੨ ਸਮੋਈਲ 20
1 ਸ਼ਬਾ ਇਸਰਾਏਲ ਨੂੰ ਦਾਊਦ ਤੋਂ ਦੂਰ ਕਰ ਦਿੰਦੀ ਹੈ ਉਸੇ ਜਗ੍ਹਾ ਬਿਕਰੀ ਨਾਂ ਦੇ ਮਨੁੱਖ ਦਾ ਪੁੱਤਰ ਸ਼ਬਾ ਸੀ। ਉਹ ਬਿਨਯਾਮੀਨ ਘਰਾਣੇ ਵਿੱਚੋਂ ਇੱਕ ਵਾਹਿਯਾਤ ਕਿਸਮ ਦਾ ਮਨੁੱਖ ਸੀ। ਉਸ ਨੇ ਤੁਰ੍ਹੀ ਵਜਾਕੇ ਲੋਕਾਂ ਨੂੰ ਇਕੱਠੇ ਕੀਤਾ ਅਤੇ ਆਖਿਆ, “ਦਾਊਦ ਨਾਲ ਸਾਡਾ ਕੋਈ ਹਿੱਸਾ ਨਹੀਂ ਲੱਗਦਾ ਨਾ ਹੀ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਲੱਗਦੀ ਹੈ ਇਸਰਾਏਲ! ਚਲੋ ਸਭ ਆਪੋ-ਆਪਣੇ ਤੰਬੂਆਂ ਨੂੰ ਚੱਲੀਏ!”
2 ਸੋ ਸਾਰੇ ਇਸਰਾਏਲੀ ਦਾਊਦ ਨੂੰ ਛੱਡ ਕੇ ਬਿਕਰੀ ਦੇ ਪੁੱਤਰ ਸ਼ਬਾ ਨਾਲ ਤੁਰ ਪਏ। ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੀਕ ਪਾਤਸ਼ਾਹ ਦੇ ਨਾਲ ਹੀ ਰਹੇ।
3 ਦਾਊਦ ਯਰੂਸ਼ਲਮ ਵਿੱਚ ਆਪਣੇ ਘਰ ਨੂੰ ਪਰਤਿਆ। ਉਹ ਆਪਣੇ ਪਿੱਛੇ ਘਰ ਦੀ ਰੱਖਵਾਲੀ ਲਈ ਦਸ ਪਤਨੀਆਂ ਛੱਡ ਕੇ ਗਿਆ ਸੀ। ਉਨ੍ਹਾਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਘਰ ਦੀ ਰਾਖੀ ਲਈ ਛੱਡ ਕੇ ਗਿਆ ਸੀ, ਫ਼ੜਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਲਈ ਰਸਤ ਠਹਿਰਾ ਦਿੱਤੀ ਪਰ ਫ਼ਿਰ ਕਦੇ ਉਨ੍ਹਾਂ ਨਾਲ ਸੰਭੋਗ ਨਾ ਕੀਤਾ, ਸੋ ਉਹ ਆਪਣੇ ਮਰਨ ਸਮੇਂ ਤੀਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਹੀ ਰਹੀਆਂ।
4 ਪਾਤਸ਼ਾਹ ਨੇ ਅਮਾਸਾ ਨੂੰ ਆਖਿਆ, “ਯਹੂਦਾਹ ਦੇ ਲੋਕਾਂ ਨੂੰ ਆਖਦੇ ਕਿ ਤਿੰਨ ਦਿਨਾਂ ਵਿੱਚ ਮੈਨੂੰ ਮਿਲਣ, ਅਤੇ ਤੈਨੂੰ ਵੀ ਉਨ੍ਹਾਂ ਦੇ ਨਾਲ ਹੋਣਾ ਚਾਹੀਦਾ ਹੈਂ।”
5 ਤਦ ਅਮਾਸਾ ਯਹੂਦਾਹ ਦੇ ਲੋਕਾਂ ਨੂੰ ਇਕੱਠਾ ਕਰਨ ਗਿਆ ਪਰ ਪਾਤਸ਼ਾਹ ਦੇ ਠਹਿਰਾਏ ਸਮੇਂ ਤੋਂ ਉਸ ਨੂੰ ਲੋਕਾਂ ਨੂੰ ਇਕੱਠਾ ਕਰਨ ਵਿੱਚ ਵੱਧ ਸਮਾਂ ਲੱਗ ਗਿਆ।
6 ਦਾਊਦ ਨੇ ਅਬੀਸ਼ਈ ਨੂੰ ਸ਼ਬਾ ਨੂੰ ਵੱਢਣ ਲਈ ਆਖਿਆ ਦਾਊਦ ਨੇ ਅਬੀਸ਼ਈ ਨੂੰ ਆਖਿਆ, “ਬਿਕਰੀ ਦਾ ਪੁੱਤਰ ਸ਼ਬਾ ਸਾਡੇ ਲਈ ਅਬਸ਼ਾਲੋਮ ਤੋਂ ਵੀ ਵੱਧ ਖਤਰਨਾਕ ਹੈ। ਇਸ ਲਈ ਮੇਰੇ ਅਫ਼ਸਰਾਂ ਨਾਲ ਜਾਕੇ ਇਸ ਦਾ ਪਿੱਛਾ ਕਰੋ। ਜਲਦੀ ਕਰੋ, ਕਿਤੇ ਐਸਾ ਨਾ ਹੋਵੇ ਕਿ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜਕੇ ਸਾਡੇ ਵੇਖਣ ਤੋਂ ਬਚ ਜਾਵੇ।”
7 ਇਸ ਲਈ ਉਸ ਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫ਼ਲੇਤੀ ਅਤੇ ਸਾਰੇ ਸੂਰਮੇ ਨਿਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।
8 ਯੋਆਬ ਦਾ ਅਮਾਸਾ ਨੂੰ ਮਾਰਨਾ ਜਦੋਂ ਯੋਆਬ ਅਤੇ ਉਸਦੀ ਫ਼ੌਜ ਗਿਬਓਨ ਦੇ ਵੱਡੇ ਪੱਥਰ ਕੋਲ ਪਹੁੰਚੇ ਤਾਂ ਅਮਾਸਾ ਉਨ੍ਹਾਂ ਨੂੰ ਮਿਲਣ ਲਈ ਬਾਹਰ ਨਿਕਲਿਆ। ਯੋਆਬ ਨੇ ਆਪਣੀ ਵਰਦੀ ਪਾਈ ਹੋਈ ਸੀ। ਉਸ ਨੇ ਪੇਟੀ ਬੰਨ੍ਹੀ ਹੋਈ ਸੀ ਜਿਸ ਦੀ ਮਿਆਨ ਵਿੱਚ ਤਲਵਾਰ ਵੀ ਕਸੀ ਹੋਈ ਸੀ। ਜਿਸ ਵਕਤ ਯੋਆਬ ਅਮਾਸਾ ਨੂੰ ਮਿਲਣ ਲਈ ਅੱਗੇ ਵੱਧ ਰਿਹਾ ਸੀ ਤਾਂ ਉਸਦੀ ਤਲਵਾਰ ਮਿਆਨ ਵਿੱਚੋਂ ਡਿੱਗ ਪਈ। ਯੋਆਬ ਨੇ ਉਸ ਨੂੰ ਭੁੰਜਿਓਁ ਚੁੱਕਿਆ ਅਤੇ ਆਪਣੇ ਹੱਥ ਵਿੱਚ ਲੈ ਲਿਤੀ।
9 ਯੋਆਬ ਨੇ ਅਮਾਸਾ ਨੂੰ ਕਿਹਾ, “ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?” ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸ ਨੂੰ ਚੁੰਮ ਕੇ ਵੇਖੋ ਆਖ ਸੱਕੇ।
10 ਪਰ ਅਮਾਸਾ ਨੇ ਉਸ ਤਲਵਾਰ ਵੱਲ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਯੋਆਬ ਨੇ ਉਸ ਨੂੰ ਤਲਵਾਰ ਨਾਲ ਉਸਦੀ ਪੰਜਵੀਂ ਪੱਸਲੀ ਵਿੱਚ ਅਜਿਹਾ ਮਾਰਿਆ ਜੋ ਉਸ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ। ਫ਼ਿਰ ਯੋਆਬ ਨੂੰ ਦੂਜੀ ਵਾਰ ਉਸਤੇ ਵਾਰ ਨਾ ਕਰਨਾ ਪਿਆ ਕਿਉਂ ਕਿ ਉਹ ਪਹਿਲਾਂ ਹੀ ਖਤਮ ਹੋ ਗਿਆ ਸੀ। ਦਾਊਦ ਦੇ ਆਦਮੀ ਸ਼ਬਾ ਦੀ ਭਾਲ ਜਾਰੀ ਰੱਖਦੇ ਹਨ ਤਦ ਯੋਆਬ ਅਤੇ ਉਸਦਾ ਭਰਾ ਅਬੀਸ਼ਈ ਫ਼ੇਰ ਸ਼ਬਾ ਦਾ ਪਿੱਛਾ ਕਰਨ ਲੱਗ ਪਏ।
11 ਤਦ ਯੋਆਬ ਦੇ ਜੁਆਨਾਂ ਵਿੱਚੋਂ ਇੱਕ ਬੰਦਾ ਅਮਾਸਾ ਦੇ ਕੋਲ ਖਲੋਤਾ ਰਿਹਾ। ਉਸ ਜੁਆਨ ਨੇ ਕਿਹਾ, “ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੇ ਵੱਲ ਹੈ, ਉਹ ਯੋਆਬ ਨਾਲ ਤੁਰੇ।”
12 ਅਮਾਸਾ ਸੜਕ ਦੇ ਵਿੱਚਕਾਰ ਖੂਨ ਨਾਲ ਲੱਥਪੱਥ ਪਿਆ ਸੀ। ਉਸ ਜੁਆਨ ਨੇ ਵੇਖਿਆ ਕਿ ਸਾਰੇ ਰਾਹਗੀਰ ਉਸ ਲੋਥ ਵੇਖਕੇ ਖਲੋਂਦੇ ਜਾਂਦੇ ਹਨ ਤਾਂ ਉਸ ਨੇ ਉਸ ਲੋਥ ਨੂੰ ਸੜਕ ਤੋਂ ਰੇੜ ਕੇ ਪੈਲੀ ਵਿੱਚ ਸੁੱਟ ਦਿੱਤਾ ਅਤੇ ਉਸ ਲੋਥ ਨੂੰ ਇੱਕ ਕੱਪੜੇ ਨਾਲ ਢੱਕ ਦਿੱਤਾ।
13 ਜਦੋਂ ਅਮਾਸਾ ਦੀ ਲੋਥ ਉੱਥੋਂ ਚੁੱਕੀ ਗਈ ਤਾਂ ਸਾਰੇ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।
14 ਸ਼ਬਾ ਦਾ ਆਬੇਲ ਬੈਤ-ਮਅਕਾਹ ਵੱਲ ਬਚ ਨਿਕਲਣਾ ਬਿਕਰੀ ਦਾ ਪੁੱਤਰ ਸ਼ਬਾ ਸਾਰੇ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਹੋਕੇ ਆਬੇਲ ਅਤੇ ਬੈਤ-ਮਅਕਾਹ ਤੀਕ ਗਿਆ ਅਤੇ ਸਾਰੇ ਬੇਰੀ ਇਕੱਠੇ ਹੋਕੇ ਉਸ ਦੇ ਪਿੱਛੇ ਤੁਰ ਪਏ।
15 ਯੋਆਬ ਅਤੇ ਉਸ ਦੇ ਆਦਮੀ ਅਬੇਲ, ਬੈਤ-ਮਅਕਾਹ ਤੀਕ ਪਹੁੰਚੇ। ਯੋਆਬ ਦੀ ਸੈਨਾ ਨੇ ਨਗਰ ਨੂੰ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਦੀਵਾਰ ਨਾਲ ਇੱਕ ਢੇਰ ਬਣਾਇਆ। ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਉਹ ਕੰਧ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਲੱਗੇ।
16 ਪਰ ਉਸ ਸ਼ਹਿਰ ਵਿੱਚ ਇੱਕ ਬੜੀ ਸਿਆਣੀ ਔਰਤ ਸੀ। ਉਸ ਨੇ ਸ਼ਹਿਰ ਵਿੱਚੋਂ ਉੱਚੀ-ਉੱਚੀ ਕਹਿਣ ਲਗੀ, “ਮੇਰੀ ਗੱਲ ਸੁਣੋ! ਯੋਆਬ ਨੂੰ ਆਖੋ ਕਿ ਇੱਥੇ ਆਵੇ ਮੈਂ ਉਸ ਨਾਲ ਗੱਲ ਕਰਨਾ ਚਾਹੁੰਦੀ ਹਾਂ।”
17 ਯੋਆਬ ਉਸ ਔਰਤ ਨਾਲ ਗੱਲ ਕਰਨ ਲਈ ਗਿਆ। ਉਸ ਔਰਤ ਨੇ ਉਸ ਨੂੰ ਪੁੱਛਿਆ, “ਕੀ ਤੂੰ ਯੋਆਬ ਹੈਂ?” ਯੋਆਬ ਨੇ ਕਿਹਾ, “ਹਾਂ, ਮੈਂ ਯੋਆਬ ਹਾਂ।” ਤਾਂ ਉਸ ਔਰਤ ਨੇ ਆਖਿਆ, “ਮੇਰੀ ਗੱਲ ਸੁਣ।” ਯੋਆਬ ਨੇ ਕਿਹਾ, “ਮੈਂ ਸੁਣ ਰਿਹਾ ਹਾਂ।”
18 ਤਾਂ ਉਸ ਔਰਤ ਨੇ ਕਿਹਾ, “ਪਿੱਛਲੇ ਸਮੇਂ ਵਿੱਚ ਲੋਕ ਇਹ ਕਹਾਵਤ ਆਖਦੇ ਸਨ, ‘ਅਬੇਲ ਵਿੱਚ ਮਦਦ ਲਈ ਪੁੱਛੋ ਤਾਂ ਤੁਸੀਂ ਜੋ ਮੰਗੋ ਤੁਹਾਨੂੰ ਮਿਲਦਾ ਹੈ।’
19 ਮੈਂ ਇਸਰਾਏਲ ਵਿੱਚ ਸ਼ਾਂਤ ਅਤੇ ਭਲੇ ਮਾਣਸ ਲੋਕਾਂ ਵਿੱਚੋਂ ਹਾਂ। ਤੁਸੀਂ ਇਸਰਾਏਲ ਦਾ ਇੱਕ ਮਹੱਤਵਪੂਰਣ ਸ਼ਹਿਰ ਉਜਾੜਨ ਲਈ ਆਏ ਹੋ। ਭਲਾ ਤੁਸੀਂ ਉਸ ਚੀਜ਼ ਨੂੰ ਨਸ਼ਟ ਕਰਕੇ ਕੀ ਕਰੋਂਗੇ ਜੋ ਯਹੋਵਾਹ ਦੀ ਹੈ?”
20 ਯੋਆਬ ਨੇ ਜਵਾਬ ’ਚ ਕਿਹਾ, “ਸੁਣ! ਮੈਂ ਕੁਝ ਨਸ਼ਟ ਨਹੀਂ ਕਰਨਾ ਚਾਹੁੰਦਾ ਅਤੇ ਨਾ ਹੀ ਤੁਹਾਡੇ ਸ਼ਹਿਰ ਨੂੰ ਬਰਬਾਦ ਕਰਨਾ ਚਾਹੁੰਦਾ ਹਾਂ।
21 ਪਰ ਤੁਹਾਡੇ ਇਸ ਸ਼ਹਿਰ ਵਿੱਚ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਜੋ ਕਿ ਬਿਕਰੀ ਦਾ ਪੁੱਤਰ ਸ਼ਬਾ ਹੈ, ਇੱਥੇ ਆਣ ਲੁਕਿਆ ਹੈ। ਉਸ ਨੇ ਪਾਤਸ਼ਾਹ ਦਾਊਦ ਦੇ ਵਿਰੁੱਧ ਵਿਦਰੋਹ ਕੀਤਾ ਹੈ, ਜੇਕਰ ਉਸ ਨੂੰ ਮੇਰੇ ਹਵਾਲੇ ਕਰ ਦੇਵੋਁ ਤਾਂ ਮੈਂ ਤੁਹਾਡਾ ਸ਼ਹਿਰ ਇੰਝ ਹੀ ਛੱਡ ਜਾਵਾਂਗਾ।” ਉਸ ਔਰਤ ਨੇ ਯੋਆਬ ਨੂੰ ਕਿਹਾ, “ਠੀਕ ਹੈ। ਉਸਦਾ ਸਿਰ ਕੰਧ ਉੱਪਰੋਂ ਤੇਰੇ ਕੋਲ ਸੁੱਟਿਆ ਜਾਵੇਗਾ।”
22 ਤਦ ਉਹ ਔਰਤ ਆਪਣੀ ਸਿਆਣਪ ਨਾਲ ਸਭਨਾਂ ਲੋਕਾਂ ਨੂੰ ਸਮਝਾਉਣ ਲਗੀ ਤਾਂ ਉਨ੍ਹਾਂ ਨੇ ਬਿਕਰੀ ਦੇ ਪੁੱਤਰ ਸ਼ਬਾ ਦਾ ਸਿਰ ਵੱਢਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ। ਤਦ ਯੋਆਬ ਨੇ ਤੁਰ੍ਹੀ ਵਜਾਈ ਅਤੇ ਫ਼ੌਜ ਉਸ ਸ਼ਹਿਰ ਤੋਂ ਮੁੜ ਪਈ। ਸੂਰਮੇ ਆਪਣੇ ਘਰਾਂ ਵੱਲ ਪਰਤ ਗਏ ਅਤੇ ਯੋਆਬ ਵਾਪਸ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਪਰਤ ਗਿਆ।
23 ਦਾਊਦ ਦੀ ਫ਼ੌਜ ਵਿੱਚ ਨਿਯੁਕਤੀ ਯੋਆਬ ਇਸਰਾਏਲ ਦੀ ਸੈਨਾ ਦਾ ਕਪਤਾਨ ਬਣਿਆ। ਯੋਨਾਦਾਬ ਦਾ ਪੁੱਤਰ ਬਨਾਯਾਹ ਕਰੇਤੀਆਂ ਦਾ ਅਤੇ ਫ਼ਲੇਤੀਆਂ ਦਾ ਆਗੂ ਬਣਿਆ।
24 ਅਦੋਰਾਮ ਬੇਗਾਰੀਆਂ ਉੱਪਰ ਸੀ ਅਤੇ ਅਹੀਲਦ ਦਾ ਪੁੱਤਰ ਯਹੋਸਫ਼ਾਟ ਇਤਹਾਸੱਕਾਰ ਸੀ।
25 ਸ਼ਿਵਾ ਸਕੱਤਰ ਸੀ। ਸਾਦੋਕ ਅਤੇ ਅਬਿਯਾਥਰ ਜਾਜਕ ਠਹਿਰਾਏ ਗਏ।
26 ਅਤੇ ਈਰਾ ਵੀ ਦਾਊਦ ਦਾ ਇੱਕ ਮੁੱਖ ਸੇਵਕ ਸੀ।
1 And there happened to be there a man of Belial, whose name was Sheba, the son of Bichri, a Benjamite: and he blew a trumpet, and said, We have no part in David, neither have we inheritance in the son of Jesse: every man to his tents, O Israel.
2 So every man of Israel went up from after David, and followed Sheba the son of Bichri: but the men of Judah clave unto their king, from Jordan even to Jerusalem.
3 And David came to his house at Jerusalem; and the king took the ten women his concubines, whom he had left to keep the house, and put them in ward, and fed them, but went not in unto them. So they were shut up unto the day of their death, living in widowhood.
4 Then said the king to Amasa, Assemble me the men of Judah within three days, and be thou here present.
5 So Amasa went to assemble the men of Judah: but he tarried longer than the set time which he had appointed him.
6 And David said to Abishai, Now shall Sheba the son of Bichri do us more harm than did Absalom: take thou thy lord’s servants, and pursue after him, lest he get him fenced cities, and escape us.
7 And there went out after him Joab’s men, and the Cherethites, and the Pelethites, and all the mighty men: and they went out of Jerusalem, to pursue after Sheba the son of Bichri.
8 When they were at the great stone which is in Gibeon, Amasa went before them. And Joab’s garment that he had put on was girded unto him, and upon it a girdle with a sword fastened upon his loins in the sheath thereof; and as he went forth it fell out.
9 And Joab said to Amasa, Art thou in health, my brother? And Joab took Amasa by the beard with the right hand to kiss him.
10 But Amasa took no heed to the sword that was in Joab’s hand: so he smote him therewith in the fifth rib, and shed out his bowels to the ground, and struck him not again; and he died. So Joab and Abishai his brother pursued after Sheba the son of Bichri.
11 And one of Joab’s men stood by him, and said, He that favoureth Joab, and he that is for David, let him go after Joab.
12 And Amasa wallowed in blood in the midst of the highway. And when the man saw that all the people stood still, he removed Amasa out of the highway into the field, and cast a cloth upon him, when he saw that every one that came by him stood still.
13 When he was removed out of the highway, all the people went on after Joab, to pursue after Sheba the son of Bichri.
14 And he went through all the tribes of Israel unto Abel, and to Beth-maachah, and all the Berites: and they were gathered together, and went also after him.
15 And they came and besieged him in Abel of Beth-maachah, and they cast up a bank against the city, and it stood in the trench: and all the people that were with Joab battered the wall, to throw it down.
16 Then cried a wise woman out of the city, Hear, hear; say, I pray you, unto Joab, Come near hither, that I may speak with thee.
17 And when he was come near unto her, the woman said, Art thou Joab? And he answered, I am he. Then she said unto him, Hear the words of thine handmaid. And he answered, I do hear.
18 Then she spake, saying, They were wont to speak in old time, saying, They shall surely ask counsel at Abel: and so they ended the matter.
19 I am one of them that are peaceable and faithful in Israel: thou seekest to destroy a city and a mother in Israel: why wilt thou swallow up the inheritance of the Lord?
20 And Joab answered and said, Far be it, far be it from me, that I should swallow up or destroy.
21 The matter is not so: but a man of mount Ephraim, Sheba the son of Bichri by name, hath lifted up his hand against the king, even against David: deliver him only, and I will depart from the city. And the woman said unto Joab, Behold, his head shall be thrown to thee over the wall.
22 Then the woman went unto all the people in her wisdom. And they cut off the head of Sheba the son of Bichri, and cast it out to Joab. And he blew a trumpet, and they retired from the city, every man to his tent. And Joab returned to Jerusalem unto the king.
23 Now Joab was over all the host of Israel: and Benaiah the son of Jehoiada was over the Cherethites and over the Pelethites:
24 And Adoram was over the tribute: and Jehoshaphat the son of Ahilud was recorder:
25 And Sheva was scribe: and Zadok and Abiathar were the priests:
26 And Ira also the Jairite was a chief ruler about David.