Ezra 7:5
ਬੁੱਕੀ ਅਬੀਸ਼ੂਆ ਦਾ ਪੁੱਤਰ ਸੀ ਤੇ ਅਬੀਸ਼ੂਆ ਫੀਨਹਾਸ ਦਾ ਪੁੱਤਰ ਸੀ ਤੇ ਫੀਨਹਾਸ ਅਲਆਜ਼ਾਹ ਦਾ ਪੁੱਤਰ ਸੀ ਅਤੇ ਅਲਆਜ਼ਾਰ ਪ੍ਰਧਾਨ ਜਾਜਕ ਹਾਰੂਨ ਦਾ ਪੁੱਤਰ ਸੀ।
Ezra 7:5 in Other Translations
King James Version (KJV)
The son of Abishua, the son of Phinehas, the son of Eleazar, the son of Aaron the chief priest:
American Standard Version (ASV)
the son of Abishua, the son of Phinehas, the son of Eleazar, the son of Aaron the chief priest;
Bible in Basic English (BBE)
The son of Abishua, the son of Phinehas, the son of Eleazar, the son of Aaron the chief priest:
Darby English Bible (DBY)
the son of Abishua, the son of Phinehas, the son of Eleazar, the son of Aaron the chief priest,
Webster's Bible (WBT)
The son of Abishua, the son of Phinehas, the son of Eleazar, the son of Aaron the chief priest:
World English Bible (WEB)
the son of Abishua, the son of Phinehas, the son of Eleazar, the son of Aaron the chief priest;
Young's Literal Translation (YLT)
son of Abishua, son of Phinehas, son of Eleazar, son of Aaron the head priest;
| The son | בֶּן | ben | ben |
| of Abishua, | אֲבִישׁ֗וּעַ | ʾăbîšûaʿ | uh-vee-SHOO-ah |
| the son | בֶּן | ben | ben |
| of Phinehas, | פִּֽינְחָס֙ | pînĕḥās | pee-neh-HAHS |
| son the | בֶּן | ben | ben |
| of Eleazar, | אֶלְעָזָ֔ר | ʾelʿāzār | el-ah-ZAHR |
| the son | בֶּן | ben | ben |
| Aaron of | אַֽהֲרֹ֥ן | ʾahărōn | ah-huh-RONE |
| the chief | הַכֹּהֵ֖ן | hakkōhēn | ha-koh-HANE |
| priest: | הָרֹֽאשׁ׃ | hārōš | ha-ROHSH |
Cross Reference
ਖ਼ਰੋਜ 6:25
ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਫ਼ੂਟੀਏਲ ਦੀ ਧੀ ਨਾਲ ਵਿਆਹ ਕਰਾਇਆ। ਅਤੇ ਉਸ ਨੇ ਫ਼ੀਨਹਾਸ ਨੂੰ ਜਨਮ ਦਿੱਤਾ। ਇਹ ਸਾਰੇ ਲੋਕ ਇਸਰਾਏਲ ਦੇ ਪੁੱਤਰ, ਲੇਵੀ ਤੋਂ ਸਨ।
ਯਸ਼ਵਾ 22:31
ਇਸ ਲਈ ਫ਼ੀਨਹਾਸ ਜਾਜਕ ਨੇ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਯਹੋਵਾਹ ਸਾਡੇ ਨਾਲ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸ ਦੇ ਵਿਰੁੱਧ ਨਹੀਂ ਹੋਏ। ਅਸੀਂ ਖੁਸ਼ ਹਾਂ ਕਿ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਵੱਲੋਂ ਸਜ਼ਾ ਨਹੀਂ ਮਿਲੇਗੀ।”
ਯਸ਼ਵਾ 24:33
ਹਾਰੂਨ ਦਾ ਪੁੱਤਰ, ਅਲਆਜ਼ਾਰ ਮਰ ਗਿਆ ਅਤੇ ਉਸ ਨੂੰ ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਗਿਬੀਹ ਵਿਖੇ ਦਫ਼ਨਾਇਆ ਗਿਆ। ਗਿਬੀਹ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੂੰ ਦਿੱਤਾ ਗਿਆ ਸੀ।
ਕਜ਼ਾૃ 20:28
ਫ਼ੀਨਹਾਸ ਉੱਥੇ ਜਾਜਕ ਸੀ ਜਿਹੜਾ ਪਰਮੇਸ਼ੁਰ ਦੀ ਸੇਵਾ ਕਰਦਾ ਸੀ। ਫ਼ੀਨਿਹਾਸ ਅਲਆਜ਼ਾਰ ਦਾ ਪੁੱਤਰ ਸੀ। ਅਲਆਜ਼ਾਰ ਹਾਰੂਨ ਦਾ ਪੁੱਤਰ ਸੀ।) ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਬਿਨਯਾਮੀਨ ਦੇ ਲੋਕ ਸਾਡੇ ਸਾਕ ਸੰਬੰਧੀ ਹਨ। ਕੀ ਸਾਨੂੰ ਉਨ੍ਹਾਂ ਦੇ ਖਿਲਾਫ਼ ਫ਼ੇਰ ਲੜਨ ਲਈ ਜਾਣਾ ਚਾਹੀਦਾ ਹੈ? ਜਾਂ ਕੀ ਸਾਨੂੰ ਲੜਾਈ ਬੰਦ ਕਰ ਦੇਣੀ ਚਾਹੀਦੀ ਹੈ?” ਯਹੋਵਾਹ ਨੇ ਜਵਾਬ ਦਿੱਤਾ, “ਜਾਓ। ਕੱਲ੍ਹ ਮੈਂ ਤੁਹਾਡੀ, ਉਨ੍ਹਾਂ ਨੂੰ ਹਰਾਉਣ ਵਿੱਚ ਸਹਾਇਤਾ ਕਰਾਂਗਾ।”
੧ ਤਵਾਰੀਖ਼ 6:4
ਅਲਆਜ਼ਾਰ ਫ਼ੀਨਹਾਸ ਦਾ ਪਿਤਾ ਸੀ ਅਤੇ ਫ਼ੀਨਹਾਸ ਅਬੀਸ਼ੂਆ ਦਾ।
੧ ਤਵਾਰੀਖ਼ 6:50
ਹਾਰੂਨ ਦੇ ਉੱਤਰਾਧਿਕਾਰੀ ਹਾਰੂਨ ਦੇ ਪੁੱਤਰ ਇਹ ਸਨ: ਅਲਆਜ਼ਾਰ ਹਾਰੂਨ ਦਾ ਪੁੱਤਰ ਸੀ ਤੇ ਫ਼ੀਨਹਾਸ ਅਲਆਜ਼ਾਰ ਦਾ। ਅਬੀਸ਼ੂਆ ਫ਼ੀਨਹਾਸ ਦਾ ਪੁੱਤਰ ਸੀ।
੧ ਤਵਾਰੀਖ਼ 24:1
ਜਾਜਕਾਂ ਦੇ ਟੋਲੇ ਹਾਰੂਨ ਦੇ ਪੁੱਤਰਾਂ ਦੇ ਸਮੂਹ ਇਉਂ ਸਨ: ਹਾਰੂਨ ਦੇ ਪੁੱਤਰ ਨਾਦਾਬ, ਅਬੀਹੂ, ਅਲਆਜ਼ਾਰ ਅਤੇ ਈਥਾਮਾਰ ਸਨ।
੨ ਤਵਾਰੀਖ਼ 19:11
“ਅਮਰਯਾਹ ਪਰਧਾਨ ਜਾਜਕ ਯਹੋਵਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੈ। ਇਸ਼ਮਾਏਲ ਦਾ ਪੁੱਤਰ ਜ਼ਬਦਯਾਹ, ਯਹੂਦਾਹ ਦੇ ਪਰਿਵਾਰ-ਸਮੂਹ ਦਾ ਆਗੂ ਪਾਤਸ਼ਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੋਵੇਗਾ। ਲੇਵੀ ਤੁਹਾਡੇ ਲਈ ਲਿਖਾਰੀ ਹੋਣਗੇ। ਆਪਣੀ ਕਰਨੀ ਵਿੱਚ ਹੌਂਸਲਾ ਅਤੇ ਭਰੋਸਾ ਰੱਖੋ। ਯਹੋਵਾਹ ਉਨ੍ਹਾਂ ਦੇ ਨਾਲ ਹੋਵੇ ਜੋ ਨੇਕ ਹਨ।”
੨ ਤਵਾਰੀਖ਼ 26:20
ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤੱਕਿਆ। ਉੱਨ੍ਹਾਂ ਨੇ ਉਸ ਦੇ ਮੱਥੇ ਤੇ ਕੋੜ੍ਹ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉੱਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ।
ਜ਼ਬੂਰ 106:30
ਪਰ ਫ਼ੀਨਹਾਸ ਨੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ ਅਤੇ ਪਰਮੇਸ਼ੁਰ ਨੇ ਬਿਮਾਰੀ ਨੂੰ ਰੋਕ ਦਿੱਤਾ।
ਯਸ਼ਵਾ 22:13
ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਬੰਦਿਆਂ ਨੂੰ ਰਊਬੇਨ, ਗਾਦ ਅਤੇ ਮਨੱਸ਼ਹ ਦੇ ਲੋਕਾਂ ਨਾਲ ਗੱਲ ਕਰਨ ਲਈ ਭੇਜਿਆ। ਇਨ੍ਹਾਂ ਬੰਦਿਆਂ ਦਾ ਆਗੂ ਜਾਜਕ ਅਲਆਜ਼ਾਰ ਦਾ ਪੁੱਤਰ, ਫ਼ੀਨਹਾਸ ਸੀ।
ਯਸ਼ਵਾ 14:1
ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨੇ ਨਿਆਂ ਕੀਤਾ। ਕਿ ਕਿਹੜੀ ਧਰਤੀ ਲੋਕਾਂ ਨੂੰ ਦੇਣੀ ਹੈ।
ਗਿਣਤੀ 31:54
ਮੂਸਾ ਅਤੇ ਜਾਜਕ ਅਲਆਜ਼ਾਰ 1,000 ਆਦਮੀਆਂ ਅਤੇ 100 ਆਦਮੀਆਂ ਦੇ ਆਗੂਆਂ ਪਾਸੋਂ ਸੋਨਾ ਲੈ ਲਿਆ। ਫ਼ੇਰ ਉਨ੍ਹਾਂ ਨੇ ਉਹ ਸੋਨਾ ਮੰਡਲੀ ਵਾਲੇ ਤੰਬੂ ਵਿੱਚ ਰੱਖ ਦਿੱਤਾ। ਇਹ ਤੋਹਫ਼ਾ ਯਹੋਵਾਹ ਦੇ ਲਈ ਇਸਰਾਏਲ ਦੇ ਲੋਕਾਂ ਦੀ ਯਾਦਗਾਰ ਸੀ।
ਅਹਬਾਰ 10:6
ਤਾਂ ਮੂਸਾ ਨੇ ਹਾਰੂਨ ਅਤੇ ਉਸ ਦੇ ਦੋ ਦੂਸਰੇ ਪੁੱਤਰਾਂ, ਅਲਆਜ਼ਾਰ ਅਤੇ ਈਥਾਮਾਰ ਨਾਲ ਗੱਲ ਕੀਤੀ। ਮੂਸਾ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਤਰ੍ਹਾਂ ਦੀ ਉਦਾਸੀ ਨਹੀਂ ਦਰਸਾਉਣੀ। ਆਪਣੇ ਵਸਤਰ ਨਹੀਂ ਪਾੜਨੇ ਜਾਂ ਆਪਣੇ ਵਾਲ ਨਹੀਂ ਫ਼ਰੋਲਣੇ। ਆਪਣੀ ਉਦਾਸੀ ਨਾ ਦਰਸਾਉਣੀ ਫ਼ੇਰ ਤੁਸੀਂ ਨਹੀਂ ਮਾਰੇ ਜਾਉਂਗੇ। ਯਹੋਵਾਹ ਸਾਰੇ ਲੋਕਾਂ ਤੇ ਕਰੋਧਵਾਨ ਨਹੀਂ ਹੋਵੇਗਾ। ਇਸਰਾਏਲ ਦੇ ਸਾਰੇ ਲੋਕ ਤੁਹਾਡੇ ਰਿਸ਼ਤੇਦਾਰ ਹਨ-ਉਹ ਯਹੋਵਾਹ ਵੱਲੋਂ ਨਾਦਾਬ ਅਤੇ ਅਬੀਹੂ ਨੂੰ ਸਾੜੇ ਜਾਣ ਤੇ ਰੋ ਸੱਕਦੇ ਹਨ।
ਅਹਬਾਰ 10:12
ਹਾਰੂਨ ਦੇ ਦੋ ਹੋਰ ਪੁੱਤਰ ਸਨ, ਅਲਆਜ਼ਾਰ ਅਤੇ ਈਥਮਾਰ ਜਿਹੜੇ ਹਾਲੇ ਜਿਉਂਦੇ ਸਨ। ਮੂਸਾ ਨੇ ਹਾਰੂਨ ਅਤੇ ਉਸ ਦੇ ਦੋਹਾਂ ਪੁੱਤਰਾਂ ਨੂੰ ਆਖਿਆ, “ਅੱਗ ਵਿੱਚ ਸਾੜੀਆਂ ਗਈਆਂ ਬਲੀਆਂ ਵਿੱਚੋਂ ਕੁਝ ਅਨਾਜ ਦੀ ਭੇਟ ਬਚ ਗਈ ਹੈ। ਤੁਹਾਨੂੰ ਅਨਾਜ ਦੀ ਭੇਟ ਦਾ ਇਹ ਹਿੱਸਾ ਜਗਵੇਦੀ ਦੇ ਨੇੜੇ ਖਾਣਾ ਚਾਹੀਦਾ ਹੈ ਜਿਸ ਵਿੱਚ ਖਮੀਰ ਨਾ ਹੋਵੇ। ਕਿਉਂਕਿ ਉਹ ਭੇਟ ਅੱਤ ਪਵਿੱਤਰ ਹੈ।
ਅਹਬਾਰ 10:16
ਮੂਸਾ ਨੇ ਪਾਪ ਦੀ ਭੇਟ ਦੇ ਬੱਕਰੇ ਵੱਲ ਦੇਖਿਆ, ਪਰ ਇਹ ਪਹਿਲਾਂ ਹੀ ਸੜ ਚੁੱਕੀ ਸੀ। ਉਹ ਹਾਰੂਨ ਦੇ ਦੂਸਰੇ ਪੁੱਤਰ, ਅਲਆਜ਼ਾਰ ਅਤੇ ਈਥਾਮਾਰ ਨਾਲ ਬਹੁਤ ਨਾਰਾਜ਼ ਹੋ ਗਿਆ। ਅਤੇ ਆਖਿਆ,
ਗਿਣਤੀ 3:32
ਲੇਵੀ ਲੋਕਾਂ ਦੇ ਆਗੂਆ ਦਾ ਆਗੂ ਜਾਜਕ ਹਾਰੂਨ ਦਾ ਪੁੱਤਰ ਅਲਆਜ਼ਾਰ ਸੀ। ਅਲਆਜ਼ਾਰ ਉਨ੍ਹਾਂ ਸਾਰੇ ਲੋਕਾਂ ਦਾ ਮੁਖੀਆ ਸੀ ਜਿਹੜੇ ਪਵਿੱਤਰ ਚੀਜ਼ਾ ਦੀ ਸਾਂਭ-ਸੰਭਾਲ ਕਰਦੇ ਸਨ।
ਗਿਣਤੀ 20:25
“ਹੁਣ, ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ ‘ਹੋਰ ਪਹਾੜੀ’ ਉੱਪਰ ਲੈ ਆ।
ਗਿਣਤੀ 25:7
ਫ਼ੀਨਹਾਸ, ਅਲਆਜ਼ਾਰ ਦਾ ਪੁੱਤਰ ਅਤੇ ਜਾਜਕ ਹਾਰੂਨ ਦਾ ਪੋਤਰਾ ਸੀ। ਉਸ ਨੇ ਉਸ ਆਦਮੀ ਨੂੰ ਔਰਤ ਨੂੰ ਡੇਰੇ ਅੰਦਰ ਲਿਆਉਂਦਿਆ ਦੇਖ ਲਿਆ। ਇਸ ਲਈ ਉਹ ਲੋਕਾਂ ਵਿੱਚਕਾਰੋਂ ਉੱਠਿਆ ਅਤੇ ਆਪਣਾ ਬਰਛਾ ਲਿਆ।
ਗਿਣਤੀ 27:2
ਇਹ ਪੰਜੇ ਔਰਤਾਂ, ਮੰਡਲੀ ਵਾਲੇ ਤੰਬੂ ਵੱਲ ਗਈਆਂ ਅਤੇ ਮੂਸਾ, ਜਾਜਕ ਅਲਆਜ਼ਾਰ, ਆਗੂਆ ਅਤੇ ਇਸਰਾਏਲ ਦੇ ਸਮੂਹ ਲੋਕਾਂ ਸਾਹਮਣੇ ਖਲੋ ਗਈਆਂ। ਪੰਜਾਂ ਧੀਆਂ ਨੇ ਆਖਿਆ,
ਗਿਣਤੀ 31:6
ਮੂਸਾ ਨੇ ਉਨ੍ਹਾਂ 12,000 ਆਦਮੀਆਂ ਨੂੰ ਜੰਗ ਲਈ ਭੇਜਿਆ। ਉਸ ਨੇ ਜਾਜਕ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੂੰ ਉਨ੍ਹਾਂ ਦੇ ਨਾਲ ਭੇਜਿਆ। ਫ਼ੀਨਹਾਸ ਨੇ ਪਵਿੱਤਰ ਵਸਤਾਂ, ਅਤੇ ਤੁਰ੍ਹੀਆਂ ਆਪਣੇ ਹੱਥਾਂ ਵਿੱਚ ਲੈ ਲਈਆਂ।
ਗਿਣਤੀ 31:31
ਇਸ ਤਰ੍ਹਾਂ ਮੂਸਾ ਅਤੇ ਅਲਆਜ਼ਾਰ ਨੇ ਉਹੋ ਕੁਝ ਕੀਤਾ ਜਿਸਦਾ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।
ਇਬਰਾਨੀਆਂ 5:4
ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇੱਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਹਾਰੂਨ ਵਾਂਗ, ਬੁਲਾਇਆ ਜਾਣਾ ਚਾਹੀਦਾ।