2 Samuel 22:22
ਕਿਉਂ ਕਿ ਮੈਂ ਯਹੋਵਾਹ ਨੂੰ ਮੰਨਿਆ! ਮੈਂ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਨਹੀਂ ਕੀਤਾ।
2 Samuel 22:22 in Other Translations
King James Version (KJV)
For I have kept the ways of the LORD, and have not wickedly departed from my God.
American Standard Version (ASV)
For I have kept the ways of Jehovah, And have not wickedly departed from my God.
Bible in Basic English (BBE)
For I have kept the ways of the Lord; I have not been turned away in sin from my God.
Darby English Bible (DBY)
For I have kept the ways of Jehovah, And have not wickedly departed from my God.
Webster's Bible (WBT)
For I have kept the ways of the LORD, and have not wickedly departed from my God.
World English Bible (WEB)
For I have kept the ways of Yahweh, And have not wickedly departed from my God.
Young's Literal Translation (YLT)
For I have kept the ways of Jehovah, And have not done wickedly against my God.
| For | כִּ֥י | kî | kee |
| I have kept | שָׁמַ֖רְתִּי | šāmartî | sha-MAHR-tee |
| the ways | דַּרְכֵ֣י | darkê | dahr-HAY |
| Lord, the of | יְהוָ֑ה | yĕhwâ | yeh-VA |
| and have not | וְלֹ֥א | wĕlōʾ | veh-LOH |
| wickedly departed | רָשַׁ֖עְתִּי | rāšaʿtî | ra-SHA-tee |
| from my God. | מֵֽאֱלֹהָֽי׃ | mēʾĕlōhāy | MAY-ay-loh-HAI |
Cross Reference
ਅਮਸਾਲ 8:32
“ਹੁਣ, ਬਚਿਓ, ਸੁਣੋ ਮੇਰੀ ਗੱਲ, ਕੰਨ ਧਰਕੇ! ਪ੍ਰਸੰਨ ਹੋ ਸੱਕਦੇ ਹੋ ਤੁਸੀਂ ਵੀ ਜੇ ਤੁਸੀਂ ਚੱਲੋਂਗੇ ਮੇਰੇ ਰਾਹਾਂ ਉੱਤੇ!
ਪੈਦਾਇਸ਼ 18:19
ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”
ਜ਼ਬੂਰ 128:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।
ਇਬਰਾਨੀਆਂ 10:38
ਜਿਹੜਾ ਵਿਅਕਤੀ ਮੇਰੇ ਨਾਲ ਧਰਮੀ ਹੈ, ਉਹ ਆਪਣੇ ਵਿਸ਼ਵਾਸ ਦੁਆਰਾ ਜੀਵਨ ਪ੍ਰਾਪਤ ਕਰੇਗਾ। ਪਰ ਜੇ ਉਹ ਵਿਅਕਤੀ ਡਰ ਨਾਲ ਮੁੜ ਪੈਂਦਾ ਹੈ ਮੈਂ ਉਸ ਨਾਲ ਪ੍ਰਸੰਨ ਨਹੀਂ ਹੋਵਾਂਗਾ।”
੨ ਕੁਰਿੰਥੀਆਂ 1:12
ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
ਯੂਹੰਨਾ 15:10
ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸ ਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ।
ਸਫ਼ਨਿਆਹ 1:6
ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।”
ਜ਼ਬੂਰ 125:5
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।
ਜ਼ਬੂਰ 119:1
ਅਲਫ਼ ਸ਼ੁੱਧ ਜੀਵਨ ਜਿਉਣ ਵਾਲੇ ਲੋਕ ਖੁਸ਼ ਹਨ। ਉਹ ਲੋਕ ਯਹੋਵਾਹ ਦੀਆਂ ਸਿੱਖਿਆਵਾਂ ਉੱਤੇ ਚੱਲਦੇ ਹਨ।
ਜ਼ਬੂਰ 36:3
ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।
ਅੱਯੂਬ 23:10
ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ। ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।
੧ ਸਮੋਈਲ 12:3
ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।”
ਗਿਣਤੀ 16:15
ਇਸ ਲਈ ਮੂਸਾ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਯਹੋਵਾਹ ਨੂੰ ਆਖਿਆ, “ਮੈਂ ਇਨ੍ਹਾਂ ਲੋਕਾਂ ਨਾਲ ਕੋਈ ਬੁਰਾ ਨਹੀਂ ਕੀਤਾ। ਮੈਂ ਕਦੇ ਵੀ ਇਨ੍ਹਾਂ ਪਾਸੋਂ ਕੁਝ ਨਹੀਂ ਲਿਆ-ਇੱਕ ਖੋਤਾ ਵੀ ਨਹੀਂ! ਯਹੋਵਾਹ, ਇਨ੍ਹਾਂ ਦੀਆਂ ਸੁਗਾਤਾਂ ਪ੍ਰਵਾਨ ਨਾ ਕਰ।”