ਯਸਈਆਹ 3:25 in Punjabi

ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 3 ਯਸਈਆਹ 3:25

Isaiah 3:25
ਉਸ ਸਮੇਂ ਤੁਹਾਡੇ ਆਦਮੀ ਤਲਵਾਰਾਂ ਨਾਲ ਕਤਲ ਹੋਣਗੇ। ਤੁਹਾਡੇ ਨਾਇੱਕ ਯੁੱਧ ਵਿੱਚ ਮਾਰੇ ਜਾਣਗੇ।

Isaiah 3:24Isaiah 3Isaiah 3:26

Isaiah 3:25 in Other Translations

King James Version (KJV)
Thy men shall fall by the sword, and thy mighty in the war.

American Standard Version (ASV)
Thy men shall fall by the sword, and thy mighty in the war.

Bible in Basic English (BBE)
Your men will be put to the sword, and your men of war will come to destruction in the fight.

Darby English Bible (DBY)
Thy men shall fall by the sword, and thy mighty in the fight;

World English Bible (WEB)
Your men shall fall by the sword, And your mighty in the war.

Young's Literal Translation (YLT)
For instead of glory, thy men by sword do fall, And thy might in battle.

Thy
men
מְתַ֖יִךְmĕtayikmeh-TA-yeek
shall
fall
בַּחֶ֣רֶבbaḥerebba-HEH-rev
sword,
the
by
יִפֹּ֑לוּyippōlûyee-POH-loo
and
thy
mighty
וּגְבוּרָתֵ֖ךְûgĕbûrātēkoo-ɡeh-voo-ra-TAKE
in
the
war.
בַּמִּלְחָמָֽה׃bammilḥāmâba-meel-ha-MA

Cross Reference

੨ ਤਵਾਰੀਖ਼ 29:9
ਇਸੇ ਕਾਰਣ ਸਾਡੇ ਪੁਰਖੇ ਲੜਾਈ ਵਿੱਚ ਮਾਰੇ ਗਏ ਸਨ ਅਤੇ ਸਾਡੇ ਪੁੱਤਰ, ਧੀਆਂ ਅਤੇ ਪਤਨੀਆਂ ਨੂੰ ਬੰਦੀ ਬਣਾ ਲਿਆ ਗਿਆ ਸੀ।

ਯਸਈਆਹ 1:20
ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।

ਯਰਮਿਆਹ 11:22
ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ, “ਮੈਂ ਅਨਾਬੋਬ ਦੇ ਉਨ੍ਹਾਂ ਲੋਕਾਂ ਨੂੰ ਛੇਤੀ ਹੀ ਸਜ਼ਾ ਦੇਵਾਂਗਾ। ਉਨ੍ਹਾਂ ਦੇ ਗਭਰੂ ਜੰਗ ਵਿੱਚ ਮਾਰੇ ਜਾਣਗੇ। ਉਨ੍ਹਾਂ ਦੇ ਧੀਆਂ ਪੁੱਤਰ ਭੁੱਖ ਨਾਲ ਮਰਨਗੇ।

ਯਰਮਿਆਹ 14:18
ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ। ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ। ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ। ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।’”

ਯਰਮਿਆਹ 18:21
ਇਸ ਲਈ ਉਨ੍ਹਾਂ ਦੇ ਬੱਚਿਆਂ ਨੂੰ ਭੁਕੱ ਅਕਾਲ ਵਿੱਚ ਮਰਨ ਦਿਓ। ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਤਲਵਾਰਾਂ ਨਾਲ ਹਰਾ ਦੇਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਬਾਂਝ ਰਹਿਣ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਉਨ੍ਹਾਂ ਦੀਆਂ ਪਤਨੀਆਂ ਨੂੰ ਵਿਧਵਾਵਾਂ ਬਣਾ ਦਿਓ। ਯਹੂਦਾਹ ਦੇ ਬੰਦਿਆਂ ਨੂੰ ਮਾਰੇ ਜਾਣ ਦਿਓ। ਜਵਾਨ ਬੰਦਿਆਂ ਨੂੰ ਜੰਗ ਵਿੱਚ ਮਾਰੇ ਜਾਣ ਦਿਓ।

ਯਰਮਿਆਹ 19:7
ਇਸ ਥਾਂ ਉੱਤੇ ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੀਆਂ ਵਿਉਂਤਾਂ ਤਬਾਹ ਕਰ ਦਿਆਂਗਾ। ਦੁਸ਼ਮਣ ਇਨ੍ਹਾਂ ਲੋਕਾਂ ਦਾ ਪਿੱਛਾ ਕਰੇਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਇਸ ਥਾਂ ਉੱਤੇ ਤਲਵਾਰ ਨਾਲ ਮਰਵਾ ਦਿਆਂਗਾ। ਅਤੇ ਮੈਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੰਛੀਆਂ ਅਤੇ ਜੰਗਲੀ ਜਾਨਵਰਾਂ ਦਾ ਭੋਜਨ ਬਣਾ ਦਿਆਂਗਾ।

ਯਰਮਿਆਹ 21:9
ਕੋਈ ਵੀ ਬੰਦਾ ਜਿਹੜਾ ਯਰੂਸ਼ਲਮ ਵਿੱਚ ਰਹੇਗਾ, ਮਾਰਿਆ ਜਾਵੇਗਾ। ਉਹ ਬੰਦਾ ਤਲਵਾਰ ਨਾਲ, ਭੁੱਖ ਨਾਲ ਜਾਂ ਕਿਸੇ ਭਿਆਨਕ ਬਿਮਾਰੀ ਨਾਲ ਮਾਰਿਆ ਜਾਵੇਗਾ। ਪਰ ਜਿਹੜਾ ਵੀ ਬੰਦਾ ਯਰੂਸ਼ਲਮ ਤੋਂ ਬਾਹਰ ਨਿਕਲ ਕੇ ਬਾਬਲ ਦੀ ਫ਼ੌਜ ਸਾਹਮਣੇ ਆਤਮ ਸਮਰਪਨ ਕਰੇਗਾ, ਜਿਉਂਦਾ ਰਹੇਗਾ! ਉਸ ਫ਼ੌਜ ਨੇ ਸ਼ਹਿਰ ਨੂੰ ਘੇਰਾ ਪਾ ਲਿਆ ਹੈ। ਇਸ ਲਈ ਕੋਈ ਵੀ ਬੰਦਾ ਸ਼ਹਿਰ ਵਿੱਚ ਭੋਜਨ ਲੈ ਕੇ ਨਹੀਂ ਆ ਸੱਕਦਾ। ਪਰ ਜਿਹੜਾ ਕੋਈ ਬੰਦਾ ਸ਼ਹਿਰ ਨੂੰ ਛੱਡ ਜਾਂਦਾ ਹੈ, ਆਪਣੀ ਜਾਨ ਬਚਾ ਲਵੇਗਾ।

ਨੂਹ 2:21
ਨੌਜਵਾਨ ਅਤੇ ਬਜ਼ੁਰਗ ਬੰਦੇ ਸ਼ਹਿਰ ਦੀਆਂ ਗਲੀਆਂ ਅੰਦਰ ਧਰਤੀ ਉੱਤੇ ਲੇਟੇ ਹੋਏ ਨੇ। ਮੇਰੀਆਂ ਮੁਟਿਆਰਾਂ ਅਤੇ ਮੇਰੇ ਗੱਭਰੂ ਤਲਵਾਰ ਨਾਲ ਮਾਰੇ ਗਏ ਨੇ। ਤੁਸੀਂ ਯਹੋਵਾਹ ਜੀ, ਉਨ੍ਹਾਂ ਨੂੰ ਆਪਣੇ ਕਹਿਰ ਵਾਲੇ ਦਿਨ ਮਾਰ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਸੀ!

ਆਮੋਸ 9:10
“ਮੇਰੇ ਲੋਕਾਂ ਵਿੱਚੋਂ ਪਾਪੀ ਕਹਿੰਦੇ ਹਨ, ‘ਸਾਡੇ ਨਾਲ ਕੁਝ ਵੀ ਬੁਰਾ ਨਹੀਂ ਵਾਪਰੇਗਾ।’ ਪਰ ਉਹ ਸਾਰੇ ਲੋਕ ਤਲਵਾਰ ਨਾਲ ਵੱਢੇ ਜਾਣਗੇ।”