੨ ਤਵਾਰੀਖ਼ 6:40 in Punjabi

ਪੰਜਾਬੀ ਪੰਜਾਬੀ ਬਾਈਬਲ ੨ ਤਵਾਰੀਖ਼ ੨ ਤਵਾਰੀਖ਼ 6 ੨ ਤਵਾਰੀਖ਼ 6:40

2 Chronicles 6:40
ਹੁਣ, ਹੇ ਮੇਰੇ ਪਰਮੇਸ਼ੁਰ, ਹੁਣ ਇਸ ਥਾਂ ਤੇ ਜੋ ਅਸੀਂ ਬੇਨਤੀ ਕਰ ਰਹੇ ਹਾਂ ਉਸ ਪ੍ਰਾਰਥਨਾ ਨੂੰ ਅੱਖਾਂ, ਕੰਨ ਖੋਲ੍ਹਕੇ ਸੁਣ ਅਤੇ ਸਾਡੀ ਬੇਨਤੀ ਨੂੰ ਪ੍ਰਵਾਨ ਕਰ।

2 Chronicles 6:392 Chronicles 62 Chronicles 6:41

2 Chronicles 6:40 in Other Translations

King James Version (KJV)
Now, my God, let, I beseech thee, thine eyes be open, and let thine ears be attent unto the prayer that is made in this place.

American Standard Version (ASV)
Now, O my God, let, I beseech thee, thine eyes be open, and let thine ears be attent, unto the prayer that is made in this place.

Bible in Basic English (BBE)
Now, O my God, may your eyes be open and your ears awake to the prayers made in this place.

Darby English Bible (DBY)
Now, my God, I beseech thee, let thine eyes be open and let thine ears be attentive unto the prayer [that is made] in this place.

Webster's Bible (WBT)
Now, my God, let, I beseech thee, thy eyes be open, and let thy ears be attentive to the prayer that is made in this place.

World English Bible (WEB)
Now, my God, let, I beg you, your eyes be open, and let your ears be attentive, to the prayer that is made in this place.

Young's Literal Translation (YLT)
`Now, my God, let, I beseech Thee, Thine eyes be open, and Thine ears attentive, to the prayer of this place:

Now,
עַתָּ֣הʿattâah-TA
my
God,
אֱלֹהַ֗יʾĕlōhayay-loh-HAI
thee,
beseech
I
let,
יִֽהְיוּyihĕyûYEE-heh-yoo
thine
eyes
נָ֤אnāʾna
be
עֵינֶ֙יךָ֙ʿênêkāay-NAY-HA
open,
פְּתֻח֔וֹתpĕtuḥôtpeh-too-HOTE
ears
thine
let
and
וְאָזְנֶ֖יךָwĕʾoznêkāveh-oze-NAY-ha
be
attent
קַשֻּׁב֑וֹתqaššubôtka-shoo-VOTE
prayer
the
unto
לִתְפִלַּ֖תlitpillatleet-fee-LAHT
that
is
made
in
this
הַמָּק֥וֹםhammāqômha-ma-KOME
place.
הַזֶּֽה׃hazzeha-ZEH

Cross Reference

੨ ਤਵਾਰੀਖ਼ 7:15
ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ।

ਜ਼ਬੂਰ 17:1
ਦਾਊਦ ਦੀ ਪ੍ਰਾਰਥਨਾ। ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ। ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ, ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।

ਨਹਮਿਆਹ 1:11
ਇਸ ਲਈ ਹੇ ਪ੍ਰਭੂ, ਕਿਰਪਾ ਕਰਕੇ ਮੇਰੀ ਬਿਨਤੀ ਨੂੰ ਸੁਣ। ਮੈਂ ਤੇਰਾ ਦਾਸ ਹਾਂ, ਸੋ ਤੂੰ ਕਿਰਪਾ ਕਰਕੇ ਆਪਣੇ ਸੇਵਕ ਦੀਆਂ ਪ੍ਰਾਰਥਨਾਵਾਂ ਨੂੰ ਸੁਣ ਜੋ ਤੇਰੇ ਨਾਉਂ ਦੀ ਇੱਜਤ ਕਰਨ ਦੀ ਇੱਛਾ ਰੱਖਦਾ ਹੈ। ਇਸ ਆਦਮੀ ਅੱਗੇ ਮਿਹਰ ਕਰਕੇ ਆਪਣੇ ਸੇਵਕ ਦੀ ਸਹਾਇਤਾ ਕਰ।” ਮੈਂ ਪਾਤਸ਼ਾਹ ਦਾ ਸਾਕੀ ਸੀ।

ਨਹਮਿਆਹ 1:6
“ਹੇ ਪਰਮੇਸ਼ੁਰ, ਤੇਰੇ ਕੰਨ ਅਤੇ ਅੱਖਾਂ ਖੁੱਲੇ ਰਹਿਣ ਤਾਂ ਜੋ ਤੇਰੇ ਸੇਵਕ ਵੱਲ ਜੋ ਦਿਨ ਰਾਤ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾ ਹੈ ਉਸ ਵੱਲ ਤੇਰਾ ਧਿਆਨ ਹੋਵੇ। ਮੈਂ ਤੇਰੇ ਸੇਵਕਾਂ ਭਾਵ ਇਸਰਾਏਲ ਦੇ ਲੋਕਾਂ ਲਈ ਪ੍ਰਾਰਬਨਾ ਕਰ ਰਿਹਾ ਹਾਂ ਅਤੇ ਮੈਂ ਕਬੂਲ ਕਰਦਾ ਹਾਂ ਕਿ ਅਸੀਂ ਇਸਰਾਏਲੀਆਂ ਨੇ ਤੇਰੇ ਵਿਰੁੱਧ ਪਾਪ ਵੀ ਕੀਤੇ ਹਨ। ਮੈਂ ਇਹ ਵੀ ਮੰਨਦਾ ਹਾਂ ਕਿ ਮੈਂ ਵੀ ਤੇਰੇ ਵਿਰੁੱਧ ਪਾਪ ਕੀਤਾ ਅਤੇ ਮੇਰੇ ਘਰਾਣੇ ਨੇ ਵੀ ਤੇਰੇ ਵਿਰੁੱਧ ਪਾਪ ਕੀਤੇ ਹਨ।

ਦਾਨੀ ਐਲ 9:16
ਯਹੋਵਾਹ, ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਯਰੂਸ਼ਲਮ ਤੇਰੇ ਪਵਿੱਤਰ ਪਰਬਤ ਉੱਤੇ ਹੈ। ਆਪਣੀਆਂ ਸਾਰੀਆਂ ਨੇਕ ਕਰਨੀਆਂ ਮੁਤਾਬਕ, ਇਸ ਲਈ ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਸਾਡੇ ਆਲੇ-ਦੁਆਲੇ ਦੇ ਲੋਕ ਸਾਡਾ ਨਿਰਾਦਰ ਕਰਦੇ ਹਨ ਅਤੇ ਤੇਰੇ ਬੰਦਿਆਂ ਦਾ ਮਜ਼ਾਕ ਉਡਾਉਂਦੇ ਹਨ। ਇਹ ਇਸ ਲਈ ਵਾਪਰਦਾ ਹੈ ਕਿਉਂ ਕਿ ਅਸੀਂ ਅਤੇ ਸਾਡੇ ਪੁਰਖਿਆਂ ਨੇ ਤੇਰੇ ਖਿਲਾਫ਼ ਪਾਪ ਕੀਤਾ ਹੈ।

ਯਸਈਆਹ 37:17
ਯਹੋਵਾਹ ਜੀ, ਮਿਹਰ ਕਰਕੇ ਮੇਰੀ ਬੇਨਤੀ ਸੁਣੋ! ਯਹੋਵਾਹ ਜੀ, ਆਪਣੇ ਨੇਤਰ ਖੋਹਲੋ ਅਤੇ ਇਸ ਸੰਦੇਸ਼ ਨੂੰ ਦੇਖੋ। ਉਨ੍ਹਾਂ ਸ਼ਬਦਾਂ ਨੂੰ ਸੁਣੋ ਜਿਹੜੇ ਸਨਹੇਰੀਬ ਨੇ ਤੁਹਾਡੀ, ਇੱਕ ਜੀਵਿਤ ਪਰਮੇਸ਼ੁਰ ਦੀ, ਬੇਅਦਬੀ ਕਰਨ ਲਈ ਘੱਲੇ ਹਨ!

ਜ਼ਬੂਰ 116:2
ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।

ਜ਼ਬੂਰ 88:1
ਕੋਰਹ ਪਰਿਵਾਰ ਵੱਲੋਂ ਉਸਤਤਿ ਦਾ ਇੱਕ ਗੀਤ। ਨਿਰਦੇਸ਼ਕ ਲਈ: ਇੱਕ ਦੁੱਖਦਾਈ ਬਿਮਾਰੀ ਬਾਰੇ। ਹੇਮਨ ਅਜ਼ਰਾਂਹੀ ਦਾ ਇੱਕ ਭਗਤੀ ਗੀਤ। ਯਹੋਵਾਹ ਪਰਮੇਸ਼ੁਰ, ਤੁਸੀਂ ਮੇਰੇ ਮੁਕਤੀਦਾਤਾ ਹੋ। ਮੈਂ ਤੁਹਾਡੇ ਅੱਗੇ ਦਿਨ-ਰਾਤ ਪ੍ਰਾਰਥਨਾ ਕਰਦਾ ਰਿਹਾ।

ਜ਼ਬੂਰ 34:15
ਯਹੋਵਾਹ ਨੇਕ ਬੰਦਿਆਂ ਦੀ ਰੱਖਿਆ ਕਰਦਾ ਹੈ। ਉਹ ਉਨ੍ਹਾਂ ਦੀਆਂ ਪ੍ਰਾਰਥਨਾ ਸੁਣਦਾ ਹੈ।

ਜ਼ਬੂਰ 31:2
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ। ਛੇਤੀ ਆਉ ਅਤੇ ਮੈਨੂੰ ਬਚਾਉ। ਮੇਰੀ ਚੱਟਾਨ ਹੋਵੋ, ਮੇਰਾ ਸੁਰੱਖਿਅਤ ਸਥਾਨ ਹੋਵੋ। ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ।

ਜ਼ਬੂਰ 22:1
ਨਿਰਦੇਸ਼ਕ ਲਈ: “ਸਵੇਰ ਦਾ ਹਿਰਨ” ਦੀ ਧੁਨੀ। ਦਾਊਦ ਦਾ ਇੱਕ ਗੀਤ। ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ। ਤੁਸਾਂ ਮੈਨੂੰ ਕਿਉਂ ਛੱਡ ਦਿੱਤਾ? ਤੁਸੀਂ ਮੈਨੂੰ ਬਚਾਉਣ ਤੋਂ ਬਹੁਤ ਦੂਰ ਹੋਂ। ਤੁਸੀਂ ਮਦਦ ਲਈ ਮੇਰੀ ਪੁਕਾਰ ਸੁਣਨ ਲਈ ਬਹੁਤ ਦੂਰ ਹੋਂ।

ਜ਼ਬੂਰ 13:3
ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਵੱਲ ਤੱਕੋ। ਮੇਰੇ ਪ੍ਰਸ਼ਨ ਦਾ ਉੱਤਰ ਦੇਵੋ। ਮੈਨੂੰ ਜਵਾਬ ਦੇਵੋ ਨਹੀਂ ਤਾਂ ਮੈਂ ਮਰ ਜਾਵਾਂਗਾ।

ਜ਼ਬੂਰ 7:3
ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਕੋਈ ਮੰਦਾ ਕੰਮ ਨਹੀਂ ਕੀਤਾ। ਮੈਂ ਵਾਅਦਾ ਕਰਦਾ ਹਾਂ ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ।

੨ ਤਵਾਰੀਖ਼ 16:9
ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਵੇਖਦੀਆਂ ਹਨ ਤਾਂ ਕਿ ਉਹ ਉਨ੍ਹਾਂ ਦੀ ਮਦਦ ਕਰੇ ਜਿਨ੍ਹਾਂ ਦਾ ਦਿਲ ਉਸ ਉੱਪਰ ਪੂਰਾ ਨਿਹਚਾ ਰੱਖਦਾ ਹੈ। ਆਸਾ, ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਅੱਗੇਰੇ ਜੀਵਨ ’ਚ ਲੜਾਈ ਹੀ ਲੜਾਈ ਹੈ।”

੧ ਸਲਾਤੀਨ 8:52
“ਹੇ ਯਹੋਵਾਹ ਪਰਮੇਸ਼ੁਰ, ਕਿਰਪਾ ਕਰਕੇ ਮੇਰੀਆਂ ਪ੍ਰਾਰਥਨਾਵਾਂ ਅਤੇ ਆਪਣੇ ਲੋਕਾਂ, ਇਸਰਾਏਲੀਆਂ ਦੀਆਂ ਪ੍ਰਾਰਥਨਾਵਾਂ ਸੁਣ। ਜਦੋਂ ਵੀ ਉਹ ਤੈਨੂੰ ਬੁਲਾਉਣ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣੀਁ।