Hosea 7:15
ਮੈਂ ਉਨ੍ਹਾਂ ਨੂੰ ਸਿੱਖਾਇਆ ਅਤੇ ਉਨ੍ਹਾਂ ਦੀਆਂ ਬਾਹਵਾਂ ਮਜਬੂਤ ਕੀਤੀਆਂ ਪਰ ਉਹ ਮੇਰੇ ਹੀ ਵਿਰੁੱਧ ਦੁਸ਼ਟ ਯੋਜਨਾਵਾਂ ਘੜਦੇ ਹਨ।
Hosea 7:15 in Other Translations
King James Version (KJV)
Though I have bound and strengthened their arms, yet do they imagine mischief against me.
American Standard Version (ASV)
Though I have taught and strengthened their arms, yet do they devise mischief against me.
Bible in Basic English (BBE)
Though I have given training and strength to their arms, they have evil designs against me.
Darby English Bible (DBY)
I have indeed trained, I have strengthened their arms, but they imagine mischief against me.
World English Bible (WEB)
Though I have taught and strengthened their arms, Yet they plot evil against me.
Young's Literal Translation (YLT)
And I instructed -- I strengthened their arms, And concerning Me they think evil!
| Though I | וַאֲנִ֣י | waʾănî | va-uh-NEE |
| have bound | יִסַּ֔רְתִּי | yissartî | yee-SAHR-tee |
| and strengthened | חִזַּ֖קְתִּי | ḥizzaqtî | hee-ZAHK-tee |
| arms, their | זְרֽוֹעֹתָ֑ם | zĕrôʿōtām | zeh-roh-oh-TAHM |
| yet do they imagine | וְאֵלַ֖י | wĕʾēlay | veh-ay-LAI |
| mischief | יְחַשְּׁבוּ | yĕḥaššĕbû | yeh-ha-sheh-VOO |
| against | רָֽע׃ | rāʿ | ra |
Cross Reference
ਨਾ ਹੋਮ 1:9
ਤੁਸੀਂ ਯਹੋਵਾਹ ਦੇ ਖਿਲਾਫ਼ ਵਿਉਂਤਾਂ ਕਿਉਂ ਬਣਾ ਰਹੇ ਹੋ? ਉਹ ਸਤਿਆਨਾਸ ਕਰ ਦੇਵੇਗਾ। ਮੁਸੀਬਤ ਦੂਸਰੀ ਵਾਰ ਨਹੀਂ ਆਵੇਗੀ।
ਪਰਕਾਸ਼ ਦੀ ਪੋਥੀ 3:19
“ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
ਇਬਰਾਨੀਆਂ 12:5
ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ: “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।
੨ ਕੁਰਿੰਥੀਆਂ 10:5
ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵੱਧਾਉਂਦੀ ਹੈ। ਅਤੇ ਅਸੀਂ ਹਰ ਵਿੱਚਾਰ ਨੂੰ ਫ਼ੜਦੇ ਹਾਂ ਅਤੇ ਇਸ ਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ।
ਰੋਮੀਆਂ 1:21
ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
ਰਸੂਲਾਂ ਦੇ ਕਰਤੱਬ 4:25
ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਫ਼ਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ?
ਯਰਮਿਆਹ 17:9
“ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।
ਅਮਸਾਲ 3:11
ਮੇਰੇ ਬੇਟੇ, ਯਹੋਵਾਹ ਦੇ ਅਨੁਸ਼ਾਸਨ ਨੂੰ ਨਾਮੰਜ਼ੂਰ ਨਾ ਕਰੋ ਅਤੇ ਉਸ ਦੇ ਸੁਧਾਰ ਦਾ ਬੁਰਾ ਨਾ ਮਨਾਓ।
ਜ਼ਬੂਰ 106:43
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਅਨੇਕਾਂ ਵਾਰੀ ਬਚਾਇਆ। ਪਰ ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ, ਅਤੇ ਮਨ ਭਾਉਂਦੀਆਂ ਗੱਲਾਂ ਕਰਨ ਲੱਗੇ। ਪਰਮੇਸ਼ੁਰ ਦੇ ਲੋਕਾਂ ਨੇ ਬਹੁਤ-ਬਹੁਤ ਸਾਰੀਆਂ ਬਦੀਆਂ ਕੀਤੀਆਂ।
ਜ਼ਬੂਰ 94:12
ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰੱਖਦਾ ਹੈ। ਉਹ ਬਹੁਤ ਖੁਸ਼ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿੱਖਾਵੇਗਾ।
ਜ਼ਬੂਰ 62:3
ਤੁਸੀਂ ਕਿੰਨਾ ਕੁ ਚਿਰ ਮੇਰੇ ਉੱਪਰ ਹਮਲਾ ਕਰੋਂਗੇ? ਮੈਂ ਤਾਂ ਇੱਕ ਝੁਕੀ ਹੋਈ ਕੰਧ ਹਾਂ, ਇੱਕ ਵਾੜ, ਜਿਹੜੀ ਡਿੱਗਣ ਲਈ ਤਿਆਰ ਹੈ।
ਜ਼ਬੂਰ 2:1
ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?
ਅੱਯੂਬ 5:17
“ਉਹ ਬੰਦਾ ਧੰਨ ਹੈ ਜਿਸ ਨੂੰ ਪਰਮੇਸ਼ੁਰ ਅਨੁਸ਼ਾਸਿਤ ਕਰਦਾ ਹੈ। ਇਸ ਲਈ ਸ਼ਿਕਵਾ ਨਾ ਕਰ ਜਦੋਂ ਸਰਬ ਸ਼ਕਤੀਮਾਨ ਪਰਮੇਸ਼ੁਰ ਤੁਹਾਨੂੰ ਸਜ਼ਾ ਦਿੰਦਾ ਹੈ।
੨ ਸਲਾਤੀਨ 14:25
ਉਸ ਨੇ ਇਸਰਾਏਲ ਦੇ ਯਹੋਵਾਹ ਦੇ ਉਸ ਬਚਨ ਮੁਤਾਬਕ ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਸੇਵਕ ਯੂਨਾਹ ਨਬੀ ਦੇ ਰਾਹੀਂ ਜੋ ਗਥ ਹੇਫ਼ਰ ਦਾ ਸੀ, ਆਖਿਆ ਸੀ ਉਸ ਨੇ ਇਸਰਾਏਲ ਹੀ ਹੱਦ ਨੂੰ ਹਮਾਥ ਦੇ ਲਾਂਘੇ ਤੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੀਕ ਫ਼ਿਰ ਪਹੁੰਚਾ ਦਿੱਤਾ ਸੀ।
੨ ਸਲਾਤੀਨ 13:23
ਪਰ ਯਹੋਵਾਹ ਇਸਰਾਏਲੀਆਂ ਉੱਪਰ ਮਿਹਰਬਾਨ ਸੀ ਅਤੇ ਉਨ੍ਹਾਂ ਤੇ ਤਰਸ ਮਹਿਸੂਸ ਕੀਤਾ। ਅੱਜ ਦਿਨ ਤੀਕ, ਯਹੋਵਾਹ ਨੇ ਆਪਣੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਕਾਰਣ ਨਾ ਤਾਂ ਇਸਰਾਏਲੀਆਂ ਨੂੰ ਤਬਾਹ ਕੀਤਾ ਤੇ ਨਾ ਹੀ ਆਪਣੀ ਹਾਜਰੀ ਵਿੱਚੋਂ ਫਨਾਹ ਕੀਤਾ ਹੈ।
੨ ਸਲਾਤੀਨ 13:5
ਤਦ ਯਹੋਵਾਹ ਨੇ ਇਸਰਾਏਲ ਨੂੰ ਬਚਾਉਣ ਲਈ ਇੱਕ ਮਨੁੱਖ ਭੇਜਿਆ। ਤਦ ਉਹ ਅਰਾਮ ਦੇ ਹੱਥੋਂ ਬਚ ਨਿਕਲੇ ਅਤੇ ਇਸਰਾਏਲੀ ਮੁੜ ਅੱਗੇ ਵਾਂਗ ਆਪਣੇ ਤੰਬੂਆਂ ਵਿੱਚ ਰਹਿਣ ਲੱਗ ਪਏ।