John 15:16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।
John 15:16 in Other Translations
King James Version (KJV)
Ye have not chosen me, but I have chosen you, and ordained you, that ye should go and bring forth fruit, and that your fruit should remain: that whatsoever ye shall ask of the Father in my name, he may give it you.
American Standard Version (ASV)
Ye did not choose me, but I chose you, and appointed you, that ye should go and bear fruit, and `that' your fruit should abide: that whatsoever ye shall ask of the Father in my name, he may give it you.
Bible in Basic English (BBE)
You did not take me for yourselves, but I took you for myself; and I gave you the work of going about and producing fruit which will be for ever; so that whatever request you make to the Father in my name he may give it to you.
Darby English Bible (DBY)
Ye have not chosen me, but I have chosen you, and have set you that ye should go and [that] ye should bear fruit, and [that] your fruit should abide, that whatsoever ye shall ask the Father in my name he may give you.
World English Bible (WEB)
You didn't choose me, but I chose you, and appointed you, that you should go and bear fruit, and that your fruit should remain; that whatever you will ask of the Father in my name, he may give it to you.
Young's Literal Translation (YLT)
`Ye did not choose out me, but I chose out you, and did appoint you, that ye might go away, and might bear fruit, and your fruit might remain, that whatever ye may ask of the Father in my name, He may give you.
| Ye have | οὐχ | ouch | ook |
| not | ὑμεῖς | hymeis | yoo-MEES |
| chosen | με | me | may |
| me, | ἐξελέξασθε | exelexasthe | ayks-ay-LAY-ksa-sthay |
| but | ἀλλ' | all | al |
| I | ἐγὼ | egō | ay-GOH |
| have chosen | ἐξελεξάμην | exelexamēn | ayks-ay-lay-KSA-mane |
| you, | ὑμᾶς | hymas | yoo-MAHS |
| and | καὶ | kai | kay |
| ordained | ἔθηκα | ethēka | A-thay-ka |
| you, | ὑμᾶς | hymas | yoo-MAHS |
| that | ἵνα | hina | EE-na |
| ye | ὑμεῖς | hymeis | yoo-MEES |
| should go | ὑπάγητε | hypagēte | yoo-PA-gay-tay |
| and | καὶ | kai | kay |
| bring forth | καρπὸν | karpon | kahr-PONE |
| fruit, | φέρητε | pherēte | FAY-ray-tay |
| and | καὶ | kai | kay |
| your that | ὁ | ho | oh |
| καρπὸς | karpos | kahr-POSE | |
| fruit | ὑμῶν | hymōn | yoo-MONE |
| should remain: | μένῃ | menē | MAY-nay |
| that | ἵνα | hina | EE-na |
| ὅ | ho | oh | |
| whatsoever | τι | ti | tee |
| ye shall ask | ἂν | an | an |
| the of | αἰτήσητε | aitēsēte | ay-TAY-say-tay |
| Father | τὸν | ton | tone |
| in | πατέρα | patera | pa-TAY-ra |
| my | ἐν | en | ane |
| τῷ | tō | toh | |
| name, | ὀνόματί | onomati | oh-NOH-ma-TEE |
| he may give it | μου | mou | moo |
| you. | δῷ | dō | thoh |
| ὑμῖν | hymin | yoo-MEEN |
Cross Reference
੨ ਤਿਮੋਥਿਉਸ 3:15
ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।
ਯੂਹੰਨਾ 15:19
ਜੇਕਰ ਤੁਸੀਂ ਦੁਨੀਆਂ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਂਗ ਪਿਆਰ ਕਰਦੀ। ਪਰ ਤੁਸੀਂ ਦੁਨੀਆਂ ਦੇ ਨਹੀਂ ਹੋ ਕਿਉਂ ਮੈਂ ਤੁਹਾਨੂੰ ਇਸ ਦੁਨੀਆਂ ਵਿੱਚੋਂ ਚੁਣਿਆ ਹੈ ਇਸੇ ਕਾਰਣ ਦੁਨੀਆਂ ਨੇ ਤੁਹਾਨੂੰ ਨਫ਼ਰਤ ਕੀਤੀ।
ਯੂਹੰਨਾ 13:18
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’
ਯੂਹੰਨਾ 6:70
ਤਾਂ ਯਿਸੂ ਨੇ ਜਵਾਬ ਦਿੱਤਾ, “ਮੈਂ ਤੁਹਾਡੇ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਹੈ ਪਰ ਤੁਹਾਡੇ ਵਿੱਚੋਂ ਇੱਕ ਜਣਾ ਸ਼ੈਤਾਨ ਹੈ।”
ਲੋਕਾ 6:13
ਅਗਲੀ ਸਵੇਰ ਉਸ ਨੇ ਆਪਣੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰ੍ਹਾਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ “ਰਸੂਲ” ਆਖਿਆ। ਉਨ੍ਹਾਂ ਬਾਰ੍ਹਾਂ ਰਸੂਲਾਂ ਦੇ ਨਾਂ ਸਨ:
ਅਫ਼ਸੀਆਂ 2:10
ਪਰਮੇਸ਼ੁਰ ਨੇ ਸਾਨੂੰ ਉਵੇਂ ਬਣਾਇਆ ਹੈ ਜਿਵੇਂ ਦੇ ਅਸੀਂ ਹਾਂ। ਪਰਮੇਸ਼ੁਰ ਨੇ ਸਾਨੂੰ ਮਸੀਹ ਯਿਸੂ ਵਿੱਚ ਨਵੇਂ ਬਣਾਇਆ ਤਾਂ ਜੋ ਅਸੀਂ ਚੰਗੇ ਕੰਮ ਕਰਨ ਯੋਗ ਹੋ ਸੱਕੀਏ। ਪਰਮੇਸ਼ੁਰ ਨੇ ਪਹਿਲਾਂ ਹੀ ਇਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਦੀ ਯੋਜਨਾ ਸਾਡੇ ਲਈ ਤਿਆਰ ਕੀਤੀ ਹੋਈ ਹੈ। ਤਾਂ ਕਿ ਅਸੀਂ ਆਪਣਾ ਜੀਵਨ ਚੰਗੇ ਕੰਮ ਕਰਦਿਆਂ ਬਿਤਾਈਏ।
੨ ਤਿਮੋਥਿਉਸ 2:2
ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ।
ਜ਼ਬੂਰ 145:4
ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
ਮਰਕੁਸ 16:15
ਉਸ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰੋ।
ਯੂਹੰਨਾ 14:13
ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।
ਯੂਹੰਨਾ 16:23
ਅਤੇ ਉਸ ਦਿਨ ਤੁਸੀਂ ਮੇਰੇ ਤੇ ਕੋਈ ਸਵਾਲ ਨਹੀਂ ਕਰੋਂਗੇ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜੋ ਕੁਝ ਵੀ ਤੁਸੀਂ ਪਿਤਾ ਤੋਂ ਮੇਰੇ ਨਾਂ ਤੇ ਮੰਗੋਂਗੇ ਉਹ ਤੁਹਾਨੂੰ ਦੇਵੇਗਾ।
ਕੁਲੁੱਸੀਆਂ 1:23
ਮਸੀਹ ਅਜਿਹਾ ਹੀ ਕਰੇਗਾ ਤਾਂ ਜੋ ਤੁਸੀਂ ਉਸ ਖੁਸ਼ਖਬਰੀ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੀ ਤੁਸੀਂ ਸੁਣੀ ਹੈ। ਇਹ ਤਾਂ ਹੀ ਸੰਭਵ ਹੈ ਜੇਕਰ ਤੁਸੀਂ ਆਪਣੀ ਨਿਹਚਾ ਵਿੱਚ ਤਕੜੇ ਹੋਣਾ ਜਾਰੀ ਰੱਖੋਗੇ ਅਤੇ ਉਸ ਉਮੀਦ ਤੋਂ ਪਰ੍ਹਾਂ ਨਹੀਂ ਹਟੋਂਗੇ ਜੋ ਖੁਸ਼ਖਬਰੀ ਨੇ ਤੁਹਾਨੂੰ ਦਿੱਤੀ ਹੈ। ਇਸੇ ਖੁਸ਼ਖਬਰੀ ਦਾ ਪ੍ਰਚਾਰ ਦੁਨੀਆਂ ਦੇ ਸਮੂਹ ਲੋਕਾਂ ਨੂੰ ਕੀਤਾ ਗਿਆ ਹੈ। ਕਿ ਮੈਂ ਪੌਲੁਸ ਉਸਦਾ ਸੇਵਕ ਹੀ ਬਣ ਗਿਆ ਹਾਂ।
੧ ਪਤਰਸ 1:14
ਕਿਉਂ ਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ।
੧ ਪਤਰਸ 3:15
ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ।
੧ ਯੂਹੰਨਾ 4:19
ਅਸੀਂ ਪਿਆਰ ਕਰਦੇ ਹਾਂ ਕਿਉਂਕਿ ਪਹਿਲਾਂ ਪਰਮੇਸ਼ੁਰ ਨੇ ਸਾਨੂੰ ਪਿਆਰ ਕੀਤਾ ਸੀ।
ਰਸੂਲਾਂ ਦੇ ਕਰਤੱਬ 1:24
ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”
ਰਸੂਲਾਂ ਦੇ ਕਰਤੱਬ 22:14
“ਅਤੇ ਉਸ ਨੇ ਆਖਿਆ, ‘ਸਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੀ ਮਰਜ਼ੀ ਜਾਨਣ ਲਈ, ਉਸ ਇੱਕ ਧਰਮੀ ਨੂੰ ਵੇਖਣ ਲਈ ਅਤੇ ਉਸ ਦੇ ਮੂੰਹੋਂ ਬਚਨ ਸੁਣਨ ਲਈ, ਤੈਨੂੰ ਚੁਣਿਆ ਹੈ।
ਰੋਮੀਆਂ 15:4
ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿੱਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰੱਖ ਸੱਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ।
ਰੋਮੀਆਂ 15:15
ਪਰ ਮੈਂ ਉਨ੍ਹਾਂ ਗੱਲਾਂ ਬਾਰੇ, ਜਿਹੜੀਆਂ ਮੈਂ ਤੁਹਾਨੂੰ ਚੇਤੇ ਕਰਾਉਣੀਆਂ ਚਾਹੁੰਦਾ ਸਾਂ, ਖੁਲ੍ਹੇ ਤੌਰ ਤੇ ਲਿਖਿਆ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਇਸ ਖਾਸ ਤੋਹਫ਼ੇ ਨਾਲ ਨਿਵਾਜਿਆ ਸੀ।
੧ ਕੁਰਿੰਥੀਆਂ 9:16
ਹਾਲਾਂ ਕਿ ਮੈਂ ਖੁਸ਼ਖਬਰੀ ਦਾ ਪ੍ਰਚਾਰ ਕਰਦਾ ਹਾਂ ਪਰ ਇਹ ਮੇਰੇ ਵਾਸਤੇ ਸ਼ੇਖੀ ਮਾਰਨ ਦਾ ਕਾਰਣ ਨਹੀਂ ਹੈ। ਸ਼ੁਭ ਸਮਾਚਾਰ ਦਾ ਪ੍ਰਚਾਰ ਕਰਨਾ ਤਾਂ ਮੇਰਾ ਫ਼ਰਜ਼ ਹੈ ਜੋ ਮੇਰੇ ਲਈ ਅਨਿਵਾਰੀ ਹੈ। ਜੇ ਮੈਂ ਖੁਸ਼ਖਬਰੀ ਦਾ ਪ੍ਰਚਾਰ ਨਾ ਕਰਾਂ ਤਾਂ ਇਹ ਮੇਰੇ ਲਈ ਬਹੁਤ ਬੁਰੀ ਗੱਲ ਹੋਵੇਗੀ।
੧ ਕੁਰਿੰਥੀਆਂ 10:11
ਜੋ ਗੱਲਾਂ ਉਨ੍ਹਾਂ ਲੋਕਾਂ ਨਾਲ ਵਾਪਰੀਆਂ ਸਾਡੇ ਲਈ ਉਦਾਹਰਣ ਹਨ। ਇਹ ਗੱਲਾਂ ਸਾਨੂੰ ਚੇਤਾਵਨੀ ਦੇਣ ਲਈ ਲਿਖੀਆਂ ਗਈਆਂ ਹਨ। ਅਸੀਂ ਇਤਹਾਸ ਦੇ ਅੰਤਿਮ ਸਮੇਂ ਵਿੱਚ ਜਿਉਂ ਰਹੇ ਹਾਂ।
ਗਲਾਤੀਆਂ 1:15
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।
੨ ਤਿਮੋਥਿਉਸ 1:11
ਮੈਨੂੰ ਇਹ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਮੈਨੂੰ ਰਸੂਲ ਦੇ ਤੌਰ ਤੇ ਅਤੇ ਖੁਸ਼ਖਬਰੀ ਦਾ ਗੁਰੂ ਚੁਣਿਆ ਗਿਆ ਹੈ।
ਇਬਰਾਨੀਆਂ 11:4
ਕਇਨ ਅਤੇ ਹਾਬਲ ਦੋਹਾਂ ਨੇ ਪਰਮੇਸ਼ੁਰ ਨੂੰ ਬਲੀਆਂ ਚੜ੍ਹਾਈਆਂ ਸਨ। ਪਰ ਹਾਬਲ ਨੇ ਪਰਮੇਸ਼ੁਰ ਨੂੰ ਬਿਹਤਰ ਬਲੀ ਚੜ੍ਹਾਈ ਸੀ ਕਿਉਂਕਿ ਉਸ ਨੂੰ ਨਿਹਚਾ ਸੀ। ਪਰਮੇਸ਼ੁਰ ਨੇ ਆਖਿਆ ਕਿ ਉਹ ਹਾਬਲ ਦੀਆਂ ਚੜ੍ਹਾਈਆਂ ਚੀਜ਼ਾਂ ਤੋਂ ਪ੍ਰਸੰਨ ਸੀ। ਅਤੇ ਇਸ ਲਈ ਪਰਮੇਸ਼ੁਰ ਨੇ ਹਾਬਲ ਨੂੰ ਚੰਗਾ ਮਨੁੱਖ ਆਖਿਆ ਕਿਉਂਕਿ ਉਸ ਨੂੰ ਨਿਹਚਾ ਸੀ। ਹਾਬਲ ਮਰ ਗਿਆ, ਪਰ ਆਪਣੀ ਨਿਹਚਾ ਰਾਹੀਂ ਉਹ ਹਾਲੇ ਵੀ ਬੋਲ ਰਿਹਾ ਹੈ।
ਯਾਕੂਬ 3:18
ਉਹ ਲੋਕ ਜਿਹੜੇ ਸ਼ਾਂਤਮਈ ਢੰਗ ਨਾਲ ਸ਼ਾਂਤੀ ਲਈ ਕੰਮ ਕਰਦੇ ਹਨ ਜੀਵਨ ਦੀਆਂ ਦੰਗੀਆਂ ਚੀਜ਼ਾਂ ਨੂੰ ਪ੍ਰਾਪਤ ਕਰ ਲੈਂਦੇ ਹਨ ਜਿਹੜੀਆਂ ਸਹੀ ਜੀਵਨ ਢੰਗ ਨਾਲ ਮਿਲਦੀਆਂ ਹਨ।
ਮੱਤੀ 28:18
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
ਮੱਤੀ 21:22
ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”
ਯਰਮਿਆਹ 1:5
“ਇਸਤੋਂ ਪਹਿਲਾਂ ਕਿ ਮੈਂ ਤੈਨੂੰ ਤੇਰੀ ਮਾਤਾ ਦੇ ਗਰਭ ਅੰਦਰ ਸਾਜਿਆ, ਮੈਂ ਤੈਨੂੰ ਜਾਣਦਾ ਸਾਂ। ਤੇਰੇ ਜਨਮ ਤੋਂ ਪਹਿਲਾਂ ਹੀ, ਮੈਂ ਤੈਨੂੰ, ਖਾਸ ਕਾਰਜ ਲਈ ਚੁਣਿਆ ਸੀ। ਮੈਂ ਤੇਰੀ ਚੋਣ, ਸਾਰੀਆਂ ਕੌਮਾਂ ਲਈ ਨਬੀ ਵਜੋਂ ਕੀਤੀ ਸੀ।”
ਜ਼ਬੂਰ 71:18
ਹੁਣ ਮੈਂ ਬੁੱਢਾ ਹਾਂ ਅਤੇ ਮੇਰੇ ਵਾਲ ਧੌਲੇ ਹਨ। ਪਰ ਹੇ ਪਰਮੇਸ਼ੁਰ ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਹੀਂ ਛੱਡੇਂਗਾ। ਮੈਂ ਤੁਹਾਡੀ ਸ਼ਕਤੀ ਅਤੇ ਮਹਾਨਤਾ ਬਾਰੇ ਹਰ ਨਵੀਂ ਪੀੜੀ ਨੂੰ ਦੱਸਾਂਗਾ।
ਜ਼ਬੂਰ 78:4
ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ। ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ। ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।
ਯਸਈਆਹ 27:6
ਉਨ੍ਹਾਂ ਦਿਨਾਂ ਵਿੱਚ, ਯਾਕੂਬ ਮਜ਼ਬੂਤ ਜਢ਼ਾਂ ਵਾਲੇ ਪੌਦੇ ਵਾਂਗ ਪੂਰੇ ਬਲ ਨਾਲ ਵੱਧੇਗਾ। ਇਸਰਾਏਲ ਪੂਰੀ ਸੁੰਦਰਤਾ ਵਿੱਚ ਹੋਵੇਗਾ। ਫ਼ੇਰ ਧਰਤੀ, ਫ਼ਲਾਂ ਨਾਲ ਭਰੇ ਰੁੱਖ ਵਾਂਗ ਇਸਰਾਏਲ ਦੇ ਸੱਚੇ ਲੋਕਾਂ ਨਾਲ ਭਰ ਜਾਵੇਗੀ।”
ਯਸਈਆਹ 49:1
ਪਰਮੇਸ਼ੁਰ ਆਪਣੇ ਖਾਸ ਸੇਵਕਾਂ ਨੂੰ ਬੁਲਾਉਂਦਾ ਹੈ ਦੂਰ ਦੁਰਾਡੇ ਦੇ ਤੁਸੀਂ ਸਮੂਹ ਲੋਕੋ, ਸੁਣੋ ਮੇਰੀ ਗੱਲ! ਧਰਤੀ ਉੱਤੇ ਰਹਿਣ ਵਾਲੇ ਸਮੂਹ ਲੋਕੋ, ਮੇਰੀ ਗੱਲ ਸੁਣੋ! ਯਹੋਵਾਹ ਨੇ ਆਪਣੀ ਸੇਵਾ ਕਰਾਉਣ ਲਈ, ਮੇਰੇ ਜਨਮ ਤੋਂ ਵੀ ਪਹਿਲਾਂ ਮੈਨੂੰ ਬੁਲਾਇਆ ਸੀ। ਯਹੋਵਾਹ ਨੇ ਮੇਰਾ ਨਾਮ ਬੁਲਾਇਆ ਸੀ ਜਦੋਂ ਮੈਂ ਹਾਲੇ ਆਪਣੀ ਮਾਤਾ ਦੇ ਗਰਭ ਅੰਦਰ ਸਾਂ।
ਯਸਈਆਹ 55:10
“ਅਕਾਸ਼ਾਂ ਉੱਤੋਂ ਮੀਂਹ ਅਤੇ ਬਰਫ਼ ਵਰ੍ਹਦੀ ਹੈ। ਅਤੇ ਉਹ ਵਾਪਸ ਅਕਾਸ਼ਾਂ ਵਂਨੀ ਨਹੀਂ ਜਾਂਦੀ, ਉਦੋਂ ਤੱਕ ਜਦੋਂ ਤੱਕ ਕਿ ਉਹ ਧਰਤੀ ਨੂੰ ਨਹੀਂ ਛੂਂਹਦੀ ਅਤੇ ਧਰਤੀ ਨੂੰ ਭਿਉਂ ਨਹੀਂ ਦਿੰਦੀ। ਫ਼ੇਰ ਧਰਤੀ ਪੌਦਿਆਂ ਨੂੰ ਉਗਾਉਂਦੀ ਹੈ ਤੇ ਵੱਧਾਉਂਦੀ ਹੈ। ਇਹ ਪੌਦੇ ਕਿਸਾਨਾਂ ਲਈ ਬੀਜ ਤਿਆਰ ਕਰਦੇ ਨੇ। ਅਤੇ ਲੋਕ ਇਨ੍ਹਾਂ ਬੀਜ਼ਾਂ ਨੂੰ ਰੋਟੀ ਖਾਣ ਲਈ ਵਰਤਦੇ ਨੇ।
ਰਸੂਲਾਂ ਦੇ ਕਰਤੱਬ 9:15
ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸ ਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 1:8
ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
ਯੂਹੰਨਾ 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
ਯੂਹੰਨਾ 20:21
ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।”
ਯੂਹੰਨਾ 15:7
ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।
ਲੋਕਾ 24:47
ਜੋ ਕੁਝ ਵਾਪਰਿਆ ਹੈ ਤੁਸੀਂ ਉਸ ਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁੱਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੂਹਾਨੂੰ ਇਹ ਸੰਦੇਸ਼ ਮੇਰੇ ਨਾਮ ਤੇ ਯਰੂਸ਼ਲਮ ਤੋਂ ਲੈ ਕੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਪਰਚਾਰ ਕਰਨਾ ਚਾਹੀਦਾ ਹੈ।
ਜ਼ਿਕਰ ਯਾਹ 1:4
ਉਸ ਨੇ ਆਖਿਆ, “ਆਪਣੇ ਪੁਰਖਿਆਂ ਵਾਂਗ ਨਾ ਕਰੋ। ਪਹਿਲਾਂ ਨਬੀਆਂ ਨੇ ਉਨ੍ਹਾਂ ਨੂੰ ਕਿਹਾ ਸੀ, ‘ਯਹੋਵਾਹ ਸਰਬ ਸ਼ਕਤੀਮਾਨ ਆਖਦਾ: ਆਪਣੇ ਜਿਉਣ ਦੇ ਬਦ-ਢੰਗ ਤੋਂ ਹਟ ਜਾਵੋ। ਬਦ ਕਰਤੂਤਾਂ ਕਰਨੀਆਂ ਬੰਦ ਕਰ ਦਿਓ।’ ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਮੇਰਾ ਪਾਲਣ ਨਹੀਂ ਕੀਤਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਮੀਕਾਹ 5:7
ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ ਇਉਂ ਖਿੱਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ, ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ।
ਅਮਸਾਲ 11:30
ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।
ਰਸੂਲਾਂ ਦੇ ਕਰਤੱਬ 10:41
ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪਰਮੇਸ਼ੁਰ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸ ਨੂੰ ਵੇਖਣ ਦੇ ਸਮਰੱਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜਿਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।
ਰਸੂਲਾਂ ਦੇ ਕਰਤੱਬ 20:25
“ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸੱਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।
੧ ਯੂਹੰਨਾ 4:10
ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।
ਤੀਤੁਸ 1:5
ਕਰੇਤ ਵਿੱਚ ਤੀਤੁਸ ਦਾ ਕਾਰਜ ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।
੧ ਤਿਮੋਥਿਉਸ 2:7
ਇਹੀ ਕਾਰਣ ਹੈ ਜੋ ਉਸ ਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।
ਕੁਲੁੱਸੀਆਂ 1:6
ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵੱਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁੱਚ ਸਮਝ ਗਏ।
੧ ਕੁਰਿੰਥੀਆਂ 3:6
ਮੈਂ ਬੀਜ਼ ਬੀਜਿਆ ਸੀ ਅਤੇ ਅਪੁੱਲੋਸ ਨੇ ਇਸ ਨੂੰ ਪਾਣੀ ਨਾਲ ਸਿੰਜਿਆ। ਪਰ ਇਹ ਤਾਂ ਪਰਮੇਸ਼ੁਰ ਹੀ ਸੀ ਜਿਸਨੇ ਬੀਜ਼ ਨੂੰ ਉਗਾਇਆ।
ਰੋਮੀਆਂ 9:21
ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸੱਕਦਾ ਹੈ।
ਰੋਮੀਆਂ 9:11
ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ।
ਰੋਮੀਆਂ 1:13
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬੜੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਡੀ ਸਹਾਇਤਾ ਕਰ ਸੱਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।
ਰੋਮੀਆਂ 1:5
ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰਮੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸ ਦੇ ਨਾਂ ਲਈ ਮਹਿਮਾ ਲਿਆਵੇਗਾ।
ਪੈਦਾਇਸ਼ 18:18
ਅਬਰਾਹਾਮ ਇੱਕ ਮਹਾਨ ਤੇ ਸ਼ਕਤੀਸ਼ਾਲੀ ਕੌਮ ਬਣ ਜਾਵੇਗਾ। ਅਤੇ ਧਰਤੀ ਦੇ ਸਾਰੇ ਲੋਕਾਂ ਨੂੰ ਉਸ ਦੇ ਕਾਰਣ ਅਸੀਸ ਮਿਲੇਗੀ।