2 Corinthians 5:13
ਜੇ ਅਸੀਂ ਝੱਲੇ ਹਾਂ ਤਾਂ ਇਹ ਪਰਮੇਸ਼ੁਰ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।
2 Corinthians 5:13 in Other Translations
King James Version (KJV)
For whether we be beside ourselves, it is to God: or whether we be sober, it is for your cause.
American Standard Version (ASV)
For whether we are beside ourselves, it is unto God; or whether we are of sober mind, it is unto you.
Bible in Basic English (BBE)
For if we are foolish, it is to God; or if we are serious, it is for you.
Darby English Bible (DBY)
For whether we are beside ourselves, [it is] to God; or are sober, [it is] for you.
World English Bible (WEB)
For if we are beside ourselves, it is for God. Or if we are of sober mind, it is for you.
Young's Literal Translation (YLT)
for whether we were beside ourselves, `it was' to God; whether we be of sound mind -- `it is' to you,
| For | εἴτε | eite | EE-tay |
| whether | γὰρ | gar | gahr |
| ourselves, beside be we | ἐξέστημεν | exestēmen | ayks-A-stay-mane |
| it is to God: | θεῷ· | theō | thay-OH |
| whether or | εἴτε | eite | EE-tay |
| we be sober, | σωφρονοῦμεν | sōphronoumen | soh-froh-NOO-mane |
| it is for your cause. | ὑμῖν | hymin | yoo-MEEN |
Cross Reference
੨ ਕੁਰਿੰਥੀਆਂ 11:1
ਪੌਲੁਸ ਅਤੇ ਝੂਠੇ ਰਸੂਲ ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹਮਾਲ ਤੋਂ ਕੰਮ ਲਵੋ ਜਦੋਂ ਮੈਂ ਥੋੜਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ।
੨ ਕੁਰਿੰਥੀਆਂ 11:16
ਪੌਲੁਸ ਆਪਣੇ ਦੁੱਖਾਂ ਬਾਰੇ ਦੱਸਦਾ ਹੈ ਮੈਂ ਤੁਹਾਨੂੰ ਫ਼ੇਰ ਆਖਦਾ ਹਾਂ; ਕੋਈ ਵਿਅਕਤੀ ਵੀ ਇਹ ਨਾ ਸੋਚੇ ਕਿ ਮੈਂ ਮੂਰਖ ਹਾਂ। ਪਰ ਜੇ ਤੁਸੀਂ ਸੋਚਦੇ ਹੋ ਕਿ ਮੈਂ ਮੂਰਖ ਹਾਂ ਤਾਂ ਤੁਸੀਂ ਮੈਨੂੰ ਇੱਕ ਮੂਰਖ ਵਾਂਗ ਹੀ ਪ੍ਰਵਾਨ ਕਰੋ। ਫ਼ੇਰ ਮੈਂ ਵੀ ਥੋੜੀ ਜਿਹੀ ਸ਼ੇਖੀ ਮਾਰ ਸੱਕਾਂਗਾ।
੨ ਕੁਰਿੰਥੀਆਂ 12:11
ਕੁਰਿੰਥ ਵਿੱਚ ਮਸੀਹੀਆਂ ਬਾਰੇ ਪੌਲੁਸ ਦਾ ਪਿਆਰ ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲਦਾ ਹਾਂ ਪਰ ਅਜਿਹਾ ਤੁਸੀਂ ਮੇਰੇ ਕੋਲੋਂ ਕਰਾਇਆ। ਤੁਹਾਨੂੰ ਲੋਕਾਂ ਨੂੰ ਮੈਨੂੰ ਚੰਗਾ ਕਹਿਣਾ ਚਾਹੀਦਾ ਹੈ। ਮੈਂ ਕੁਝ ਵੀ ਨਹੀਂ ਹਾ, ਪਰ ਮੈਂ ਕਿਸੇ ਵੀ ਢੰਗ ਨਾਲ “ਮਹਾਨ ਰਸੂਲਾਂ” ਨਾਲੋਂ ਘੱਟ ਨਹੀਂ ਹਾਂ।
੨ ਕੁਰਿੰਥੀਆਂ 12:6
ਭਾਵੇਂ ਮੈਂ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਨਾ ਚਾਹੁੰਦਾ ਹਾਂ ਪਰ ਤਾਂ ਵੀ ਮੈਂ ਮੂਰਖ ਨਹੀਂ ਹੋਵਾਂਗਾ ਕਿਉਂਕਿ ਮੈਂ ਸੱਚ ਦੱਸ ਰਿਹਾ ਹੋਵਾਂਗਾ। ਪਰ ਮੈਨੂੰ ਆਪਣੇ ਆਪ ਬਾਰੇ ਸ਼ੇਖੀ ਨਹੀਂ ਮਾਰਨੀ ਚਾਹੀਦੀ। ਕਿਉਂ? ਕਿਉਂ ਜੋ ਮੈਂ ਇਹ ਨਹੀਂ ਚਾਹੁੰਦਾ ਕਿ ਉਹ ਮੇਰੇ ਬਾਰੇ ਵੱਧ ਸੋਚਣ, ਜੋ ਉਹ ਮੈਨੂੰ ਕਰਦਿਆਂ ਦੇਖਦੇ ਹਨ ਜਾਂ ਕਹਿੰਦਿਆਂ ਸੁਣਦੇ ਹਨ।
ਰਸੂਲਾਂ ਦੇ ਕਰਤੱਬ 26:24
ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼ ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”
੨ ਤਿਮੋਥਿਉਸ 2:10
ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
੧ ਥੱਸਲੁਨੀਕੀਆਂ 2:3
ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।
੧ ਥੱਸਲੁਨੀਕੀਆਂ 1:5
ਅਸੀਂ ਤੁਹਾਡੇ ਲਈ ਖੁਸ਼ਖਬਰੀ ਲਿਆਂਦੀ। ਪਰ ਅਸੀਂ ਸਿਰਫ਼ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਅਸੀਂ ਉਸ ਖੁਸ਼ਖਬਰੀ ਨੂੰ ਸ਼ਕਤੀ ਨਾਲ ਲਿਆਂਦਾ ਅਸੀਂ ਇਸ ਨੂੰ ਪਵਿੱਤਰ ਆਤਮਾ ਦੇ ਨਾਲ ਲਿਆਂਦਾ ਅਤੇ ਵੱਧ ਨਿਸ਼ਚਿਤਤਾ ਨਾਲ ਕਿ ਇਹ ਸੱਚ ਸੀ। ਤੁਸੀਂ ਇਹ ਵੀ ਜਾਣਦੇ ਹੋ ਕਿ ਜਦੋਂ ਅਸੀਂ ਤੁਹਾਡੇ ਨਾਲ ਸਾਂ ਅਸੀਂ ਕਿਵੇਂ ਰਹਿੰਦੇ ਸਾਂ। ਅਸੀਂ ਉਸ ਤਰ੍ਹਾਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਜਿਉਂ ਰਹੇ ਸਾਂ।
ਕੁਲੁੱਸੀਆਂ 1:24
ਪੌਲੁਸ ਦਾ ਕਲੀਸਿਯਾ ਲਈ ਕਾਰਜ ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।
੨ ਕੁਰਿੰਥੀਆਂ 7:12
ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁੱਖ ਇਹ ਦੇਖ ਸੱਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ।
੧ ਕੁਰਿੰਥੀਆਂ 4:10
ਅਸੀਂ ਮਸੀਹ ਲਈ ਮੂਰਖ ਹਾਂ। ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਮਸੀਹ ਲਈ ਬੜੇ ਸਿਆਣੇ ਹੋ। ਅਸੀਂ ਕਮਜ਼ੋਰ ਹਾਂ, ਪਰ ਤੁਸੀਂ ਸੋਚਦੇ ਹੋ ਕਿ ਤੁਸੀਂ ਬਲਵਾਨ ਹੋ। ਲੋਕੀਂ ਤੁਹਾਨੂੰ ਮਾਣ ਦਿੰਦੇ ਹਨ, ਪਰ ਉਹ ਸਾਨੂੰ ਮਾਣ ਨਹੀਂ ਦਿੰਦੇ।
ਰੋਮੀਆਂ 12:3
ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
੨ ਸਮੋਈਲ 6:21
ਤਦ ਦਾਊਦ ਨੇ ਮੀਕਲ ਨੂੰ ਕਿਹਾ, “ਯਹੋਵਾਹ ਨੇ ਮੈਨੂੰ ਤੇਰੇ ਪਿਉ ਅਤੇ ਉਸ ਦੇ ਸਾਰੇ ਘਰਾਣੇ ਦੇ ਅੱਗੇ ਚੁਣਿਆ ਹੈ। ਯਹੋਵਾਹ ਨੇ ਮੈਨੂੰ ਆਪਣੇ ਲੋਕਾਂ, ਇਸਰਾਏਲੀਆਂ ਦਾ ਆਗੂ ਬਣਾਇਆ ਹੈ ਸੋ ਮੈਂ ਤਾਂ ਯਹੋਵਾਹ ਦੇ ਅੱਗੇ ਇੰਝ ਹੀ ਨੱਚਾਂਗਾ ਅਤੇ ਜਸ਼ਨ ਮਨਾਵਾਂਗਾ।