Isaiah 28:6
ਯਹੋਵਾਹ ਉਨ੍ਹਾਂ ਨਿਆਂ ਪਾਲਕਾਂ ਨੂੰ ਫ਼ੇਰ ਸਿਆਣਪ ਦੇਵੇਗਾ ਜਿਹੜੇ ਉਸ ਦੇ ਲੋਕਾਂ ਉੱਤੇ ਹਕੂਮਤ ਕਰਦੇ ਨੇ। ਯਹੋਵਾਹ ਸ਼ਹਿਰ ਦੇ ਦਰਵਾਜ਼ਿਆਂ ਉੱਤੇ ਲੜਨ ਵਾਲੇ ਲੋਕਾਂ ਨੂੰ ਸ਼ਕਤੀ ਦੇਵੇਗਾ।
Isaiah 28:6 in Other Translations
King James Version (KJV)
And for a spirit of judgment to him that sitteth in judgment, and for strength to them that turn the battle to the gate.
American Standard Version (ASV)
and a spirit of justice to him that sitteth in judgment, and strength to them that turn back the battle at the gate.
Bible in Basic English (BBE)
And a spirit of wisdom to the judge, and strength to those who keep back the attackers at the door of the town.
Darby English Bible (DBY)
and for a spirit of judgment to him that sitteth in judgment, and for strength to them that turn the battle to the gate.
World English Bible (WEB)
and a spirit of justice to him who sits in judgment, and strength to those who turn back the battle at the gate.
Young's Literal Translation (YLT)
And for a spirit of judgment To him who is sitting in the judgment, And for might `to' those turning back the battle to the gate.
| And for a spirit | וּלְר֖וּחַ | ûlĕrûaḥ | oo-leh-ROO-ak |
| of judgment | מִשְׁפָּ֑ט | mišpāṭ | meesh-PAHT |
| sitteth that him to | לַיּוֹשֵׁב֙ | layyôšēb | la-yoh-SHAVE |
| in | עַל | ʿal | al |
| judgment, | הַמִּשְׁפָּ֔ט | hammišpāṭ | ha-meesh-PAHT |
| strength for and | וְלִ֨גְבוּרָ֔ה | wĕligbûrâ | veh-LEEɡ-voo-RA |
| to them that turn | מְשִׁיבֵ֥י | mĕšîbê | meh-shee-VAY |
| battle the | מִלְחָמָ֖ה | milḥāmâ | meel-ha-MA |
| to the gate. | שָֽׁעְרָה׃ | šāʿĕrâ | SHA-eh-ra |
Cross Reference
ਯੂਹੰਨਾ 5:30
“ਮੈਂ ਆਪਣੇ-ਆਪ ਕੁਝ ਨਹੀਂ ਕਰ ਸੱਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਪਾਸੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸਨੇ ਮੈਨੂੰ ਭੇਜਿਆ ਹੈ।
੧ ਸਲਾਤੀਨ 3:28
ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਪਾਤਸ਼ਾਹ ਦੇ ਫ਼ੈਸਲੇ ਨੂੰ ਸੁਣਿਆ ਅਤੇ ਉਸਦੀ ਬੜੀ ਇੱਜ਼ਤ ਅਤੇ ਸਤਿਕਾਰ ਕੀਤਾ ਕਿਉਂ ਕਿ ਉਹ ਸਿਆਣਾ ਸੀ। ਉਨ੍ਹਾਂ ਨੇ ਵੇਖਿਆ ਕਿ ਉਸ ਕੋਲ ਸਹੀ ਨਿਆਂ ਦੇਣ ਵਿੱਚ ਰੱਬੀ ਸਿਆਣਪ ਸੀ।
ਯਸਈਆਹ 32:15
ਇਹ ਗੱਲਾਂ ਪਰਮੇਸ਼ੁਰ ਦੇ ਸਾਡੇ ਉੱਪਰ ਆਪਣਾ ਆਤਮਾ ਭੇਜਣ ਦੇ ਸਮੇਂ ਤੀਕ ਜਾਰੀ ਰਹਿਣਗੀਆਂ। ਹੁਣ ਧਰਤੀ ਉੱਤੇ ਕੋਈ ਨੇਕੀ ਨਹੀਂ-ਇਹ ਮਾਰੂਬਲ ਵਾਂਗ ਹੈ। ਪਰ ਭਵਿੱਖ ਵਿੱਚ ਮਾਰੂਬਲ ਉਪਜਾਊ ਖੇਤਾਂ ਵਾਂਗ ਹੋਵੇਗਾ-ਬੇਲਾਗ ਨਿਆਂੇ ਓੱਥੇ ਰਹਿਣਗੇ ਅਤੇ ਉਪਜਾਊ ਖੇਤ ਹਰੇ ਭਰੇ ਜੰਗਲ ਵਾਂਗ ਹੋਣਗੇ ਉੱਥੇ ਨੇਕੀ ਨਿਵਾਸ ਕਰੇਗੀ।
ਯਸਈਆਹ 11:2
ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।
੧ ਕੁਰਿੰਥੀਆਂ 12:8
ਆਤਮਾ ਇੱਕ ਵਿਅਕਤੀ ਨੂੰ ਇਹ ਦਾਤ ਸਿਆਣਪ ਦੀ ਬੋਲੀ ਬੋਲਣ ਲਈ ਦਿੰਦਾ ਹੈ। ਅਤੇ ਉਹੀ ਆਤਮਾ ਗਿਆਨ ਨਾਲ ਬੋਲਣ ਦੀ ਦਾਤ ਬਖਸ਼ਦਾ ਹੈ।
ਯੂਹੰਨਾ 3:34
ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਘੱਲਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਅਸੀਮਿਤ ਆਤਮਾ ਦਿੰਦਾ ਹੈ।
ਅਮਸਾਲ 20:8
ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।
ਜ਼ਬੂਰ 72:1
ਸੁਲੇਮਾਨ ਨੂੰ। ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।
ਜ਼ਬੂਰ 46:11
ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।
ਜ਼ਬੂਰ 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
ਜ਼ਬੂਰ 18:32
ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ। ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।
੨ ਤਵਾਰੀਖ਼ 32:8
ਅੱਸ਼ੂਰ ਦੇ ਪਾਤਸ਼ਾਹ ਕੋਲ ਤਾਂ ਸਿਰਫ਼ ਫ਼ੌਜ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ। ਸਾਡਾ ਪਰਮੇਸ਼ੁਰ ਸਾਡੀ ਰੱਖਿਆ ਕਰੇਗਾ। ਸਾਡੀ ਜੰਗ ਉਹ ਆਪ ਲੜੇਗਾ।” ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਉਨ੍ਹਾਂ ਨੂੰ ਹੌਂਸਲਾ ਦੇ ਕੇ ਉਨ੍ਹਾਂ ਨੂੰ ਪੱਕਿਆਂ ਕੀਤਾ।
ਯਸ਼ਵਾ 1:9
ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”
ਅਸਤਸਨਾ 20:4
ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।’
ਗਿਣਤੀ 27:16
“ਯਹੋਵਾਹ ਹੀ ਉਹ ਪਰਮੇਸ਼ੁਰ ਹੈ ਜਿਹੜਾ ਇਹ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ। ਯਹੋਵਾਹ, ਮੇਰੀ ਪ੍ਰਾਰਥਨਾ ਹੈ ਕਿ ਤੁਸੀਂ ਇਨ੍ਹਾਂ ਲੋਕਾਂ ਦਾ ਆਗੂ ਜ਼ਰੂਰ ਚੁਣੋਗੇ।
ਗਿਣਤੀ 11:16
ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਇਸਰਾਏਲ ਦੇ 70 ਬਜ਼ੁਰਗਾਂ ਨੂੰ ਲਿਆ। ਇਹ ਆਦਮੀ ਲੋਕਾਂ ਦੇ ਆਗੂ ਹਨ। ਉਨ੍ਹਾਂ ਨੂੰ ਮੰਡਲੀ ਵਾਲੇ ਤੰਬੂ ਕੋਲ ਲਿਆ। ਉਨ੍ਹਾਂ ਨੂੰ ਆਪਣੇ ਨਾਲ ਉੱਥੇ ਖੜ੍ਹੇ ਕਰੋ।
ਪੈਦਾਇਸ਼ 41:38
ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”