Isaiah 40:3
ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ! “ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ! ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!
Isaiah 40:3 in Other Translations
King James Version (KJV)
The voice of him that crieth in the wilderness, Prepare ye the way of the LORD, make straight in the desert a highway for our God.
American Standard Version (ASV)
The voice of one that crieth, Prepare ye in the wilderness the way of Jehovah; make level in the desert a highway for our God.
Bible in Basic English (BBE)
A voice of one crying, Make ready in the waste land the way of the Lord, make level in the lowland a highway for our God.
Darby English Bible (DBY)
The voice of one crying in the wilderness: Prepare ye the way of Jehovah, make straight in the desert a highway for our God!
World English Bible (WEB)
The voice of one who cries, Prepare you in the wilderness the way of Yahweh; make level in the desert a highway for our God.
Young's Literal Translation (YLT)
A voice is crying -- in a wilderness -- Prepare ye the way of Jehovah, Make straight in a desert a highway to our God.
| The voice | ק֣וֹל | qôl | kole |
| of him that crieth | קוֹרֵ֔א | qôrēʾ | koh-RAY |
| wilderness, the in | בַּמִּדְבָּ֕ר | bammidbār | ba-meed-BAHR |
| Prepare | פַּנּ֖וּ | pannû | PA-noo |
| ye the way | דֶּ֣רֶךְ | derek | DEH-rek |
| Lord, the of | יְהוָ֑ה | yĕhwâ | yeh-VA |
| make straight | יַשְּׁרוּ֙ | yaššĕrû | ya-sheh-ROO |
| desert the in | בָּעֲרָבָ֔ה | bāʿărābâ | ba-uh-ra-VA |
| a highway | מְסִלָּ֖ה | mĕsillâ | meh-see-LA |
| for our God. | לֵאלֹהֵֽינוּ׃ | lēʾlōhênû | lay-loh-HAY-noo |
Cross Reference
ਮਰਕੁਸ 1:2
ਜਿਵੇਂ ਕਿ ਇਹ ਨਬੀ ਯਸਾਯਾਹ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਸੁਣੋ! ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਭੇਜਾਂਗਾ। ਉਹ ਤੇਰੇ ਲਈ ਰਸਤਾ ਤਿਆਰ ਕਰੇਗਾ।”
ਯੂਹੰਨਾ 1:23
ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ: ‘ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।’”
ਲੋਕਾ 1:16
“ਉਹ ਇਸਰਾਏਲ ਦੇ ਬਹੁਤ ਸਾਰੇ ਲੋਕਾਂ ਨੂੰ ਪ੍ਰਭੂ ਉਨ੍ਹਾਂ ਦੇ ਪਰਮੇਸ਼ੁਰ ਵੱਲ ਵਾਪਸ ਲਿਆਵੇਗਾ।
ਮਲਾਕੀ 3:1
ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।
ਮੱਤੀ 3:1
ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
ਮਲਾਕੀ 4:5
ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ।
ਯਸਈਆਹ 57:14
ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ ਰਸਤਾ ਸਾਫ਼ ਕਰ ਦਿਓ! ਰਸਤਾ ਸਾਫ਼ ਕਰ ਦਿਓ! ਮੇਰੇ ਬੰਦਿਆਂ ਲਈ ਰਸਤਾ ਸਾਫ਼ ਕਰ ਦਿਓ!
ਲੋਕਾ 1:76
“ਹੇ ਬਾਲਕ, ਹੁਣ ਤੂੰ ਅੱਤ ਉੱਚ ਪਰਮੇਸ਼ੁਰ ਦਾ ਨਬੀ ਅਖਵਾਏਂਗਾ ਕਿਉਂਕਿ ਤੂੰ ਪ੍ਰਭੂ ਦੇ ਅੱਗੇ-ਅੱਗੇ ਜਾਵੇਂਗਾ ਅਤੇ ਉਸ ਲਈ ਰਾਹ ਤਿਆਰ ਕਰੇਂਗਾ।
ਯਸਈਆਹ 43:19
ਕਿਉਂਕਿ ਮੈਂ ਨਵੀਆਂ ਗੱਲਾਂ ਕਰਾਂਗਾ! ਹੁਣ ਤੁਸੀਂ ਨਵੇਂ ਪੌਦੇ ਵਾਂਗ ਉਗ੍ਗੋਁਗੇ ਅਵੱਸ਼ ਹੀ ਤੁਸੀਂ ਜਾਣਦੇ ਹੋ ਕਿ ਇਹ ਸਹੀ ਹੈ। ਮੈਂ ਸੱਚਮੁੱਚ ਮਾਰੂਬਲ ਵਿੱਚ ਸੜਕ ਬਣਾਵਾਂਗਾ। ਮੈਂ ਸੱਚਮੁੱਚ ਹੀ ਸੁੱਕੀ ਧਰਤੀ ਵਿੱਚ ਨਦੀਆਂ ਚੱਲਾ ਦਿਆਂਗਾ।
ਲੋਕਾ 3:2
ਅਨਾਸ ਅਤੇ ਕਯਾਫ਼ਾ ਸਰਦਾਰ ਜਾਜਕ ਸਨ। ਉਸ ਸਮੇਂ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ, ਉਜਾੜ ਵਿੱਚ ਪਰਮੇਸ਼ੁਰ ਦਾ ਸੰਦੇਸ਼ ਪਹੁੰਚਿਆ।
ਯਸਈਆਹ 62:10
ਦਰਾਂ ਬਾਣੀਂ ਲੰਘ ਜਾਓ! ਲੋਕਾਂ ਨੂੰ ਰਸਤਾ ਦਿਓ! ਸੜਕ ਨੂੰ ਤਿਆਰ ਕਰੋ! ਸੜਕ ਤੋਂ ਸਾਰੇ ਕਂਕਰ-ਪੱਥਰ ਚੁੱਕ ਦਿਓ! ਲੋਕਾਂ ਨੂੰ ਸੰਕੇਤ ਲਈ ਝੰਡਾ ਉੱਚਾ ਕਰੋ!
ਯਸਈਆਹ 35:8
ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।
ਜ਼ਬੂਰ 68:4
ਪਰਮੇਸ਼ੁਰ ਲਈ ਗਾਵੋ, ਉਸ ਦੇ ਨਾਮ ਦੀ ਉਸਤਤਿ ਗਾਵੋ। ਪਰਮੇਸ਼ੁਰ ਲਈ ਰਾਹ ਬਣਾਵੋ, ਉਹ ਮਾਰੂਥਲ ਵਿੱਚ ਆਪਣੇ ਰੱਥ ਉੱਤੇ ਸਵਾਰੀ ਕਰਦਾ ਹੈ। ਉਸਦਾ ਨਾਮ ਯਾਹ ਹੈ, ਉਸ ਦੇ ਨਾਮ ਦੀ ਉਸਤਤਿ ਕਰੋ।
ਯਸਈਆਹ 11:15
ਯਹੋਵਾਹ ਕਹਿਰਵਾਨ ਹੋ ਗਿਆ ਅਤੇ ਉਸ ਨੇ ਮਿਸਰ ਦੇ ਸਮੁੰਦਰ ਨੂੰ ਵੰਡ ਦਿੱਤਾ। ਉਸੇ ਤਰ੍ਹਾਂ, ਯਹੋਵਾਹ ਫ਼ਰਾਤ ਨਦੀ ਉੱਤੇ ਆਪਣੀ ਬਾਂਹ ਲਹਿਰਾਏਗਾ। ਉਹ ਨਦੀ ਉੱਤੇ ਵਾਰ ਕਰੇਗਾ ਅਤੇ ਨਦੀ ਸੱਤ ਛੋਟੇ ਨਾਲਿਆਂ ਵਿੱਚ ਵੰਡੀ ਜਾਵੇਗੀ। ਇਹ ਛੋਟੀਆਂ ਨਦੀਆਂ ਡੂੰਘੀਆਂ ਨਹੀਂ ਹੋਣਗੀਆਂ ਲੋਕੀਂ ਇਨ੍ਹਾਂ ਨਦੀਆਂ ਨੂੰ ਜੁੱਤੀਆਂ ਸਮੇਤ ਪਾਰ ਕਰ ਸੱਕਿਆ ਕਰਨਗੇ।
ਯਸਈਆਹ 49:11
ਮੈਂ ਆਪਣੇ ਲੋਕਾਂ ਲਈ ਰਾਹ ਬਣਾਵਾਂਗਾ। ਪਰਬਤ ਪੱਧਰੇ ਕੀਤੇ ਜਾਣਗੇ ਤੇ ਨੀਵੀਆਂ ਸੜਕਾਂ ਉੱਚੀਆਂ ਕੀਤੀਆਂ ਜਾਣਗੀਆਂ।