Hosea 4:16
ਇਸਰਾਏਲ, ਇੱਕ ਛੋਟੀ ਜਿੱਦੀ ਗਾਂ ਵਾਂਗ ਜਿੱਦੀ ਹੈ। ਕੀ ਹੁਣ ਯਹੋਵਾਹ ਨੂੰ ਉਨ੍ਹਾਂ ਨੂੰ ਲੇਲਿਆਂ ਵਾਂਗ ਖੁਲ੍ਹੀ ਚਰਾਂਦ ਵਿੱਚ ਚਾਰਾ ਦੇਣਾ ਚਾਹੀਦਾ ਹੈ? ਨਹੀਂ!
Hosea 4:16 in Other Translations
King James Version (KJV)
For Israel slideth back as a backsliding heifer: now the LORD will feed them as a lamb in a large place.
American Standard Version (ASV)
For Israel hath behaved himself stubbornly, like a stubborn heifer: now will Jehovah feed them as a lamb in a large place.
Bible in Basic English (BBE)
For Israel is uncontrolled, like a cow which may not be controlled; now will the Lord give them food like a lamb in a wide place.
Darby English Bible (DBY)
For Israel is refractory as an untractable heifer; now will Jehovah feed them as a lamb in a wide [pasture].
World English Bible (WEB)
For Israel has behaved extremely stubbornly, like a stubborn heifer. Then how will Yahweh feed them like a lamb in a meadow.
Young's Literal Translation (YLT)
For as a refractory heifer hath Israel turned aside, Now doth Jehovah feed them as a lamb in a large place.
| For | כִּ֚י | kî | kee |
| Israel | כְּפָרָ֣ה | kĕpārâ | keh-fa-RA |
| slideth back | סֹֽרֵרָ֔ה | sōrērâ | soh-ray-RA |
| backsliding a as | סָרַ֖ר | sārar | sa-RAHR |
| heifer: | יִשְׂרָאֵ֑ל | yiśrāʾēl | yees-ra-ALE |
| now | עַתָּה֙ | ʿattāh | ah-TA |
| Lord the | יִרְעֵ֣ם | yirʿēm | yeer-AME |
| will feed | יְהוָ֔ה | yĕhwâ | yeh-VA |
| lamb a as them | כְּכֶ֖בֶשׂ | kĕkebeś | keh-HEH-ves |
| in a large place. | בַּמֶּרְחָֽב׃ | bammerḥāb | ba-mer-HAHV |
Cross Reference
ਅਹਬਾਰ 26:33
ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ।
ਹੋ ਸੀਅ 11:7
“ਮੇਰੇ ਲੋਕ ਇੰਤਜ਼ਾਰ ਕਰ ਰਹੇ ਹਨ, ਉਮੀਦ ਕਰਦਿਆਂ ਹੋਇਆਂ ਕਿ ਮੈਂ ਵਾਪਸ ਆਵਾਂਗਾ। ਉਹ ਪਰਮੇਸ਼ੁਰ ਨੂੰ ਉੱਪਰ ਪੁਕਾਰ ਰਹੇ ਹਨ, ਪਰ ਉਹ ਉਨ੍ਹਾਂ ਦੀ ਮਦਦ ਨਹੀਂ ਕਰੇਗਾ।”
ਯਰਮਿਆਹ 14:7
“ਅਸੀਂ ਜਾਣਦੇ ਹਾਂ ਕਿ ਉਨ੍ਹਾਂ ਗੱਲਾਂ ਵਿੱਚ ਸਾਡਾ ਕਸੂਰ ਹੈ। ਹੁਣ ਅਸੀਂ ਆਪਣੇ ਪਾਪਾਂ ਕਾਰਣ ਦੁੱਖ ਭੋਗ ਰਹੇ ਹਾਂ। ਯਹੋਵਾਹ ਜੀ, ਸਾਡੇ ਲਈ ਕੋਈ, ਆਪਣੀ ਨੇਕ-ਨਾਮੀ ਵਾਸਤੇ ਚਾਰਾ ਕਰੋ। ਅਸੀਂ ਮੰਨਦੇ ਹਾਂ ਕਿ ਅਸੀਂ ਤੁਹਾਨੂੰ ਕਈ ਵਾਰੀ ਛੱਡ ਦਿੱਤਾ ਸੀ। ਅਸੀਂ ਤੁਹਾਡੇ ਖਿਲਾਫ਼ ਪਾਪ ਕੀਤੇ ਨੇ।
ਯਰਮਿਆਹ 8:5
ਯਹੂਦਾਹ ਦੇ ਲੋਕਾਂ ਨੇ ਜਿਉਣ ਦਾ ਗ਼ਲਤ ਢੰਗ ਅਪਣਾਇਆ ਸੀ। ਪਰ ਯਰੂਸ਼ਲਮ ਦੇ ਉਹ ਲੋਕ ਗ਼ਲਤ ਪਾਸੇ ਕਿਉਂ ਜਾਈ ਜਾਂਦੇ ਨੇ? ਉਹ ਆਪਣੇ ਝੂਠ ਵਿੱਚ ਵਿਸ਼ਵਾਸ ਕਰਦੇ ਨੇ। ਉਹ ਪਰਤ ਕੇ ਮੇਰੇ ਵੱਲ ਵਾਪਸ ਆਉਣ ਤੋਂ ਇਨਕਾਰ ਕਰਦੇ ਨੇ।
ਯਰਮਿਆਹ 7:24
“ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਉਹ ਜ਼ਿੱਦੀ ਸਨ ਅਤੇ ਮਨ ਆਈਆਂ ਕਰਦੇ ਸਨ। ਉਹ ਨੇਕ ਨਹੀਂ ਬਣੇ। ਉਹ ਹੋਰ ਵੀ ਮੰਦੇ ਬਣ ਗਏ-ਉਹ ਪਿੱਛਾਂਹ ਮੁੜ ਗਏ, ਅਗਾਂਹ ਨਹੀਂ ਵੱਧੇ।
ਯਰਮਿਆਹ 5:6
ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਇਸ ਲਈ ਜੰਗਲ ਦਾ ਇੱਕ ਸ਼ੇਰ ਉਨ੍ਹਾਂ ਉੱਤੇ ਹਮਲਾ ਕਰੇਗਾ। ਮਾਰੂਬਲ ਦਾ ਇੱਕ ਬਘਿਆੜ ਉਨ੍ਹਾਂ ਨੂੰ ਮਾਰ ਸੁੱਟੇਗਾ। ਉਨ੍ਹਾਂ ਦੇ ਸ਼ਹਿਰ ਨੇੜੇ ਇੱਕ ਚੀਤਾ ਲੁਕਿਆ ਹੋਇਆ ਹੈ। ਚੀਤਾ ਹਰ ਉਸ ਬੰਦੇ ਨੂੰ ਚੀਰ ਦੇਵੇਗਾ ਜਿਹੜਾ ਸ਼ਹਿਰ ਵਿੱਚੋਂ ਬਾਹਰ ਆਵੇਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਬਾਰ-ਬਾਰ ਪਾਪ ਕੀਤਾ ਹੈ। ਉਹ ਅਨੇਕਾਂ ਵਾਰੀ ਯਹੋਵਾਹ ਤੋਂ ਭਟਕ ਗਏ ਹਨ।
ਯਰਮਿਆਹ 3:11
ਯਹੋਵਾਹ ਨੇ ਮੈਨੂੰ ਆਖਿਆ, “ਇਸਰਾਏਲ ਨੇ ਮੇਰੇ ਨਾਲ ਵਫ਼ਾ ਨਹੀਂ ਕੀਤੀ। ਪਰ ਉਸ ਦੇ ਕੋਲ ਬੇਵਫ਼ਾ ਯਹੂਦਾਹ ਨਾਲੋਂ ਬਿਹਤਰ ਬਹਾਨਾ ਸੀ।
ਯਰਮਿਆਹ 3:8
ਇਸਰਾਏਲ ਬੇਵਫ਼ਾ ਸੀ ਅਤੇ ਇਸਰਾਏਲ ਨੂੰ ਪਤਾ ਸੀ ਕਿ ਮੈਂ ਕਿਉਂ ਉਸ ਨੂੰ ਦੂਰ ਕੀਤਾ ਹੈ। ਇਸਰਾਏਲ ਨੂੰ ਪਤਾ ਸੀ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ ਕਿਉਂ ਕਿ ਉਸ ਨੇ ਵਿਭਚਾਰ ਦਾ ਪਾਪ ਕੀਤਾ ਹੈ। ਪਰ ਇਸ ਗੱਲ ਨੇ ਉਸਦੀ ਬੇਵਫ਼ਾ ਭੈਣ ਨੂੰ ਭੈਭੀਤ ਨਹੀਂ ਕੀਤਾ। ਯਹੂਦਾਹ ਭੈਭੀਤ ਨਹੀਂ ਹੋਈ। ਯਹੂਦਾਹ ਨੇ ਵੀ ਬਾਹਰ ਜਾਕੇ ਵੇਸਵਾ ਵਾਲੇ ਕਰਮ ਕੀਤੇ।
ਯਰਮਿਆਹ 3:6
ਦੋ ਬੁਰੀਆਂ ਭੈਣਾਂ: ਇਸਰਾਏਲ ਅਤੇ ਯਹੂਦਾਹ ਯਹੋਵਾਹ ਨੇ ਰਾਜੇ ਯੋਸ਼ੀਯਾਹ ਦੇ ਸ਼ਾਸਨਕਾਲ ਦੇ ਸਮੇਂ ਦੌਰਾਨ ਮੈਨੂੰ ਆਖਿਆ, “ਯਿਰਮਿਯਾਹ ਕੀ ਤੂੰ ਦੇਖੀਆਂ ਨੇ ਉਹ ਮੰਦੀਆਂ ਗੱਲਾਂ ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ? ਤੂੰ ਦੇਖਿਆ ਹੀ ਹੈ ਕਿਵੇਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਹੈ। ਉਸ ਨੇ ਹਰ ਪਹਾੜੀ ਉੱਤੇ ਅਤੇ ਹਰ ਹਰੇ ਰੁੱਖ ਦੀ ਛਾਂ ਹੇਠਾਂ ਵਿਭਚਾਰ ਕੀਤਾ ਹੈ।
ਯਸਈਆਹ 7:21
“ਉਸ ਵੇਲੇ ਇੱਕ ਬੰਦਾ ਸਿਰਫ਼ ਇੱਕ ਵਹਿੜਕੀ ਅਤੇ ਦੋ ਭੇਡਾਂ ਨੂੰ ਜੀਵਿਤ ਰੱਖਣ ਦੇ ਯੋਗ ਹੋਵੇਗਾ।
ਯਸਈਆਹ 5:17
ਪਰਮੇਸ਼ੁਰ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ ਛੱਡਣ ਲਈ ਮਜ਼ਬੂਰ ਕਰ ਦੇਵੇਗਾ, ਧਰਤੀ ਸੱਖਣੀ ਹੋ ਜਾਵੇਗੀ। ਭੇਡਾਂ ਜਿੱਧਰ ਚਾਹੁਂਣਗੀਆਂ ਚਲੀਆਂ ਜਾਣਗੀਆਂ। ਜਿਸ ਧਰਤੀ ਉੱਤੇ ਕਦੇ ਅਮੀਰ ਲੋਕਾਂ ਦੀ ਮਾਲਕੀ ਸੀ ਹੁਣ ਉੱਥੇ ਲੇਲੇ ਘੁੰਮਣਗੇ।
੧ ਸਮੋਈਲ 15:11
ਯਹੋਵਾਹ ਨੇ ਕਿਹਾ, “ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸ ਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।” ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ।
ਜ਼ਿਕਰ ਯਾਹ 7:11
ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ। ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।