2 Chronicles 30:27
ਜਾਜਕ ਅਤੇ ਲੇਵੀ ਖੜ੍ਹੇ ਹੋਏ ਅਤੇ ਯਹੋਵਾਹ ਨੂੰ ਲੋਕਾਂ ਨੂੰ ਅਸੀਸ ਦੇਣ ਲਈ ਹੁਕਮ ਲਿਆ ਤਾਂ ਪਰਮੇਸ਼ੁਰ ਨੇ ਉਨ੍ਹਾਂ ਦੀ ਸੁਣੀ ਅਤੇ ਉਨ੍ਹਾਂ ਦੀ ਪ੍ਰਾਰਥਨਾ ਯਹੋਵਾਹ ਦੇ ਪਵਿੱਤਰ ਗ੍ਰਹਿ ਵਿੱਚ ਸੁਰਗਾਂ ਤੀਕ ਸੁਣੀ ਗਈ।
2 Chronicles 30:27 in Other Translations
King James Version (KJV)
Then the priests the Levites arose and blessed the people: and their voice was heard, and their prayer came up to his holy dwelling place, even unto heaven.
American Standard Version (ASV)
Then the priests the Levites arose and blessed the people: and their voice was heard, and their prayer came up to his holy habitation, even unto heaven.
Bible in Basic English (BBE)
Then the priests and the Levites gave the people a blessing: and the voice of their prayer went up to the holy place of God in heaven.
Darby English Bible (DBY)
And the priests the Levites arose and blessed the people; and their voice was heard, and their prayer came up to his holy habitation, to the heavens.
Webster's Bible (WBT)
Then the priests the Levites arose and blessed the people: and their voice was heard, and their prayer ascended to his holy dwelling-place, even to heaven.
World English Bible (WEB)
Then the priests the Levites arose and blessed the people: and their voice was heard, and their prayer came up to his holy habitation, even to heaven.
Young's Literal Translation (YLT)
and the priests, the Levites, rise and bless the people, and their voice is heard, and their prayer cometh in to His holy habitation, to the heavens.
| Then the priests | וַיָּקֻ֜מוּ | wayyāqumû | va-ya-KOO-moo |
| the Levites | הַכֹּֽהֲנִ֤ים | hakkōhănîm | ha-koh-huh-NEEM |
| arose | הַלְוִיִּם֙ | halwiyyim | hahl-vee-YEEM |
| blessed and | וַיְבָרֲכ֣וּ | waybārăkû | vai-va-ruh-HOO |
| אֶת | ʾet | et | |
| the people: | הָעָ֔ם | hāʿām | ha-AM |
| and their voice | וַיִּשָּׁמַ֖ע | wayyiššāmaʿ | va-yee-sha-MA |
| heard, was | בְּקוֹלָ֑ם | bĕqôlām | beh-koh-LAHM |
| and their prayer | וַתָּב֧וֹא | wattābôʾ | va-ta-VOH |
| came | תְפִלָּתָ֛ם | tĕpillātām | teh-fee-la-TAHM |
| holy his to up | לִמְע֥וֹן | limʿôn | leem-ONE |
| dwelling place, | קָדְשׁ֖וֹ | qodšô | kode-SHOH |
| even unto heaven. | לַשָּׁמָֽיִם׃ | laššāmāyim | la-sha-MA-yeem |
Cross Reference
ਜ਼ਬੂਰ 68:5
ਆਪਣੇ ਪਵਿੱਤਰ ਮੰਦਰ ਵਿੱਚ ਯਤੀਮਾਂ ਲਈ ਪਰਮੇਸ਼ੁਰ ਇੱਕ ਪਿਤਾ ਵਾਂਗ ਹੈ। ਪਰਮੇਸ਼ੁਰ ਵਿਧਵਾਵਾਂ ਨੂੰ ਪਾਲਦਾ ਹੈ।
ਅਸਤਸਨਾ 26:15
ਆਪਣੇ ਪਵਿੱਤਰ ਘਰ, ਅਕਾਸ਼ ਵਿੱਚੋਂ ਹੇਠਾਂ ਤੱਕੋ ਅਤੇ ਆਪਣੇ ਇਸਰਾਏਲੀ ਲੋਕਾਂ ਨੂੰ ਅਸੀਸ ਦਿਉ ਅਤੇ ਸਾਨੂੰ ਦਿੱਤੀ ਹੋਈ ਧਰਤੀ ਨੂੰ ਅਸੀਸ ਦੇਵੋ। ਤੁਸੀਂ ਸਾਡੇ ਪੁਰਖਿਆਂ ਨਾਲ, ਸਾਨੂੰ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।’
੨ ਤਵਾਰੀਖ਼ 23:18
ਯਹੋਯਾਦਾ ਨੇ ਮੰਦਰ ਦੀ ਦੇਖਭਾਲ ਦਾ ਕੰਮ ਜਾਜਕਾਂ ਨੂੰ ਸੌਂਪ ਦਿੱਤਾ, ਜੋ ਕਿ ਲੇਵੀ ਸਨ ਅਤੇ ਜੋ ਦਾਊਦ ਦੁਆਰਾ ਯਹੋਵਾਹ ਦੇ ਮੰਦਰ ਵਿੱਚ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੇ ਅਨੁਸਾਰ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਵਿਵਸਥਿਤ ਕੀਤੇ ਗਏ ਸਨ। ਉਹ ਦਾਊਦ ਦੁਆਰਾ ਵਿਵਸਥਿਤ ਕੀਤੇ ਅਨੁਸਾਰ ਯਹੋਵਾਹ ਲਈ ਬਹੁਤ ਆਨੰਦਿਤ ਸਨ ਅਤੇ ਗਾ ਰਹੇ ਸਨ।
ਗਿਣਤੀ 6:23
“ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਇਹ ਤਰੀਕਾ ਹੈ ਜਿਸਦੇ ਅਨੁਸਾਰ ਉਨ੍ਹਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਅਸੀਸ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਆਖਣਾ ਚਾਹੀਦਾ ਹੈ:
ਰਸੂਲਾਂ ਦੇ ਕਰਤੱਬ 10:4
ਕੁਰਨੇਲਿਯੁਸ ਨੇ ਦੂਤ ਵੱਲ ਵੇਖਿਆ, ਉਹ ਡਰ ਕੇ ਆਖਣ ਲੱਗਾ, “ਮੇਰੇ ਮਾਲਿਕ, ਤੁਸੀਂ ਕੀ ਚਾਹੁੰਦੇ ਹੋ?” ਦੂਤ ਨੇ ਉਸ ਨੂੰ ਕਿਹਾ, “ਪਰਮੇਸ਼ੁਰ ਨੇ ਤੇਰੀਆਂ ਪ੍ਰਾਰਥਨਾ ਸੁਣ ਲਈਆਂ ਹਨ। ਉਸ ਨੇ ਉਹ ਸਭ ਗੱਲਾਂ ਵੇਖੀਆਂ ਹਨ ਜੋ ਤੂੰ ਗਰੀਬ ਲੋਕਾਂ ਲਈ ਕਰਦਾ ਹੈਂ। ਇਸ ਲਈ ਉਹ ਤੈਨੂੰ ਨਹੀਂ ਭੁਲਿਆ।
ਯਸਈਆਹ 66:1
ਪਰਮੇਸ਼ੁਰ ਸਮੂਹ ਕੌਮਾਂ ਦਾ ਨਿਆਂ ਕਰੇਗਾ ਇਹੀ ਹੈ ਜੋ ਪਰਮੇਸ਼ੁਰ ਆਖਦਾ ਹੈ, “ਅਕਾਸ਼ ਮੇਰਾ ਸਿੰਘਾਸਣ ਨੇ। ਧਰਤੀ ਮੇਰਾ ਪੈਰ ਟਿਕਾਣਾ ਹੈ। ਇਸ ਲਈ ਤੁਸੀਂ ਕੀ ਸੋਚਦੇ ਹੋ ਕਿ ਤੁਸੀਂ ਮੇਰੇ ਲਈ ਇੱਕ ਘਰ ਬਣਾ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਬਣਾ ਸੱਕਦੇ! ਕੀ ਤੁਸੀਂ ਮੇਰੇ ਅਰਾਮ ਕਰਨ ਲਈ ਕੋਈ ਥਾਂ ਦੇ ਸੱਕਦੇ ਹੋ? ਨਹੀਂ! ਤੁਸੀਂ ਨਹੀਂ ਦੇ ਸੱਕਦੇ!
ਯਸਈਆਹ 63:15
ਪਰਮੇਸ਼ੁਰ ਅੱਗੇ ਪ੍ਰਾਰਥਨਾ ਆਪਣੇ ਲੋਕਾਂ ਦੀ ਸਹਾਇਤਾ ਲਈ ਯਹੋਵਾਹ ਜੀ, ਆਪਣੇ ਉੱਚੇ ਅਕਾਸ਼ਾਂ ਤੋਂ ਹੇਠਾਂ ਵੱਲ ਦੇਖੋ। ਦੇਖੋ ਕਿ ਹੁਣ ਕਿਹੜੀਆਂ ਗੱਲਾਂ ਵਾਪਰ ਰਹੀਆਂ ਨੇ! ਅਕਾਸ਼ ਵਿੱਚਲੇ ਆਪਣੇ ਮਹਾਨ ਅਤੇ ਪਵਿੱਤਰ ਘਰ ਵਿੱਚੋਂ, ਸਾਡੇ ਵੱਲ ਦੇਖੋ। ਸਾਡੇ ਲਈ ਤੁਹਾਡਾ ਗੂਹੜਾ ਪਿਆਰ ਕਿੱਥੋ ਹੈ? ਤੁਹਾਡੇ ਤਾਕਤਵਰ ਕੰਮ ਕਿੱਥੋ ਨੇ ਜਿਹੜੇ ਤੁਹਾਡੇ ਧੁਰ ਅੰਦਰੋਂ ਆਉਂਦੇ ਨੇ? ਮੇਰੇ ਲਈ ਤੁਹਾਡੀ ਦਇਆ ਕਿੱਥੋ ਹੈ? ਤੁਸੀਂ ਆਪਣੇ ਮਿਹਰ ਭਰੇ ਪਿਆਰ ਨੂੰ ਮੇਰੇ ਕੋਲੋਂ ਕਿੱਥੋ ਛੁਪਾ ਰਹੇ ਹੋ?
ਯਸਈਆਹ 57:15
ਪਰਮੇਸ਼ੁਰ ਉੱਚਾ ਅਤੇ ਉੱਠਿਆ ਹੋਇਆ ਹੈ। ਪਰਮੇਸ਼ੁਰ ਸਦਾ ਜਿਉਂਦਾ ਹੈ। ਪਰਮੇਸ਼ੁਰ ਦਾ ਨਾਮ ਪਵਿੱਤਰ ਹੈ। ਪਰਮੇਸ਼ੁਰ ਆਖਦਾ ਹੈ, “ਮੈਂ ਉੱਚੀ ਪਵਿੱਤਰ ਥਾਂ ਉੱਤੇ ਰਹਿੰਦਾ ਹਾਂ, ਪਰ ਉਨ੍ਹਾਂ ਲੋਕਾਂ ਨਾਲ ਵੀ ਜਿਹੜੇ ਉਦਾਸ ਅਤੇ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਵਾਂ ਜੀਵਨ ਦੇਵਾਂਗਾ ਜਿਹੜੇ ਆਪਣੇ ਆਤਮੇ ਵਿੱਚ ਨਿਮਾਣੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਜੀਵਨ ਦੇਵਾਂਗਾ, ਜਿਹੜੇ ਆਪਣੇ ਦਿਲਾਂ ਅੰਦਰ ਉਦਾਸ ਨੇ।
੧ ਸਲਾਤੀਨ 8:39
ਤਾਂ ਕਿਰਪਾ ਕਰਕੇ ਅਕਾਸ਼ ’ਚ ਹੁੰਦਿਆਂ ਹੋਇਆਂ ਉਸਦੀਆਂ ਪ੍ਰਾਰਥਨਾ ਨੂੰ ਸੁਣੀ ਅਤੇ ਉਨ੍ਹਾਂ ਨੂੰ ਮਾਫ਼ ਕਰ ਦੇਵੀਂ ਉਨ੍ਹਾਂ ਦੀ ਮਦਦ ਕਰੀਂ ਜਿਵੇਂ ਕਿ ਤੂੰ ਜਾਣਦਾ ਹੈਂ ਕਿ ਉਨ੍ਹਾਂ ਦੇ ਮਨਾਂ ਵਿੱਚ ਕੀ ਹੈ।
੧ ਸਲਾਤੀਨ 8:30
ਹੇ ਯਹੋਵਾਹ, ਮੈਂ ਸੁਲੇਮਾਨ, ਤੇਰਾ ਸੇਵਕ ਅਤੇ ਤੇਰੇ ਲੋਕ, ਇਸਰਾਏਲੀ ਮੰਦਰ ਨੂੰ ਆਕੇ ਅਤੇ ਇੱਥੇ ਪ੍ਰਾਰਥਨਾ ਕਰਾਂਗੇ। ਕਿਰਪਾ ਕਰਕੇ ਸਾਡੀਆਂ ਪ੍ਰਾਰਥਨਾਵਾਂ ਨੂੰ ਸੁਣੀ। ਅਸੀਂ ਜਾਣਦੇ ਹਾਂ ਕਿ ਤੂੰ ਅਕਾਸ਼ਾਂ ਵਿੱਚ ਰਹਿੰਦਾ ਹੈਂ। ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਤੂੰ ਓਥੋਂ ਸਾਡੀਆਂ ਪ੍ਰਾਰਥਾਨਾਵਾਂ ਸੁਣੇ, ਅਤੇ ਸਾਨੂੰ ਖਿਮਾ ਕਰ ਦੇਵੇਂ।
ਅਸਤਸਨਾ 10:8
ਉਸ ਸਮੇਂ ਯਹੋਵਾਹ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਉਸ ਦੇ ਖਾਸ ਕੰਮ ਲਈ ਹੋਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕੀਤਾ। ਉਨ੍ਹਾਂ ਦੇ ਜ਼ਿੰਮੇ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕ ਕੇ ਲਿਜਾਣ ਦਾ ਕੰਮ ਸੀ। ਉਹ ਯਹੋਵਾਹ ਦੇ ਸਨਮੁੱਖ ਜਾਜਕਾਂ ਦੀ ਸੇਵਾ ਵੀ ਕਰਦੇ ਸਨ। ਅਤੇ ਉਨ੍ਹਾਂ ਦਾ ਕੰਮ ਯਹੋਵਾਹ ਦੇ ਨਾਮ ਉੱਤੇ ਲੋਕਾਂ ਨੂੰ ਅਸੀਸ ਦੇਣਾ ਵੀ ਸੀ। ਉਹ ਅੱਜ ਵੀ ਇਹ ਖਾਸ ਕੰਮ ਕਰਦੇ ਹਨ।