Deuteronomy 1:2
ਹੋਰੇਬ ਪਰਬਤ ਤੋਂ ਸੇਈਰ ਪਰਬਤਾਂ ਰਾਹੀਂ ਕਾਦੇਸ਼ ਬਰਨੇਆ ਦਾ ਸਫ਼ਰ ਸਿਰਫ਼ 11 ਦਿਨਾਂ ਦਾ ਹੈ।
Deuteronomy 1:2 in Other Translations
King James Version (KJV)
(There are eleven days' journey from Horeb by the way of mount Seir unto Kadeshbarnea.)
American Standard Version (ASV)
It is eleven days' `journey' from Horeb by the way of mount Seir unto Kadesh-barnea.
Bible in Basic English (BBE)
It is eleven days' journey from Horeb by the way of Mount Seir to Kadesh-barnea.
Darby English Bible (DBY)
There are eleven days' journey from Horeb by the way of mount Seir to Kadesh-barnea.
Webster's Bible (WBT)
(There are eleven days journey from Horeb by the way of mount Seir to Kadesh-barnea.)
World English Bible (WEB)
It is eleven days' [journey] from Horeb by the way of Mount Seir to Kadesh-barnea.
Young's Literal Translation (YLT)
eleven days' from Horeb, the way of mount Seir, unto Kadesh-Barnea.
| (There are eleven | אַחַ֨ד | ʾaḥad | ah-HAHD |
| עָשָׂ֥ר | ʿāśār | ah-SAHR | |
| days' | יוֹם֙ | yôm | yome |
| journey from Horeb | מֵֽחֹרֵ֔ב | mēḥōrēb | may-hoh-RAVE |
| way the by | דֶּ֖רֶךְ | derek | DEH-rek |
| of mount | הַר | har | hahr |
| Seir | שֵׂעִ֑יר | śēʿîr | say-EER |
| unto | עַ֖ד | ʿad | ad |
| Kadesh-barnea.) | קָדֵ֥שׁ | qādēš | ka-DAYSH |
| בַּרְנֵֽעַ׃ | barnēaʿ | bahr-NAY-ah |
Cross Reference
ਗਿਣਤੀ 13:26
ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ।
ਗਿਣਤੀ 32:8
ਤੁਹਾਡੇ ਪੁਰਖਿਆਂ ਨੇ ਮੇਰੇ ਨਾਲ ਵੀ ਅਜਿਹਾ ਹੀ ਕੀਤਾ ਸੀ। ਕਾਦੇਸ਼ ਬਰਨੇਆ ਵਿੱਚ ਮੈਂ ਧਰਤੀ ਦੇਖਣ ਲਈ ਜਾਸੂਸ ਭੇਜੇ।
ਅਸਤਸਨਾ 9:23
ਅਤੇ ਜਦੋਂ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਛੱਡ ਜਾਣ ਲਈ ਆਖਿਆ ਸੀ ਤੁਸੀਂ ਉਸਦਾ ਹੁਕਮ ਨਹੀਂ ਮੰਨਿਆ। ਉਸ ਨੇ ਆਖਿਆ ਸੀ, ‘ਉੱਤੇ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਵੋ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।’ ਪਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਤੁਸੀਂ ਉਸ ਉੱਤੇ ਯਕੀਨ ਨਹੀਂ ਕੀਤਾ ਤੁਸੀਂ ਉਸਦਾ ਆਦੇਸ਼ ਨਹੀਂ ਸੁਣਿਆ।
ਯਸ਼ਵਾ 14:6
ਕਾਲੇਬ ਨੂੰ ਆਪਣੀ ਧਰਤੀ ਮਿਲੀ ਇੱਕ ਦਿਨ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕੁਝ ਲੋਕ ਗਿਲਗਾਲ ਵਿਖੇ ਯਹੋਸ਼ੁਆ ਕੋਲ ਗਏ। ਇਨ੍ਹਾਂ ਲੋਕਾਂ ਵਿੱਚੋਂ ਇੱਕ ਕਨਿੱਜ਼ੀ ਯਫ਼ੁੰਨਾਹ ਦਾ ਪੁੱਤਰ ਕਾਲੇਬ ਸੀ। ਕਾਲੇਬ ਨੇ ਯਹੋਸ਼ੁਆ ਨੂੰ ਆਖਿਆ, “ਤੁਹਾਨੂੰ ਉਹ ਗੱਲਾਂ ਯਾਦ ਹਨ ਜਿਹੜੀਆਂ ਯਹੋਵਾਹ ਨੇ ਕਾਦੇਸ਼ ਬਰਨੇਆ ਵਿਖੇ ਆਖੀਆਂ। ਯਹੋਵਾਹ ਆਪਣੇ ਸੇਵਕ ਮੂਸਾ ਨਾਲ ਗੱਲ ਕਰ ਰਿਹਾ ਸੀ। ਯਹੋਵਾਹ ਤੁਹਾਡੇ ਅਤੇ ਮੇਰੇ ਬਾਰੇ ਗੱਲ ਕਰ ਰਿਹਾ ਸੀ।
ਅਸਤਸਨਾ 2:8
“ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।
ਅਸਤਸਨਾ 2:4
ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋਕੇ ਲੰਘੋਂਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾ ਦੀ ਹੈ, ਏਸਾਓ ਦੇ ਵਾਰਸਾਂ ਦੀ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ।
ਅਸਤਸਨਾ 1:44
ਪਰ ਉੱਥੇ ਰਹਿਣ ਵਾਲੇ ਅਮੋਰੀ ਮਖਿਆਲ ਵਾਂਗ ਤੁਹਾਡੇ ਖਿਲਾਫ਼ ਲੜਾਈ ਕਰਨ ਲਈ ਬਾਹਰ ਨਿਕਲ ਆਏ ਅਤੇ ਸੇਈਰ ਤੋਂ ਹਾਰਮਾਹ ਤੀਕ ਤੁਹਾਡਾ ਪਿੱਛਾ ਕੀਤਾ।
ਗਿਣਤੀ 20:17
ਕਿਰਪਾ ਕਰਕੇ ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਖੇਤਾਂ ਜਾਂ ਅੰਗੂਰਾਂ ਦੇ ਬਗੀਚਿਆਂ ਵਿੱਚੋਂ ਨਹੀਂ ਲੰਘਾਂਗੇ। ਅਸੀਂ ਤੁਹਾਡੇ ਕਿਸੇ ਵੀ ਖੂਹ ਦਾ ਪਾਣੀ ਨਹੀਂ ਪੀਵਾਂਗੇ। ਅਸੀਂ ਸਿਰਫ਼ ਸ਼ਾਹੀ ਸੜਕ ਉੱਤੋਂ ਦੀ ਲੰਘਾਗੇ। ਅਸੀਂ ਇਹ ਸੜਕ ਛੱਡ ਕੇ ਸੱਜੇ ਜਾਂ ਖੱਬੇ ਨਹੀਂ ਹੋਵਾਂਗੇ। ਤੁਹਾਡੇ ਦੇਸ਼ ਵਿੱਚੋਂ ਗੁਜ਼ਰਦੇ ਹੋਏ ਇਸ ਨੂੰ ਪਾਰ ਕਰ ਜਾਣ ਤੀਕ ਸੜਕ ਉੱਤੇ ਹੀ ਚੱਲਾਂਗੇ।”
ਅਹਬਾਰ 9:23
ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।
ਅਹਬਾਰ 2:14
ਪਹਿਲੀ ਉਪਜ ਦੇ ਅਨਾਜ ਦੀ ਭੇਟ “ਜਦੋਂ ਤੁਸੀਂ ਯਹੋਵਾਹ ਵਾਸਤੇ ਪਹਿਲੀ ਫ਼ਸਲ ਦੇ ਅਨਾਜ ਦੀ ਭੇਟ ਲੈ ਕੇ ਆਵੋ, ਤਾਂ ਤੁਹਾਨੂੰ ਅਨਾਜ ਦੀਆਂ ਭੁੰਨੀਆਂ ਹੋਈਆਂ ਬਾਲੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਇਹ ਤਾਜੇ ਅਨਾਜ ਦੇ ਕੁੱਟੇ ਹੋਏ ਦਾਣੇ ਹੋਣੇ ਚਾਹੀਦੇ ਹਨ। ਇਹ ਤੁਹਾਡੀ ਪਹਿਲੀ ਫ਼ਸਲ ਦੇ ਅਨਾਜ ਦੀ ਭੇਟ ਹੋਵੇਗੀ।
ਖ਼ਰੋਜ 3:1
ਬਲਦੀ ਹੋਈ ਝਾੜੀ ਮੂਸਾ ਦੇ ਸੌਹਰੇ ਦਾ ਨਾ ਯਿਥਰੋ ਸੀ। (ਯਿਥਰੋ ਮਿਦਯਾਨ ਦਾ ਜਾਜਕ ਸੀ।) ਮੂਸਾ ਯਿਥਰੋ ਦੀਆਂ ਭੇਡਾਂ ਦੀ ਰੱਖਵਾਲੀ ਕਰਦਾ ਸੀ। ਇੱਕ ਦਿਨ ਮੂਸਾ ਭੇਡਾਂ ਨੂੰ ਮਾਰੂਥਲ ਦੇ ਪੱਛਮ ਵਾਲੇ ਪਾਸੇ ਲੈ ਗਿਆ। ਮੂਸਾ ਹੋਰੇਬ (ਸਿਨਈ) ਨਾਂ ਦੇ ਪਰਬਤ ਉੱਪਰ ਗਿਆ, ਜਿਹੜਾ ਪਰਮੇਸ਼ੁਰ ਦਾ ਪਰਬਤ ਸੀ।