੨ ਸਲਾਤੀਨ 10:11 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਲਾਤੀਨ ੨ ਸਲਾਤੀਨ 10 ੨ ਸਲਾਤੀਨ 10:11

2 Kings 10:11
ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਮਾਰ ਦਿੱਤਾ ਜੋ ਯਿਜ਼ਰਏਲ ਵਿੱਚ ਜੋ ਅਹਾਬ ਦੇ ਘਰਾਣੇ ਵਿੱਚ ਬਾਕੀ ਰਹਿ ਗਏ ਸਨ ਉਸ ਨੇ ਸਾਰੇ ਮਹਾਂ-ਪੁਰਖਾਂ, ਨਿਕਟੀ ਮਿੱਤਰਾਂ, ਸੰਬੰਧੀਆਂ, ਜਾਜਕਾਂ ਨੂੰ ਮਾਰ ਦਿੱਤਾ। ਅਹਾਬ ਦੇ ਘਰਾਣੇ ਵਿੱਚੋਂ ਕੋਈ ਇੱਕ ਵੀ ਮਨੁੱਖ ਜਿਉਂਦਾ ਨਾ ਰਿਹਾ।

2 Kings 10:102 Kings 102 Kings 10:12

2 Kings 10:11 in Other Translations

King James Version (KJV)
So Jehu slew all that remained of the house of Ahab in Jezreel, and all his great men, and his kinsfolk, and his priests, until he left him none remaining.

American Standard Version (ASV)
So Jehu smote all that remained of the house of Ahab in Jezreel, and all his great men, and his familiar friends, and his priests, until he left him none remaining.

Bible in Basic English (BBE)
So Jehu put to death all the rest of the seed of Ahab in Jezreel, and all his relations and his near friends and his priests, till there were no more of them.

Darby English Bible (DBY)
And Jehu slew all that remained of the house of Ahab in Jizreel, and all his great men, and his acquaintances, and his priests, until he left him none remaining.

Webster's Bible (WBT)
So Jehu slew all that remained of the house of Ahab in Jezreel, and all his great men, and his kinsmen, and his priests, until he left him none remaining.

World English Bible (WEB)
So Jehu struck all that remained of the house of Ahab in Jezreel, and all his great men, and his familiar friends, and his priests, until he left him none remaining.

Young's Literal Translation (YLT)
And Jehu smiteth all those left to the house of Ahab in Jezreel, and all his great men, and his acquaintances, and his priests, till he hath not left to him a remnant.

So
Jehu
וַיַּ֣ךְwayyakva-YAHK
slew
יֵה֗וּאyēhûʾyay-HOO

אֵ֣תʾētate
all
כָּלkālkahl
that
remained
הַנִּשְׁאָרִ֤יםhannišʾārîmha-neesh-ah-REEM
house
the
of
לְבֵיתlĕbêtleh-VATE
of
Ahab
אַחְאָב֙ʾaḥʾābak-AV
in
Jezreel,
בְּיִזְרְעֶ֔אלbĕyizrĕʿelbeh-yeez-reh-EL
all
and
וְכָלwĕkālveh-HAHL
his
great
men,
גְּדֹלָ֖יוgĕdōlāywɡeh-doh-LAV
and
his
kinsfolks,
וּמְיֻדָּעָ֣יוûmĕyuddāʿāywoo-meh-yoo-da-AV
priests,
his
and
וְכֹֽהֲנָ֑יוwĕkōhănāywveh-hoh-huh-NAV
until
עַדʿadad
he
left
בִּלְתִּ֥יbiltîbeel-TEE
him
none
הִשְׁאִֽירhišʾîrheesh-EER
remaining.
ל֖וֹloh
שָׂרִֽיד׃śārîdsa-REED

Cross Reference

ਅੱਯੂਬ 18:19
ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ, ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।

ਪਰਕਾਸ਼ ਦੀ ਪੋਥੀ 20:10
ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।

ਪਰਕਾਸ਼ ਦੀ ਪੋਥੀ 19:20
ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।

ਹੋ ਸੀਅ 1:4
ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾਏ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।

ਯਸਈਆਹ 14:21
ਉਸ ਦੇ ਬੱਚਿਆਂ ਨੂੰ ਮਾਰਨ ਲਈ ਤਿਆਰ ਰਹੋ। ਨੂੰ ਮਾਰ ਦਿਓ ਕਿਉਂ ਕਿ ਉਨ੍ਹਾਂ ਦਾ ਪਿਤਾ ਗੁਨਾਹਗਾਰ ਹੈ। ਉਸ ਦੇ ਬੱਚੇ ਫ਼ੇਰ ਕਦੇ ਵੀ ਧਰਤੀ ਉੱਤੇ ਹਕੂਮਤ ਨਹੀਂ ਕਰਨਗੇ। ਉਹ ਕਦੇ ਵੀ ਧਰਤੀ ਨੂੰ ਆਪਣੇ ਸ਼ਹਿਰਾਂ ਨਾਲ ਨਹੀਂ ਭਰਨਗੇ।

ਅਮਸਾਲ 13:20
ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।

ਜ਼ਬੂਰ 125:5
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।

ਜ਼ਬੂਰ 109:13
ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ।

੨ ਸਲਾਤੀਨ 23:20
ਯੋਸੀਯਾਹ ਨੇ ਸਾਮਰਿਯਾ ਦੀ ਉਚਿਆਂ ਥਾਵਾਂ ਤੇ ਜਿੰਨੇ ਵੀ ਜਾਜਕ ਸਨ, ਸਭਨਾਂ ਨੂੰ ਮਾਰ ਸੁੱਟਿਆ। ਉਸ ਨੇ ਉਨ੍ਹਾਂ ਆਦਮੀਆਂ ਦੀਆਂ ਹੱਡੀਆਂ ਨੂੰ ਜਗਵੇਦੀਆਂ ’ਚ ਸਾੜਿਆ। ਇਉਂ ਉਸ ਨੇ ਇਨ੍ਹਾਂ ਉਪਾਸਨਾ ਅਸਥਾਨਾਂ ਨੂੰ ਨਸਟ ਕੀਤਾ। ਫ਼ਿਰ ਉਹ ਯਰੂਸ਼ਲਮ ਨੂੰ ਮੁੜ ਗਿਆ।

੧ ਸਲਾਤੀਨ 22:6
ਤਾਂ ਅਹਾਬ ਨੇ ਨਬੀਆਂ ਦੀ ਇੱਕ ਬੈਠਕ ਬੁਲਾਈ। ਉਸ ਵਕਤ ਉੱਥੇ ਕੋਈ 400 ਦੇ ਕਰੀਬ ਨਬੀ ਸਨ। ਅਹਾਬ ਨੇ ਨਬੀਆਂ ਨੂੰ ਪੁੱਛਿਆ, “ਕੀ ਮੈਨੂੰ ਰਾਮੋਥ ਵਿੱਚ ਅਰਾਮ ਦੀ ਸੈਨਾ ਦੇ ਖਿਲਾਫ਼ ਜੰਗ ਕਰਨੀ ਚਾਹੀਦੀ ਹੈ? ਜਾਂ ਮੈਂ ਕਿਸੇ ਹੋਰ ਵੇਲੇ ਲਈ ਉਡੀਕ ਕਰਾਂ?” ਨਬੀਆਂ ਨੇ ਕਿਹਾ, “ਤੈਨੂੰ ਹੁਣੇ ਹੀ ਜਾਕੇ ਯੁੱਧ ਕਰਨਾ ਚਾਹੀਦਾ ਹੈ ਤੇ ਯਹੋਵਾਹ ਤੈਨੂੰ ਜਿੱਤ ਬਖਸ਼ੇਗਾ।”

੧ ਸਲਾਤੀਨ 21:22
ਮੈਂ ਤੇਰੇ ਘਰਾਣੇ ਨੂੰ ਨਾਬਾਟ ਦੇ ਪੁੱਤਰ ਯਾਰਾਬੁਆਮ ਦੇ ਘਰਾਣੇ ਵਾਂਗ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰਾਣੇ ਵਾਂਗ ਕਰ ਦੇਵਾਂਗਾ। ਇਹ ਸਭ ਮੈਂ ਉਸ ਚਿੜ ਦੇ ਕਾਰਣ ਕਰਾਂਗਾ ਕਿਉਂ ਕਿ ਤੂੰ ਮੈਨੂੰ ਕ੍ਰੋਧਿਤ ਕੀਤਾ ਅਤੇ ਇਸਰਾਏਲ ਦੇ ਲੋਕਾਂ ਤੋਂ ਪਾਪ ਕਰਵਾਇਆ।’

੧ ਸਲਾਤੀਨ 18:40
ਤਦ ਏਲੀਯਾਹ ਨੇ ਕਿਹਾ, “ਬਆਲ ਦੇ ਨਬੀਆਂ ਨੂੰ ਫ਼ੜ ਲਵੋ, ਕੋਈ ਵੀ ਬਚ ਕੇ ਨੱਸੇ ਨਾ!” ਤਾਂ ਲੋਕਾਂ ਨੇ ਸਾਰੇ ਨਬੀਆਂ ਨੂੰ ਫ਼ੜ ਲਿਆ। ਏਲੀਯਾਹ ਨੇ ਉਨ੍ਹਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾਕੇ ਉੱਥੇ ਉਨ੍ਹਾਂ ਨੂੰ ਵੱਢ ਸੁੱਟਿਆ।

੧ ਸਲਾਤੀਨ 18:19
ਹੁਣ ਸਗੋਂ ਤੂੰ ਮੇਰੇ ਲਈ ਸਾਰੇ ਇਸਰਾਏਲੀਆਂ ਨੂੰ ਕਰਮਲ ਪਰਬਤ ਕੋਲ ਇਕੱਠੇ ਕਰ ਅਤੇ ਬਆਲ ਦੇ 450 ਨਬੀ ਅਤੇ ਅਸ਼ੇਰਾਹ ਦੇਵੀ ਦੇ 400 ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਸਨ, ਉਨ੍ਹਾਂ ਨੂੰ ਵੀ ਬੁਲਾ।”

੧ ਸਲਾਤੀਨ 16:11
ਇਸਰਾਏਲ ਦਾ ਪਾਤਸ਼ਾਹ, ਜ਼ਿਮਰੀ ਜਦੋਂ ਜ਼ਿਮਰੀ ਰਾਜ ਕਰਨ ਲੱਗ ਪਿਆ ਤਾਂ ਉਸ ਨੇ ਬਆਸ਼ਾ ਦੇ ਸਾਰੇ ਘਰਾਣੇ ਦੀ ਹਤਿਆ ਕਰ ਦਿੱਤੀ। ਉਸ ਨੇ ਬਆਸ਼ਾ ਦੇ ਪਰਿਵਾਰ ਦਾ ਇੱਕ ਵੀ ਬੰਦਾ ਜਿਉਂਦਾ ਨਾ ਛੱਡਿਆ। ਜ਼ਿਮਰੀ ਨੇ ਬਆਸ਼ਾ ਦੇ ਦੋਸਤਾਂ-ਮਿੱਤਰਾਂ ਨੂੰ ਵੀ ਵੱਢ ਸੁੱਟਿਆ।

੧ ਸਲਾਤੀਨ 15:29
ਇਸਰਾਏਲ ਦਾ ਪਾਤਸ਼ਾਹ, ਬਆਸ਼ਾ ਜਦੋਂ ਬਆਸ਼ਾ ਨਵਾਂ ਪਾਤਸ਼ਾਹ ਬਣਿਆ ਤਾਂ ਉਸ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਜੀਅ ਜਿਉਂਦਾ ਨਾ ਛੱਡਿਆ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਯਹੋਵਾਹ ਦਾ ਹੁਕਮ ਸੀ ਯਹੋਵਾਹ ਆਪਣੇ ਸੇਵਕ ਅਹੀਯਾਹ ਜੋ ਸ਼ੀਲੋਨੀ ਤੋਂ ਸੀ ਬੋਲਿਆ ਸੀ।

੧ ਸਲਾਤੀਨ 14:10
ਇਸ ਲਈ, ਯਾਰਾਬੁਆਮ, ਮੈਂ ਤੇਰੇ ਪਰਿਵਾਰ ਉੱਤੇ ਸੰਕਟ ਲਿਆਵਾਂਗਾ ਅਤੇ ਤੇਰੇ ਪਰਿਵਾਰ ਦੇ ਸਾਰੇ ਆਦਮੀਆਂ ਨੂੰ ਮਾਰ ਸੁੱਟਾਂਗਾ। ਮੈਂ ਪੂਰੀ ਤਰ੍ਹਾਂ ਤੇਰਾ ਪਰਿਵਾਰ ਨਸ਼ਟ ਕਰ ਦੇਵਾਂਗਾ ਜਿਵੇਂ ਅੱਗ ਵਿੱਚ ਗੋਹਾ ਸੜਦਾ ਹੈ।

ਯਸ਼ਵਾ 11:8
ਯਹੋਵਾਹ ਨੇ ਇਸਰਾਏਲ ਨੂੰ ਇਜਾਜ਼ਤ ਦਿੱਤੀ ਕਿ ਉਹ ਉਨ੍ਹਾਂ ਨੂੰ ਹਰਾ ਦੇਵੇ। ਇਸਰਾਏਲ ਦੀ ਫ਼ੌਜ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਵਡੇਰੇ ਸੀਦੋਨ, ਮਿਸਰਫ਼ੋਥ ਮਇਮ ਅਤੇ ਪੂਰਬ ਵਿੱਚ ਮਿਸਫ਼ਾਹ ਦੀ ਵਾਦੀ ਅੰਦਰ ਭਜਾ ਦਿੱਤਾ। ਇਸਰਾਏਲ ਦੀ ਫ਼ੌਜ ਓਨਾ ਚਿਰ ਲੜਦੀ ਰਹੀ ਜਿੰਨਾ ਚਿਰ ਦੁਸ਼ਮਣ ਦਾ ਇੱਕ ਵੀ ਆਦਮੀ ਜਿਉਂਦਾ ਰਿਹਾ।

ਯਸ਼ਵਾ 10:30
ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਉਸ ਸ਼ਹਿਰ ਅਤੇ ਉਸ ਦੇ ਰਾਜੇ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਮਾਰ ਦਿੱਤਾ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ। ਅਤੇ ਲੋਕਾਂ ਨੇ ਰਾਜੇ ਨਾਲ ਵੀ ਉਹੀ ਸਲੂਕ ਕੀਤਾ ਜਿਹੜਾ ਉਨ੍ਹਾਂ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।