Hosea 8:5
ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।
Hosea 8:5 in Other Translations
King James Version (KJV)
Thy calf, O Samaria, hath cast thee off; mine anger is kindled against them: how long will it be ere they attain to innocency?
American Standard Version (ASV)
He hath cast off thy calf, O Samaria; mine anger is kindled against them: how long will it be ere they attain to innocency?
Bible in Basic English (BBE)
I will have nothing to do with your young ox, O Samaria; my wrath is burning against them; how long will it be before the children of Israel make themselves clean?
Darby English Bible (DBY)
Thy calf, O Samaria, hath cast [thee] off; mine anger is kindled against them: how long will they be incapable of purity?
World English Bible (WEB)
Let Samaria throw out his calf-idol! My anger burns against them! How long will it be before the are capable of purity?
Young's Literal Translation (YLT)
Cast off hath thy calf, O Samaria, Burned hath Mine anger against them, Till when are they not capable of purity?
| Thy calf, | זָנַח֙ | zānaḥ | za-NAHK |
| O Samaria, | עֶגְלֵ֣ךְ | ʿeglēk | eɡ-LAKE |
| hath cast | שֹֽׁמְר֔וֹן | šōmĕrôn | shoh-meh-RONE |
| anger mine off; thee | חָרָ֥ה | ḥārâ | ha-RA |
| is kindled | אַפִּ֖י | ʾappî | ah-PEE |
| long how them: against | בָּ֑ם | bām | bahm |
| עַד | ʿad | ad | |
| ere be it will | מָתַ֕י | mātay | ma-TAI |
| they attain | לֹ֥א | lōʾ | loh |
| to innocency? | יוּכְל֖וּ | yûkĕlû | yoo-heh-LOO |
| נִקָּיֹֽן׃ | niqqāyōn | nee-ka-YONE |
Cross Reference
ਹੋ ਸੀਅ 10:5
ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵੱਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।
ਯਰਮਿਆਹ 13:27
ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”
ਰਸੂਲਾਂ ਦੇ ਕਰਤੱਬ 7:41
ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ।
ਯਰਮਿਆਹ 4:14
ਯਰੂਸ਼ਲਮ ਦੇ ਲੋਕੋ, ਬਦੀ ਨੂੰ ਆਪਣੇ ਦਿਲਾਂ ਉੱਤੋਂ ਧੋ ਦਿਓ। ਆਪਣੇ ਦਿਲਾਂ ਨੂੰ ਪਾਕ ਬਣਾ ਲਵੋ ਤਾਂ ਜੋ ਤੁਸੀਂ ਬਚ ਸੱਕੋ। ਮੰਦੀਆਂ ਯੋਜਨਾਵਾਂ ਨਾ ਬਣਾਉਂਦੇ ਰਹੋ।
ਯਸਈਆਹ 45:20
ਯਹੋਵਾਹ ਪ੍ਰਮਾਣ ਦਿੰਦਾ ਹੈ ਕਿ ਉਹੀ ਇੱਕੋ ਇੱਕ ਪਰਮੇਸ਼ੁਰ ਹੈ “ਤੁਸੀਂ ਲੋਕ ਹੋਰਨਾਂ ਕੌਮਾਂ ਤੋਂ ਬਚ ਗਏ ਹੋ। ਇਸ ਲਈ ਇਕੱਠੇ ਹੋ ਜਾਓ ਅਤੇ ਮੇਰੇ ਪਾਸ ਆਓ। (ਇਨ੍ਹਾਂ ਲੋਕਾਂ ਨੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਰੱਖੀਆਂ ਹੋਈਆਂ ਹਨ। ਇਹ ਲੋਕ ਉਨ੍ਹਾਂ ਨਿਕੰਮੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਪਰ ਉਹ ਲੋਕ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।
ਅਮਸਾਲ 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?
੨ ਸਲਾਤੀਨ 17:21
ਯਹੋਵਾਹ ਨੇ ਇਸਰਾਏਲ ਨੂੰ ਦਾਊਦ ਦੇ ਘਰਾਣੇ ਤੋਂ ਅਲੱਗ ਕਰ ਦਿੱਤਾ ਅਤੇ ਉਨ੍ਹਾਂ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਪਾਤਸ਼ਾਹ ਬਣਾ ਲਿਆ ਅਤੇ ਯਾਰਾਬੁਆਮ ਨੇ ਇਸਰਾਏਲ ਨੂੰ ਯਹੋਵਾਹ ਦੇ ਪਿੱਛੇ ਚੱਲਣ ਤੋਂ ਰੋਕ ਕੇ ਮਨ੍ਹਾ ਕਰ ਦਿੱਤਾ ਅਤੇ ਇਉਂ ਉਨ੍ਹਾਂ ਤੋਂ ਇਹ ਵੱਡਾ ਪਾਪ ਕਰਵਾਇਆ।
੨ ਸਲਾਤੀਨ 17:16
ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ।
ਅਸਤਸਨਾ 32:22
ਮੇਰਾ ਕਹਿਰ ਅੱਗ ਵਾਂਗ ਬਲ ਉੱਠੇਗਾ ਜਿਹੜੀ ਡੂੰਘੀ ਤੋਂ ਡੂੰਘੀ ਕਬਰ ਤੀਕ, ਧਰਤੀ ਨੂੰ ਅਤੇ ਇਸਦੀ ਸਾਰੀ ਪੈਦਾਵਾਰ ਨੂੰ ਸਾੜਦੀ ਹੋਈ ਪਰਬਤਾ ਦੇ ਹੇਠਾਂ ਤੀਕ ਬਲਦੀ ਹੈ!