੨ ਕੁਰਿੰਥੀਆਂ 11:11 in Punjabi

ਪੰਜਾਬੀ ਪੰਜਾਬੀ ਬਾਈਬਲ ੨ ਕੁਰਿੰਥੀਆਂ ੨ ਕੁਰਿੰਥੀਆਂ 11 ੨ ਕੁਰਿੰਥੀਆਂ 11:11

2 Corinthians 11:11
ਅਤੇ ਮੈਂ ਤੁਹਾਡੇ ਉੱਪਰ ਕਿਉਂ ਬੋਝ ਨਹੀਂ ਬਣਿਆ? ਤੁਹਾਡਾ ਕੀ ਖਿਆਲ ਹੈ ਕਿ ਇਹ ਇਸ ਲਈ ਹੈ ਕਿ ਮੈਂ ਤੁਹਾਨੂੰ ਪਿਆਰ ਨਹੀਂ ਕਰਦਾ? ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਪਿਆਰ ਕਰਦਾ ਹਾਂ।

2 Corinthians 11:102 Corinthians 112 Corinthians 11:12

2 Corinthians 11:11 in Other Translations

King James Version (KJV)
Wherefore? because I love you not? God knoweth.

American Standard Version (ASV)
Wherefore? because I love you not? God knoweth.

Bible in Basic English (BBE)
Why? because I have no love for you? let God be judge.

Darby English Bible (DBY)
Why? because I do not love you? God knows.

World English Bible (WEB)
Why? Because I don't love you? God knows.

Young's Literal Translation (YLT)
wherefore? because I do not love you? God hath known!

Wherefore?
διατί;diatithee-ah-TEE
because
ὅτιhotiOH-tee
I
love
οὐκoukook
you
ἀγαπῶagapōah-ga-POH
not?
ὑμᾶς;hymasyoo-MAHS

hooh
God
θεὸςtheosthay-OSE
knoweth.
οἶδεν·oidenOO-thane

Cross Reference

੨ ਕੁਰਿੰਥੀਆਂ 12:15
ਇਸ ਲਈ ਮੈਂ ਤੁਹਾਨੂੰ ਉਹ ਸਭ ਕੁਝ ਦੇਣ ਲਈ ਆਨੰਦਿਤ ਹਾਂ ਜੋ ਮੇਰੇ ਕੋਲ ਹੈ। ਮੈਂ ਆਪਣਾ ਆਪ ਵੀ ਤੁਹਾਨੂੰ ਦੇ ਦੇਵਾਂਗਾ। ਜੇ ਮੈਂ ਤੁਹਾਨੂੰ ਵੱਧ ਪਿਆਰ ਕਰਾਂਗਾ ਤਾਂ ਵੀ ਤੁਸੀਂ ਮੈਨੂੰ ਘੱਟ ਪਿਆਰ ਕਰੋਂਗੇ।

੨ ਕੁਰਿੰਥੀਆਂ 7:3
ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਣ ਦੇ ਇੱਛੁਕ ਹਾਂ ਅਤੇ ਇੱਥੋਂ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।

੨ ਕੁਰਿੰਥੀਆਂ 6:11
ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪੱਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।

ਪਰਕਾਸ਼ ਦੀ ਪੋਥੀ 2:23
ਮੈਂ ਉਸ ਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ।

ਇਬਰਾਨੀਆਂ 4:13
ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸੱਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸੱਕਦਾ ਹੈ। ਹਰ ਚੀਜ਼ ਉਸ ਦੇ ਸਾਹਮਣੇ ਖੁੱਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।

੨ ਕੁਰਿੰਥੀਆਂ 12:2
ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸ ਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸਰੀਰ ਵਿੱਚ ਗਿਆ ਸੀ ਜਾਂ ਸਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।

੨ ਕੁਰਿੰਥੀਆਂ 11:31
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ।

ਰਸੂਲਾਂ ਦੇ ਕਰਤੱਬ 15:8
ਪਰਮੇਸ਼ੁਰ ਸਭ ਦੇ ਦਿਲਾਂ ਦੀਆਂ ਜਾਣਦਾ ਹੈ ਤਾਂ ਹੀ ਉਸ ਨੇ ਗੈਰ ਯਹੂਦੀਆਂ ਨੂੰ ਸਵੀਕਾਰ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਪਵਿੱਤਰ ਆਤਮਾ ਦੇਕੇ ਜਿਵੇਂ ਕਿ ਉਸ ਨੇ ਸਾਨੂੰ ਦਿੱਤਾ ਸੀ ਦੇਕੇ ਸਾਨੂੰ ਇਹ ਸਾਬਿਤ ਕੀਤਾ।

ਯੂਹੰਨਾ 21:17
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।

ਯੂਹੰਨਾ 2:24
ਪਰ ਯਿਸੂ ਨੇ ਉਨ੍ਹਾਂ ਤੇ ਯਕੀਨ ਨਾ ਕੀਤਾ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।

ਜ਼ਬੂਰ 44:21
ਅਵਸ਼ ਹੀ, ਪਰਮੇਸ਼ੁਰ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ। ਉਹ ਸਾਡੇ ਡੂੰਘੇ ਭੇਤਾਂ ਨੂੰ ਵੀ ਜਾਣਦਾ ਹੈ।

ਯਸ਼ਵਾ 22:22
“ਯਹੋਵਾਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ! ਅਸੀਂ ਫ਼ੇਰ ਆਖਦੇ ਹਾਂ ਕਿ ਯਹੋਵਾਹ ਹੀ ਪਰਮੇਸ਼ੁਰ ਹੈ! ਅਤੇ ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੰਝ ਕਿਉਂ ਕੀਤਾ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਵੀ ਜਾਣ ਲਵੋ ਤਾਂ ਜੋ ਤੁਸੀਂ ਨਿਆਂ ਕਰ ਸੱਕੋ ਕਿ ਅਸੀਂ ਕੀ ਕੀਤਾ। ਜੇ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਅਸੀਂ ਕੁਝ ਗਲਤ ਕੰਮ ਕੀਤਾ ਹੈ, ਤੁਸੀਂ ਸਾਨੂੰ ਹੁਣੇ ਮਾਰ ਸੱਕਦੇ ਹੋ।

੨ ਕੁਰਿੰਥੀਆਂ 11:10
ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸੱਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾਈ ਨਾਲ ਆਖ ਰਿਹਾ ਹਾਂ।