Hebrews 12:29
ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।
Hebrews 12:29 in Other Translations
King James Version (KJV)
For our God is a consuming fire.
American Standard Version (ASV)
for our God is a consuming fire.
Bible in Basic English (BBE)
For our God is an all-burning fire.
Darby English Bible (DBY)
For also our God [is] a consuming fire.
World English Bible (WEB)
for our God is a consuming fire.
Young's Literal Translation (YLT)
for also our God `is' a consuming fire.
| For | καὶ | kai | kay |
| γὰρ | gar | gahr | |
| our | ὁ | ho | oh |
| θεὸς | theos | thay-OSE | |
| God | ἡμῶν | hēmōn | ay-MONE |
| is a consuming | πῦρ | pyr | pyoor |
| fire. | καταναλίσκον | katanaliskon | ka-ta-na-LEE-skone |
Cross Reference
ਅਸਤਸਨਾ 4:24
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਆਪਣੇ ਲੋਕਾਂ ਦੇ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ। ਅਤੇ ਯਹੋਵਾਹ ਉਸ ਅਗਨੀ ਵਰਗਾ ਹੋ ਸੱਕਦਾ ਹੈ ਜਿਹੜੀ ਤਬਾਹ ਕਰ ਦਿੰਦੀ ਹੈ!
ਇਬਰਾਨੀਆਂ 10:27
ਜੇ ਅਸੀਂ ਪਾਪ ਕਰਦੇ ਰਹਿੰਦੇ ਹਾਂ ਤਾਂ ਸਾਡੇ ਕੋਲ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਕਿ ਅਸੀਂ ਹਸ਼ਰ ਦੇ ਨਿਆਂ ਤੋਂ ਡਰੀਏ ਅਤੇ ਉਸ ਕਹਿਰੀ ਅੱਗ ਤੋਂ ਡਰੀਏ ਜਿਹੜੀ ਉਨ੍ਹਾਂ ਸਾਰੇ ਲੋਕਾਂ ਨੂੰ ਫ਼ਨਾਹ ਕਰ ਦੇਵੇਗੀ ਜਿਹੜੇ ਪਰਮੇਸ਼ੁਰ ਦੇ ਵਿਰੁੱਧ ਜਿਉਂਦੇ ਹਨ।
ਅਸਤਸਨਾ 9:3
ਪਰ ਤੁਸੀਂ ਯਕੀਨ ਕਰ ਸੱਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ।
੨ ਥੱਸਲੁਨੀਕੀਆਂ 1:8
ਉਹ ਸਵਰਗ ਵਿੱਚੋਂ ਬਲਦੀ ਹੋਈ ਅੱਗ ਨਾਲ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਆਵੇਗਾ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ।
ਦਾਨੀ ਐਲ 7:9
ਚੌਬੇ ਜਾਨਵਰ ਦਾ ਨਿਆਂ “ਦੇਖ ਰਿਹਾ ਸਾਂ ਜਦੋਂ ਮੈਂ ਰੱਖੇ ਜਾ ਰਹੇ ਸਨ ਤਖਤ ਆਪਣੀਆਂ ਥਾਵਾਂ ਉੱਤੇ। ਅਤੇ ਪ੍ਰਾਚੀਨ ਪਤਸ਼ਾਹ ਬੈਠਾ ਸੀ ਆਪਣੇ ਤਖਤ ਉੱਤੇ ਉਸ ਦੇ ਬਸਤਰ ਬਰਫ਼ ਜਿੰਨੇ ਸਫ਼ੇਦ ਸਨ। ਸਿਰ ਦੇ ਵਾਲ ਓਸਦੇ ਸਨ ਸਫ਼ੇਦ ਸਨ ਇਹ ਚਿੱਟੀ ਉਨ ਜਿਹੇ। ਤਖਤ ਸੀ ਉਸਦਾ ਬਣਿਆ ਅਗਨ ਦਾ ਅਤੇ ਪਹੀਏ ਤਖਤ ਦੇ ਸਨ ਬਣੇ ਲਾਟਾਂ ਦੇ।
ਯਸਈਆਹ 66:15
ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।
ਜ਼ਬੂਰ 97:3
ਯਹੋਵਾਹ ਦੇ ਸਾਹਮਣੇ ਅੱਗ ਬਲਦੀ ਹੈ ਅਤੇ ਉਸ ਦੇ ਦੁਸ਼ਮਣਾਂ ਨੂੰ ਤਬਾਹ ਕਰਦੀ ਹੈ।
ਗਿਣਤੀ 16:35
ਫ਼ੇਰ ਯਹੋਵਾਹ ਵੱਲੋਂ ਇੱਕ ਅੱਗ ਆਈ ਅਤੇ ਉਸ ਨੇ ਧੂਫ਼ ਚੜ੍ਹਾਉਣ ਵਾਲੇ 250 ਆਦਮੀਆਂ ਨੂੰ ਤਬਾਹ ਕਰ ਦਿੱਤਾ।
ਗਿਣਤੀ 11:1
ਲੋਕ ਫ਼ੇਰ ਸ਼ਿਕਾਇਤ ਕਰਦੇ ਹਨ ਲੋਕਾਂ ਨੇ ਆਪਣੀ ਸਮੱਸਿਆਵਾਂ ਬਾਰੇ ਸ਼ਿਕਾਇਤਾ ਕਰਨੀਆਂ ਸ਼ੁਰੂ ਕਰ ਦਿੱਤੀਆਂ, ਯਹੋਵਾਹ ਨੇ ਉਨ੍ਹਾਂ ਦੀਆਂ ਸ਼ਿਕਾਇਤਾ ਸੁਣੀਆ ਅਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਦੀ ਅੱਗ ਲੋਕਾਂ ਦਰਮਿਆਨ ਅਤੇ ਡੇਰੇ ਦੀ ਨੁੱਕਰ ਤੇ ਵੀ ਬਲ ਉੱਠੀ।
ਖ਼ਰੋਜ 24:17
ਇਸਰਾਏਲ ਦੇ ਲੋਕ ਯਹੋਵਾਹ ਪਰਤਾਪ ਦੇਖ ਸੱਕਦੇ ਸਨ। ਇਹ ਪਰਬਤ ਦੀ ਚੋਟੀ ਉੱਤੇ ਬਲਦੀ ਹੋਈ ਅੱਗ ਵਾਂਗ ਸੀ।
ਜ਼ਬੂਰ 50:3
ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।