Isaiah 57:12
ਮੈਂ ਤੁਹਾਨੂੰ ਤੁਹਾਡੇ ‘ਨੇਕ ਕੰਮਾਂ’ ਬਾਰੇ ਅਤੇ ਉਨ੍ਹਾਂ ਸਾਰੀਆਂ ਧਾਰਮਿਕ ਗੱਲਾਂ ਬਾਰੇ ਦੱਸ ਸੱਕਦਾ ਸਾਂ, ਜਿਹੜੀਆਂ ਤੁਸੀਂ ਕਰਦੇ ਹੋ, ਪਰ ਇਹ ਗੱਲਾਂ ਬੇਕਾਰ ਨੇ!
Isaiah 57:12 in Other Translations
King James Version (KJV)
I will declare thy righteousness, and thy works; for they shall not profit thee.
American Standard Version (ASV)
I will declare thy righteousness; and as for thy works, they shall not profit thee.
Bible in Basic English (BBE)
I will make clear what your righteousness is like and your works; you will have no profit in them.
Darby English Bible (DBY)
I will declare thy righteousness, and thy works; and they shall not profit thee.
World English Bible (WEB)
I will declare your righteousness; and as for your works, they shall not profit you.
Young's Literal Translation (YLT)
I declare thy righteousness, and thy works, And they do not profit thee.
| I | אֲנִ֥י | ʾănî | uh-NEE |
| will declare | אַגִּ֖יד | ʾaggîd | ah-ɡEED |
| thy righteousness, | צִדְקָתֵ֑ךְ | ṣidqātēk | tseed-ka-TAKE |
| works; thy and | וְאֶֽת | wĕʾet | veh-ET |
| for they shall not | מַעֲשַׂ֖יִךְ | maʿăśayik | ma-uh-SA-yeek |
| profit | וְלֹ֥א | wĕlōʾ | veh-LOH |
| thee. | יוֹעִילֽוּךְ׃ | yôʿîlûk | yoh-ee-LOOK |
Cross Reference
ਮੀਕਾਹ 3:2
ਪਰ ਤੁਹਾਨੂੰ ਚੰਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ, ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ।
ਯਸਈਆਹ 1:11
ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ।
ਰੋਮੀਆਂ 3:10
ਜਿਵੇਂ ਕਿ ਪੋਥੀਆਂ ਕਹਿੰਦੀਆਂ ਹਨ: “ਕੋਈ ਵੀ ਮਨੁੱਖ ਪਾਪ ਤੋਂ ਬਿਨਾ ਨਹੀਂ ਹੈ। ਇੱਕ ਵੀ ਨਹੀਂ।
ਮੱਤੀ 23:13
“ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ। ਤੁਸੀਂ ਕਪਟੀ ਹੋ ਕਿਉਂਕਿ ਤੁਸੀਂ ਸਵਰਗ ਦੇ ਰਾਜ ਦੇ ਰਾਹ ਵਿੱਚ ਅੜਚਨਾ ਪੈਦਾ ਕਰਦੇ ਹੋ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਵੀ ਪ੍ਰਵੇਸ਼ ਨਹੀਂ ਕਰਨ ਦਿੰਦੇ ਜੋ ਕੋਸ਼ਿਸ਼ ਕਰ ਰਹੇ ਹਨ।”
ਮੱਤੀ 23:5
“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰੱਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।
ਯਰਮਿਆਹ 7:4
ਉਨ੍ਹਾਂ ਝੂਠੇ ਬੋਲਾਂ ਉੱਤੇ ਭਰੋਸਾ ਨਾ ਕਰੋ ਜੋ ਕੁਝ ਲੋਕ ਬੋਲਦੇ ਹਨ। ਉਹ ਆਖਦੇ ਹਨ, “ਇਹ ਹੈ ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ, ਯਹੋਵਾਹ ਦਾ ਮੰਦਰ!”
ਯਸਈਆਹ 64:5
ਤੁਸੀਂ ਉਨ੍ਹਾਂ ਲੋਕਾਂ ਸੰਗ ਹੋ ਜਿਹੜੇ ਨੇਕੀ ਕਰਨੀ ਪਸੰਦ ਕਰਦੇ ਨੇ। ਉਹ ਲੋਕ ਉਸ ਢੰਗ ਨਾਲ ਜਿਉਂਦੇ ਹੋਏ, ਜਿਹੋ ਜਿਹਾ ਤੁਸੀਂ ਚਾਹੁੰਦੇ ਹੋ, ਤੁਹਾਨੂੰ ਚੇਤੇ ਕਰਦੇ ਨੇ। ਪਰ ਅਤੀਤ ਵਿੱਚ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਸਾਡੇ ਉੱਤੇ ਕਹਿਰਵਾਨ ਹੋ ਗਏ ਸੀ, ਇਸ ਲਈ ਹੁਣ ਅਸੀਂ ਕਿਵੇਂ ਬਚਾਂਗੇ?
ਯਸਈਆਹ 59:6
ਇਨ੍ਹਾਂ ਮਕੱੜੀ ਜਾਲਾਂ ਦੇ ਕੱਪੜੇ ਨਹੀਂ ਬਣਾਏ ਜਾ ਸੱਕਦੇ। ਤੁਸੀਂ ਇਨ੍ਹਾਂ ਜਾਲਾਂ ਨਾਲ ਆਪਣੇ ਆਪ ਨੂੰ ਕੱਜ ਨਹੀਂ ਸੱਕਦੇ। ਕੁਝ ਲੋਕ ਮੰਦੇ ਕੰਮ ਕਰਦੇ ਹਨ ਅਤੇ ਆਪਣੇ ਹੱਥਾਂ ਦਾ ਇਸਤੇਮਾਲ ਦੂਜਿਆਂ ਨੂੰ ਦੁੱਖ ਦੇਣ ਲਈ ਕਰਦੇ ਹਨ।
ਯਸਈਆਹ 58:2
ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।
ਯਸਈਆਹ 29:15
ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”
ਰੋਮੀਆਂ 10:2
ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?
ਯਸਈਆਹ 66:3
ਕੁਝ ਲੋਕ ਬਲੀ ਲਈ ਬਲਦਾਂ ਨੂੰ ਮਾਰਦੇ ਨੇ ਪਰ ਉਹ ਲੋਕਾਂ ਨੂੰ ਵੀ ਕੱਟਦੇ ਨੇ। ਉਹ ਲੋਕ ਬਲੀ ਲਈ ਭੇਡਾਂ ਨੂੰ ਮਾਰਦੇ ਨੇ ਪਰ ਉਹ ਕੁਤਿਆਂ ਦ੍ਦੀਆਂ ਵੀ ਗਰਦਨਾਂ ਤੋਂੜਦੇ ਨੇ! ਉਹ ਲੋਕ ਅਨਾਜ ਦੀ ਭੇਟ ਚੜ੍ਹਾਉਂਦੇ ਨੇ ਪਰ ਉਹ ਸੂਰਾਂ ਦਾ ਖੂਨ ਵੀ ਚੜ੍ਹਾਉਂਦੇ ਨੇ। ਉਹ ਧੂਫ਼ ਧੁਖਾਉਂਦੇ ਨੇ, ਪਰ ਉਹ ਆਪਣੀਆਂ ਨਿਕੰਮੀਆਂ ਮੂਰਤੀਆਂ ਨੂੰ ਵੀ ਪਿਆਰ ਕਰਦੇ ਨੇ। ਉਹ ਲੋਕ ਆਪਣੇ ਰਸਤੇ ਚੁਣਦੇ ਨੇ। ਅਤੇ ਉਹ ਆਪਣੇ ਭਿਆਨਕ ਬੁੱਤਾਂ ਨੂੰ ਵੀ ਪਿਆਰ ਕਰਦੇ ਨੇ।