੨ ਸਮੋਈਲ 6:14 in Punjabi

ਪੰਜਾਬੀ ਪੰਜਾਬੀ ਬਾਈਬਲ ੨ ਸਮੋਈਲ ੨ ਸਮੋਈਲ 6 ੨ ਸਮੋਈਲ 6:14

2 Samuel 6:14
ਯਹੋਵਾਹ ਦੇ ਅੱਗੇ ਫ਼ਿਰ ਦਾਊਦ ਆਪਣੇ ਸਾਰੇ ਜ਼ੋਰ ਨਾਲ ਨੱਚ ਰਿਹਾ ਸੀ ਅਤੇ ਦਾਊਦ ਨੇ ਲਿਨਨ ਦਾ ਏਫ਼ੋਦ ਪਾਇਆ ਹੋਇਆ ਸੀ।

2 Samuel 6:132 Samuel 62 Samuel 6:15

2 Samuel 6:14 in Other Translations

King James Version (KJV)
And David danced before the LORD with all his might; and David was girded with a linen ephod.

American Standard Version (ASV)
And David danced before Jehovah with all his might; and David was girded with a linen ephod.

Bible in Basic English (BBE)
And David, clothed in a linen ephod, was dancing before the Lord with all his strength.

Darby English Bible (DBY)
And David danced before Jehovah with all his might; and David was girded with a linen ephod.

Webster's Bible (WBT)
And David danced before the LORD with all his might; and David was girded with a linen ephod.

World English Bible (WEB)
David danced before Yahweh with all his might; and David was girded with a linen ephod.

Young's Literal Translation (YLT)
And David is dancing with all strength before Jehovah, and David is girded with a linen ephod,

And
David
וְדָוִ֛דwĕdāwidveh-da-VEED
danced
מְכַרְכֵּ֥רmĕkarkērmeh-hahr-KARE
before
בְּכָלbĕkālbeh-HAHL
the
Lord
עֹ֖זʿōzoze
with
all
לִפְנֵ֣יlipnêleef-NAY
might;
his
יְהוָ֑הyĕhwâyeh-VA
and
David
וְדָוִ֕דwĕdāwidveh-da-VEED
was
girded
חָג֖וּרḥāgûrha-ɡOOR
with
a
linen
אֵפ֥וֹדʾēpôday-FODE
ephod.
בָּֽד׃bādbahd

Cross Reference

੧ ਸਮੋਈਲ 2:18
ਪਰ ਸਮੂਏਲ ਨੇ ਯਹੋਵਾਹ ਦੀ ਪੂਰੀ ਟਹਿਲ ਸੇਵਾ ਕੀਤੀ। ਉਹ ਲਿਨਨ ਦਾ ਏਫ਼ੋਦ ਪਾਕੇ ਸੇਵਾ ਕਰਦਾ ਹੁੰਦਾ ਸੀ। ਹਰ ਸਾਲ ਸਮੂਏਲ ਦੀ ਮਾਂ ਉਸ ਲਈ ਛੋਟਾ ਜਿਹਾ ਇੱਕ ਚੋਗਾ ਬਣਾਕੇ ਲਿਆਉਂਦੀ।

ਜ਼ਬੂਰ 150:4
ਤੰਬੂਰੀਆ ਤੇ ਨੱਚਣ ਨਾਲ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦੀ ਉਸਤਤਿ ਤਾਰਾਂ ਵਾਲੇ ਸਾਜ਼ਾਂ ਅਤੇ ਬੰਸਰੀਆ ਨਾਲ ਕਰੋ।

ਖ਼ਰੋਜ 15:20
ਤਾਂ ਹਾਰੂਨ ਦੀ ਭੈਣ, ਔਰਤ ਨਬੀਆ ਮਿਰਯਮ, ਨੇ ਤੰਬੂਰੀ ਚੁੱਕ ਲਈ। ਮਿਰਯਮ ਅਤੇ ਹੋਰ ਔਰਤਾਂ ਗਾਉਣ ਤੇ ਨੱਚਣ ਲੱਗੀਆਂ।

ਜ਼ਬੂਰ 149:3
ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।

ਜ਼ਬੂਰ 30:11
ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।

੧ ਸਮੋਈਲ 2:28
ਮੈਂ ਸਾਰੇ ਇਸਰਾਏਲੀ ਪਰਿਵਾਰਾਂ ਵਿੱਚੋਂ ਤੇਰੇ ਪਰਿਵਾਰ ਦੇ ਕੁਟੁੰਬ ਨੂੰ ਚੁਣਿਆ। ਮੈਂ ਤੇਰੇ ਪਰਿਵਾਰ ਦੇ ਬੰਦਿਆਂ ਨੂੰ ਆਪਣੇ ਜਾਜਕਾਂ ਵਜੋਂ ਚੁਣਿਆ ਅਤੇ ਮੈਂ ਆਪਣੀ ਜਗਵੇਦੀ ਉੱਤੇ ਬਲੀ ਭੇਟ ਕਰਨ ਲਈ ਉਨ੍ਹਾਂ ਨੂੰ ਚੁਣਿਆ। ਮੈਂ ਉਨ੍ਹਾਂ ਨੂੰ ਧੂਫ਼ ਜਗਾਉਣ ਅਤੇ ਏਫ਼ੋਦ ਪਾਉਣ ਲਈ ਚੁਣਿਆ। ਅਤੇ ਇਸਰਾਏਲੀ ਲੋਕ ਜਿਹੜੀਆਂ ਬਲੀਆਂ ਚੜ੍ਹਾਉਂਦੇ ਸਨ ਉਨ੍ਹਾਂ ਵਿੱਚੋਂ ਮੈਂ ਤੇਰੇ ਪਰਿਵਾਰ ਦੇ ਲੋਕਾਂ ਨੂੰ ਮਾਸ ਛਕਣ ਦਾ ਹੱਕ ਦਿੱਤਾ।

ਕਜ਼ਾૃ 11:34
ਯਿਫ਼ਤਾਹ ਮਿਸਫ਼ਾਹ ਵਾਪਸ ਚੱਲਾ ਗਿਆ। ਯਿਫ਼ਤਾਹ ਆਪਣੇ ਘਰ ਗਿਆ ਅਤੇ ਉਸਦੀ ਧੀ ਨੂੰ ਮਿਲਣ ਲਈ ਘਰ ਤੋਂ ਬਾਹਰ ਆਈ। ਉਹ ਤੰਬੂਰਿਨ ਵਜਾ ਰਹੀ ਸੀ ਅਤੇ ਨੱਚ ਰਹੀ ਸੀ। ਉਹ ਉਸਦੀ ਇੱਕਲੌਤੀ ਧੀ ਸੀ। ਯਿਫ਼ਤਾਹ ਉਸ ਨੂੰ ਬਹੁਤ ਪਿਆਰ ਕਰਦਾ ਸੀ। ਯਿਫ਼ਤਾਹ ਦੇ ਹੋਰ ਕੋਈ ਧੀਆਂ ਪੁੱਤਰ ਨਹੀਂ ਸਨ।

ਕੁਲੁੱਸੀਆਂ 3:23
ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।

ਲੋਕਾ 15:25
ਵੱਡੇ ਪੁੱਤਰ ਦਾ ਪਰਤਨਾ “ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁੜ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸ ਨੇ ਨੱਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ।

ਵਾਈਜ਼ 9:10
ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।

੧ ਤਵਾਰੀਖ਼ 15:27
ਉਹ ਸਾਰੇ ਲੇਵੀ ਜਿਨ੍ਹਾਂ ਨੇ ਨੇਮ ਦੇ ਸੰਦੂਕ ਨੂੰ ਚੁੱਕਿਆ ਹੋਇਆ ਸੀ, ਉਨ੍ਹਾਂ ਨੇ ਮਹੀਨ ਲਿਨਨ ਦੇ ਚੋਲੇ ਪਾਏ ਹੋਏ ਸਨ। ਕਨਨਯਾਹ, ਸੰਗੀਤ ਦੇ ਇੰਚਾਰਜਾਂ ਨੇ, ਅਤੇ ਹੋਰ ਸਾਰੇ ਸੰਗੀਤਕਾਰਾਂ ਨੇ ਵੀ ਮਹੀਨ ਲਿਨਨ ਦੇ ਚੋਲੇ ਪਏ ਹੋਏ ਸਨ। ਦਾਊਦ ਨੇ ਇੱਕ ਚੋਲਾ ਅਤੇ ਇੱਕ ਮਹੀਨ ਲਿਨਨ ਦਾ ਏਫੋਦ ਪਾਇਆ ਹੋਇਆ ਸੀ।

੧ ਸਮੋਈਲ 22:18
ਤਾਂ ਪਾਤਸ਼ਾਹ ਨੇ ਦੋਏਗ ਨੂੰ ਇਸ ਲਈ ਆਖਿਆ, ਸ਼ਾਊਲ ਨੇ ਕਿਹਾ, “ਦੋਏਗ! ਤੂੰ ਜਾ ਅਤੇ ਜਾਕੇ ਜਾਜਕ ਨੂੰ ਮਾਰ ਸੁੱਟ।” ਤਾਂ ਉਸ ਦਿਨ ਦੋਏਗ ਗਿਆ ਅਤੇ ਜਾਕੇ ਜਾਜਕ ਅਤੇ ਉਸ ਦੇ ਸੰਬੰਧੀਆਂ ਸਮੇਤ 85 ਲੋਕਾਂ ਨੂੰ ਜਾਨੋਂ ਮਾਰ ਸੁੱਟਿਆ।

ਕਜ਼ਾૃ 21:21
ਉਸ ਸਮੇਂ ਦਾ ਧਿਆਨ ਰੱਖੋ ਜਦੋਂ ਉਤਸਵ ਵੇਲੇ ਮੁਟਿਆਰਾਂ ਨਾਚ ਵਿੱਚ ਹਿੱਸਾ ਲੈਣ ਲਈ ਸ਼ੀਲੋਹ ਤੋਂ ਬਾਹਰ ਆਉਂਦੀਆਂ ਹਨ। ਫ਼ੇਰ ਅੰਗੂਰਾਂ ਦੇ ਬਾਗਾਂ ਵਿੱਚੋਂ, ਜਿੱਥੇ ਤੁਸੀਂ ਛੁੱਪੇ ਹੋਏ ਹੋ, ਬਾਹਰ ਭੱਜ ਆਓ। ਤੁਹਾਡੇ ਵਿੱਚੋਂ ਹਰੇਕ ਜਣੇ ਨੂੰ ਸ਼ੀਲੋਹ ਦੇ ਸ਼ਹਿਰ ਦੀ ਇੱਕ ਮੁਟਿਆਰ ਫ਼ੜ ਲੈਣੀ ਚਾਹੀਦੀ ਹੈ। ਉਨ੍ਹਾਂ ਮੁਟਿਆਰਾਂ ਨੂੰ ਬਿਨਯਾਮੀਨ ਦੀ ਧਰਤੀ ਉੱਤੇ ਲੈ ਜਾਇਓ ਅਤੇ ਉਨ੍ਹਾਂ ਨਾਲ ਵਿਆਹ ਕਰ ਲਿਉ।

ਅਸਤਸਨਾ 6:5
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ।

ਖ਼ਰੋਜ 19:6
ਤੁਸੀਂ ਇੱਕ ਖਾਸ ਕੌਮ ਹੋਵੋਂਗੇ-ਜਾਜਕਾਂ ਦੀ ਰਿਆਸਤ।’ ਮੂਸਾ, ਤੈਨੂੰ ਇਸਰਾਏਲ ਦੇ ਲੋਕਾਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਮੈਂ ਕੀ ਆਖਿਆ ਹੈ।”