Ezekiel 35:9
ਮੈਂ ਤੈਨੂੰ ਹਮੇਸ਼ਾ ਲਈ ਵੀਰਾਨ ਕਰ ਦਿਆਂਗਾ। ਕੋਈ ਵੀ ਤੇਰੇ ਸ਼ਹਿਰਾਂ ਵਿੱਚ ਨਹੀਂ ਰਹੇਗਾ। ਫ਼ੇਰ ਤੈਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”
Ezekiel 35:9 in Other Translations
King James Version (KJV)
I will make thee perpetual desolations, and thy cities shall not return: and ye shall know that I am the LORD.
American Standard Version (ASV)
I will make thee a perpetual desolation, and thy cities shall not be inhabited; and ye shall know that I am Jehovah.
Bible in Basic English (BBE)
I will make you waste for ever, and your towns will be unpeopled: and you will be certain that I am the Lord.
Darby English Bible (DBY)
I will make thee perpetual desolations, and thy cities shall not be inhabited: and ye shall know that I [am] Jehovah.
World English Bible (WEB)
I will make you a perpetual desolation, and your cities shall not be inhabited; and you shall know that I am Yahweh.
Young's Literal Translation (YLT)
Desolations age-during I make thee, And thy cities do not return, And ye have known that I `am' Jehovah.
| I will make | שִֽׁמְמ֤וֹת | šimĕmôt | shee-meh-MOTE |
| thee perpetual | עוֹלָם֙ | ʿôlām | oh-LAHM |
| desolations, | אֶתֶּנְךָ֔ | ʾettenkā | eh-ten-HA |
| and thy cities | וְעָרֶ֖יךָ | wĕʿārêkā | veh-ah-RAY-ha |
| not shall | לֹ֣א | lōʾ | loh |
| return: | תָישֹׁ֑בְנָה | tāyšōbĕnâ | tai-SHOH-veh-na |
| know shall ye and | וִֽידַעְתֶּ֖ם | wîdaʿtem | vee-da-TEM |
| that | כִּֽי | kî | kee |
| I | אֲנִ֥י | ʾănî | uh-NEE |
| am the Lord. | יְהוָֽה׃ | yĕhwâ | yeh-VA |
Cross Reference
ਹਿਜ਼ ਕੀ ਐਲ 35:4
ਤਬਾਹ ਕਰ ਦਿਆਂਗਾ ਮੈਂ ਤੇਰੇ ਸ਼ਹਿਰਾਂ ਨੂੰ। ਅਤੇ ਹੋ ਜਾਵੇਗਾ ਵੀਰਾਨ ਤੂੰ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
ਹਿਜ਼ ਕੀ ਐਲ 25:13
ਇਸ ਲਈ ਯਹੋਵਾਹ ਮੇਰਾ ਪ੍ਰਭੂ ਆਖਦਾ ਹੈ: “ਮੈਂ ਅਦੋਮ ਨੂੰ ਸਜ਼ਾ ਦੇਵਾਂਗਾ। ਮੈਂ ਅਦੋਮ ਦੇ ਲੋਕਾਂ ਅਤੇ ਜਾਨਵਰਾਂ ਨੂੰ ਤਬਾਹ ਕਰ ਦਿਆਂਗਾ। ਮੈਂ ਅਦੋਮ ਦੇ ਸਾਰੇ ਦੇਸ ਨੂੰ ਤਬਾਹ ਕਰ ਦਿਆਂਗਾ, ਤੀਮਾਨ ਤੋਂ ਲੈ ਕੇ ਦਦਾਨ ਤੀਕਰ। ਅਦੋਮੀ ਲੋਕ ਜੰਗ ਵਿੱਚ ਮਾਰੇ ਜਾਣਗੇ।
ਹਿਜ਼ ਕੀ ਐਲ 6:7
ਤੁਹਾਡੀਆਂ ਲੋਬਾਂ ਤੁਹਾਡੇ ਦਰਮਿਆਨ ਹੀ ਡਿੱਗਣਗੀਆਂ ਫ਼ੇਰ ਤੁਸੀਂ ਜਾਣੋਂਗੇ ਕਿ ਮੈਂ ਹੀ ਯਹੋਵਾਹ ਹਾਂ!’”
ਮਲਾਕੀ 1:3
ਅਤੇ ਮੈਂ ਏਸਾਓ ਨੂੰ ਸਵੀਕਾਰ ਨਾ ਕੀਤਾ, ਸਗੋਂ ਮੈਂ ਉਸ ਦੇ ਪਹਾੜੀ ਦੇਸ਼ਾਂ ਨੂੰ ਤਬਾਹ ਕਰ ਦਿੱਤਾ ਹੁਣ ਓੱਥੇ ਸਿਰਫ਼ ਜੰਗਲੀ ਗਿੱਦੜ ਹੀ ਵੱਸਦੇ ਹਨ।”
ਸਫ਼ਨਿਆਹ 2:9
ਇਸੇ ਲਈ, ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਮੋਆਬ ਅਤੇ ਅਮੋਨ ਦੇ ਲੋਕਾਂ ਦਾ ਹਸ਼ਰ ਸਦੋਮ ਅਤੇ ਅਮੂਰਾਹ ਵਰਗਾ ਹੋਵੇਗਾ। ਮੈਂ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਹਾਂ ਅਤੇ ਮੈਂ ਇਕਰਾਰ ਕਰਦਾ ਹਾਂ ਕਿ ਇਹ ਦੇਸ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤੇ ਜਾਣਗੇ। ਉਨ੍ਹਾਂ ਦੀ ਧਰਤੀ ਜੜੀ-ਬੂਟੀਆਂ ਨਾਲ ਭਰ ਦਿੱਤੀ ਜਾਵੇਗੀ ਅਤੇ ਡੈਡ ਸੀ ਦੇ ਲੂਣ ਨਾਲ ਢੱਕੱ ਦਿੱਤੀ ਜਾਵੇਗੀ। ਮੇਰੇ ਲੋਕਾਂ ਚੋ ਬਚੇ ਹੋਏ ਉਸ ਧਰਤੀ ਤੇ ਕਬਜ਼ਾ ਕਰ ਲੈਣਗੇ ਅਤੇ ਉੱਥੋਂ ਦੀਆਂ ਬਚੀਆਂ ਹੋਈਆਂ ਵਸਤਾਂ ਲੁੱਟ ਲੈਣਗੇ।”
ਹਿਜ਼ ਕੀ ਐਲ 36:11
ਮੈਂ ਤੈਨੂੰ ਬਹੁਤ ਸਾਰੇ ਬੰਦੇ ਅਤੇ ਜਾਨਵਰ ਦੇਵਾਂਗਾ। ਅਤੇ ਉਹ ਵੱਧਣ ਫੁੱਲਣਗੇ ਅਤੇ ਉਨ੍ਹਾਂ ਦੇ ਬਹੁਤ ਔਲਾਦ ਹੋਵੇਗੀ। ਮੈਂ ਅਤੀਤ ਵਾਂਗ ਤੇਰੇ ਉੱਤੇ ਰਹਿਣ ਲਈ ਲੋਕਾਂ ਨੂੰ ਲਿਆਵਾਂਗਾ। ਮੈਂ ਤੇਰੇ ਲਈ ਇਸ ਨੂੰ ਪਹਿਲਾਂ ਨਾਲੋਂ ਬਿਹਤਰ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
ਹਿਜ਼ ਕੀ ਐਲ 7:9
ਮੈਂ ਤੁਹਾਡੇ ਉੱਪਰ ਕੋਈ ਰਹਿਮ ਨਹੀਂ ਕਰਾਂਗਾ। ਮੈਨੂੰ ਤੁਹਾਡੇ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਮੈਂ ਤੁਹਾਨੂੰ ਤੁਹਾਡੇ ਕੀਤੇ ਮੰਦੇ ਕੰਮਾਂ ਦੀ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਹਨ। ਹੁਣ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਹੋਵਾਹ ਹਾਂ ਜੋ ਤੁਹਾਨੂੰ ਸਜ਼ਾ ਦਿੰਦਾ ਹੈ।
ਹਿਜ਼ ਕੀ ਐਲ 7:4
ਮੈਂ ਤੁਹਾਡੇ ਲਈ ਕੋਈ ਰਹਿਮ ਨਹੀਂ ਦਰਸਾਵਾਂਗਾ । ਮੈਨੂੰ ਤੁਹਾਡੇ ਲਈ ਅਫ਼ਸੋਸ ਨਹੀਂ ਹੋਵੇਗਾ । ਮੈਂ ਤੁਹਾਡੇ ਮੰਦੇ ਕਾਰਿਆਂ ਲਈ ਸਜ਼ਾ ਦੇ ਰਿਹਾ ਹਾਂ। ਤੁਸੀਂ ਕਿੰਨੀਆਂ ਭਿਆਨਕ ਗੱਲਾਂ ਕੀਤੀਆਂ ਨੇ। ਤੁਸੀਂ ਜਾਣ ਲਵੋਂਗੇ ਕਿ ਮੈਂ ਯਹੋਵਾਹ ਹਾਂ।”
ਯਰਮਿਆਹ 49:17
“ਅਦੋਮ ਤਬਾਹ ਹੋ ਜਾਵੇਗਾ। ਲੋਕਾਂ ਨੂੰ, ਉੱਜੜੇ ਸ਼ਹਿਰਾਂ ਨੂੰ ਦੇਖਕੇ ਧੱਕਾ ਲੱਗੇਗਾ। ਲੋਕ ਉੱਜੜੇ ਹੋਏ ਸ਼ਹਿਰ ਲਈ, ਹੈਰਾਨ ਹੋਕੇ ਸੀਟੀਆਂ ਮਾਰਨਗੇ।
ਯਰਮਿਆਹ 49:13
ਯਹੋਵਾਹ ਆਖਦਾ ਹੈ, “ਮੈਂ ਆਪਣੀ ਸ਼ਕਤੀ ਨਾਲ ਮੈਂ ਇਹ ਇਕਰਾਰ ਕਰਦਾ ਹਾਂ: ਮੈਂ ਇਕਰਾਰ ਕਰਦਾ ਹਾਂ ਕਿ ਬਾਸਰਾਹ ਦਾ ਸ਼ਹਿਰ ਤਬਾਹ ਕਰ ਦਿੱਤਾ ਜਾਵੇਗਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਜਾਵੇਗਾ। ਲੋਕੀ ਹੋਰਨਾਂ ਸ਼ਹਿਰਾਂ ਨੂੰ ਬਦ-ਦੁਆ ਦੇਣ ਵੇਲੇ ਉਸਦੀ ਮਿਸਾਲ ਦੇ ਤੌਰ ਤੇ ਵਰਤੋਂ ਕਰਨਗੇ। ਲੋਕ ਉਸ ਸ਼ਹਿਰ ਦੀ ਬੇਇੱਜ਼ਤੀ ਕਰਨਗੇ। ਅਤੇ ਬਾਸਰਾਹ ਦੇ ਆਲੇ-ਦੁਆਲੇ ਦੇ ਸਾਰੇ ਕਸਬੇ ਹਮੇਸ਼ਾ ਲਈ ਬਰਬਾਦ ਹੋ ਜਾਣਗੇ।”