Hebrews 6:15
ਅਬਰਾਹਾਮ ਨੇ ਸਬਰ ਨਾਲ ਇਸਦਾ ਇੰਤਜ਼ਾਰ ਕੀਤਾ ਅਤੇ ਬਾਦ ਵਿੱਚ ਅਬਰਾਹਾਮ ਨੇ ਉਹ ਪ੍ਰਾਪਤ ਕੀਤਾ ਜਿਸਦਾ ਪਰਮੇਸ਼ੁਰ ਨੇ ਉਸ ਨਾਲ ਵਾਇਦਾ ਕੀਤਾ ਸੀ।
Hebrews 6:15 in Other Translations
King James Version (KJV)
And so, after he had patiently endured, he obtained the promise.
American Standard Version (ASV)
And thus, having patiently endured, he obtained the promise.
Bible in Basic English (BBE)
And so, when he had been waiting calmly for a long time, God's word to him was put into effect.
Darby English Bible (DBY)
and thus, having had long patience, he got the promise.
World English Bible (WEB)
Thus, having patiently endured, he obtained the promise.
Young's Literal Translation (YLT)
and so, having patiently endured, he did obtain the promise;
| And | καὶ | kai | kay |
| so, | οὕτως | houtōs | OO-tose |
| endured, patiently had he after | μακροθυμήσας | makrothymēsas | ma-kroh-thyoo-MAY-sahs |
| he obtained | ἐπέτυχεν | epetychen | ape-A-tyoo-hane |
| the | τῆς | tēs | tase |
| promise. | ἐπαγγελίας | epangelias | ape-ang-gay-LEE-as |
Cross Reference
ਇਬਰਾਨੀਆਂ 6:12
ਅਸੀਂ ਇਹ ਨਹੀਂ ਚਾਹੁੰਦੇ ਕਿ ਤੁਸੀਂ ਆਲਸੀ ਬਣੋ। ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਵਰਗੇ ਬਣੋ ਜਿਹੜੇ ਪਰਮੇਸ਼ੁਰ ਵੱਲੋਂ ਵਾਦਾ ਕੀਤੀਆਂ ਚੀਜ਼ਾਂ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਲੋਕਾਂ ਨੇ ਆਪਣੇ ਵਿਸ਼ਵਾਸ ਅਤੇ ਸਬਰ ਦੇ ਕਾਰਣ ਪਰਮੇਸ਼ੁਰ ਦੇ ਵਾਇਦਿਆਂ ਨੂੰ ਪ੍ਰਾਪਤ ਕੀਤਾ ਹੈ।
ਪੈਦਾਇਸ਼ 12:2
ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਉਸਾਰਾਂਗਾ। ਮੈਂ ਤੈਨੂੰ ਅਸੀਸ ਦੇਵਾਂਗਾ ਅਤੇ ਤੇਰਾ ਨਾਮ ਮਸ਼ਹੂਰ ਕਰ ਦਿਆਂਗਾ। ਲੋਕੀਂ ਤੇਰਾ ਨਾਮ ਹੋਰਨਾਂ ਲੋਕਾਂ ਨੂੰ ਅਸੀਸ ਦੇਣ ਲਈ ਵਰਤਣਗੇ।
ਪੈਦਾਇਸ਼ 15:2
ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”
ਪੈਦਾਇਸ਼ 17:16
ਮੈਂ ਉਸ ਨੂੰ ਅਸੀਸ ਦੇਵਾਂਗਾ। ਮੈਂ ਉਸ ਨੂੰ ਇੱਕ ਪੁੱਤਰ ਦੇਵਾਂਗਾ ਅਤੇ ਤੂੰ ਉਸਦਾ ਪਿਤਾ ਹੋਵੇਂਗਾ। ਉਹ ਅਨੇਕਾਂ ਨਵੀਆਂ ਕੌਮਾਂ ਦੀ ਮਾਤਾ ਹੋਵੇਗੀ। ਉਸ ਤੋਂ ਕੌਮਾਂ ਦੇ ਰਾਜੇ ਪੈਦਾ ਹੋਣਗੇ।”
ਪੈਦਾਇਸ਼ 21:2
ਸਾਰਾਹ ਗਰਭਵਤੀ ਹੋਈ ਅਤੇ ਉਸ ਨੇ ਅਬਰਾਹਾਮ ਦੀ ਬਿਰਧ ਅਵਸਥਾ ਵਿੱਚ ਉਸ ਲਈ ਇੱਕ ਪੁੱਤਰ ਜੰਮਿਆ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਦੇ ਐਲਾਨ ਕੀਤੇ ਬਿਲਕੁਲ ਸਹੀ ਸਮੇਂ ਤੇ ਵਾਪਰੀਆਂ।
ਖ਼ਰੋਜ 1:7
ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ।
ਹਬਕੋਕ 2:2
ਪਰਮੇਸ਼ੁਰ ਦਾ ਹਬੱਕੂਕ ਨੂੰ ਜਵਾਬ ਯੋਹਵਾਹ ਨੇ ਮੈਨੂੰ ਉੱਤਰ ਦਿੱਤਾ, “ਜੋ ਮੈਂ ਤੈਨੂੰ ਦਰਸਾਵਾਂ, ਉਸ ਨੂੰ ਲਿਖ। ਪੱਟੀਆਂ ਉੱਪਰ, ਸਾਫ਼-ਸਾਫ਼ ਲਿਖ ਤਾਂ ਜੋ ਹਰ ਕੋਈ ਆਸਾਨੀ ਨਾਲ ਉਸ ਨੂੰ ਪੜ੍ਹ ਸੱਕੇ।
ਰੋਮੀਆਂ 4:17
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।