੨ ਸਲਾਤੀਨ 9:1 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਲਾਤੀਨ ੨ ਸਲਾਤੀਨ 9 ੨ ਸਲਾਤੀਨ 9:1

2 Kings 9:1
ਅਲੀਸ਼ਾ ਦਾ ਨੌਜੁਆਨ ਨਬੀ ਨੂੰ ਯੇਹੂ ਨੂੰ ਮਸਹ ਕਰਨ ਲਈ ਕਹਿਣਾ ਅਲੀਸ਼ਾ ਨਬੀ ਨੇ ਨਬੀਆਂ ਦੇ ਟੋਲੇ ਵਿੱਚੋਂ ਇੱਕ ਨੂੰ ਸੱਦ ਕੇ ਉਸ ਨੂੰ ਆਖਿਆ, “ਆਪਣਾ ਆਪ ਕੱਸ ਅਤੇ ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ-ਗਿਲਆਦ ਵਿੱਚ ਜਾਹ।

2 Kings 92 Kings 9:2

2 Kings 9:1 in Other Translations

King James Version (KJV)
And Elisha the prophet called one of the children of the prophets, and said unto him, Gird up thy loins, and take this box of oil in thine hand, and go to Ramothgilead:

American Standard Version (ASV)
And Elisha the prophet called one of the sons of the prophets, and said unto him, Gird up thy loins, and take this vial of oil in thy hand, and go to Ramoth-gilead.

Bible in Basic English (BBE)
And Elisha the prophet sent for one of the sons of the prophets, and said to him, Make yourself ready for a journey, and take this bottle of oil in your hand, and go to Ramoth-gilead.

Darby English Bible (DBY)
And Elisha the prophet called one of the sons of the prophets, and said to him, Gird up thy loins, and take this vial of oil in thy hand, and go to Ramoth-Gilead.

Webster's Bible (WBT)
And Elisha the prophet called one of the children of the prophets, and said to him, Gird up thy loins, and take this box of oil in thy hand, and go to Ramoth-gilead:

World English Bible (WEB)
Elisha the prophet called one of the sons of the prophets, and said to him, Gird up your loins, and take this vial of oil in your hand, and go to Ramoth-gilead.

Young's Literal Translation (YLT)
And Elisha the prophet hath called to one of the sons of the prophets, and saith to him, `Gird up thy loins, and take this vial of oil in thy hand, and go to Ramoth-Gilead,

And
Elisha
וֶֽאֱלִישָׁע֙weʾĕlîšāʿveh-ay-lee-SHA
the
prophet
הַנָּבִ֔יאhannābîʾha-na-VEE
called
קָרָ֕אqārāʾka-RA
one
לְאַחַ֖דlĕʾaḥadleh-ah-HAHD
children
the
of
מִבְּנֵ֣יmibbĕnêmee-beh-NAY
of
the
prophets,
הַנְּבִיאִ֑יםhannĕbîʾîmha-neh-vee-EEM
and
said
וַיֹּ֨אמֶרwayyōʾmerva-YOH-mer
up
Gird
him,
unto
ל֜וֹloh
thy
loins,
חֲגֹ֣רḥăgōrhuh-ɡORE
and
take
מָתְנֶ֗יךָmotnêkāmote-NAY-ha
this
וְ֠קַחwĕqaḥVEH-kahk
box
פַּ֣ךְpakpahk
oil
of
הַשֶּׁ֤מֶןhaššemenha-SHEH-men
in
thine
hand,
הַזֶּה֙hazzehha-ZEH
and
go
בְּיָדֶ֔ךָbĕyādekābeh-ya-DEH-ha
to
Ramoth-gilead:
וְלֵ֖ךְwĕlēkveh-LAKE

רָמֹ֥תrāmōtra-MOTE
גִּלְעָֽד׃gilʿādɡeel-AD

Cross Reference

੧ ਸਮੋਈਲ 10:1
ਸਮੂਏਲ ਦਾ ਸ਼ਾਊਲ ਨੂੰ ਮਸਹ ਕਰਨਾ ਸਮੂਏਲ ਨੇ ਖਾਸ ਤੇਲ ਦਾ ਇੱਕ ਕੁੱਪੀ ਲਿਆ ਅਤੇ ਉਸ ਨੂੰ ਸ਼ਾਊਲ ਦੇ ਸਿਰ ਵਿੱਚ ਪਾਇਆ। ਸਮੂਏਲ ਨੇ ਸ਼ਾਊਲ ਨੂੰ ਚੁੰਮਿਆ ਅਤੇ ਕਿਹਾ, “ਯਹੋਵਾਹ ਨੇ ਤੈਨੂੰ ਮਸਹ ਕੀਤਾ ਹੈ ਕਿ ਤੂੰ ਉਨ੍ਹਾਂ ਲੋਕਾਂ ਨੂੰ ਜੋ ਉਸ ਨਾਲ ਸੰਬੰਧਿਤ ਹਨ ਉਨ੍ਹਾਂ ਦਾ ਆਗੂ ਬਣੇ। ਤੂੰ ਯਹੋਵਾਹ ਦੇ ਲੋਕਾਂ ਉੱਤੇ ਨਿਯੰਤ੍ਰਣ ਕਰੇਂਗਾ। ਅਤੇ ਉਨ੍ਹਾਂ ਲੋਕਾਂ ਦੇ ਆਸ-ਪਾਸ ਜਿੰਨੇ ਵੀ ਵੈਰੀ ਹਨ ਉਨ੍ਹਾਂ ਤੋਂ ਤੂੰ ਉਨ੍ਹਾਂ ਦੀ ਰੱਖਿਆ ਕਰੇਂਗਾ। ਉਸ ਨੇ ਯਹੋਵਾਹ ਨੇ ਤੈਨੂੰ ਆਪਣੀ ਕੌਮ ਉੱਪਰ ਮਸਹ ਕੀਤਾ ਹੈ। ਇਹ ਇੱਕ ਨਿਸ਼ਾਨ ਹੈ ਜੋ ਇਸ ਗੱਲ ਨੂੰ ਸੱਚ ਸਾਬਿਤ ਕਰੇਗਾ।

੨ ਸਲਾਤੀਨ 4:29
ਤਦ ਅਲੀਸ਼ਾ ਨੇ ਗੇਹਾਜੀ ਨੂੰ ਕਿਹਾ, “ਤਿਆਰ ਹੋ, ਮੇਰੀ ਲਾਠੀ ਆਪਣੇ ਹੱਥ ਵਿੱਚ ਫ਼ੜ ਕੇ ਜਾਹ। ਰਾਹ ’ਚ ਕਿਸੇ ਵਿਅਕਤੀ ਨਾਲ ਗੱਲ ਕਰਨ ਲਈ ਨਾ ਰੁਕੀ ਜੇਕਰ ਰਾਹ ’ਚ ਕੋਈ ਸ਼ੁਭਕਾਮਨਵਾਂ ਦੇਵੇ, ਤਾਂ ਉਸ ਨੂੰ ਸ਼ੁਭਕਾਮਨਵਾਂ ਨਾ ਦੇਵੀਂ। ਫੇਰ ਮੇਰੀ ਸੋਟੀ ਬੱਚੇ ਦੇ ਮੂੰਹ ਉੱਤੇ ਪਾ ਦੇਵੀ ਜੇਕਰ ਰਾਹ ਵਿੱਚ ਤੈਨੂੰ ਕੋਈ ਕੁਝ ਪੁੱਛੇ ਉਸ ਨੂੰ ਉੱਤਰ ਨਾ ਦੇਵੀਂ।”

੨ ਸਲਾਤੀਨ 8:28
ਜੰਗ ਵਿੱਚ ਹਜ਼ਾਏਲ ਦੇ ਖਿਲਾਫ਼ ਲੜਦਿਆਂ ਯੋਰਾਮ ਦਾ ਫ਼ੱਟੜ ਹੋਣਾ ਯੋਰਾਮ ਅਹਾਬ ਦੇ ਘਰਾਣੇ ਵਿੱਚੋਂ ਸੀ। ਅਹਜ਼ਯਾਹ ਰਾਮੋਥ ਗਿਲਆਦ ਵਿੱਚ ਯੋਰਾਮ ਦੇ ਨਾਲ ਅਰਾਮ ਦੇ ਰਾਜਾ ਹਜ਼ਾਏਲ ਨਾਲ ਲੜਨ ਲਈ ਗਿਆ ਅਤੇ ਅਰਾਮੀਆਂ ਨੇ ਯੋਰਾਮ ਨੂੰ ਫ਼ੱਟੜ ਕੀਤਾ।

੧ ਸਲਾਤੀਨ 18:46
ਯਹੋਵਾਹ ਦੀ ਮਿਹਰ ਏਲੀਯਾਹ ਉੱਪਰ ਸੀ ਸੋ ਏਲੀਯਾਹ ਨੇ ਆਪਣੇ ਕੱਪੜੇ ਆਪਣੇ ਦੁਆਲੇ ਕਸ ਲਏ ਤਾਂ ਜੋ ਉਹ ਨੱਸ ਸੱਕੇ ਤੇ ਅਹਾਬ ਦੇ ਅੱਗੇ ਯਿਜ਼ਰਾਏਲ ਦੇ ਰਾਹ ਤੀਕ ਭਜਿਆ ਗਿਆ।

੧ ਸਲਾਤੀਨ 1:39
ਸਾਦੋਕ ਜਾਜਕ ਨੇ ਪਵਿੱਤਰ ਤੰਬੂ ਵਿੱਚੋਂ ਤੇਲ ਲਿਆ ਅਤੇ ਸੁਲੇਮਾਨ ਦੇ ਸਿਰ ਤੇ ਮਸਹ ਕੀਤਾ, ਇਹ ਦਰਸਾਉਣ ਲਈ ਕਿ ਉਹ ਪਾਤਸ਼ਾਹ ਬਣ ਗਿਆ ਸੀ। ਫ਼ੇਰ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਸਭ ਨੇ ਰੌਲਾ ਪਾਇਆ, “ਤੇਰੀ ਉਮਰ ਵੱਡੀ ਹੋਵੇ ਪਾਤਸ਼ਾਹ ਸੁਲੇਮਾਨ!”

੧ ਸਮੋਈਲ 16:1
ਸਮੂਏਲ ਦਾ ਬੈਤਲਹਮ ਨੂੰ ਜਾਣਾ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਤੂੰ ਸ਼ਾਊਲ ਲਈ ਭਲਾ ਇੰਨੀ ਦੇਰ ਦੁੱਖ ਮਨਾਵੇਂਗਾ? ਤੂੰ ਅਜੇ ਤੀਕ ਉਸ ਲਈ ਉਦਾਸ ਹੋ ਰਿਹਾ ਹੈ ਜਦ ਕਿ ਮੈਂ ਤੈਨੂੰ ਦੱਸਿਆ ਹੈ ਕਿ ਮੈਂ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਹੋਣ ਤੋਂ ਹਟਕਿਆ ਹੈ। ਤੂੰ ਸਿੰਗ ਵਿੱਚ ਤੇਲ ਭਰ ਅਤੇ ਬੈਤਲਹਮ ਨੂੰ ਜਾ। ਉੱਥੇ ਮੈਂ ਤੈਨੂੰ ਯੱਸੀ ਨਾਮ ਦੇ ਇੱਕ ਮਨੁੱਖ ਕੋਲ ਭੇਜ ਰਿਹਾ ਹਾਂ ਜੋ ਕਿ ਬੈਤਲਹਮ ਵਿੱਚ ਰਹਿੰਦਾ ਹੈ ਮੈਂ ਉਸ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਨਵਾਂ ਪਾਤਸ਼ਾਹ ਚੁਣਿਆ ਹੈ।”

੧ ਪਤਰਸ 1:13
ਪਵਿੱਤਰ ਜੀਵਨ ਲਈ ਸੱਦਾ ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।

ਲੋਕਾ 12:35
ਹਮੇਸ਼ਾ ਤਿਆਰ ਰਹੋ “ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ।

ਯਰਮਿਆਹ 1:17
“ਜਿੱਥੇ ਤੱਕ ਮੇਰਾ ਸੰਬੰਧ ਹੈ ਯਿਰਮਿਯਾਹ, ਤਿਆਰ ਹੋ ਜਾ। ਖਲੋ ਜਾ ਅਤੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਹਰ ਉਹ ਗੱਲ ਆਖ ਜਿਹੜੀਆਂ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਲੋਕਾਂ ਕੋਲੋਂ ਭੈਭੀਤ ਨਾ ਹੋ। ਜੇ ਤੂੰ ਲੋਕਾਂ ਕੋਲੋਂ ਭੈਭੀਤ ਹੋਵੇਂਗਾ ਫ਼ੇਰ ਮੈਂ ਤੈਨੂੰ ਉਨ੍ਹਾਂ ਕੋਲੋਂ ਭੈਭੀਤ ਹੋਣ ਦਾ ਇੱਕ ਚੰਗਾ ਕਾਰਣ ਦਿਆਂਗਾ।

੨ ਸਲਾਤੀਨ 6:1
ਅਲੀਸ਼ਾ ਦੀਆਂ ਕਰਾਮਾਤਾਂ ਨਬੀਆਂ ਦੇ ਟੋਲੇ ਨੇ ਅਲੀਸ਼ਾ ਨੂੰ ਕਿਹਾ, “ਵੇਖ! ਇਹ ਥਾਂ ਜਿੱਥੇ ਅਸੀਂ ਤੇਰੇ ਨਾਲ ਰਹਿ ਰਹੇ ਹਾਂ, ਸਾਡੇ ਲਈ ਇਹ ਬੜੀ ਤੰਗ ਹੈ।

੨ ਸਲਾਤੀਨ 4:1
ਇੱਕ ਨਬੀ ਦੀ ਵਿਧਵਾ ਵੱਲੋਂ ਅਲੀਸ਼ਾ ਤੋਂ ਮਦਦ ਮੰਗਣਾ ਨਬੀਆਂ ਦੇ ਟੋਲੇ ਵਿੱਚ ਇੱਕ ਨਬੀ ਦੀ ਬੀਵੀ ਸੀ ਜਿਸਦੇ ਪਤੀ ਦੀ ਮੌਤ ਹੋ ਗਈ। ਉਸਦੀ ਪਤਨੀ ਅਲੀਸ਼ਾ ਅੱਗੇ ਜਾਕੇ ਪਿੱਟੀ, “ਮੇਰਾ ਪਤੀ ਤੇਰੇ ਸੇਵਕਾਂ ਵਰਗਾ ਸੀ। ਹੁਣ ਉਸਦੀ ਮੌਤ ਹੋ ਗਈ ਹੈ। ਤੈਨੂੰ ਪਤਾ ਹੈ ਕਿ ਉਹ ਯਹੋਵਾਹ ਦਾ ਭੈ ਮੰਨਦਾ ਹੈ। ਉਸ ਨੇ ਇੱਕ ਆਦਮੀ ਤੋਂ ਉਧਾਰ ਲਿਆ ਸੀ ਤੇ ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਨਾਉਣ ਲਈ ਲੈਣ ਆ ਰਿਹਾ ਹੈ।”

੨ ਸਲਾਤੀਨ 2:3
ਨਬੀਆਂ ਦਾ ਇੱਕ ਸਮੂਹ, ਜੋ ਕਿ ਬੈਤਏਲ ਵਿੱਚ ਸੀ, ਅਲੀਸ਼ਾ ਕੋਲ ਆਇਆ ਅਤੇ ਉਸ ਨੂੰ ਕਹਿਣ ਲੱਗਾ, “ਕੀ ਤੂੰ ਜਾਣਦਾ ਹੈਂ ਕਿ ਯਹੋਵਾਹ ਅੱਜ ਤੇਰੇ ਸੁਆਮੀ ਨੂੰ, ਤੇਰੇ ਤੋਂ ਅਲੱਗ ਕਰ ਦੇਵੇਗਾ?” ਅਲੀਸ਼ਾ ਨੇ ਕਿਹਾ, “ਮੈਨੂੰ ਪਤਾ ਹੈ, ਇਸ ਬਾਰੇ ਗੱਲ ਨਾ ਕਰੋ।”

੧ ਸਲਾਤੀਨ 22:20
ਯਹੋਵਾਹ ਨੇ ਆਖਿਆ, ‘ਕੌਣ ਅਹਾਬ ਨੂੰ ਭਰਮਾਏਗਾ? ਤਾਂ ਜੋ ਉਹ ਰਾਮੋਥ ਵਿਖੇ ਅਰਾਮ ਦੀ ਸੈਨਾ ਤੇ ਹਮਲਾ ਕਰੇ ਅਤੇ ਓੱਥੇ ਉਹ ਮਾਰਿਆਂ ਜਾਵੇਗਾ।’ ਤਾਂ ਦੂਤ ਨਿਰਣਾਂ ਨਾ ਕਰ ਸੱਕੇ ਕਿ ਉਹ ਕੀ ਕਰਨ।

੧ ਸਲਾਤੀਨ 22:4
ਤਾਂ ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਲੜਾਈ ਲਈ ਚੱਲੇਂਗਾ?” ਯਹੋਸ਼ਾਫ਼ਾਟ ਨੇ ਆਖਿਆ, “ਹਾਂ! ਮੈਂ ਤੇਰਾ ਸਾਥ ਕਰਾਂਗਾ। ਮੇਰੇ ਸਿਪਾਹੀ ਅਤੇ ਮੇਰੇ ਘੋੜੇ ਤੇਰੀ ਸੈਨਾ ਵਿੱਚ ਰਲਣ ਲਈ ਤਿਆਰ ਹਨ।

੧ ਸਲਾਤੀਨ 20:35
ਇੱਕ ਨਬੀ ਦਾ ਅਹਾਬ ਦੇ ਵਿਰੁੱਧ ਬੋਲਣਾ ਨਬੀਆਂ ਵਿੱਚੋਂ ਇੱਕ ਨਬੀ ਨੇ ਦੂਜੇ ਨੂੰ ਕਿਹਾ, “ਮੈਨੂੰ ਧੱਕਾ ਦੇ!” ਉਸ ਨੇ ਇਹ ਇਸ ਲਈ ਕਿਹਾ ਕਿਉਂ ਕਿ ਉਸ ਨੇ ਇਹ ਯਹੋਵਾਹ ਨੇ ਹੁਕਮ ਕੀਤਾ ਸੀ ਪਰ ਦੂਜੇ ਨਬੀ ਨੇ ਉਸ ਨੂੰ ਧੱਕਾ ਦੇਣ ਤੋਂ ਇਨਕਾਰ ਕੀਤਾ।

ਅਸਤਸਨਾ 4:3
“ਤੁਸੀਂ ਦੇਖ ਚੁੱਕੇ ਹੋ ਕਿ ਯਹੋਵਾਹ ਨੇ ਬਆਲ-ਪਓਰ ਵਿਖੇ ਕੀ ਕੀਤਾ ਸੀ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉੱਥੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿੱਤਾ ਸੀ ਜਿਨ੍ਹਾਂ ਨੇ ਝੂਠੇ ਦੇਵਤੇ ਬਆਲ-ਪਓਰ ਦਾ ਅਨੁਸਰਣ ਕੀਤਾ ਸੀ।

ਅਸਤਸਨਾ 4:1
ਮੂਸਾ ਲੋਕਾਂ ਨੂੰ ਪਰਮੇਸ਼ੁਰ ਦੇ ਨੇਮਾਂ ਦਾ ਪਾਲਣ ਕਰਨ ਲਈ ਆਖਦਾ ਹੈ “ਹੁਣ ਇਸਰਾਏਲ, ਉਨ੍ਹਾਂ ਬਿਧੀਆਂ ਅਤੇ ਹੁਕਮਾਂ ਬਾਰੇ ਸੁਣ ਜੋ ਮੈਂ ਤੈਨੂੰ ਸਿੱਖਾਉਣ ਜਾ ਰਿਹਾ ਹਾਂ। ਇਨ੍ਹਾਂ ਨੂੰ ਮੰਨ ਅਤੇ ਤੂੰ ਜੀਵਿਤ ਰਹੇਂਗਾ। ਫ਼ੇਰ ਤੁਸੀਂ ਜਾਕੇ ਉਸ ਧਰਤੀ ਨੂੰ ਹਾਸਿਲ ਕਰ ਸੱਕੇਂਗਾ ਜਿਹੜੀ ਯਹੋਵਾਹ, ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ, ਤੈਨੂੰ ਦੇ ਰਿਹਾ ਹੈ।