੨ ਤਵਾਰੀਖ਼ 26:7 in Punjabi

ਪੰਜਾਬੀ ਪੰਜਾਬੀ ਬਾਈਬਲ ੨ ਤਵਾਰੀਖ਼ ੨ ਤਵਾਰੀਖ਼ 26 ੨ ਤਵਾਰੀਖ਼ 26:7

2 Chronicles 26:7
ਪਰਮੇਸ਼ੁਰ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ ਬਆਲ ਸ਼ਹਿਰ ਵਿੱਚ ਵੱਸਦੇ ਸਨ ਅਤੇ ਮਊਨੀਮ ਵਿੱਚ ਉਨ੍ਹਾਂ ਦੇ ਵਿਰੁੱਧ ਉਜ਼ੀਯਾਹ ਦੀ ਮਦਦ ਕੀਤੀ।

2 Chronicles 26:62 Chronicles 262 Chronicles 26:8

2 Chronicles 26:7 in Other Translations

King James Version (KJV)
And God helped him against the Philistines, and against the Arabians that dwelt in Gurbaal, and the Mehunims.

American Standard Version (ASV)
And God helped him against the Philistines, and against the Arabians that dwelt in Gur-baal, and the Meunim.

Bible in Basic English (BBE)
And God gave him help against the Philistines, and against the Arabians living in Gur-baal, and against the Meunim.

Darby English Bible (DBY)
And God helped him against the Philistines, and against the Arabians that dwelt in Gur-Baal, and the Maonites.

Webster's Bible (WBT)
And God helped him against the Philistines, and against the Arabians that dwelt in Gur-baal, and the Mehunims.

World English Bible (WEB)
God helped him against the Philistines, and against the Arabians who lived in Gur Baal, and the Meunim.

Young's Literal Translation (YLT)
And God helpeth him against the Philistines, and against the Arabians who are dwelling in Gur-Baal and the Mehunim.

And
God
וַיַּעְזְרֵ֨הוּwayyaʿzĕrēhûva-ya-zeh-RAY-hoo
helped
הָֽאֱלֹהִ֜יםhāʾĕlōhîmha-ay-loh-HEEM
him
against
עַלʿalal
Philistines,
the
פְּלִשְׁתִּ֧יםpĕlištîmpeh-leesh-TEEM
and
against
וְעַלwĕʿalveh-AL
Arabians
the
הָֽעַרְבִ֛ייםhāʿarbîymha-ar-VEE-m
that
dwelt
הַיֹּֽשְׁבִ֥יםhayyōšĕbîmha-yoh-sheh-VEEM
in
Gur-baal,
בְּגוּרbĕgûrbeh-ɡOOR
and
the
Mehunims.
בָּ֖עַלbāʿalBA-al
וְהַמְּעוּנִֽים׃wĕhammĕʿûnîmveh-ha-meh-oo-NEEM

Cross Reference

੨ ਤਵਾਰੀਖ਼ 21:16
ਯਹੋਰਾਮ ਦੇ ਵਿਰੁੱਧ ਯਹੋਵਾਹ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੇ ਵੱਲ ਰਹਿੰਦੇ ਸਨ ਕ੍ਰੋਧਿਤ ਕੀਤਾ।

ਰਸੂਲਾਂ ਦੇ ਕਰਤੱਬ 26:22
ਪਰ ਪਰਮੇਸ਼ੁਰ ਨੇ ਮੇਰੀ ਮਦਦ ਕੀਤੀ ਅਤੇ ਉਹ ਅੱਜ ਦਿਨ ਤੱਕ ਵੀ ਮੇਰੀ ਮਦਦ ਕਰ ਰਿਹਾ ਹੈ। ਮੈਂ ਇੱਥੇ ਪਰਮੇਸ਼ੁਰ ਦੀ ਮਦਦ ਨਾਲ ਖੜ੍ਹਾ ਹਾਂ ਅਤੇ ਸਭ ਲੋਕਾਂ, ਵੱਡਿਆਂ ਅਤੇ ਛੋਟਿਆਂ ਦੋਹਾਂ ਨੂੰ, ਗਵਾਹੀ ਦੇ ਰਿਹਾ ਹਾਂ। ਪਰ ਮੈਂ ਨਵਾਂ ਕੁਝ ਵੀ ਨਹੀਂ ਆਖ ਰਿਹਾ। ਮੈਂ ਉਹੀ ਕੁਝ ਦੱਸ ਰਿਹਾ ਹਾਂ ਜੋ ਮੂਸਾ ਅਤੇ ਨਬੀਆਂ ਨੇ ਆਖਿਆ ਸੀ, ਜੋ ਅੱਗੋਂ ਵਾਪਰੇਗਾ।

ਯਸਈਆਹ 14:29
ਫ਼ਿਲਿਸਤੀਆਂ ਦੇ ਦੇਸ, ਤੂੰ ਬਹੁਤ ਖੁਸ਼ ਹੈਂ ਕਿਉਂ ਕਿ ਜਿਸ ਰਾਜੇ ਨੇ ਤੈਨੂੰ ਮਾਰਿਆ ਸੀ ਉਹ ਹੁਣ ਮਰ ਗਿਆ ਹੈ। ਪਰ ਤੈਨੂੰ ਸੱਚਮੁੱਚ ਖੁਸ਼ ਨਹੀਂ ਹੋਣਾ ਚਾਹੀਦਾ। ਇਹ ਠੀਕ ਹੈ ਕਿ ਉਸਦਾ ਰਾਜ ਖਤਮ ਹੋ ਗਿਆ ਹੈ। ਪਰ ਰਾਜੇ ਦਾ ਪੁੱਤਰ ਆਵੇਗਾ ਤੇ ਰਾਜ ਕਰੇਗਾ। ਇਹ ਓਸੇ ਤਰ੍ਹਾਂ ਦੀ ਗੱਲ ਹੈ ਜਿਵੇਂ ਇੱਕ ਸੱਪ ਹੋਰ ਵੱਧੇਰੇ ਜ਼ਹਿਰੀਲੇ ਸੱਪ ਨੂੰ ਜਨਮ ਦਿੰਦਾ ਹੈ। ਇਹ ਨਵਾਂ ਰਾਜਾ ਤੁਹਾਡੇ ਲਈ ਬਹੁਤ ਤੇਜ਼ ਫ਼ਨੀਅਰ ਵਰਗਾ ਹੋਵੇਗਾ।

ਜ਼ਬੂਰ 18:34
ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ।

ਜ਼ਬੂਰ 18:29
ਹੇ ਯਹੋਵਾਹ, ਤੇਰੀ ਸਹਾਇਤਾ ਨਾਲ, ਮੈਂ ਫ਼ੌਜੀਆਂ ਸੰਗ ਭੱਜ ਸੱਕਦਾ ਹਾਂ। ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਦੁਸ਼ਮਣ ਦੀਆਂ ਕੰਧਾਂ ਉੱਤੇ ਚੜ੍ਹ ਸੱਕਦਾ ਹਾਂ।

੨ ਤਵਾਰੀਖ਼ 20:1
ਯਹੋਸ਼ਾਫ਼ਾਟ ਲੜਾਈ ਦਾ ਸਾਹਮਣਾ ਕਰਦਾ ਹੋਇਆ ਇਸ ਤੋਂ ਬਾਅਦ ਮੋਆਬੀ, ਅਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਹੋਰ ਲੋਕ ਯਹੋਸ਼ਾਫ਼ਾਟ ਨਾਲ ਲੜਨ ਲਈ ਆਏ।

੨ ਤਵਾਰੀਖ਼ 17:11
ਕੁਝ ਫ਼ਲਿਸਤੀ ਲੋਕ ਯਹੋਸ਼ਾਫ਼ਾਟ ਲਈ ਤੋਹਫ਼ੇ ਲਿਆਏ ਤੇ ਉਸਦੀ ਤਾਕਤ ਨੂੰ ਜਾਣਦੇ ਹੋਏ ਸਗੋਂ ਉਹ ਉਸ ਲਈ ਚਾਂਦੀ ਦੇ ਤੋਹਫ਼ੇ ਲੈ ਕੇ ਆਏ। ਅਰਬ ਦੇ ਲੋਕ ਉਸ ਕੋਲ ਨਜ਼ਰਾਨੇ ਵਿੱਚ ਇੱਜੜ ਲਿਆਏ ਜਿਸ ਵਿੱਚ 7,700 ਭੇਡਾਂ ਅਤੇ 7,700 ਬੱਕਰੀਆਂ ਸਨ।

੨ ਤਵਾਰੀਖ਼ 14:11
ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, “ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸੱਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈ ਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਂ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।”

੧ ਤਵਾਰੀਖ਼ 12:18
ਅਮਸਈ 30 ਨਾਇੱਕਾਂ ਦਾ ਆਗੂ ਸੀ, ਆਤਮਾ ਅਮਸਈ ਦੇ ਉੱਤੇ ਆਇਆ ਅਤੇ ਆਖਿਆ, “ਹੇ ਦਾਊਦ, ਅਸੀਂ ਤੇਰੇ ਹਾਂ, ਹੇ ਯੱਸੀ ਦੇ ਪੁੱਤਰ, ਅਸੀਂ ਤੇਰੇ ਨਾਲ ਹਾਂ। ਤੇਰੇ ਨਾਲ ਅਤੇ ਤੇਰੀ ਮਦਦ ਕਰਨ ਵਾਲੇ ਲੋਕਾਂ ਨਾਲ ਵੀ ਸ਼ਾਂਤੀ ਹੋਵੇ, ਕਿਉਂ ਕਿ ਤੇਰਾ ਪਰਮੇਸ਼ੁਰ ਤੇਰੀ ਮਦਦ ਕਰਦਾ ਹੈ!” ਇਉਂ ਦਾਊਦ ਨੇ ਉਨ੍ਹਾਂ ਆਦਮੀਆਂ ਨੂੰ ਸਵੀਕਾਰ ਕਰਕੇ ਆਪਣੇ ਫੌਜੀਆਂ ਦਾ ਆਗੂ ਥਾਪਿਆ।

੧ ਤਵਾਰੀਖ਼ 5:20
ਅਤੇ ਉਹ ਲੋਕ ਜਿਹੜੇ ਮਨੱਸ਼ਹ, ਰਊਬੇਨ ਅਤੇ ਗਾਦ ਪਰਿਵਾਰ-ਸਮੂਹਾਂ ਤੋਂ ਸਨ ਨੇ ਲੜਾਈ ਵਿੱਚ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੂੰ ਮਦਦ ਲਈ ਪੁਕਾਰ ਕੀਤੀ ਕਿਉਂ ਕਿ ਉਨ੍ਹਾਂ ਆਖਿਆ ਕਿ ਉਹ ਯਹੋਵਾਹ ਵਿੱਚ ਭਰੋਸਾ ਰੱਖਦੇ ਹਨ, ਭਰੋਸਾ ਕਰਦੇ ਹਨ। ਇਸ ਲਈ ਪਰਮੇਸ਼ੁਰ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਹਗਰੀ ਮਨੁੱਖਾਂ ਨੂੰ ਹਾਰ ਦੇਣ ਵਿੱਚ ਮਦਦ ਕੀਤੀ। ਤਾਂ ਉਨ੍ਹਾਂ ਨੇ ਹਗਰੀ ਮਨੁੱਖਾਂ ਤੋਂ ਇਲਾਵਾ ਹੋਰ ਵੀ ਜਿਹੜੇ ਮਨੁੱਖਾਂ ਨੇ ਹਗਰੀਆਂ ਦਾ ਸਾਥ ਦਿੱਤਾ ਸੀ, ਉਨ੍ਹਾਂ ਨੂੰ ਵੀ ਹਰਾਇਆ।