Deuteronomy 10:20
“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ।
Deuteronomy 10:20 in Other Translations
King James Version (KJV)
Thou shalt fear the LORD thy God; him shalt thou serve, and to him shalt thou cleave, and swear by his name.
American Standard Version (ASV)
Thou shalt fear Jehovah thy God; him shalt thou serve; and to him shalt thou cleave, and by his name shalt thou swear.
Bible in Basic English (BBE)
Let the fear of the Lord your God be before you, give him worship and be true to him at all times, taking your oaths in his name.
Darby English Bible (DBY)
Thou shalt fear Jehovah thy God; him thou shalt serve, and unto him shalt thou cleave, and swear by his name.
Webster's Bible (WBT)
Thou shalt fear the LORD thy God; him shalt thou serve, and to him shalt thou cleave, and swear by his name.
World English Bible (WEB)
You shall fear Yahweh your God; him shall you serve; and to him shall you cleave, and by his name shall you swear.
Young's Literal Translation (YLT)
`Jehovah thy God thou dost fear, Him thou dost serve, and to Him thou dost cleave, and by His name thou dost swear.
| Thou shalt fear | אֶת | ʾet | et |
| יְהוָ֧ה | yĕhwâ | yeh-VA | |
| Lord the | אֱלֹהֶ֛יךָ | ʾĕlōhêkā | ay-loh-HAY-ha |
| thy God; | תִּירָ֖א | tîrāʾ | tee-RA |
| serve, thou shalt him | אֹת֣וֹ | ʾōtô | oh-TOH |
| cleave, thou shalt him to and | תַֽעֲבֹ֑ד | taʿăbōd | ta-uh-VODE |
| and swear | וּב֣וֹ | ûbô | oo-VOH |
| by his name. | תִדְבָּ֔ק | tidbāq | teed-BAHK |
| וּבִשְׁמ֖וֹ | ûbišmô | oo-veesh-MOH | |
| תִּשָּׁבֵֽעַ׃ | tiššābēaʿ | tee-sha-VAY-ah |
Cross Reference
ਅਸਤਸਨਾ 13:4
ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ। ਯਹੋਵਾਹ ਦੇ ਹੁਕਮਾਂ ਨੂੰ ਮੰਨੋ, ਅਤੇ ਉਹ ਸਭ ਕਰੋ ਜੋ ਉਹ ਤੁਹਾਨੂੰ ਕਰਨ ਲਈ ਕਹਿੰਦਾ ਹੈ। ਯਹੋਵਾਹ ਦੀ ਸੇਵਾ ਕਰੋ, ਅਤੇ ਉਸ ਨਾਲ ਜੁੜੇ ਰਹੋ!
ਅਸਤਸਨਾ 6:13
ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰੋ ਅਤੇ ਸਿਰਫ਼ ਓਸੇ ਦੀ ਸੇਵਾ ਕਰੋ। ਤੁਹਾਨੂੰ ਇਕਰਾਰ ਕਰਨ ਲਈ ਸਿਰਫ਼ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ।
ਲੋਕਾ 4:8
ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
ਮੱਤੀ 4:10
ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”
ਅਸਤਸਨਾ 11:22
“ਹਰ ਉਸ ਹੁਕਮ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਸਦੇ ਪਾਲਣ ਕਰਨ ਬਾਰੇ ਮੈਂ ਤੁਹਾਨੂੰ ਆਖਿਆ ਹੈ: ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਵਫ਼ਾਦਾਰੀ ਕਰੋ।
ਜ਼ਬੂਰ 63:11
ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂਕਿ, ਉਸ ਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।
ਰੋਮੀਆਂ 12:9
ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ।
ਰਸੂਲਾਂ ਦੇ ਕਰਤੱਬ 11:23
ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।
ਯਸਈਆਹ 45:23
“ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ।
ਯਸ਼ਵਾ 23:8
ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਲੱਗੇ ਰਹਿਣਾ ਚਾਹੀਦਾ ਹੈ। ਤੁਸੀਂ ਅਤੀਤ ਵਿੱਚ ਅਜਿਹਾ ਕੀਤਾ ਸੀ ਅਤੇ ਤੁਹਾਨੂੰ ਚਾਹੀਦਾ ਹੈ ਕਿ ਅਜਿਹਾ ਹੀ ਕਰਦੇ ਰਹੋ।
ਅਸਤਸਨਾ 4:4
ਪਰ ਤੁਸੀਂ ਸਾਰੇ ਜਿਹੜੇ ਯਹੋਵਾਹ ਆਪਣੇ ਪਰਮੇਸ਼ੁਰ ਸੰਗ ਰਹੇ, ਅੱਜ ਵੀ ਜਿਉਂਦੇ ਹੋ।