਠਾ ਕਰਨ ਲਈ ਗਈਆਂ।
੧ ਤਿਮੋਥਿਉਸ 4:1
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
ਹੋ ਸੀਅ 13:2
ਅਤੇ ਹੁਣ ਇਸਰਾਏਲੀ ਹੋਰ ਵੱਧੇਰੇ ਪਾਪ ਕਰ ਰਹੇ ਸਨ। ਉਨ੍ਹਾਂ ਆਪਣੇ ਲਈ ਬੁੱਤ ਬਣਾਏ ਸਿਰਜ ਲੇ। ਕਾਮੇ ਚਾਂਦੀ ਦੇ ਬੁੱਤ ਉਨ੍ਹਾਂ ਦੇਵਤਿਆਂ ਦੇ ਬਣਾਉਂਦੇ ਅਤੇ ਫ਼ਿਰ ਉਹ ਲੋਕ ਉਨ੍ਹਾਂ ਬੁੱਤਾਂ ਨਾਲ ਗੱਲਾਂ ਕਰਦੇ ਅਤੇ ਉਨ੍ਹਾਂ ਬੁੱਤਾਂ ਅੱਗੇ ਬਲੀਆਂ ਭੇਟ ਕੀਤੀਆਂ ਜਾਂਦੀਆਂ। ਉਹ ਉਨ੍ਹਾਂ ਸੋਨੇ ਦੇ ਵੱਛਿਆਂ ਨੂੰ ਚੁੰਮਦੇ।
ਹੋ ਸੀਅ 8:5
ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।
ਜ਼ਬੂਰ 106:19
ਉਨ੍ਹਾਂ ਲੋਕਾਂ ਨੇ ਹੋਰੇਬ ਪਰਬਤ ਉੱਤੇ ਇੱਕ ਸੋਨੇ ਦਾ ਵੱਛਾ ਬਣਾਇਆ। ਉਨ੍ਹਾਂ ਨੇ ਇੱਕ ਬੁੱਤ ਦੀ ਉਪਾਸਨਾ ਕੀਤੀ।
੧ ਸਲਾਤੀਨ 14:9
ਪਰ ਤੂੰ ਅਨੇਕਾਂ ਭਿਆਨਕ ਪਾਪ ਕੀਤੇ ਹਨ ਅਤੇ ਪਰ ਤੂੰ ਉਨ੍ਹਾਂ ਸਾਰਿਆਂ ਨਾਲੋਂ ਵੱਧੇਰੇ ਮਾੜਾ ਵਿਹਾਰ ਕੀਤਾ ਹੈ ਜਿਹੜੇ ਤੈਥੋਂ ਪਹਿਲਾਂ ਸਨ। ਤੂੰ ਮੇਰਾ ਕਹਿਣਾ ਮੰਨਣਾ ਛੱਡ ਦਿੱਤਾ। ਅਤੇ ਮੈਨੂੰ ਤੰਗ ਕਰਨ ਲਈ ਆਪਣੀ ਖਾਤਿਰ ਹੋਰ ਦੇਵਤੇ ਅਤੇ ਬੁੱਤ ਬਣਾਉਣੇ ਸ਼ੁਰੂ ਕਰ ਦਿੱਤੇ।
ਅਸਤਸਨਾ 32:17
ਉਨ੍ਹਾਂ ਨੇ ਭੂਤਾ ਨੂੰ ਬਲੀਆਂ ਚੜ੍ਹਾਈਆਂ ਜੋ ਦੇਵਤੇ ਨਹੀਂ ਸਨ। ਉਹ ਨਵੇਂ ਦੇਵਤੇ ਸਨ ਜਿਨ੍ਹਾਂ ਨੂੰ ਉਹ ਜਾਣਦੇ ਨਹੀਂ ਸਨ, ਜਿਨ੍ਹਾਂ ਬਾਰੇ ਤੁਹਾਡੇ ਪੁਰਖੇ ਵੀ ਨਹੀਂ ਜਾਣਦੇ ਸਨ।
ਖ਼ਰੋਜ 32:31
ਇਸ ਲਈ ਮੂਸਾ ਯਹੋਵਾਹ ਕੋਲ ਵਾਪਸ ਚੱਲਾ ਗਿਆ ਅਤੇ ਆਖਿਆ, “ਕਿਰਪਾ ਕਰਕੇ ਸੁਣੋ। ਇਨ੍ਹਾਂ ਲੋਕਾਂ ਨੇ ਬਹੁਤ ਵੱਡਾ ਪਾਪ ਕੀਤਾ ਸੀ ਅਤੇ ਸੋਨੇ ਦਾ ਦੇਵਤਾ ਬਣਾਇਆ।
ਖ਼ਰੋਜ 32:4
ਹਾਰੂਨ ਨੇ ਲੋਕਾਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਸ ਨੇ ਇਸ ਨੂੰ ਵਰਤਕੇ ਇੱਕ ਵੱਛੇ ਦੀ ਮੂਰਤੀ ਬਣਾਈ। ਹਾਰੂਨ ਨੇ ਛੈਣੀ ਲੈ ਕੇ ਇਸ ਮੂਰਤੀ ਨੂੰ ਘੜਿਆ, ਅਤੇ ਫ਼ੇਰ ਉਸ ਨੇ ਇਸ ਉੱਤੇ ਸੋਨਾ ਚੜ੍ਹਾਇਆ। ਤਾਂ ਲੋਕਾਂ ਨੇ ਆਖਿਆ, “ਇਸਰਾਏਲ ਦੇ ਲੋਕੋ, ਇਹ ਹਨ ਤੁਹਾਡੇ ਦੇਵਤੇ। ਇਹੀ ਉਹ ਦੇਵਤੇ ਹਨ ਜਿਹੜੇ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਏ।”
੧ ਕੁਰਿੰਥੀਆਂ 10:20
ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।