Amos 9:12
ਫ਼ੇਰ ਮੇਰੇ ਲੋਕ ਉਹ ਸਭ ਕੁਝ ਜੋ ਅਦੋਮ ਦਾ ਬੱਚਿਆਂ ਹੈ ਅਤੇ ਉਹ ਸਾਰੀਆਂ ਕੌਮਾਂ, ਜਿਹੜੀਆਂ ਮੇਰੇ ਨਾਮ ਦੁਆਰਾ ਸਦਵਾਉਂਦੀਆਂ ਹਨ, ਹਬਿਆ ਲੈਣਗੇ।” ਯਹੋਵਾਹ ਨੇ ਆਖਿਆ ਕਿ ਉਹ ਇਹ ਸਭ ਕੁਝ ਕਰੇਗਾ।
Amos 9:12 in Other Translations
King James Version (KJV)
That they may possess the remnant of Edom, and of all the heathen, which are called by my name, saith the LORD that doeth this.
American Standard Version (ASV)
that they may possess the remnant of Edom, and all the nations that are called by my name, saith Jehovah that doeth this.
Bible in Basic English (BBE)
So that the rest of Edom may be their heritage, and all the nations who have been named by my name, says the Lord, who is doing this.
Darby English Bible (DBY)
that they may possess the remnant of Edom, and all the nations upon whom my name is called, saith Jehovah who doeth this.
World English Bible (WEB)
that they may possess the remnant of Edom, and all the nations who are called by my name," says Yahweh who does this.
Young's Literal Translation (YLT)
So that they possess the remnant of Edom, And all the nations on whom My name is called, An affirmation of Jehovah -- doer of this.
| That | לְמַ֨עַן | lĕmaʿan | leh-MA-an |
| they may possess | יִֽירְשׁ֜וּ | yîrĕšû | yee-reh-SHOO |
| אֶת | ʾet | et | |
| remnant the | שְׁאֵרִ֤ית | šĕʾērît | sheh-ay-REET |
| of Edom, | אֱדוֹם֙ | ʾĕdôm | ay-DOME |
| and of all | וְכָל | wĕkāl | veh-HAHL |
| heathen, the | הַגּוֹיִ֔ם | haggôyim | ha-ɡoh-YEEM |
| which | אֲשֶׁר | ʾăšer | uh-SHER |
| are called by | נִקְרָ֥א | niqrāʾ | neek-RA |
| שְׁמִ֖י | šĕmî | sheh-MEE | |
| name, my | עֲלֵיהֶ֑ם | ʿălêhem | uh-lay-HEM |
| saith | נְאֻם | nĕʾum | neh-OOM |
| the Lord | יְהוָ֖ה | yĕhwâ | yeh-VA |
| that doeth | עֹ֥שֶׂה | ʿōśe | OH-seh |
| this. | זֹּֽאת׃ | zōt | zote |
Cross Reference
ਯਸਈਆਹ 43:7
ਉਨ੍ਹਾਂ ਸਮੂਹ ਲੋਕਾਂ ਨੂੰ ਮੇਰੇ ਪਾਸ ਲਿਆਵੋ ਜਿਹੜੇ ਮੇਰੇ ਹਨ ਉਹ ਲੋਕ ਜਿਨ੍ਹਾਂ ਨੂੰ ਮੇਰਾ ਨਾਮ ਮਿਲਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਲਈ ਸਾਜਿਆ ਸੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ, ਅਤੇ ਉਹ ਮੇਰੇ ਹਨ।”
ਯਸਈਆਹ 11:14
ਪਰ ਇਫ਼ਰਾਈਮ ਅਤੇ ਯਹੂਦਾਹ ਫ਼ਿਲਸਤੀਨੀਆਂ ਉੱਤੇ ਹਮਲਾ ਕਰਨਗੇ।ਉਹ ਇਕੱਠੇ ਪੂਰਬੀਆਂ ਦੀ ਦੌਲਤ ਲੁੱਟਣਗੇ। ਇਫ਼ਰਾਈਮ ਅਤੇ ਯਹੂਦਾਹ, ਅਦੋਮ, ਮੋਆਬ ਅਤੇ ਅੰਮੋਨ ਦੇ ਲੋਕਾਂ ਉੱਤੇ ਹਕੂਮਤ ਕਰਨਗੇ।
ਰਸੂਲਾਂ ਦੇ ਕਰਤੱਬ 15:17
ਫ਼ਿਰ ਹੋਰ ਸਾਰੇ ਲੋਕਾਂ ਪ੍ਰਭੂ ਪਰਮੇਸ਼ੁਰ ਵੱਲ ਵੇਖਣਗੇ। ਹੋਰਨਾ ਪਰਾਈਆਂ ਕੌਮਾਂ ਦੇ ਲੋਕ ਵੀ ਮੇਰੇ ਨਾਲ ਸੰਬੰਧਿਤ ਹਨ। ਪ੍ਰਭੂ ਜੋ ਇਹ ਸਭ ਗੱਲਾਂ ਕਰਦਾ ਹੈ, ਇਹ ਆਖਦਾ ਹੈ।’
ਮਲਾਕੀ 1:4
ਭਾਵੇਂ ਅਦੋਮੀ ਆਖਣਗੇ, “ਅਸੀਂ ਬਰਬਾਦ ਹੋ ਗਏ ਪਰ ਅਸੀਂ ਵਾਪਸ ਜਾਕੇ ਆਪਣੇ ਸ਼ਹਿਰ ਨੂੰ ਮੁੜ ਬਣਾਵਾਂਗੇ।” ਪਰ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਜੇਕਰ ਉਨ੍ਹਾਂ ਨੇ ਉਨ੍ਹਾਂ ਸ਼ਹਿਰਾਂ ਨੂੰ ਮੁੜ ਉਸਾਰਿਆ ਤਾਂ ਮੈਂ ਉਨ੍ਹਾਂ ਨੂੰ ਮੁੜ ਨਸ਼ਟ ਕਰ ਦੇਵਾਂਗਾ।” ਇਸੇ ਕਾਰਣ ਲੋਕ ਅਦੋਮ ਨੂੰ ਦੁਸ਼ਟ ਦੇਸ ਮੰਨਦੇ ਹਨ ਜਿਸ ਨੂੰ ਯਹੋਵਾਹ ਹਮੇਸ਼ਾ ਨਫਰਤ ਕਰਦਾ ਰਿਹਾ ਹੈ।
ਅਬਦ ਯਾਹ 1:18
ਯਾਕੂਬ ਦਾ ਘਰਾਣਾ ਅੱਗ ਵਾਂਗ ਹੋਵੇਗਾ, ਯੂਸਫ਼ ਦਾ ਘਰਾਣਾ ਲਾਟਾਂ ਵਾਂਗ। ਏਸਾਓ ਦਾ ਪਰਿਵਾਰ ਤੂੜੀ ਵਾਂਗ ਹੋਵੇਗਾ। ਉਹ ਅੱਗ ਵਿੱਚ ਪੂਰੀ ਤਰ੍ਹਾਂ ਸਾੜੇ ਜਾਣਗੇ। ਏਸਾਓ ਦੇ ਪਰਿਵਾਰ ਵਿੱਚ ਕੋਈ ਨਹੀਂ ਛੱਡਿਆ ਜਾਵੇਗਾ।” ਕਿਉਂਕਿ ਯਹੋਵਾਹ ਪਰਮੇਸ਼ੁਰ ਨੇ ਫ਼ੁਰਮਾਇਆ ਹੈ।
ਯਵਾਐਲ 3:8
ਮੈਂ ਤੁਹਾਡੇ ਪੁੱਤਰਾਂ ਅਤੇ ਧੀਆਂ ਨੂੰ ਯਹੂਦਾਹ ਦੇ ਲੋਕਾਂ ਨੂੰ ਵੇਚਾਂਗਾ ਅਤੇ ਉਹ ਫ਼ਿਰ ਉਨ੍ਹਾਂ ਨੂੰ ਸ਼ਬਾਈਆਂ ਕੋਲ ਦੂਰ ਦੀ ਕੌਮ ਅਤੇ ਧਰਤੀ ਉੱਤੇ ਵੇਚ ਦੇਣਗੇ।” ਯਹੋਵਾਹ ਨੇ ਇਹ ਵਾਕ ਬੋਲੇ ਸਨ।
ਦਾਨੀ ਐਲ 9:18
ਮੇਰੇ ਪਰਮੇਸ਼ੁਰ, ਮੇਰੀ ਗੱਲ ਸੁਣ! ਆਪਣੀਆਂ ਅੱਖਾਂ ਖੋਲ ਅਤੇ ਦੇਖ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਨੂੰ ਜਿਹੜੀਆਂ ਸਾਡੇ ਨਾਲ ਵਾਪਰਦੀਆਂ ਹਨ! ਦੇਖ ਕੀ ਵਾਪਰਿਆ ਹੈ ਉਸ ਸ਼ਹਿਰ ਨਾਲ ਜਿਸ ਨੂੰ ਤੇਰੇੇ ਨਾਮ ਨਾਲ ਬੁਲਾਇਆ ਜਾਂਦਾ ਹੈ। ਮੈਂ ਇਹ ਨਹੀਂ ਆਖ ਰਿਹਾ ਕਿ ਅਸੀਂ ਧਰਮੀ ਹਾਂ। ਇਹ ਇਸ ਲਈ ਨਹੀਂ ਹੈ ਕਿ ਮੈਂ ਇਹ ਚੀਜ਼ਾਂ ਮੰਗ ਰਿਹਾ ਹਾਂ। ਮੈਂ ਇਹ ਚੀਜ਼ਾਂ ਇਸ ਲਈ ਮੰਗ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਕਿ ਤੂੰ ਮਿਹਰਬਾਨ ਹੈਂ।
ਯਰਮਿਆਹ 15:16
ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
ਯਰਮਿਆਹ 14:9
ਤੁਸੀਂ ਉਸ ਆਦਮੀ ਵਰਗੇ ਲੱਗਦੇ ਹੋ, ਜਿਸ ਉੱਤੇ ਘਾਤ ਲਾਕੇ ਹਮਲਾ ਕੀਤਾ ਗਿਆ ਹੋਵੇ। ਤੁਸੀਂ ਉਸ ਫ਼ੌਜੀ ਵਰਗੇ ਜਾਪਦੇ ਹੋ ਜਿਸ ਕੋਲ ਕਿਸੇ ਨੂੰ ਬਚਾਉਣ ਦੀ ਸ਼ਕਤੀ ਨਹੀਂ। ਪਰ ਯਹੋਵਾਹ ਜੀ ਤੁਸੀਂ ਸਾਡੇ ਸੰਗ ਹੋ। ਅਸੀਂ ਤੁਹਾਡੇ ਨਾਮ ਨਾਲ ਸੱਦੇ ਜਾਂਦੇ ਹਾਂ, ਇਸ ਲਈ ਸਾਨੂੰ ਬੇਸਹਾਰਾ ਨਾ ਛੱਡੋ!”
ਯਸਈਆਹ 65:1
ਸਾਰੇ ਲੋਕ ਪਰਮੇਸ਼ੁਰ ਬਾਰੇ ਜਾਨਣਗੇ ਯਹੋਵਾਹ ਆਖਦਾ ਹੈ, “ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਵੀ ਕੀਤੀ ਜਿਹੜੇ ਮੇਰੇ ਕੋਲ ਸਲਾਹ ਲੈਣ ਨਹੀਂ ਆਏ ਸਨ। ਉਹ ਲੋਕ ਜਿਨ੍ਹਾਂ ਮੈਨੂੰ ਲੱਭਿਆ ਉਹ ਮੇਰੀ ਤਲਾਸ਼ ਨਹੀਂ ਕਰ ਰਹੇ ਸਨ। ਮੈਂ ਉਸ ਕੌਮ ਨਾਲ ਗੱਲ ਕੀਤੀ ਜਿਹੜੀ ਮੇਰੇ ਨਾਮ ਦੀ ਧਾਰਣੀ ਨਹੀਂ ਹੈ। ਮੈਂ ਆਖਿਆ, ‘ਮੈਂ ਇੱਥੇ ਹਾਂ! ਮੈਂ ਇੱਥੇ ਹਾਂ!’
ਯਸਈਆਹ 63:19
ਕੁਝ ਲੋਕਾਂ ਉੱਤੇ ਤੇਰਾ ਸ਼ਾਸਨ ਨਹੀਂ ਸੀ। ਉਹ ਤੁਹਾਡਾ ਨਾਮ ਕਬੂਲ ਨਹੀਂ ਕਰਦੇ। ਅਤੇ ਅਸੀਂ ਵੀ ਉਨ੍ਹਾਂ ਲੋਕਾਂ ਵਰਗੇ ਸਾਂ।
ਯਸਈਆਹ 14:1
ਇਸਰਾਏਲ ਘਰ ਵਾਪਸ ਪਰਤੇਗਾ ਭਵਿੱਖ ਵਿੱਚ ਯਹੋਵਾਹ ਯਾਕੂਬ ਨੂੰ ਆਪਣਾ ਪਿਆਰ ਫ਼ੇਰ ਦਰਸਾਵੇਗਾ। ਯਹੋਵਾਹ ਫ਼ੇਰ ਇਸਰਾਏਲ ਦੇ ਲੋਕਾਂ ਦੀ ਚੋਣ ਕਰੇਗਾ। ਉਸ ਸਮੇਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਦੇ ਦੇਵੇਗਾ। ਫ਼ੇਰ ਗ਼ੈਰ-ਯਹੂਦੀ ਲੋਕ ਯਹੂਦੀ ਲੋਕਾਂ ਨਾਲ ਰਲ ਜਾਣਗੇ। ਦੋਵੇਂ ਲੋਕ ਇਕੱਠੇ ਹੋ ਕੇ ਇੱਕ ਪਰਿਵਾਰ ਬਣ ਜਾਣਗੇ-ਯਾਕੂਬ ਦਾ ਪਰਿਵਾਰ।
ਜ਼ਬੂਰ 60:8
ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”
ਗਿਣਤੀ 24:17
“ਮੈਂ ਯਹੋਵਾਹ ਨੂੰ ਆਉਂਦਿਆ ਦੇਖਦਾ ਹਾਂ, ਪਰ ਛੇਤੀ ਨਹੀ। ਯਾਕੂਬ ਦੇ ਪਰਿਵਾਰ ਵਿੱਚੋਂ ਇੱਕ ਤਾਰਾ ਆਵੇਗਾ। ਇਸਰਾਏਲ ਦੇ ਲੋਕਾਂ ਵਿੱਚੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ, ਮੋਆਬੀ ਲੋਕਾਂ ਦੇ ਸਿਰ ਭਂਨੇਗਾ। ਉਹ ਹਾਕਮ, ਸੇਥ ਦੇ ਸਮੂਹ ਪੁੱਤਰਾਂ ਦੇ ਸਿਰ ਭੰਨ ਦੇਵੇਗਾ।
ਪੈਦਾਇਸ਼ 27:37
ਇਸਹਾਕ ਨੇ ਆਖਿਆ, “ਮੈਂ ਯਾਕੂਬ ਨੂੰ ਤੇਰੇ ਉੱਤੇ ਹਕੂਮਤ ਕਰਨ ਦੀ ਸ਼ਕਤੀ ਦੇ ਚੁੱਕਾ ਹਾਂ। ਮੈਂ ਉਸ ਦੇ ਸਾਰੇ ਭਰਾਵਾਂ ਨੂੰ ਉਸ ਦੇ ਸੇਵਕ ਹੋਣ ਲਈ ਦੇ ਦਿੱਤਾ ਹੈ। ਮੈਂ ਉਸ ਨੂੰ ਬਹੁਤ ਸਾਰਾ ਅਨਾਜ ਅਤੇ ਮੈਅ ਦੇ ਚੁੱਕਿਆ ਹਾਂ। ਪੁੱਤਰ, ਮੈਂ ਹੁਣ ਤੇਰੇ ਵਾਸਤੇ ਕੀ ਕਰ ਸੱਕਦਾ ਹਾਂ?”
ਪੈਦਾਇਸ਼ 27:29
ਸਾਰੇ ਲੋਕ ਤੇਰੀ ਸੇਵਾ ਕਰਨ। ਬਹੁਤ ਸਾਰੀਆਂ ਕੌਮਾਂ ਤੇਰੇ ਅੱਗੇ ਸਿਰ ਝੁਕਾਉਣ, ਤੂੰ ਆਪਣੇ ਭਰਾਵਾਂ ਨਾਲੋਂ ਮਹਾਨ ਹੋਵੇਂਗਾ। ਤੇਰੀ ਮਾਂ ਦੇ ਪੁੱਤਰ, ਝੁਕਣਗੇ ਅਤੇ ਤੇਰਾ ਹੁਕਮ ਮੰਨਣਗੇ। ਜਿਹੜਾ ਵੀ ਤੈਨੂੰ ਸਰਾਪ ਦੇਵੇਗਾ, ਖੁਦ ਹੀ ਸਰਾਪਿਆ ਜਾਵੇਗਾ। ਜਿਹੜਾ ਵੀ ਤੈਨੂੰ ਅਸੀਸ ਦੇਵੇਗਾ, ਉਹ ਅਸੀਸਮਈ ਹੋਵੇਗਾ।”